ਵਿਜੀਲੈਂਸ ਵਿਭਾਗ ਨੇ ਸਾਲ 2022 ਅਤੇ 2023 ਦੋਰਾਨ 92 ਭ੍ਰਿਸ਼ਟਾਚਾਰੀਆਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ, 14 ਫਰਵਰੀ 2024- ( )-ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ 1 ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਜਾ ਰਹੀ ਲੜਾਈ ਦੋਰਾਨ ਸਾਲ 2022 ਵਿਚ 29 ਐਫ ਆਈ ਆਰ ਦਰਜ਼ ਕਰਕੇ 47 ਭ੍ਰਿਸ਼ਟਾਚਾਰੀਆਂ ਨੂੰ ਅਤੇ ਸਾਲ 2023 ਦੋਰਾਨ 42 ਐਫ ਆਈ ਆਰ ਦਰਜ ਕਰਕੇ 45 ਭ੍ਰਿਸਟਾਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਅੱਜ ਐਸ ਐਸ ਪੀ ਵਿਜੀਲੈਸ਼ ਸ: ਗੁਰਸੇਵਕ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਵਿਜੀਲੈਸ ਵਿਭਾਗ ਪੂਰੀ ਮੁਸਤੈਦੀ ਨਾਲ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਸ ਅੰਮ੍ਰਿਤਸਰ ਰੇਂਜ ਵਿਚ ਮਾਝੇ ਦੇ ਚਾਰੇ ਜ਼ਿਲੇ੍ਹ ਆਉਦੇ ਹਨ,ਜਿਸ ਵਿਚ ਅੰਮ੍ਰਿਤਸਰ ਤੋ ਇਲਾਵਾ ਤਰਨਤਾਰਨ,ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਉਨ੍ਹਾਂ ਲੋਕਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਵਿਭਾਗਾਂ ਵਿੱਚ ਕੰਮ ਕਰਾਉਣ ਲਈ ਸ਼ਾਰਟ ਕਟ ਨਾ ਅਪਨਾ ਕੇ ਸਗੋਂ ਸਰਕਾਰ ਦੁਆਰਾ ਲਾਗੂ ਸਿਸਟਮ ਅਨੁਸਾਰ ਕੰਮ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਭ੍ਰਿਸ਼ਟਾਚਾਰ ਹੁੰਦਿਆਂ ਦੇਖ ਕੇ ਚੁੱਪ ਨਹੀਂ ਰਹਿਣਾ ਚਾਹੀਦਾ ਸਗੋਂ ਇਸ ਵਿਰੁੱਧ ਆਵਾਜ਼ ਬੁਲੰਦ ਕਰਨ...








