ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 15 ਫਰਵਰੀ:
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਅਧਿਐਨ ਸੈਂਟਰ ਦੀ ਉਸਾਰੀ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਨਾਲ ਇਹ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਸਬੰਧੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ।
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਇਸ ਕਾਰਜ ਲਈ ਹੋਰ ਫੰਡਾਂ ਦੀ ਜ਼ਰੂਰਤ ਪਵੇਗੀ ਤਾਂ ਉਹ ਵੀ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾ...







