ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਚੰਡੀਗੜ੍ਹ, 24 ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਤੇ ਲੋੜੀਂਦੀ ਫੀਸ ਜਮਾਂ ਨਾ ਕਰਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀ.ਟੀ.ਪੀ. ਪੰਜਾਬ ਪੰਕਜ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬਾਜਵਾ ਡਿਵੈਲਪਰਜ਼ ਲਿਮਟਿਡ ਨੇ ਜ਼ਿਲ੍ਹਾ ਮੋਹਾਲੀ ਦੇ ਪਿੰਡ ਸਿੰਹਪੁਰ, ਹਸਨਪੁਰ ਅਤੇ ਜੰਡਪੁਰ ਦੀ 179 ਏਕੜ ਜ਼ਮੀਨ ਵਿੱਚ ਸੂਬਾ ਸਰਕਾਰ ਤੋਂ ਰਿਹਾਇਸ਼ੀ/ਵਪਾਰਕ ਪ੍ਰਾਜੈਕਟ ਪਾਸ ਕਰਵਾਇਆ ਸੀ। ਅਧਿਕਾਰਤ ਕਮੇਟੀ ਵੱਲੋਂ 22...








