Shadow

Punjab

ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ

Punjab
ਚੰਡੀਗੜ੍ਹ, 23 ਫਰਵਰੀ: ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ...

ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ : ਡਿਪਟੀ ਕਮਿਸ਼ਨਰ

Punjab
ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ  ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ ਚਲਾਈ ਜਾ ਰਹੀ ਹੈ। ਇਹ ਵੈਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਥਾਵਾਂ ਤੇ  ਪਹੁੰਚ ਕੇ ਈ.ਵੀ.ਐਮ ਪ੍ਰਤੀ ਜਾਗਰੂਕ ਕਰਵਾਏਗੀ।         ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਵੈਨ 93-ਬਠਿੰਡਾ ਦਿਹਾਤੀ ਵਿੱਚ 24 ਫਰਵਰੀ ਨੂੰ ਪਿੰਡ ਬਹਿਮਣ ਦੀਵਾਨਾ, ਬੁਢਲਾਡੇਵਾਲਾ, ਦਿਓਣ, ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਬਾਬਾ ਸ਼੍ਰੀ ਚੰਦ ਕਾਲਜ ਸਰਦਾਰਗੜ੍ਹ ਵਿਖੇ ਅਤੇ 25 ਫਰਵਰੀ ਨੂੰ ਜੋਧਪੁਰ ਰੁਮਾਣਾ, ਨਰੂਆਣਾ ਪਿੰਡ (ਡਰਾਈਵਿੰਗ ਸੈਂਟਰ), ਪੰਜਾਬੀ ਯੂਨੀਵਰਸਿਟੀ ਘੁੱਦਾ, ਕਾਲਝਰਾਣੀ ਅਤੇ ਨੰਦਗੜ੍ਹ ਵਿਖੇ ਪਹੁੰਚਕੇ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਜਾਗਰੂਕ ਕਰੇਗੀ।         ਇਸੇ ਤਰ੍ਹਾਂ 90-ਰਾਮੁਪਰਾ ਫੂਲ ਵਿਖੇ ਜਾਗਰੂਤਾ ਵੈਨ 26 ਫਰਵਰੀ ਨੂੰ ਸ.ਸ.ਸ.ਸ.(ਲੜਕੀਆਂ) ਭਗਤਾ ਭਾਈਕਾ, ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ, ਸੰਤ ਮਹੇਸ਼ ...
90 ਲੱਖ ਦੀ ਲਾਗਤ ਨਾਲ ਉਸਾਰੇ ਜਾਣਗੇ ਚਾਰ ਕਿਤਾਬ ਘਰ -ਐਮ.ਐਲ.ਏ ਸੇਖੋਂ

90 ਲੱਖ ਦੀ ਲਾਗਤ ਨਾਲ ਉਸਾਰੇ ਜਾਣਗੇ ਚਾਰ ਕਿਤਾਬ ਘਰ -ਐਮ.ਐਲ.ਏ ਸੇਖੋਂ

Punjab
ਫ਼ਰੀਦਕੋਟ 23 ਫ਼ਰਵਰੀ,2024  ਬਾਬਾ ਫਰੀਦ ਦੀ ਪਾਵਨ ਚਰਨ ਛੋਹ ਧਰਤੀ ਦੇ ਇਸ ਜਿਲ੍ਹੇ ਵਿੱਚ ਜਲਦ ਹੀ ਚਾਰ ਕਿਤਾਬ ਘਰਾਂ ਦੇ ਉਸਾਰੀ ਕੀਤੀ ਜਾਵੇਗੀ ਤਾਂ ਜੋ ਇੱਥੋਂ ਦੇ ਨੌਜਵਾਨ ਪੜ੍ਹਾਈ ਦੇ ਖੇਤਰ ਵਿੱਚ ਹੋਰ ਮੱਲਾਂ ਮਾਰਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਤਕਰੀਬਨ 90 ਲੱਖ ਦੀ ਲਾਗਤ ਨਾਲ ਚਾਰ ਕਿਤਾਬ ਘਰਾਂ ਦੀ ਉਸਾਰੀ ਦਾ ਕੰਮ ਪਿੰਡ ਮੁਮਾਰਾ, ਬੀਹਲੇ ਵਾਲਾ, ਮਚਾਕੀ ਖੁਰਦ ਵਿਖੇ ਹੋਵੇਗਾ।  ਅੱਜ ਢਿਲਵਾਂ ਖੁਰਦ ਵਿਖੇ ਪਹਿਲੇ ਕਿਤਾਬ ਘਰ ਦਾ ਨੀਹ ਪੱਥਰ ਰੱਖਣ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹਰ ਵਾਅਦਾ ਸਹਿਜ ਮਤੇ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇੱਕ ਕਿਤਾਬ ਘਰ ਤੇ ਆਉਣ ਵਾਲਾ ਅੰਦਾਜਨ ਖਰਚਾ 22.47 ਲੱਖ ਰੁਪਏ ਹੈ। ਇੱਕ ਕਿਤਾਬ ਘਰ ਨੂੰ  990 ਵਰਗ ਫੁੱਟ ਥਾਂ ਵਿੱਚ ਬਣਾਉਣ ਦੀ ਤਜਵੀਜ ਹੈ। ਜਿਸ ਵਿੱਚ ਰਿਸੈਪਸ਼ਨ ਤੋਂ ਇਲਾਵਾ ਹੋਰ ਲੋੜੀਂਦਾ ਸਾਜੋ ਸਮਾਨ ਮੁਹਈਆ ਹੋਵੇਗਾ।  ਉਹਨਾਂ ਦੱਸਿਆ ਕਿ ਇਮਾਰਤ ਬਣਨ ਉਪਰੰਤ ਹਰ ਕਿਤਾਬ ...
ਯੁਵਕ ਸੇਵਾਵਾਂ ਵਿਭਾਗ ਵੱਲੋਂ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ

ਯੁਵਕ ਸੇਵਾਵਾਂ ਵਿਭਾਗ ਵੱਲੋਂ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ

Punjab
ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਜਿਲ੍ਹਾ ਪ੍ਰਸ਼ਾਸ਼ਨ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਸਮੂਹ ਰੈੱਡ ਰਿਬਨ ਕਲੱਬ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ, ਪੋਸਟਰ ਮੇਕਿੰਗ ਅਤੇ ਸਵੀਪ ਸਲੋਗਨ ਮੁਕਾਬਲੇ ਕਰਵਾਏ ਗਏ।           ਇਸ ਸਮਾਰੋਹ ਦੇ ਮੁੱਖ ਮਹਿਮਾਨ ਐਸ.ਐਸ.ਡੀ. ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਵਿੱਚ ਪੜ੍ਹਾਈ ਦੇ ਨਾਲ-ਨਾਲ ਉਸਾਰੂ ਸਮਾਜ ਦੀ ਭਲਾਈ ਲਈ ਵੀ ਲਾਹੇਵੰਦ ਹੁੰਦੇ ਹਨ। ਇਸ ਤੋਂ ਪਹਿਲਾਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ. ਰਘਵੀਰ ਸਿੰਘ ਮਾਨ ਨੇ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਵੋਟ ਦਾ ਇਸਤੇਮਾਲ ਸੁਚੱਜੇ ਤਰੀਕੇ ਬੇਝਿਜਕ ਹੋਕ ਕੇ ਕਰਨ ਲਈ ਪ੍ਰੇਰਿਆ। ਇਨ੍ਹਾਂ ਅੰਤਰ ਕਾਲਜ ਮੁਕਾਬਲਿਆਂ ਵਿੱਚ ਬਠਿੰਡਾ ਜ਼ਿਲ੍ਹੇ ਦੇ ਲਗਭਗ 17 ਕਾਲਜਾਂ ਨੇ ਭਾਗ ਲਿਆ । ਪੋਸਟਰ ਮੇਕਿੰਗ ਵਿੱਚ ਰਾਜਪਾਲ ਸਿੰਘ ਨੇ ਪਹਿਲਾ, ਅਮਨਜੋਤ ਕੌਰ ਨੇ ਦੂ...
ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੀਆਂ ਵੱਖ ਵੱਖ ਸਿਹਤ  ਸੰਸਥਾਵਾਂ ਦਾ ਅਚਨਚੇਤ ਦੌਰਾ

ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਦਾ ਅਚਨਚੇਤ ਦੌਰਾ

Punjab
ਮਾਨਸਾ, 23 ਫਰਵਰੀ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਦਵਾਈਆਂ, ਐਕਸਰੇ, ਈ.ਸੀ.ਜੀ. ਅਤੇ ਅਲਟਰਾਸਾਊਂਡ ਤੋਂ ਇਲਾਵਾ ਹੋਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲੇ੍ਹ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਭੰਮੇ ਕਲਾਂ, ਕੋਟ ਧਰਮੁ, ਦੂਲੋਵਾਲ, ਜਵਾਹਰਕੇ ਅਤੇ ਖਾਰਾ ਬਰਨਾਲਾ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਪਿੰਡਾਂ ਦੇ ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਗੱਲਬਾਤ ਕਰਕੇ ਸਿਹਤ ਸੰਸਥਾਵਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਤੇ ਟੈਸਟ ਹਸਪਤਾਲਾਂ ਦੇ ਅੰਦਰੋਂ ਅਤੇ ਮੁਫਤ ਮਿਲਣੇ ਚਾਹੀਦੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਵਿਹਾਰ ਤੇ ਇਲਾਜ ਤਸੱਲੀਬਖਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਅਤੇ ਬਿਮਾਰੀਆਂ ਤੋਂ ਬਚਾਅ ਅਤੇ ਆਮ ਆਦਮੀ ਕਲੀਨਿਕ ਤੇ ਹਸਪਤਾਲਾਂ ਵਿੱਚ 40 ਕਿਸਮ ਦੇ ...
ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਤਹਿਤ ਸਫਲ ਪ੍ਰਾਰਥੀਆਂ ਨੂੰ ਸਰਟੀਫਿਕੇਟ ਕੀਤੇ ਗਏ ਪ੍ਰਦਾਨ

ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਤਹਿਤ ਸਫਲ ਪ੍ਰਾਰਥੀਆਂ ਨੂੰ ਸਰਟੀਫਿਕੇਟ ਕੀਤੇ ਗਏ ਪ੍ਰਦਾਨ

Punjab
ਬਠਿੰਡਾ, 23 ਫਰਵਰੀ : ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਕਰਵਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਉੱਦਮੀ ਪ੍ਰੋਗਰਾਮ ਤਹਿਤ ਪਹਿਲੇ ਬੈਚ ਦੀ ਸਮਾਪਤੀ ਉੱਪਰ ਸਫਲ ਪ੍ਰਾਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਉੱਦਮੀ ਪ੍ਰੋਗਰਾਮ ਵਿੱਚ ਪ੍ਰਾਰਥੀਆਂ ਨੂੰ ਮਠਿਆਈਆਂ, ਸਨੈਕਸ ਆਦਿ ਦੀ ਟ੍ਰੇਨਿੰਗ ਮੁਹੱਈਆ ਕਰਵਾਈ ਗਈ। ਕੋਰਸ ਨੂੰ ਪੂਰਾ ਕਰਨ ਵਾਲੇ ਪ੍ਰਾਰਥੀਆਂ ਨੂੰ ਸਰਟੀਫਿਕੇਟ ਅਤੇ ਸਟਾਈਫੰਡ ਦੇ ਤੌਰ ਤੇ 1000/- ਰੁਪਏ ਵੀ ਦਿੱਤੇ ਗਏ। ਪਹਿਲੇ ਬੈਚ ਦੀ ਸਮਾਪਤੀ ਸਮਾਰੋਹ ਦੌਰਾਨ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਅਤੇ ਕਰੀਅਰ ਕੌਸ਼ਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਫਲ ਹੋਏ ਪ੍ਰਾਰਥੀਆਂ ਨੂੰ ਸਵੈ ਰੋਜਗਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਰਕਾਰ ਵੱਲੋਂ ਸਵੈ ਰੋਜਗਾਰ ਸਬੰਧੀ ਚ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਲੱਗੇਗਾ ਸਪੈਸ਼ਲ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਲੱਗੇਗਾ ਸਪੈਸ਼ਲ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

Punjab
ਮਾਨਸਾ, 23 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ 24 ਫਰਵਰੀ ਦਿਨ ਸ਼ਨੀਵਾਰ ਨੂੰ ਲੱਗਣ ਵਾਲਾ ਕੈਂਪ ਸ੍ਰੀ ਗੁਰੂ ਰਵਿਦਾਸ ਜਯੰਤੀ ਦੀ ਗਜ਼ਟਿਡ ਛੁੱਟੀ ਹੋਣ ਕਰਕੇ ਸਵੇਰੇ 09 ਵਜੇ ਦੀ ਬਜਾਇ ਬਾਅਦ ਦੁਪਹਿਰ 02 ਵਜੇ ਤੋਂ ਸ਼ਾਮ 05 ਵਜੇ ਤੱਕ ਲੱਗੇਗਾ ਅਤੇ 25 ਫਰਵਰੀ ਦਿਨ ਐਤਵਾਰ ਅਤੇ 29 ਫਰਵਰੀ ਦਿਨ ਵੀਰਵਾਰ ਨੂੰ ਲੱਗਣ ਵਾਲੇ ਸਪੈਸ਼ਲ ਕੈਂਪ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ ਹੀ ਲਗਾਏ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਕੈਂਪਾਂ ਦੌਰਾਨ ਪਟਵਾਰੀ, ਪੰਚਾਇਤ ਸਕੱਤਰ, ਨਗਰ ਕੌਂਸਲ ਦੇ ਕਰਮਚਾਰੀ ਅਤੇ ਬੀ.ਐਲ.ਓਜ਼ ਵੱਲੋਂ ਏਰੀਏ ਵਿਚ ਡੋਰ ਟੂ ਡੋਰ ਜਾ ਕੇ ਯੋਗ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ।...
ਪੰਜਾਬ ਸਰਕਾਰ ਵੱਲੋਂ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਲਾਨਾ ਵਾਤਾਵਰਨ ਅਵਾਰਡਾਂ’ ਲਈ ਅਰਜੀਆਂ ਦੀ ਮੰਗ

ਪੰਜਾਬ ਸਰਕਾਰ ਵੱਲੋਂ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਲਾਨਾ ਵਾਤਾਵਰਨ ਅਵਾਰਡਾਂ’ ਲਈ ਅਰਜੀਆਂ ਦੀ ਮੰਗ

Punjab
ਮੋਗਾ, 22 ਫਰਵਰੀ: ਪੰਜਾਬ ਸਰਕਾਰ ਵੱਲੋਂ ਸਾਲ-2024 ਲਈ ਰਾਜ ਦੇ ਵਾਤਾਵਰਨ ਦੀ ਸੁਰੱਖਿਆ, ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਟਿਕਾਊ ਵਿਕਾਸ ਲਈ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ 'ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਲਾਨਾ ਵਾਤਾਵਰਨ ਅਵਾਰਡ' ਦਿੱਤੇ ਜਾਣੇ ਹਨ। ਇਹ ਅਵਾਰਡ ਹਰ ਸਾਲ 4 ਸ੍ਰੇਣੀਆਂ ਵਿੱਚ ਅਤਿ ਉੱਤਮ ਅਤੇ ਅਸਾਧਾਰਨ ਯੋਗਦਾਨ ਪਾਉਣ ਵਾਲੀਆਂ ਸੰਸਥਾਂਵਾਂ ਨੂੰ ਦਿੱਤਾ ਜਾਂਦਾ ਹੈ। ਇਨ੍ਹਾਂ ਚਾਰ ਸ੍ਰੇਣੀਆਂ ਵਿੱਚ ਪਿੰਡ ਦੀ ਪੰਚਾਇਤ, ਸਰਕਾਰੀ/ਪ੍ਰਾਈਵੇਟ ਅਦਾਰੇ, ਵਿੱਦਿਅਕ ਸੰਸਥਾਵਾਂ ਜਿਵੇਂ ਕਿ ਸਕੂਲ, ਕਾਲਜ, ਯੂਨੀਵਰਸਿਟੀ, ਗੈਰ ਸਰਕਾਰੀ ਸੰਸਥਾ (ਐਨ.ਜੀ.ਓ.), ਸਮਾਜਿਕ ਸੰਸਥਾ ਅਤੇ ਉਦਯੋਗਿਕ ਅਦਾਰੇ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਮੋਗਾ ਦੀਆਂ ਉਕਤ ਚਾਰੋਂ ਸ਼੍ਰੇਣੀਆਂ ਨਾਲ ਸਬੰਧਤ ਰੱਖਣ ਵਾਲਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਉਕਤ ਐਵਾਰਡ ਲਈ 26 ਫਰਵਰੀ, 2024 ਤੱਕ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵਿਖੇ ਅਪਲਾਈ ਕਰ ਸਕਦੇ ਹਨ। ਉਕਤ ਅਵਾਰਡ ਲਈ ਉਕਤ ਸ੍ਰੇਣੀਆਂ ਵਿੱਚੋਂ ਚੁਣੀ ਗਈ ਹਰੇਕ ਸੰਸਥਾ ਨੂੰ ਇੱਕ ...
ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ  ਸਿਹਤ ਵਿਭਾਗ ਦੇ  ਅਧਿਕਾਰੀ ਅਤੇ ਕਰਮਚਾਰੀ – ਡਾਕਟਰ ਕਵਿਤਾ

ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ – ਡਾਕਟਰ ਕਵਿਤਾ

Punjab
ਅਬੋਹਰ 23 ਫਰਵਰੀ ਫਾਜ਼ਿਲਕਾ ਸਿਹਤ ਵਿਭਾਗ ਵੱਲੋ ਸਮੇਂ ਸਮੇਂ ‘ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਤਾਕਿ ਲੋਕਾ ਨੂੰ ਸਿਹਤ ਸਹੂਲਤਾਂ ਵਧੀਆ ਤਰੀਕੇ ਨਾਲ ਮਿਲ ਸਕੇ । ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਵਲੋ  ਸੀ ਐੱਚ ਸੀ ਸੀਤੋ ਗੁੰਨੋ  ਵਿਖੇ ਆਮ ਲੋਕਾਂ ਨੁੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਮੁਆਇਨਾ ਕੀਤਾ ਗਿਆ ਅਤੇ ਇਸ ਸੰਬਧੀ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਿਦਾਇਤਾਂ ਜਾਰੀ ਕੀਤਾਆਂ ਅਤੇ ਸਟਾਫ ਨਾਲ ਮੀਟਿੰਗ ਕੀਤੀ । ਇਸ ਦੌਰਾਨ ਉਹਨਾਂ ਵੱਲੋਂ ਹਸਪਤਾਲ  ਦਾ ਐਮਰਜੰਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ । ਇਸ ਦੇ ਨਾਲ ਸਟਾਫ ਦੀ ਹਾਜਰੀ, ਸਫ਼ਾਈ, ਸਟਾਕ ਰਜਿਸਟਰ ਆਦਿ ਦੀ ਜਾਂਚ ਕੀਤੀ। ਡਾਕਟਰ ਕਵਿਤਾ ਸਿੰਘ ਵੱਲੋ ਆਪਣੀ ਜਾਂਚ ਦੌਰਾਨ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਵੱਧ ਵੱਧ ਸਿਹਤ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਦੌਰਾਨ ਉਨ੍...
ਪ੍ਰਾਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜ਼ਿਲਾ ਫਿਰੋਜ਼ਪੁਰ ਦਾ ਕੈਲੰਡਰ ਸਹਾਇਕ ਕਮਿਸ਼ਨਰ ਵੱਲੋਂ ਰਿਲੀਜ਼

ਪ੍ਰਾਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜ਼ਿਲਾ ਫਿਰੋਜ਼ਪੁਰ ਦਾ ਕੈਲੰਡਰ ਸਹਾਇਕ ਕਮਿਸ਼ਨਰ ਵੱਲੋਂ ਰਿਲੀਜ਼

Punjab
ਫਿਰੋਜ਼ਪੁਰ, 23 ਫਰਵਰੀ 2024 : ਪੰਜਾਬ ਭਵਨ ਸਰੀ (ਕਨੇਡਾ) ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬਾਲ ਕਲਮਾਂ ਨੂੰ ਉਤਸ਼ਾਹਿਤ ਕਰਨ ਹਿੱਤ ਸ਼ੁਰੂ ਕੀਤੇ ਉਪਰਾਲੇ ਨਵੀਆਂ ਕਲਮਾਂ ਨਵੀਂ ਉਡਾਣ ਦਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਕੈਲੰਡਰ ਸਹਾਇਕ ਕਮਿਸ਼ਨਰ ਸ਼੍ਰੀ ਸੂਰਜ ਜੀ, ਡਾ. ਜਗਦੀਪ ਸੰਧੂ ਜ਼ਿਲਾ ਭਾਸ਼ਾ ਅਫ਼ਸਰ, ਸ੍ਰੀ ਮਤੀ ਨੀਲਮ ਰਾਣੀ ਜ਼ਿਲਾ ਸਿੱਖਿਆ ਅਫ਼ਸਰ ਪ੍ਰਾਇਮਰੀ ਤੇ ਸੈਕੰਡਰੀ ਤੇ ਰੈੱਡ ਕਰਾਸ ਦੇ ਸੈਕਟਰੀ ਅਸ਼ੋਕ ਬਹਿਲ ਵਲੋਂ ਸਾਂਝੇ ਤੌਰ ਤੇ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਿਤਾਬ ਦੇ ਮੁੱਖ ਸੰਪਾਦਕ ਡਾ. ਅਮਰ ਜੋਤੀ ਮਾਂਗਟ ਨੇ ਕਿਹਾ ਕਿ ਪ੍ਰੀਤ ਹੀਰ ਤੇ ਇੰਚਾਰਜ ਓਕਾਰ ਤੇਜੇ ਦਿਨ ਰਾਤ ਇਸ ਪ੍ਰਾਜੈਕਟ ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ਤੇ ਚੱਲ ਰਹੇ ਇਸ ਪ੍ਰਾਜੈਕਟ ਦੀ ਜਾਣਕਾਰੀ ਸਾਰਿਆਂ ਦੇ ਨਾਲ ਸਾਂਝੀ ਕੀਤੀ । ਸਹਾਇਕ ਕਮਿਸ਼ਨਰ ਨੇ ਇਸ ਪ੍ਰਾਜੈਕਟ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਬਹੁਤ ਵਧੀਆ ਉਪਰਾਲਾ ਹੈ। ਅਸ਼ੋਕ ਬਹਿਲ ਜੀ ਨੇ ਵਿਦਿਆਰਥੀਆਂ ਨੂੰ ਕਲਮ ਦੀ ਤਾਕਤ ਬਾਰੇ ਜਾਗਰੂਕ ਕੀਤਾ ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸੰਧੂ ਨੇ ਇਸ ਪ੍ਰਾਜੈਕਟ ਦੀ ਸਰਾਹਨਾ ਕਰਦੇ ਹ...