Saturday, March 14
Shadow

Punjab

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

Punjab
ਚੰਡੀਗੜ੍ਹ, 13 ਫਰਵਰੀ ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਵਿੱਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਤਹਿਤ ਬਣਨ ਵਾਲੀਆਂ 1000 ਨਰਸਰੀਆਂ ਨੂੰ ਸਥਾਪਤ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 1000 ਖੇਡ ਨਰਸਰੀਆਂ ਵਿੱਚੋਂ 205 ਖੇਡ ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾਣ ਵਾਲੀਆਂ ਹਨ। 14 ਖੇਡਾਂ ਦੀਆਂ 205 ਨਰਸਰੀਆਂ ਲਈ 21 ਸੁਪਰਵਾਈਜ਼ਰਾਂ ਅਤੇ 205 ਕੋਚਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਡ ਨਰਸਰੀਆਂ ਦੀ ਸਥਾਪਨਾ ਨਾਲ ਖੇਡਾਂ ਦਾ ਪੱਧਰ ਜ਼ਮੀਨੀ ਪੱਧਰ ’ਤੇ ਉੱਚਾ ਉਠੇਗਾ। ਇਕ ਖੇਡ ਨਰਸਰੀ ਲਈ ਖੇਡ ਵਿਭਾਗ ਵੱਲੋਂ ਕੋਚ ਦੀ ਸਹੂਲਤ ਤੋਂ ਇਲਾਵਾ 60 ਖਿਡਾਰੀਆਂ ਨੂੰ 50 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਡਾਈਟ ਦਿੱਤੀ ਜਾਵੇਗੀ। ਖੇਡ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਸੁਪਰਵਾਈਜ਼ਰਾਂ ਤੇ 205 ਕੋਚਾਂ ...
ਵਿਜੀਲੈਂਸ ਬਿਊਰੋ ਵੱਲੋਂ ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ

Punjab
ਚੰਡੀਗੜ੍ਹ, 13 ਫਰਵਰੀ: ਗਲਤ ਰਿਪੋਰਟ ਅਤੇ ਝੂਠੇ ਹਲਫੀਆ ਬਿਆਨ ਦੇ ਕੇ ਪੰਜਾਬ ਸਰਕਾਰ ਤੋਂ 4,02,222 ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਨਵੀਂ ਅਫਸਰ ਕਲੋਨੀ, ਪਟਿਆਲਾ ਨਿਵਾਸੀ ਪਟਵਾਰੀ, ਬਲਕਾਰ ਸਿੰਘ, ਮਾਲ ਹਲਕਾ ਹਮੀਰਗੜ੍ਹ, ਜੋ ਮੌਜੂਦਾ ਸਮੇਂ ਤਹਿਸੀਲ ਦਫ਼ਤਰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਹੈ, ਵਿਰੁੱਧ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਹਮੀਰਗੜ੍ਹ ਦੇ ਦੋ ਵਿਅਕਤੀਆਂ ਰਾਮ ਸਿੰਘ ਅਤੇ ਸੁਰਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤੀਜੇ ਮੁਲਜ਼ਮ ਕਿਸਾਨ ਹਰਦੇਵ ਸਿੰਘ ਵਾਸੀ ਹਮੀਰਗੜ੍ਹ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਕਿਸਾਨਾਂ ਕੋਲ 5 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਹੈ ਅਤੇ ਉਹ ਪਿਛਲੀ ਸਰਕਾਰ ਵੱਲੋਂ ਦਿੱਤੀ ਗਈ ਕਰਜ਼ਾ ਰਾਹਤ ਦਾ ਲਾਭ ਲੈਣ ਦੇ ਯੋਗ ਨਹੀਂ ਸਨ। ਇਨ੍ਹਾਂ...
ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਵਿੱਚ ਲੱਗ ਰਹੇ ਸੁਵਿਧਾ ਕੈਂਪਾਂ ਦਾ ਲੋਕ ਲੈ ਰਹੇ ਲਾਹਾ- ਡੀ.ਸੀ.

ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਵਿੱਚ ਲੱਗ ਰਹੇ ਸੁਵਿਧਾ ਕੈਂਪਾਂ ਦਾ ਲੋਕ ਲੈ ਰਹੇ ਲਾਹਾ- ਡੀ.ਸੀ.

Punjab
ਫਿਰੋਜ਼ਪੁਰ 13 ਫਰਵਰੀ 2024: ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ੍ਹਾਂ ਦੇ ਨੇੜੇ ਹੀ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਜ਼੍ਹਿਲੇ ਦੇ ਵੱਖ ਵੱਖ ਪਿੰਡਾਂ/ਸ਼ਹਿਰਾਂ ਵਿੱਚ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਤਹਿਤ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾ ਵਿੱਚ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਦੀਆਂ 44 ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਦਾ ਲਾਭ ਮਿੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਫਿਰੋਜ਼ਪੁਰ ਡਵੀਜ਼ਨ ਸਮੇਤ ਸਭ ਡਵੀਜ਼ਨ ਜ਼ੀਰਾ ਅਤੇ ਗੁਰੂਹਰਸਾਏ ਵਿਖੇ ਰੋਜ਼ਾਨਾ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਫਿਰੋਜ਼ਪੁਰ ਦੇ ਪਿੰਡ ਅਟਾਰੀ, ਗਿੱਲ, ਕਾਮਲ ਵਾਲਾ, ਕੋਟ ਕਰੋੜ ਕਲਾਂ ਵਿਖੇ ਕੈਂਪ ਲਗਾਏ ਗਏ। ਇਸੇ ਤਰ੍ਹਾਂ ਜ਼ੀਰਾ ਦੇ ਪਿੰਡ ਕਮਾਲਗੜ੍ਹ ਕਲਾਂ, ਕਮਾਲਗੜ੍ਹ ਖੁਰਦ, ਵਾੜਾ ਪੋਹ ਵਿੰਡੀਆ ਅਤੇ ਕਿੱਲੀ ਨੌਂ ਆਬਾਦ ਅਤੇ ਗੁਰੂਹਰਸਾਏ ਦੇ ਪਿੰਡ ਪਿੰਡੀ, ਬੂਲਾ ਰਾਏ ਉਤਾੜ, ਲੱਖੋ ਕੇ ਬਹਿਰਾਮ, ਸਵਾਈ ਕੇ ਭੋਖੜੀ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਖੁਦ ਵਿਧਾਇਕ ਸਾਹਿਬਾਨ...
ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਨੂੰ ਦਿੱਤੀ ਗਈ ਟਰੇਨਿੰਗ

ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਨੂੰ ਦਿੱਤੀ ਗਈ ਟਰੇਨਿੰਗ

Punjab
ਸ੍ਰੀ ਮੁਕਤਸਰ ਸਾਹਿਬ, 13 ਫਰਵਰੀ ਅਗਾਮੀ ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾ ਇਕੱਤਰ ਕਰਨ ਲਈ ਸ੍ਰੀ ਗੁਰਜਿੰਦਰ ਸਿੰਘ ਡੀ.ਆਈ.ਓ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਨੈਕਸ਼ਟ ਜਨਰੇਸ਼ਨ ਡਾਈਸ ਸਾਫਟਵੇਅਰ ਦੀ ਟਰੇਨਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫਸਰਾਂ ਨੂੰ ਦਿੱਤੀ ਗਈ। ਟਰੇਨਿੰਗ ਦੌਰਾਨ ਦੱਸਿਆ ਕਿ ਉਹ ਆਪਣੇ-ਆਪਣੇ ਵਿਭਾਗ ਵਿੱਚ ਤਾਇਨਾਤ ਏ ਸ੍ਰੇਣੀ,ਬੀ ਸ੍ਰੇਣੀ ਅਤੇ ਸੀ ਸ੍ਰੇਣੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਡਾਟਾ ਪੂਰੀ ਸਾਵਧਾਨੀ ਨਾਲ ਦਰਜ ਕਰਨ ਅਤੇ  ਡੀ ਕਲਾਸ ਕਰਮਚਾਰੀਆਂ ਸਬੰਧੀ ਸੂਚਨਾਂ ਦਸਤੀ ਆਈ.ਆਈ.ਸੀ. ਦਫਤਰ ਵਿਖੇ ਜਮ੍ਹਾਂ ਕਰਵਾਈ ਜਾਵੇ ਤਾਂ ਜੋ ਲੋਕ ਸਭਾ ਚੋਣਾ ਦਾ ਕੰਮ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।...
ਨਿਊ ਦਸ਼ਮੇਸ਼ ਟੈਕਸੀ ਸਟੈਂਡ ਬਾਘਾਪੁਰਾਣਾ ਦੇ ਡਰਾਈਵਰਾਂ ਨੂੰ ਕੀਤਾ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ

ਨਿਊ ਦਸ਼ਮੇਸ਼ ਟੈਕਸੀ ਸਟੈਂਡ ਬਾਘਾਪੁਰਾਣਾ ਦੇ ਡਰਾਈਵਰਾਂ ਨੂੰ ਕੀਤਾ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ

Punjab
ਬਾਘਾਪੁਰਾਣਾ 13 ਫਰਵਰੀ: ਸੀਨੀਅਰ ਕਪਤਾਨ  ਪੁਲਿਸ ਮੋਗਾ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਟ੍ਰੈਫਿਕ ਮੋਗਾ ਜੋਰਾ ਸਿੰਘ ਕਾਗੜਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਨਿਊ ਦਸ਼ਮੇਸ਼ ਟੈਕਸੀ ਸਟੈਂਡ ਬਾਘਾਪੁਰਾਣਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਅਤੇ ਏ.ਐਸ.ਆਈ. ਜਗਤਾਰ ਸਿੰਘ ਇੰਚਾਰਜ ਟ੍ਰੈਫਿਕ ਸਟਾਫ਼ ਬਾਘਾਪੁਰਾਣਾ  ਨੇ ਡਰਾਈਵਰਾਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਵਾਹਨਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ। ਏ.ਐਸ.ਆਈ. ਜਗਤਾਰ ਸਿੰਘ ਇੰਚਾਰਜ ਟ੍ਰੈਫਿਕ ਸਟਾਫ਼ ਬਾਘਾਪੁਰਾਣਾ ਨੇ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨ...
ਚੌਥੀ ਕਿਸ਼ਤ ਵਜੋਂ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਚੌਥੀ ਕਿਸ਼ਤ ਵਜੋਂ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

Punjab
ਚੰਡੀਗੜ, 13 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਜਿਲ੍ਹੇ ਦੇ ਥਾਣਾ ਜਲਾਲਾਬਾਦ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਸਰੂਪ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਜੀਤ ਸਿੰਘ ਵਾਸੀ ਜੰਮੂ ਬਸਤੀ, ਜਲਾਲਾਬਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੇ ਖਿਲਾਫ ਦਰਜ ਪੁਲਿਸ ਕੇਸ ਵਿੱਚ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰਨ ਬਦਲੇ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ ਅਤੇ ਸੌਦਾ 17,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਤੋਂ ਪਹਿਲਾਂ ਵੀ ਤਿੰਨ ਕਿਸ਼ਤਾਂ 'ਚ 10,000, 2,000 ਅਤੇ 1,000 ਰੁਪਏ ਲੈ ਚੁੱਕਾ ਹੈ ਅਤੇ ਰਿਸ...
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

Punjab
ਚੰਡੀਗੜ੍ਹ, 13 ਫ਼ਰਵਰੀ: ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਣ 'ਤੇ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੈਂਟਰ ਕਿਸਾਨਾਂ ਦੀ ਆਮਦਨ ਵਿੱਚ ਜ਼ਿਕਰਯੋਗ ਵਾਧਾ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਉਣ ਵਿੱਚ ਸਹਾਈ ਹੋ ਰਿਹਾ ਹੈ। ਇੱਥੇ 3-5 ਮੀਟ੍ਰਿਕ ਟਨ ਦੇ ਆਨ-ਫ਼ਾਰਮ ਕੋਲਡ ਰੂਮ ਨੂੰ ਸਟੈਂਡਰਡਾਈਜ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲਿਆ ਹੈ। ਇਹ ਸੈਂਟਰ ਵੈਲਿਊ-ਚੇਨ ਵਿੱਚ ਵੱਡੇ ਪਾੜੇ ਨੂੰ ਦੂਰ ਕਰਨ ਵਿੱਚ ਮਦਦ ਕਰਨ ਸਣੇ ਵਾਢੀ ਤੋਂ ਪਹਿਲਾਂ ਦੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1 ਕਨਾਲ ਪੌਲੀਹਾਊਸ ਤੋਂ 1 ਏਕੜ ਦੇ ਬਰਾਬਰ ਆਮਦਨ ਪ੍ਰਦਾਨ ਕਰਕੇ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਉਤਸ਼ਾਹਿਤ ਕਰ ਰਿਹਾ ਹੈ। ਵਾ...
ਜਿਲਾ ਪ੍ਰਸਾਸ਼ਨ ਨੇ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਕੀਤੀ ਮੌਕ ਡਰਿੱਲ

ਜਿਲਾ ਪ੍ਰਸਾਸ਼ਨ ਨੇ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਕੀਤੀ ਮੌਕ ਡਰਿੱਲ

Punjab
ਅੰਮ੍ਰਿਤਸਰ, 13 ਫਰਵਰੀ 2024:--- ਅੱਜ ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਭੂਚਾਲ ਦੀ ਸਥਿਤੀ ਨਾਲ ਨਿਪਟਣ ਲਈ ਕਿਸ ਤਰਾ ਬਚਾਓ ਕੀਤਾ ਜਾਣਾ ਹੈ ਅਤੇ ਲੋਕਾਂ  ਦੀਆਂ ਜਾਨਾਂ ਨੂੰ ਕਿਵੇਂ ਬਚਾਉਣਾ ਹੈ ਸਬੰਧੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਮੌਕ ਡਰਿੱਲ ਕੀਤੀ ਗਈ। ਇਸ ਮੌਕ ਡਰਿੱਲ ਵਿੱਚ ਜਿਲਾ ਪ੍ਰਸਾਸ਼ਨ ਅਧਿਕਾਰੀਆਂ ਤੋਂ ਇਲਾਵਾ ਫਾਇਰ ਬਿਰਗੇਡ, ਪੁਲਿਸ ਪ੍ਰਸਾਸ਼ਨ, ਸਿਹਤ ਵਿਭਾਗ ਆਦਿ ਨੇ ਹਿੱਸਾ ਲਿਆ।  ਇਸ ਸਬੰਧੀ ਐਨ:ਡੀ:ਆਰ:ਐਫ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਜਿਲ੍ਹਾ ਮਾਲ ਅਫ਼ਸਰ ਸ੍ਰੀ ਤਪਨ ਭਨੌਟ ਨੇ ਦੱਸਿਆ ਕਿ ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਭੂਚਾਲ ਦੀ ਸਥਿਤੀ ਨਾਲ ਕਿਸ ਤਰ੍ਹਾਂ ਨਿਪਟਣਾ ਹੈ ਦੇ ਸਬੰਧ ਵਿੱਚ ਮੌਕ ਡਰਿੱਲ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਮੌਕ ਡਰਿੱਲ ਦਾ ਮੁੱਖ ਉਦੇਸ਼ ਕਿਸੇ ਵੀ ਤਰਾ ਦੀਆਂ ਕੁਦਰਤੀ ਆਫਤਾਂ ਜਿਵੇ ਕਿ ਭੂਚਾਲ ਆਦਿ ਤੋ ਲੋਕਾਂ  ਦੀ ਜਾਨ ਨੂੰ ਬਚਾਉਣਾ ਹੈ। ਉਨਾਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਹੋਣ ਤੇ ਪ੍ਰਸਾਸ਼ਨ ਵੱਲੋਂ ਸਭ ਤੋਂ ਪਹਿਲਾਂ ਫਾਇਰ ਬਿਗ੍ਰੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ ਜਾਂ...
ਅੰਮ੍ਰਿਤਸਰ ਵਿਚ ਪਹਿਲੀ ਵਾਰ ਪੰਜਾਬ ਸਰਕਾਰ ਲਗਾਏਗੀ 5 ਰੋਜ਼ਾ ‘ਰੰਗਲਾ ਪੰਜਾਬ’ ਮੇਲਾ

ਅੰਮ੍ਰਿਤਸਰ ਵਿਚ ਪਹਿਲੀ ਵਾਰ ਪੰਜਾਬ ਸਰਕਾਰ ਲਗਾਏਗੀ 5 ਰੋਜ਼ਾ ‘ਰੰਗਲਾ ਪੰਜਾਬ’ ਮੇਲਾ

Punjab
ਅੰਮ੍ਰਿਤਸਰ, 13 ਫਰਵਰੀ (            )-ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵੱਲੋਂ ਅੰਮ੍ਰਿਤਸਰ ਵਿਚ ਪਹਿਲੀ ਵਾਰ ਪੰਜ ਦਿਨ ਚੱਲਣ ਵਾਲਾ ‘ਰੰਗਲਾ ਪੰਜਾਬ’ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਪੰਜਾਬ ਦੀ ਹਰ ਉਹ ਵੰਨਗੀ ਪੇਸ਼ ਕੀਤੀ ਜਾਵੇਗੀ, ਜਿਸ ਕਰਕੇ ਪੰਜਾਬ ਤੇ ਪੰਜਾਬੀਅਤ ਦਾ ਨਾਮ ਭਰ ਵਿਚ ਮਸ਼ਹੂਰ ਹੈ। ਇਹ ਜਾਣਕਾਰੀ ਦਿੰਦੇ ਵਿਭਾਗ ਦੇ ਸਕੱਤਰ ਸ੍ਰੀ ਅਮਿਤ ਢਾਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੀ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਉਤੇ ਬਹੁਤ ਜ਼ੋਰ ਦੇ ਰਹੀ ਹੈ, ਕਿਉਂਕਿ ਪੰਜਾਬ ਵਿਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨਾਂ ਦੱਸਿਆ ਕਿ ਲਗਾਤਾਰ ਦੋ ਸਾਲਾਂ ਤੋਂ ਵਿਭਾਗ ਅੰਤਰਰਾਸ਼ਟਰੀ ਪੱਧਰ  ਉਤੇ ਪੰਜਾਬ ਦੀ ਹਾਜ਼ਰੀ ਲਗਾ ਰਿਹਾ ਹੈ ਅਤੇ ਇਹ ਮੇਲਾ ਸਾਡਾ ਅੰਤਰਰਾਸ਼ਟਰੀ ਪੱਧਰ ਦਾ ਮੇਲਾ ਹੋਵੇਗਾ। ਉਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਲੱਖਾਂ ਲੋਕ ਰੋਜ਼ਾਨਾ ਆਉਂਦੇ ਹਨ ਅਤੇ ਸਾਡੀ ਕੋਸ਼ਿਸ਼ ਹੈ ਕਿ ਇੰਨਾ ਲੋਕਾਂ ਨੂੰ ਇਕ ਤੋਂ ਵੱਧ ਦਿਨ ਰੱਖ ਕੇ ਰਾਜ ਦੇ ਸਭਿਆਚਾਰ ਨਾਲ ਸਾਂਝ ਪਾਉਣ ਦੀ ਹੈ, ਤਾਂ ਕਿ ਇਸ ਨਾਲ ਸੈਰ ਸਪਾਟੇ ਨਾਲ ਜੁੜੇ ਸਾਧਨਾਂ ਤੇ ਕਾਰੋਬਾਰਾ...
ਐਸ ਸੀ ਵਰਗ ਦੀ ਭਲਾਈ ਲਈ ਬਣੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ

ਐਸ ਸੀ ਵਰਗ ਦੀ ਭਲਾਈ ਲਈ ਬਣੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ

Punjab
ਅੰਮ੍ਰਿਤਸਰ, 13 ਫਰਵਰੀ (      )-ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ, ਕਬੀਲਿਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਬਣੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ ਕੀਤਾ ਗਿਆ। ਕਮੇਟੀ ਦੇ ਸਭਾਪਤੀ ਸ੍ਰੀਮਤੀ ਸਰਵਜੀਤ ਕੌਰ ਮਾਣੂਕੇ, ਸ੍ਰੀ ਅਮਿਤ ਰਤਨ ਕੋਟਫੱਤਾ, ਸ. ਦਲਬੀਰ ਸਿੰਘ ਟੌਂਗ, ਸ. ਜਗਸੀਰ ਸਿੰਘ, ਸ. ਜਸਬੀਰ ਸਿੰਘ ਸੰਧੂ, ਡਾ. ਨਛੱਤਰਪਾਲ ਨੇ ਜਿਲਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਜਿੱਥੇ ਐਸ ਸੀ ਵਰਗ ਲਈ ਚਲਾਈ ਜਾ ਰਹੀਆਂ ਵੱਖ-ਵੱਖ ਭਲਾਈ ਤੇ ਕਲਿਆਣਕਾਰੀ ਸਕੀਮਾਂ ਦੀ ਸਮੀਖਿਆ ਕੀਤੀ, ਉਥੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ ਸੀ ਐਕਟ ਅਧੀਨ ਆਈ ਸ਼ਿਕਾਇਤ ਉਤੇ ਤਰੁੰਤ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਕਮੇਟੀ ਦੇ ਧਿਆਨ ਵਿਚ ਆਇਆ ਹੈ ਕਿ ਅਕਸਰ ਇਸ ਐਕਟ ਅਧੀਨ ਪਰਚਾ ਦਰਜ ਕਰਨ ਵਿਚ ਪੀੜਤ ਧਿਰ ਨੂੰ ਖੱਜ਼ਲ ਕੀਤਾ ਜਾਂਦਾ ਹੈ, ਜਿਸ ਦੇਰੀ ਦਾ ਲਾਹਾ ਲੈਂਦੇ ਹੋਏ ਕਥਿਤ ਦੋਸ਼ੀ ਧਿਰ ਦਬਾਅ ਬਣਾ ਕੇ ਰਾਜੀਨਾਮਾ ਕਰਵਾ ਲੈਂਦੀ ਹੈ, ਜਿਸ ਨਾਲ ਸਬੰਧਤ ਨੂੰ ਨਿਆਂ ਨਹੀਂ ਮਿਲਦਾ। ਉਨਾਂ ਇਸ ਐਕਟ ਅਧੀਨ ਪੁਲਿਸ ਵੱਲੋਂ ਹੁਣ ਤੱਕ ਰੱਦ ਕੀਤੀਆਂ ਅਤੇ ਲੰਬਿਤ ਪਈਆਂ ਸਾਰੀਆਂ ਸ਼ਿਕਾ...