Shadow

Punjab

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਲੋਕ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਲੋਕ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

Punjab
ਜਲਾਲਾਬਾਦ 23 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਕੀਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਰਤ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਸਿੰਘਪੁਰਾ ਤੇ ਕਮਾਲ ਵਾਲਾ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਜਿੱਥੇ ਹਲਕਾ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ. ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਕਰਦੀ ਹੈ। ਉਹਨਾਂ ਆਖਿਆ ਕਿ ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਨੂੰ ਪਿੰਡ ਪੱਧਰ ਤੇ ਇਲਾਜ ਸਹੂਲਤ ਦਿੱਤੀ ਜਾ ਰਹੀ ਹੈ, ਉੱਥੇ ਹੀ ਸਰਕਾਰੀ ਸੇਵਾਵਾਂ ਵੀ ਇਹਨਾਂ ਕੈਂਪਾਂ ਰਾਹੀਂ ਪਿੰਡ ਪੱਧਰ ਤੇ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਲੋਕਾਂ ਦੇ ਕੰਮ ਹੱਥੋ ਹੱਥ ਅਤੇ ਮੌਕੇ ਤੇ ਹੋ ਜਾਂਦੇ ਹਨ ਅਤੇ ਲੋਕਾਂ ਨੂੰ ...
ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ – ਡਾਕਟਰ ਸਤੀਸ਼ ਗੋਇਲ

ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ – ਡਾਕਟਰ ਸਤੀਸ਼ ਗੋਇਲ

Punjab
ਫਾਜ਼ਿਲਕਾ 23,ਫਰਵਰੀ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾਕਟਰ  ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ  ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਪਹਿਲਾਂ ਉਹਨਾ ਵਲੋ ਸਟਾਫ ਨੂੰ ਹਿਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋ ਇਸ ਦਿਨ ਲਈ ਨਿਸ਼ਚਿਸਤ ਕੀਤੀ ਗਈ ਹੈ ਉਹ ਹਰ ਹਾਲ ਵਿਚ ਪੂਰੀ ਕੀਤੀ ਜਾਵੇ ਤਾਕਿ ਜਮੀਨੀ ਪੱਧਰ ਤੇ ਲਾਭਪਾਤਰ ਨੂੰ ਲਾਭ ਮਿਲ ਸਕੇ । ਸਿਵਲ ਸਰਜਨ ਡਾਕਟਰ ਕਵਿਤਾ ਸਿੰਘ  ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ  ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲ...
(SAGY) ਸਕੀਮ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ

(SAGY) ਸਕੀਮ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ

Punjab
ਫਿਰੋਜ਼ਪੁਰ, 23 ਫਰਵਰੀ 2024.             ਸਾਂਸਦ ਆਦਰਸ਼ ਗ੍ਰਾਮ ਯੋਜਨਾ (SAGY) ਸਕੀਮ ਅਧੀਨ ਐਮ.ਪੀ. ਰਾਜ ਸਭਾ ਸ੍ਰੀ ਸੰਦੀਪ ਕੁਮਾਰ ਪਾਠਕ ਵੱਲੋਂ ਚੁਣੇ ਗਏ ਪਿੰਡ ਝੋਕ ਹਰੀਹਰ ਬਲਾਕ ਫਿਰੋਜ਼ਪੁਰ ਨੂੰ ਮਾਡਲ ਵਿਲੇਜ਼ ਬਣਾਉਣ ਸਬੰਧੀ ਵੱਖ-2 ਵਿਭਾਗਾਂ ਨਾਲ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਸ਼ਰਮਾ ਵਲੋਂ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਾਨਯੋਗ ਐਮ.ਪੀ. ਸਾਹਿਬ ਦੇ ਪੀ.ਏ. ਡਾ. ਰਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।             ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਯੀਹਾ ਵੱਲੋਂ ਪਿੰਡ ਝੋਕ ਹਰੀਹਰ ਬਲਾਕ ਫਿਰੋਜ਼ਪੁਰ ਨੂੰ ਮਾਡਲ ਵਿਲੇਜ਼ ਬਣਾਉਣ ਸਬੰਧੀ ਵੱਖ-2 ਵਿਭਾਗਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਪੱਖੋਂ ਹਰ ਤਰ੍ਹਾਂ ਦੀਆਂ ਸਹੂਲਤਾਂ ਪਿੰਡਾਂ ਪੱਧਰ ਤੱਕ ਮੁਹੱਈਆ ਕਰਵਾਏਗੀ।                          ਇਸ ਮੌਕੇ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਜਸਵੰਤ ਸਿੰਘ ਬੜੈਚ, ਬੀ.ਡੀ.ਪੀ.ਓ. ਸ. ਪਿਆਰ ਸਿੰਘ, ਸ੍ਰੀ ਸੰਜੀਵ ਮੈਣੀ ਤ...
ਐਮ.ਐਲ.ਏ ਸੇਖੋਂ ਨੇ ਸ੍ਰੀ ਆਨੰਦਪੁਰ ਸਾਹਿਬ,ਨੈਣਾ ਦੇਵੀ, ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

ਐਮ.ਐਲ.ਏ ਸੇਖੋਂ ਨੇ ਸ੍ਰੀ ਆਨੰਦਪੁਰ ਸਾਹਿਬ,ਨੈਣਾ ਦੇਵੀ, ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

Punjab
ਫ਼ਰੀਦਕੋਟ 23 ਫ਼ਰਵਰੀ,2024 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ੍ਰੀ ਆਨੰਦਪੁਰ ਸਾਹਿਬ, ਨੈਣਾ ਦੇਵੀ,ਅੰਮ੍ਰਿਤਸਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਫ਼ਰੀਦਕੋਟ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਸ. ਸੇਖੋਂ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾ ਲਈ ਜਾਣ ਦੇ ਲਈ ਸਫਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰ ਰਹੀ ਹੈ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਣ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਸ਼ਾਮਿਲ ਹੈ। ਇਸ ਮੌਕੇ ਸ. ਸੇਖੋਂ ਨੇ ਇਨ੍ਹਾਂ ਸ਼ਰਧਾਲੂਆਂ ਨੂੰ ਸਵਾਗਤੀ ਕਿੱਟਾਂ ਵੀ ਸੌਂਪੀਆਂ, ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਾਮਾਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਭਾਰਤ ਗੁਰੂਆਂ, ਪੀਰਾਂ, ਪੈਗੰਬਰਾਂ...
ਫਾਜ਼ਿਲਕਾ ਵਿਚ 23.63 ਕਰੋੜ ਰੁਪਏ ਨਾਲ ਬਣੇਗਾ ਕ੍ਰਿਟੀਕਲ ਕੇਅਰ ਯੂਨਿਟ-ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ ਵਿਚ 23.63 ਕਰੋੜ ਰੁਪਏ ਨਾਲ ਬਣੇਗਾ ਕ੍ਰਿਟੀਕਲ ਕੇਅਰ ਯੂਨਿਟ-ਨਰਿੰਦਰ ਪਾਲ ਸਿੰਘ ਸਵਨਾ

Punjab
ਫਾਜ਼ਿਲਕਾ 23 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਲੜੀ ਵਿੱਚ ਫਾਜ਼ਿਲਕਾ ਵਿਖੇ 23 ਕਰੋੜ 63 ਲੱਖ ਰੁਪਏ ਨਾਲ ਕ੍ਰਿਟੀਕਲ ਕੇਅਰ ਯੂਨਿਟ ਬਣੇਗਾ। ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ । ਉਹਨਾਂ ਦੱਸਿਆ ਕਿ ਇਸ ਦੀ ਇਮਾਰਤ ਦੇ ਨਿਰਮਾਣ ਲਈ 16 ਕਰੋੜ 50 ਲੱਖ ਰੁਪਏ ਦੇ ਕੰਮ ਦਾ ਟੈਂਡਰ ਹੋ ਗਿਆ ਹੈ ਜਦਕਿ ਇਸ ਵਿੱਚ 7 ਕਰੋੜ 12 ਲੱਖ ਰੁਪਏ ਦੇ ਹੋਰ ਡਾਕਟਰੀ ਸਮਾਨ ਆਵੇਗਾ। ਉਹਨਾਂ ਕਿਹਾ ਕਿ ਇਸ ਕ੍ਰਿਟੀਕਲ ਕੇਅਰ ਯੂਨਿਟ ਦੇ ਬਣ ਜਾਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਮਿਲੇਗੀ ਅਤੇ ਉਹਨਾਂ ਨੂੰ ਗੰਭੀਰ ਸਰੀਰਕ ਸਮੱਸਿਆਵਾਂ ਦੇ ਕਾਰਨ ਜਾਂ ਕਿਸੇ ਦੁਰਘਟਨਾ ਤੋਂ ਪੀੜਤ ਲੋਕਾਂ ਨੂੰ ਫਰੀਦਕੋਟ ਜਾਂ ਬਠਿੰਡਾ ਵਰਗੇ ਹਸਪਤਾਲਾਂ ਵੱਲ ਨਹੀਂ ਭੱਜਣਾ ਪਵੇਗਾ, ਸਗੋਂ ਉਹਨਾਂ ਨੂੰ ਜਿਲ੍ਹੇ ਦੇ ਅੰਦਰ ਹੀ ਵਧੀਆ ਇਲਾਜ ਮਿਲ ਸਕੇਗਾ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਸ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਸ ...
ਫਾਜ਼ਿਲਕਾ ਪੁਲਿਸ ਵੱਲੋਂ ਹੀਰੋਇਨ, ਪੋਸਤ ਤੇ ਨਸੀਲੀਆਂ ਗੋਲੀਆਂ ਨੂੰ ਕੀਤਾ ਗਿਆ ਨਸਟ

ਫਾਜ਼ਿਲਕਾ ਪੁਲਿਸ ਵੱਲੋਂ ਹੀਰੋਇਨ, ਪੋਸਤ ਤੇ ਨਸੀਲੀਆਂ ਗੋਲੀਆਂ ਨੂੰ ਕੀਤਾ ਗਿਆ ਨਸਟ

Punjab
ਫਾਜ਼ਿਲਕਾ 23 ਫਰਵਰੀ ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਣਜੀਤ ਸਿੰਘ ਆਈਪੀਐਸ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਫਿਰੋਜ਼ਪੁਰ ਰੇਂਜ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀਪੀਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪੁਲਿਸ ਵੱਲੋਂ ਵੱਖ-ਵੱਖ ਮੁਕਦਮਿਆਂ ਵਿੱਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਂਬਰ ਪ੍ਰਦੀਪ ਸਿੰਘ ਪੀਪੀਐਸ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਫਾਜ਼ਿਲਕਾ ਅਤੇ ਰਛਪਾਲ ਸਿੰਘ ਪੀਪੀਐਸ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਫਾਜ਼ਿਲਕਾ ਵੱਲੋਂ ਐਨਡੀਪੀਐਸ ਐਕਟ ਦੇ ਕੁੱਲ 40 ਮਾਮਲਿਆਂ ਵਿੱਚ ਫੜਿਆ ਗਿਆ ਨਸ਼ੀਲਾ ਪਦਾਰਥ ਨਸ਼ਟ ਕੀਤਾ ਗਿਆ। ਨਸ਼ਟ ਕੀਤੇ ਗਏ ਸਮਾਨ ਵਿੱਚ 7.933 ਕਿਲੋਗ੍ਰਾਮ ਹੈਰੋਇਨ 157.450 ਕਿਲੋਗ੍ਰਾਮ ਪੋਸਤ 4662 ਨਸ਼ੀਲੀਆਂ ਗੋਲੀਆਂ ਅਤੇ 38 ਗ੍ਰਾਮ ਸਮੈਕ ਸ਼ਾਮਿਲ ਹ...
ਜ਼ਿਲ੍ਹੇ ਚ ਖੁੱਲ੍ਹੇ ਪਏ ਬੋਰਵੈੱਲਾਂ ਤੇ ਟਿਊਬਵੈੱਲਾਂ ਨੂੰ ਭਰਨ ਲਈ ਤੁਰੰਤ ਲੋੜੀਂਦੇ ਉਪਾਅ ਕਰਨੇ ਬਣਾਏ ਜਾਣ ਯਕੀਨੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਚ ਖੁੱਲ੍ਹੇ ਪਏ ਬੋਰਵੈੱਲਾਂ ਤੇ ਟਿਊਬਵੈੱਲਾਂ ਨੂੰ ਭਰਨ ਲਈ ਤੁਰੰਤ ਲੋੜੀਂਦੇ ਉਪਾਅ ਕਰਨੇ ਬਣਾਏ ਜਾਣ ਯਕੀਨੀ : ਡਿਪਟੀ ਕਮਿਸ਼ਨਰ

Punjab
ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਜਲ ਸਰੋਤ ਵਿਭਾਗ (ਪ੍ਰੋਜੈਕਟ ਸ਼ਾਖਾ) ਵੱਲੋਂ ਪ੍ਰਾਪਤ ਪੱਤਰ ਦੀ ਪਾਲਣਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਚ ਖੁੱਲ੍ਹੇ ਪਏ ਬੋਰਵੈੱਲਾਂ ਤੇ ਟਿਊਬਵੈੱਲਾਂ ਨੂੰ ਭਰਨ (ਪਲੱਗ ਕਰਨ) ਲਈ ਤੁਰੰਤ ਲੋੜੀਂਦੇ ਉਪਾਅ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਸ਼ਹਿਰ ਜਾਂ ਪਿੰਡਾਂ ਅੰਦਰ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਜ਼ਮੀਨ ਮਾਲਕ ਵੱਲੋਂ ਅਜਿਹੇ ਬੋਰਵੈੱਲ ਨੂੰ ਇੱਕ ਮਹੀਨੇ ਦੀ ਮਿਆਦ ਦੇ ਅੰਦਰ ਬੰਦ/ਅਨਪਲੱਗਡ ਨਾ ਕਰਵਾਇਆ ਜਾਵੇ ਤਾਂ ਉਸ ਵਿਰੁੱਧ ਅਪਰਾਧਿਕ ਕਰਵਾਈ ਕੀਤੀ ਜਾਵੇ। ਜੇਕਰ ਇਨ੍ਹਾਂ ਬੋਰਵੈੱਲਾਂ ਕਾਰਨ ਕੋਈ ਵੀ ਦੁਰਘਟਨਾ ਵਾਪਰਦੀ ਹੈ ਤਾਂ ਸਬੰਧਤ ਜ਼ਮੀਨ ਮਾਲਕ ਖਿਲਾਫ ਜੁਰਮਾਨਾ ਅਤੇ ਅਜਿਹੇ ਵਿਅਕਤੀ ਵਿਰੁੱਧ ਭਾਰਤੀ ਪੈਨਲ ਕੋਡ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।   ਜਾਰੀ ਹੁਕਮ ਅਨੁਸਾਰ ਡਿਪਟੀ ਕਮਿਸ਼ਨਰ ...
ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ  ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

Punjab
ਚੰਡੀਗੜ੍ਹ, 22 ਫਰਵਰੀ: ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ।   ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ,  ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ।   ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ।...
23 ਫਰਵਰੀ ਤੋਂ ਪੰਜਾਬ ਵਿੱਚ 7 ਰੋਜ਼ਾ ਮੈਗਾ ‘ਰੰਗਲਾ ਪੰਜਾਬ’ ਸਮਾਗਮ 23 ਫਰਵਰੀ ਤੋਂ ਪੰਜਾਬ ਵਿੱਚ

23 ਫਰਵਰੀ ਤੋਂ ਪੰਜਾਬ ਵਿੱਚ 7 ਰੋਜ਼ਾ ਮੈਗਾ ‘ਰੰਗਲਾ ਪੰਜਾਬ’ ਸਮਾਗਮ 23 ਫਰਵਰੀ ਤੋਂ ਪੰਜਾਬ ਵਿੱਚ

Punjab
ਚੰਡੀਗੜ੍ਹ, 22 ਫਰਵਰੀ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਅੰਮ੍ਰਿਤਸਰ ਦੇ ਇਤਿਹਾਸਕ ਸ਼ਹਿਰ ਵਿੱਚ 23 ਫਰਵਰੀ ਤੋਂ 29 ਫਰਵਰੀ ਤੱਕ ਕਰਵਾਏ ਜਾ ਰਹੇ ਪਹਿਲੇ ਸੈਰ-ਸਪਾਟਾ ਨਿਵੇਸ਼ਕ ਸੰਮੇਲਨ ਵਿੱਚ "ਰੰਗਲਾ ਪੰਜਾਬ" ਪਹਿਲਕਦਮੀ ਜ਼ਰੀਏ ਸੂਬੇ ਦੀਆਂ ਜੀਵੰਤ ਪਰੰਪਰਾਵਾਂ, ਕਲਾਵਾਂ ਅਤੇ ਰੀਤੀ-ਰਿਵਾਜਾਂ ਦੀ ਝਲਕ ਪੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੱਭਿਆਚਾਰਕ ਕੇਂਦਰ ਅੰਮ੍ਰਿਤਸਰ ਵਿਖੇ 7 ਦਿਨਾਂ ਤੱਕ ਚੱਲਣ ਵਾਲੇ ਇਸ ਵਿਸ਼ਾਲ ਸਮਾਗਮ ਦਾ ਉਦਘਾਟਨ 23 ਫਰਵਰੀ, 2024 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਾਮ ਨੂੰ ਕੀਤਾ ਜਾਵੇਗਾ, ਜੋ ਪੰਜਾਬ ਦੀ ਅਮੀਰ ਵਿਰਾਸਤ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਸਾਹਿਤ, ਭੋਜਨ ਪਦਾਰਥਾਂ, ਸੰਗੀਤ, ਜੋਸ਼ ਤੇ ਜਜ਼ਬੇ ਅਤੇ ਪੰਜਾਬ ਦੀ ‘ਸੇਵਾ ਭਾਵਨਾ’ ਵਰਗੇ ਵਿਸ਼ਿਆਂ ‘ਤੇ ਕੇਂਦਰਿਤ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਟੂਰਿਜ਼ਮ ...
ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

Punjab
ਚੰਡੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ   ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ  ਦਿੱਤੀ। ਇਹ ਗਿਰੋਹ ਦੇ  ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ  “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ।  ”ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ  ਭਰੋਸਾ ਹਾਸਲ ਕਰਨ ਲਈ  ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ  ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨਾ...