Shadow

Punjab

ਸਪੀਕਰ ਸੰਧਵਾਂ ਵੱਲੋਂ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ

ਸਪੀਕਰ ਸੰਧਵਾਂ ਵੱਲੋਂ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ

Punjab
ਕੋਟਕਪੂਰਾ 24 ਫਰਵਰੀ 2024 ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਦੀ ਇਮਾਰਤ ਕਈ ਸਾਲਾਂ ਤੋਂ ਅਧੂਰੀ ਪਈ ਸੀ। ਇਸ ਇਮਾਰਤ ਨੂੰ ਪੂਰਾ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 2 ਲੱਖ ਰੁਪਏ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਿਆ। ਸਪੀਕਰ ਸੰਧਵਾਂ ਨੇ ਸਰਪੰਚ ਗ੍ਰਾਮ ਪੰਚਾਇਤ ਮੋਰਾਂਵਾਲੀ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕਰਦਿਆਂ ਕਿਹਾ ਕਿ ਪਿੰਡ ਦੇ ਸਾਂਝੇ ਕੰਮਾਂ, ਵਿਕਾਸ ਕਾਰਜਾਂ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਸ਼ੇ ਨੂੰ ਖਤਮ ਕਰਨ ਦੀ ਗੱਲ ਵੀ ਕੀਤੀ। ਉਨ੍ਹਾ ਕਿਹਾ ਕਿ ਚਿੱਟੇ ਜਿਹੀ ਨਾਮੁਰਾਦ ਬਿਮਾਰੀ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ। ਨਸ਼ਾ ਖਤਮ ਕਰਨ ਲਈ ਇਲਾਕਾ ਵਾਸੀਆਂ ਦੇ ਸਾਥ ਦੀ ਬਹੁਤ ਜਰੂਰਤ ਹੈ, ਤਾਂ ਹੀ ਇਸ ਨਾਮੁਰਾਦ ਬਿਮਾਰੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਕਿਸੇ ਦੇ ਧਿਆਨ ਵਿਚ ਆਉਂਦਾ ਹੈ ਤਾਂ ਮੇਰੇ ਧਿਆਨ ਵਿਚ ਜਰੂਰ ਲਿਆਂਦਾ ਜਾਵੇ। ...
ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕੋਚਿੰਗ ਕਲਾਸਾਂ ਲਗਾਈਆਂ ਜਾਣਗੀਆਂ – ਡਿਪਟੀ ਕਮਿਸ਼ਨਰ

ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕੋਚਿੰਗ ਕਲਾਸਾਂ ਲਗਾਈਆਂ ਜਾਣਗੀਆਂ – ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ 24 ਫ਼ਰਵਰੀ,2024           ਪੰਜਾਬ ਸਰਕਾਰ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ  ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਪ੍ਰੀਖਿਆ ਦੇਣ ਦੇ ਇੱਛੁਕ ਉਮੀਦਵਾਰਾਂ ਲਈ ਜਿਲ੍ਹਾ ਫਰੀਦਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਇੱਕ ਹਫਤੇ ਦਾ ਜੋ ਟ੍ਰੇਨਿੰਗ ਕੋਰਸ ਮਿਤੀ 26 ਫਰਵਰੀ 2024 ਤੋ 01 ਮਾਰਚ 2024 ਤੱਕ ਕਰਵਾਇਆ ਜਾਣਾ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਹੁਣ ਇਹ ਕੋਚਿੰਗ ਕਲਾਸਾਂ 18 ਮਾਰਚ ਤੋੰ 22 ਮਾਰਚ ਤੱਕ ਲਗਾਈਆਂ ਜਾਣਗੀਆਂ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ l  ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਹੁਣ ਤੱਕ ਕੁੱਲ 45 ਉਮੀਦਵਾਰਾਂ ਵਲੋਂ ਇਨ੍ਹਾਂ ਕੋਚਿੰਗ ਕਲਾਸਾਂ ਲਈ ਬਿਨੈਪਤਰ ਦਿੱਤੇ ਗਏ ਹਨ l ਉਨ੍ਹਾਂ ਦੱਸਿਆ ਕਿ  ਇਹ ਨਿਵੇਕਲਾ ਉਪਰਾਲਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਕੀਤਾ ਜਾ ਰਿਹਾ ਹੈ। ਜਿਸ ਵਿੱਚ ਖੇਤੀਬਾੜੀ ਵਿਸ਼ੇ ਦੀ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ /ਉਮੀਦਵਾਰਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ ਦੀਆਂ ਅਸਾਮ...
ਸਿੱਖਿਆ ਦੇ ਖੇਤਰ ਵਿਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ.

ਸਿੱਖਿਆ ਦੇ ਖੇਤਰ ਵਿਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ.

Punjab
ਅੰਮ੍ਰਿਤਸਰ 23 ਫਰਵਰੀ 2024-- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਸੂਬੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵੱਡੇ ਹੋ ਕੇ ਦੇਸ਼ ਦੀ ਵਾਗ ਡੋਰ ਸੰਭਾਲ ਸਕਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਬਾਬਾ ਬਕਾਲਾ ਵਿਖੇ ਮਹਿਫਿਲ-ਏ-ਖਾਸ ਸਮਾਗਮ ਵਿੱਚ ਸਿ਼ਰਕਤ ਕਰਨ ਸਮੇਂ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਉੱਚੀ ਸੋਚ ਸਦਕਾ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ਤੇ ਸੁਧਾਰਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲ ਸੂਬੇ ਦੀ ਸ਼ਾਨ ਬਣ ਰਹੇ ਹਨ। ਉਨਾਂ ਕਿਹਾ ਕਿ ਥੋੜੇ ਹੀ ਸਮੇਂ ਵਿੱਚ ਸੂਬੇ ਅੰਦਰ ਹੋਰਨਾਂ ਖੇਤਰਾਂ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਆਈ ਵੱਡੀ ਕ੍ਰਾਂਤੀ ਤੋਂ ਹਰ ਇਕ ਵਰਗ ਖੁਸ਼ ਅਤੇ ਸੰਤੁਸ਼ਟ ਹੈ। ਉਨਾਂ ਕਿਹਾ ਕਿ ਜੇਕਰ ਇਤਿਹਾਸ ਵਿੱਚ ਝਾਤੀ ਮਾਰੀਏ ਤਾਂ 90 ਫੀਸਦੀ ਉੱਚ ਅਹੁਦਿਆਂ `ਤੇ ਬ...
ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ’ ਦੇਵੇਗੀ ਦਾਨ ਨੂੰ ਨਵੀਂ ਦਿਸ਼ਾ-ਡਿਪਟੀ ਕਮਿਸ਼ਨਰ

ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ’ ਦੇਵੇਗੀ ਦਾਨ ਨੂੰ ਨਵੀਂ ਦਿਸ਼ਾ-ਡਿਪਟੀ ਕਮਿਸ਼ਨਰ

Punjab
ਅੰਮਿ੍ਰਤਸਰ, 23 ਫਰਵਰੀ 2024 (      )-ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 24 ਫਰਵਰੀ ਤੋਂ 29 ਫਰਵਰੀ ਤੱਕ ਇਹ ਸੇਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿਚ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ ਦੀ ਯੋਜਨਾਬੰਦੀ ਨੂੰ ਹਕੀਕੀ ਰੂਪ ਦੇਣ ਲਈ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਵਿਰਾਸਤੀ ਸਟਰੀਟ ਵਿਚ ਮੀਟਿੰਗ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਉਨਾਂ ਇਸ ਮੌਕੇ ਦੱਸਿਆ ਕਿ ਇਸ ਸੇਵਾ ਵਿਚ ਆਮ ਸ਼ਹਿਰੀਆਂ ਨੂੰ ਸ਼ਾਮਿਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿਚ ਅਨਾੳੂਸਮੈਂਟ ਕ...
ਮਾਨਯੋਗ ਜਸਟਿਸ ਨਿਧੀ ਗੁਪਤਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵੱਲੋਂ ਸਬ ਜੇਲ ਮੋਗਾ ਦਾ ਦੌਰਾ

ਮਾਨਯੋਗ ਜਸਟਿਸ ਨਿਧੀ ਗੁਪਤਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵੱਲੋਂ ਸਬ ਜੇਲ ਮੋਗਾ ਦਾ ਦੌਰਾ

Punjab
ਮੋਗਾ, 23 ਫਰਵਰੀ: ਅੱਜ ਮਾਨਯੋਗ ਜਸਟਿਸ ਨਿਧੀ ਗੁਪਤਾ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ-ਕਮ-ਐਡਮਿਨਿਸਟ੍ਰੇਟਿਵ ਜੱਜ ਮੋਗਾ ਜੀ ਵੱਲੋਂ ਸਬ ਜੇਲ੍ਹ ਮੋਗਾ ਦਾ ਦੌਰਾ ਕੀਤਾ ਗਿਆ ਅਤੇ ਸਬ ਜੇਲ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਵੱਲੋਂ  ਜੇਲ ਦੀਆਂ ਬੈਰਿਕਾਂ ਦਾ ਨਿਰੀਖਣ ਵੀ ਕੀਤਾ। ਸ਼੍ਰੀ ਅਤੁਲ ਕਸਾਨਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਕਿੱਲ ਡਿਵੈੱਲਪਮੈਂਟ ਮੋਗਾ ਦੇ ਸਹਿਯੋਗ ਨਾਲ 7 ਫਰਵਰੀ, 2024 ਨੂੰ ਸਬ ਜੇਲ੍ਹ ਮੋਗਾ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਨੂੰ ਇਲੈਕਟ੍ਰੀਕਲ ਟ੍ਰੇਨਿੰਗ ਦੀ ਸਿਖਲਾਈ ਦਿੱਤੀ ਗਈ ਸੀ, ਜਿਹੜੀ ਕਿ 7 ਫਰਵਰੀ ਤੋਂ 23 ਫਰਵਰੀ ਤੱਕ ਚੱਲੀ। ਇਸ ਮੁਹਿੰਮ ਦੀ ਸਮਾਪਤੀ ਦੇ ਮੌਕੇ ਤੇ ਜਸਟਿਸ ਨਿਧੀ ਗੁਪਤਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ-ਕਮ-ਐਡਮਿਨਿਸਟ੍ਰੇਟਿਵ ਜੱਜ ਮੋਗਾ ਵੱਲੋਂ  ਬੰਦੀਆਂ ਨੂੰ ਇਲੈਕਟ੍ਰੀਕਲ ਕਿੱਟਾਂ ਤੇ ਸਿਖਲਾਈ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ  ਕਿ ਇਸ ਟ੍ਰੇਨਿੰਗ ਦਾ ਮੁੱਖ ਮਨੋਰਥ ਇਹ ਹੈ ਕਿ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਹਵਾਲ...
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ

Punjab
ਚੰਡੀਗੜ੍ਹ, 23 ਫਰਵਰੀ: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024”ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ। ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਦੀ ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ। ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰ...
ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਟ੍ਰੇਨਿੰਗ ਕੋਰਸ 26 ਫਰਵਰੀ  ਤੋਂ 01 ਮਾਰਚ 2024 ਤੱਕ ਕਰਵਾਇਆ ਜਾਵੇਗਾ- ਡਿਪਟੀ ਕਮਿਸ਼ਨਰ

ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਟ੍ਰੇਨਿੰਗ ਕੋਰਸ 26 ਫਰਵਰੀ ਤੋਂ 01 ਮਾਰਚ 2024 ਤੱਕ ਕਰਵਾਇਆ ਜਾਵੇਗਾ- ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ 23 ਫ਼ਰਵਰੀ,2024  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਫ਼ਰੀਦਕੋਟ ਵੱਲੋ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਜਿਲ੍ਹਾ ਫਰੀਦਕੋਟ ਵਿੱਚ ਇੱਕ ਹਫਤੇ ਦਾ ਟ੍ਰੇਨਿੰਗ ਕੋਰਸ ਮਿਤੀ 26 ਫਰਵਰੀ 2024 ਤੋ 01 ਮਾਰਚ 2024 ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।           ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਨਵੇਕਲੀ ਕੋਸ਼ਿਸ਼ ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋ ਕੀਤੀ ਜਾ ਰਹੀ ਹੈ, ਜਿਸ ਵਿੱਚ ਸਿਖਿਆਰਥੀਆਂ ਨੂੰ ਇਸ ਅਸਾਮੀ ਲਈ ਬਿਨਾਂ ਕਿਸੇ ਫੀਸ ਤੋ ਟ੍ਰੇਨਿੰਗ ਕਰਵਾਈ ਜਾਵੇਗੀ। ਇਹ ਕੋਰਸ ਸੁਚੱਜੇ ਨੋਟਿਸ ਦੇ ਰੂਪ ਵਿੱਚ ਇੱਕ ਪੂਰਨ ਮਾਰਗਦਰਸ਼ਨ ਹੈ ਜ਼ੋ ਖੇਤੀਬਾੜੀ ਵਿਕਾਸ ਅਫਸਰ ਦੀ ਪ੍ਰੀਖਿਆ ਨੂੰ ਸਫਲ ਕਰਨ ਵਿੱਚ ਮਦਦ ਕਰੇਗਾ।          ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਵੱਖ ਵੱਖ ਮਾਹਿਰਾਂ ਵੱਲੋ ਇੱਕ ਹਫਤੇ ਵਿੱਚ ਪ੍ਰੀਖਿਆ ਲਈ ਅਧਿਕਾਰਤ ਸਿਲੇਬਸ ਪੜਾਇਆ ਜਾਵੇਗਾ। ਉਨ੍ਹਾਂ ਇਛੁੱਕ ਉਮੀਦਵਾਰਾਂ ਜਿਨ੍ਹਾਂ ਨੇ ਇਸ ਆਸਾਮੀ ਲਈ ਅਪਲਾਈ...
ਮੋਹਾਲੀ ਪੁਲਿਸ ਵੱਲੋਂ ਅਹਿਮ ਸਖ਼ਸ਼ੀਅਤਾਂ ਤੇ ਆਈ ਪੀ ਐਸ ਅਫਸਰਾਂ ਦੇ ਜਾਅਲੀ ਫੇਸਬੁੱਕ ਅਕਾਊਂਟ ਤਿਆਰ ਕਰਕੇ ਸਾਈਬਰ ਠੱਗੀ ਮਾਰਨ ਵਾਲਾ ਗ੍ਰਿਫਤਾਰ

ਮੋਹਾਲੀ ਪੁਲਿਸ ਵੱਲੋਂ ਅਹਿਮ ਸਖ਼ਸ਼ੀਅਤਾਂ ਤੇ ਆਈ ਪੀ ਐਸ ਅਫਸਰਾਂ ਦੇ ਜਾਅਲੀ ਫੇਸਬੁੱਕ ਅਕਾਊਂਟ ਤਿਆਰ ਕਰਕੇ ਸਾਈਬਰ ਠੱਗੀ ਮਾਰਨ ਵਾਲਾ ਗ੍ਰਿਫਤਾਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋ ਸਾਈਬਰ ਠੱਗੀਆਂ ਮਾਰਨ ਵਾਲੇ ਮਾੜੇ ਅਨਸਰਾ ਖਿਲਾਫ਼ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ. ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ, ਇੰਚਾਰਜ (ਸਪੈਸ਼ਲ ਸੈੱਲ), ਮੋਹਾਲੀ ਦੀ ਟੀਮ ਵੱਲੋ ਵੀ.ਆਈ.ਪੀਜ ਅਤੇ ਆਈ.ਪੀ.ਐਸ ਅਫਸਰਾ ਦੀ ਜਾਅਲੀ ਫੇਸਬੁੱਕ ਅਕਾਊਂਟ ਤਿਆਰ ਕਰਕੇ ਠੱਗੀ ਮਾਰਨ ਵਾਲਾ ਇੱਕ ਦੋਸ਼ੀ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ। ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਕੈਫ ਉੱਰਫ ਕੈਫ ਪੁੱਤਰ ਲਿਆਕਤ ਵਾਸੀ ਪਿੰਡ ਚਿਨਾਵੜਾ ਥਾਣਾ ਗੋਪਾਲਗੜ੍ਹ ਜ਼ਿਲ੍ਹਾ ਡੀਂਗ, (ਰਾਜਸਥਾਨ) ਜੋ ਕਿ ਸੀਨੀਅਰ ਅਫਸਰਾਨ ਅਤੇ ਵੀ.ਆਈ.ਪੀ ਅਧਿਕਾਰੀਆ ਦੀਆ ਫੇਸਬੁੱਕ ਆਈ.ਡੀ./ਪੇਜ਼ ਤੋਂ ਫੋਟੋ ਅਤੇ ਹੋਰ ...
ਏਆਈਜੀ ਮਾਲਵਿੰਦਰ ਸਿੰਘ ਸਿੱਧੂ  ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

Punjab
ਚੰਡੀਗੜ੍ਹ 23 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਡਰਾਈਵਰ ਕੁਲਦੀਪ ਸਿੰਘ ਅਤੇ ਖੁਦ ਨੂੰ ਆਈ.ਜੀ., ਵਿਜੀਲੈਂਸ ਬਿਊਰੋ ਦੱਸਣ ਵਾਲੇ ਮਾਲਵਿੰਦਰ ਸਿੰਘ ਸਿੱਧੂ, ਏ.ਆਈ.ਜੀ. ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ, ਸਹਿ-ਮੁਲਜ਼ਮ ਹਨ। ਜਿਕਰਯੋਗ ਹੈ ਕਿ ਉਕਤ ਮਾਲਵਿੰਦਰ ਸਿੰਘ ਉਕਤ ਮੁਲਜ਼ਮਾਂ ਨਾਲ ਮਿਲਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕਰਮਚਾਰੀਆਂ ਦੇ ਸਰਵਿਸ ਰਿਕਾਰਡ ਹਾਸਲ ਕਰਕੇ ਉਨ੍ਹਾਂ ਖਿਲਾਫ਼ ਝੂਠੀਆਂ ਤੇ ਫਰਜ਼ੀ ਸ਼ਿਕਾਇਤਤਾਂ ਦਰਜ ਕਰਵਾ ਕੇ ਉਹਨਾਂ ਤੋਂ  ਧੋਖਾਧੜੀ, ਬਲੈਕਮੇਲ ਕਰਕੇ ਪੈਸੇ ਦੀ ਵਸੂਲੀ ਕਰਦਾ ਸੀ। ਬੁਲਾਰ...
ਸਰਕਾਰੀ ਆਈ ਟੀ ਫ਼ਾਜ਼ਿਲਕਾ ਵਿਚ ਕਰਵਾਇਆ ਗਿਆ ਨਸ਼ਾ ਮੁਕਤ ਜਾਗਰੂਕਤਾ ਸੈਮੀਨਾਰ

ਸਰਕਾਰੀ ਆਈ ਟੀ ਫ਼ਾਜ਼ਿਲਕਾ ਵਿਚ ਕਰਵਾਇਆ ਗਿਆ ਨਸ਼ਾ ਮੁਕਤ ਜਾਗਰੂਕਤਾ ਸੈਮੀਨਾਰ

Punjab
ਫਾਜਿਲਕਾ  23 ਫਰਵਰੀ ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ ਸ੍ ਅੰਗਰੇਜ਼ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈੱਡ ਰਿਬਨ ਕਲੱਬ ਆਈਟੀਆਈ ਫਾਜ਼ਿਲਕਾ ਵਿਚ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਸਰਦਾਰ ਗੁਰਜੰਟ ਸਿੰਘ ਅਤੇ ਐਨ ਸੀ ਸੀ ਅਫਸਰ ਸ਼੍ਰੀ ਰਮੇਸ਼ ਕੁਮਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕਰਨਲ ਸ੍ਰੀ ਸੋਰਭ ਚਰਨ ਜੀ ਵਿਸ਼ੇਸ਼ ਤੌਰ ਤੇ ਪੁੱਜੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਦੂਰ ਕਰਨ ਲਈ ਕਿਹਾ ਗਿਆ ਅਤੇ ਅਗਨੀਵੀਰ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਪਹਿਲਾਂ ਦੇ ਮੁਕਾਬਲੇ ਕਾਫੀ ਬਦਲ ਗਈ ਹੈ ਜਿਸ ਵਿਚ ਪਹਿਲਾਂ ਰਜਿਸਟ੍ਰੇਸ਼ਨ ਕਰਨੀ ਹੁੰਦੀ ਹੈ ਜੋ ਕਿ ਆਧਾਰ ਕਾਰਡ ਵੈਰੀਫਿਕੇਸ਼ਨ ਬੇਸਡ ਹੁੰਦੀ ਹੈ ਉਸ ਤੋਂ ਬਾਅਦ ਕੰਪਿਊਟਰ ਬੇਸ ਟੈਸਟ ਹੰਦਾ ਹੈ ਜਿਸ ਦੇ ਬਾਅਦ ਮੈਰਿਟ ਬਣਦੀ ਹੈ ਬਾਅਦ ਵਿੱਚ ਫਿਜ਼ੀਕਲ ਟੈਸਟ ਦੌੜ ਆਦਿ ਦੀ ਪ੍ਰਕਿਰਿਆ ਹੁੰਦੀ ਉਹਨਾਂ ਲੜਕੀਆਂ ਨੂੰ ਵੀ ਅਗਨੀਵੀਰ /ਅਫ਼ਸਰ ਰੈਂਕ ਆਦਿ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ...