Shadow

Punjab

ਵਿਧਾਇਕ ਨਰੇਸ਼ ਕਟਾਰੀਆ ਨੇ ਪਿੰਡ ਮਹੀਲਾਂ ਵਾਲਾ ਕਲਾਂ ਵਿਖੇ ਲੱਗੇ ਸੁਵਿਧਾ ਕੈਂਪਾਂ ‘ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਵਿਧਾਇਕ ਨਰੇਸ਼ ਕਟਾਰੀਆ ਨੇ ਪਿੰਡ ਮਹੀਲਾਂ ਵਾਲਾ ਕਲਾਂ ਵਿਖੇ ਲੱਗੇ ਸੁਵਿਧਾ ਕੈਂਪਾਂ ‘ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

Punjab
ਜ਼ੀਰਾ ਫਿਰੋਜ਼ਪੁਰ 22 ਫਰਵਰੀ 2024 ਆਪ ਦੀ ਸਰਕਾਰ, ਆਪ ਦੇ ਦੁਆਰੌ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ੍ਹਾਂ ਦੇ ਨੇੜੇ ਹੀ ਸੁਵਿਧਾ ਕੈਂਪ ਲਗਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਰੋਜ਼ਾਨਾ ਸੈਂਕੜੇ ਲੋਕ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਰਹੇ ਹਨ। ਇਸੇ ਲੜੀ ਤਹਿਤ ਲੋਕਾਂ ਦੀਆਂ ਮੁਸ਼ਕਲਾ ਸੁਣਨ ਲਈ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਪਿੰਡ ਮਹੀਆਂ ਵਾਲਾ ਕਲਾਂ ਤਹਿਸੀਲ ਜ਼ੀਰਾ ਵਿਖੇ ਲੱਗੇ ਸੁਵਿਧਾ ਕੈਂਪ ਵਿੱਚ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕੀਤਾ। ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਵੱਧ ਤੋਂ ਵੱਧ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ੀਰਾ ਦੇ ਪਿੰਡ ਮਹੀਆਂ ਵਾਲਾ ਕਲਾਂ, ਮਹੀਆਂ ਵਾਲਾ ਖੁਰਦ, ਵਰਨਾਲਾ ਅਤੇ ਨੀਲੇ ਵਾਲਾ ਵਿਖੇ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਰੋਜ਼ਾਨਾ ਵੱਖ ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ

Punjab
ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਤਹਿਤ ਇਹ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਪੰਜਾਬ ਸਰਕਾਰ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰੇਗੀ। ਬਜਟ ਇਜਲਾਸ ਦੇ ਪ੍ਰੋਗਰਾਮ ਅਨੁਸਾਰ ਇਹ ਸੈਸ਼ਨ ਇਕ ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 5 ਮਾਰਚ ਨੂੰ ਸਾਲ 2024-25 ਦੇ ਬਜਟ ਅਨੁਮਾਨ ਪੇਸ਼ ਕੀਤੇ ਜਾਣਗੇ ਅਤੇ 15 ਮਾਰਚ ਨੂੰ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ। ਸੁਲਤਾਨਪੁਰ ਲੋਧੀ ਵ...
ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਿਹਤਰ ਬਣਾਉਣ ਲਈ ਇੱਕ ਰੋਜ਼ਾ ਸਿਖਲਾਈ ਅਤੇ ਸਪਰੇਅ ਪੰਪ ਵੰਡ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ

ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਿਹਤਰ ਬਣਾਉਣ ਲਈ ਇੱਕ ਰੋਜ਼ਾ ਸਿਖਲਾਈ ਅਤੇ ਸਪਰੇਅ ਪੰਪ ਵੰਡ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ

Punjab
ਕੋਕਰੀ ਕਲਾਂ (ਮੋਗਾ), 22 ਫਰਵਰੀ - ਇੰਡੀਅਨ ਕਾਉਂਸਿਲ ਫਾਰ ਐਗਰੀਕਲਚਰ ਰਿਸਰਚ ਦੇ ਅਨੁਸੂਚਿਤ ਜਾਤੀ ਉੱਪ ਯੋਜਨਾ ਪ੍ਰੋਗਰਾਮ ਤਹਿਤ ਪਿੰਡ ਕੋਕਰੀ ਕਲਾਂ ਵਿੱਚ ਮੱਕੀ ਦੀਆਂ ਬਿਹਤਰ ਤਕਨੀਕਾਂ ਰਾਹੀਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਿਹਤਰ ਬਣਾਉਣ ਲਈ ਇੱਕ ਰੋਜ਼ਾ ਸਿਖਲਾਈ ਅਤੇ ਸਪਰੇਅ ਪੰਪ ਵੰਡ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਭਾਰਤੀ ਮੱਕੀ ਖੋਜ ਸੰਸਥਾਨ, ਲੁਧਿਆਣਾ, ਇੰਡਿਅਨ ਕਾਉਂਸਿਲ ਫਾਰ ਐਗਰੀਕਲਚਰ ਰਿਸਰਚ, ਗ੍ਰਾਂਟ ਥੋਰਨਟਨ ਭਾਰਤ ਅਤੇ ਐਚ.ਡੀ.ਐੱਫ. ਸੀ. ਪਰਿਵਰਤਨ ਪ੍ਰੋਜੈਕਟ ਵੱਲੋਂ ਮੱਕੀ ਦੀਆਂ ਤਕਨੀਕਾਂ ਵਿੱਚ ਸੁਧਾਰ ਕਰਕੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਸਬੰਧੀ ਇਹ ਕੰਮ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੋਗਾ ਜ਼ਿਲ੍ਹੇ ਦੇ ਮੋਗਾ 1, ਮੋਗਾ 2 ਅਤੇ ਬਾਘਾਪੁਰਾਣਾ ਕਲੱਸਟਰਾਂ ਵਿਚੋਂ ਤਿੰਨ ਕਿਸਾਨ ਉਤਪਾਦਕ ਕੰਪਨੀਆਂ (ਐਫ.ਪੀ.ਸੀ.) ਤੋਂ 95 ਅਗਾਂਹਵਧੂ ਅਨੁਸੂਚਿਤ ਜਾਤੀ ਔਰਤਾਂ ਕਿਸਾਨਾਂ ਨੇ ਭਾਗ ਲਿਆ। ਹਰੇਕ ਲਾਭਪਾਤਰੀ ਨੂੰ ਸਪਰੇਅ ਪੰਪ ਵੰਡੇ ਗਏ। ਸਿਖਲਾਈ ਪ੍ਰੋਗਰਾਮ ਦੌਰਾਨ ਇਨ੍ਹਾਂ ਮਹਿਲਾ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਦੀਆਂ ਸੁਧਰੀ...
ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ

ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ

Punjab
ਫਾਜ਼ਿਲਕਾ, 22 ਫਰਵਰੀ ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੋਕੇ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਕੱਟੜੂਆਂ/ਵੱਛੜੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੰਦਿਆ ਬਾਉਲਾ ਦੁੱਧ ਪਿਆਉਣਾ ਦੀ ਮਹੱਤਤਾ ਦੱਸੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਛੇ ਮਹੀਨੇ ਤੋਂ ਛੋਟੇ ਬੱਚਿਆਂ ਨੂੰ ਵੜੇਵੇ ਦੀ ਖੱਲ੍ਹ ਜਾਂ ਯੂਰੀਆ ਯੁਕਤ ਫੀਡ ਨਾ ਦੇਣ । ਡਾ ਅਮਿਤ ਨੈਨ ਪ੍ਰੋਜੈਕਟ ਕੋਆਰਡੀਨੇਟਰ ਸਾਹੀਵਾਲ ਪੀ.ਟੀ.ਪ੍ਰੋਜੈਕਟ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਸਾਹੀਵਾਲ ਗਾਵਾਂ ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਬਹੁਤ ਹੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ। ਇਸ ਅਧੀਨ ਦੇਸੀ ਨਸਲ ਦੀਆਂ ਗਾਵਾਂ ਦੀ ਦੁੱਧ ਚੁਆਈ ਕਰਵਾਈ ਜਾਂਦੀ ਹੈ। ਅਜਿਹੇ ਪਸ਼ੂਆਂ ਦੇ ਮਾਲਕਾਂ ਨੂੰ ਮਾਨ ਭੱਤਾ ਵੀ ਦਿੱਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਵੱਧ ਦੁੱਧ ਦੇਣ ਵ...
ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਕਰਵਾਇਆ ਜਾਵੇਗਾ ‘ਰੰਗਲਾ ਪੰਜਾਬ ਫੈਸਟੀਵਲ’

ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਕਰਵਾਇਆ ਜਾਵੇਗਾ ‘ਰੰਗਲਾ ਪੰਜਾਬ ਫੈਸਟੀਵਲ’

Punjab
ਮਾਨਸਾ, 22 ਫਰਵਰੀ: ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ। ਉਨਾਂ ਦੱਸਿਆ ਕਿ ਇਸ ਸੱਤ ਰੋਜ਼ਾ ਮੇਲੇ ਦੌਰਾਨ ਹੈਰੀਟੇਜ ਵਾਕ, ਕਾਰਨੀਵਲ, ਫੂਡ ਸਟਰੇਨ, ਗਰੀਨਥਨ ਤੋਂ ਇਲਾਵਾ ਮਿਊਜ਼ਿਕ ਫੈਸਟੀਵਲ ਵੀ ਕਰਵਾਇਆ ਜਾਵੇਗਾ। ਇਸ ਮੇਲੇ ਵਿਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ, ਨਾਟਕ ਕਲਾ ਦੇ ਰੰਗ ਬਿਖੇਰਦੇ ਨਾਟਕ, ਡਰਾਮੇ, ਲੋਕ ਕਲਾਵਾਂ ਦਾ ਮੇਲਾ, ਮੈਰਾਥਨ ਦੌੜ, ਪੇਂਟਿੰਗ ਦੇ ਮੁਕਾਬਲਿਆਂ ਤੋਂ ਇਲਾਵਾ ਹਰ ਉਹ ਰੰਗ ਵੇਖਣ ਨੂੰ ਮਿਲੇਗਾ, ਜਿਸ ਕਰਕੇ ਪੰਜਾਬੀ ਜਾਣੇ ਜਾਂਦੇ ਹਨ। ਉਨਾਂ ਦੱਸਿਆ ਕਿ ਇਸ ਲਈ ਪੰਜਾਬ ਦੇ ਸਾਰੇ ਲਜ਼ੀਜ਼ ਖਾਣਿਆਂ ਦਾ ...
ਭਾਸ਼ਾ ਵਿਭਾਗ ਵੱਲੋਂ ਡੀ. ਐੱਮ. ਕਾਲਜ, ਮੋਗਾ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

ਭਾਸ਼ਾ ਵਿਭਾਗ ਵੱਲੋਂ ਡੀ. ਐੱਮ. ਕਾਲਜ, ਮੋਗਾ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

Punjab
ਮੋਗਾ, 22 ਫਰਵਰੀ: ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ, ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਜ਼ਿਲ੍ਹਾ-ਮੋਗਾ ਵੱਲੋਂ ਡੀ. ਐੱਮ. ਕਾਲਜ ਮੋਗਾ ਦੇ ਸਹਿਯੋਗ ਨਾਲ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਪੰਜਾਬੀ, ਹਿੰਦੀ ਅਤੇ ਉਰਦੂ ਦੇ ਸਥਾਪਿਤ ਅਤੇ ਨਵੀਨ ਸ਼ਾਇਰਾਂ ਵੱਲੋਂ ਭਾਗ ਲਿਆ ਗਿਆ। ਸਮਾਗਮ ਦੀ ਪ੍ਰਧਾਨਗੀ ਰਾਸ਼ਟਰੀ ਪੁਰਸਕਾਰ ਵਿਜੇਤਾ ਪ੍ਰਸਿੱਧ ਹਿੰਦੀ ਸ਼ਾਇਰ ਸ਼੍ਰੀ ਸੱਤ ਪ੍ਰਕਾਸ਼ ਉੱਪਲ ਵੱਲੋਂ ਕੀਤੀ ਗਈ। ਇਸ ਮੌਕੇ ਪ੍ਰਸਿੱਧ ਆਲੋਚਕ ਅਤੇ ਸ਼ਾਇਰ ਪ੍ਰੋ. ਗੋਪਾਲ ਸਿੰਘ ਬੁੱਟਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਨ੍ਹਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ, ਪ੍ਰਿੰਸੀਪਲ ਸ਼੍ਰੀ ਸੁਰਿੰਦਰ ਕੁਮਾਰ ਸ਼ਰਮਾ, ਉਰਦੂ ਵਿਦਵਾਨ ਸ਼੍ਰੀ ਜਗਦੀਸ਼ ਕੰਬੋਜ ਅਤੇ ਅੰਤਰ ਰਾਸ਼ਟਰੀ ਸਰਬ ਸਾਂਝਾ ਸਾਹਿਤਕ ਮੰਚ (ਰਜਿ.), ਕੈਨੇਡਾ ਦੇ ਚੇਅਰਮੈਨ ਸ. ਦਲਜੀਤ ਸਿੰਘ ਗੈਦੂ ਸ਼ਾਮਿਲ ਸਨ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ਨਾਲ ਕੀਤੀ ਗਈ।ਪ੍ਰੋ. ਗੁਰਪ੍ਰੀਤ ਘਾਲੀ ਨੇ ਪ੍ਰਧਾਨਗੀ ਮੰਡਲ...
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਨੇ ਜ਼ਿਲ੍ਹੇ ਦੇ ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਰਾਸ਼ਨ ਡਿਪੂਆਂ ਦੀ ਕੀਤੀ ਅਚਨਚੇਤ ਚੈਕਿੰਗ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਨੇ ਜ਼ਿਲ੍ਹੇ ਦੇ ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਰਾਸ਼ਨ ਡਿਪੂਆਂ ਦੀ ਕੀਤੀ ਅਚਨਚੇਤ ਚੈਕਿੰਗ

Punjab
ਬਠਿੰਡਾ,  22 ਫਰਵਰੀ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਦੌਰਾ ਕਰਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬਣਾਏ ਜਾ ਰਹੇ ਮਿਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਚ ਮੁਹੱਈਆ ਕਰਵਾਈ ਜਾਣ ਵਾਲੀ ਰਾਸ਼ਨ ਸਮੱਗਰੀ ਅਤੇ ਰਾਸ਼ਨ ਡਿਪੂਆਂ ਦਾ ਵੀ ਨਿਰੀਖਣ ਕੀਤਾ ਗਿਆ। ਇਸ ਦੌਰਾਨ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਬੁੱਧ ਸਿੰਘ ਵਾਲਾ, ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਹਾਈ ਸਕੂਲ ਦਾਨ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਕੋਠੇ ਨੱਥਾ ਸਿੰਘ ਦਾ ਦੌਰਾ ਕਰਕੇ ਉਥੇ ਵਿਦਿਆਰਥੀਆਂ ਲਈ ਬਣਾਏ ਜਾ ਰਹੇ ਮਿਡ-ਡੇ-ਮੀਲ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਦਾਨ ਸਿੰਘ ਵਾਲਾ ਦੇ ਮਿਡ-ਡੇ-ਮੀਲ ਦੇ ਖਾਣੇ ਸਬੰਧੀ ਅਸੰਤੁਸ਼ਟੀ ਜਾਹਰ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਹਦਾਇਤ ਕੀਤੀ ਕਿ ਸਬੰਧਤ ਨੂੰ ਕਾਰਨ ਦੱਸੋ ਨੋਟਿਸ ...
ਲਵਾਰਿਸ ਹਾਲਤ ਵਿੱਚ ਮਿਲ਼ੇ ਬੱਚੇ ਨੂੰ ਪਰਿਵਾਰ ਨਾਲ ਮਿਲਾਉਣ ਸਬੰਧੀ ਮੋਬਾਇਲ ਨੰ- 86991-57410 ਅਤੇ 01639-500283 ਤੇ ਕੀਤਾ ਜਾ ਸਕਦਾ ਹੈ ਸੰਪਰਕ

ਲਵਾਰਿਸ ਹਾਲਤ ਵਿੱਚ ਮਿਲ਼ੇ ਬੱਚੇ ਨੂੰ ਪਰਿਵਾਰ ਨਾਲ ਮਿਲਾਉਣ ਸਬੰਧੀ ਮੋਬਾਇਲ ਨੰ- 86991-57410 ਅਤੇ 01639-500283 ਤੇ ਕੀਤਾ ਜਾ ਸਕਦਾ ਹੈ ਸੰਪਰਕ

Punjab
ਫ਼ਰੀਦਕੋਟ 22 ਫ਼ਰਵਰੀ,2024   ਰੇਲਵੇ ਸਟੇਸ਼ਨ ਫਰੀਦਕੋਟ ਵਿਖੇ ਪਲੇਟ ਫਾਰਮ ਨੰ.01 ਪਰ ਇੱਕ ਔਰਤ ਕਾਜਲ ਪਤਨੀ ਟੂਨੀ ਬਿੰਦ ਵਾਸੀ ਬਿਹਾਰ ਹਾਲ ਜੋਤਰਾਮ ਕਾਲੋਨੀ ਫਰੀਦਕੋਟ ਨੇ ਲਵਾਰਿਸ ਹਾਲਤ ਵਿੱਚ ਇੱਕ ਲੜਕਾ ਉਮਰ ਕਰੀਬ 02 ਸਾਲ ਮਿਤੀ 19-02-2024 ਨੂੰ ਰੇਲਵੇ ਪੁਲਿਸ, ਫਰੀਦਕੋਟ ਦੇ ਹਵਾਲੇ ਕੀਤਾ । ਇਸ ਸਬੰਧੀ ਥਾਣਾ ਰੇਲਵੇ ਪੁਲਿਸ, ਫਰੀਦਕੋਟ ਵਿਖੇ ਡੀ.ਡੀ.ਆਰ ਦਰਜ ਕਰਵਾਈ ਗਈ ਅਤੇ ਇਸ ਉਪਰੰਤ ਬੱਚੇ ਨੂੰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਲਾਈ ਕਮੇਟੀ, ਫਰੀਦਕੋਟ ਦੇ ਸਨਮੁੱਖ ਪੇਸ਼ ਕੀਤਾ ਗਿਆ । ਬਾਲ ਭਲਾਈ ਵਿਭਾਗ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਜਦੋਂ ਤੱਕ ਬੱਚੇ ਦੇ ਮਾਤਾ ਪਿਤਾ ਬਾਰੇ ਪਤਾ ਨਹੀਂ ਲੱਗਦਾ ਉਨੀ ਦੇਰ ਤੱਕ ਇਹ ਬੱਚਾ ਟੈਂਪਰੇਰੀ ਸੈਲਟਰ ਲਈ ਸ੍ਰੀ ਰਾਧਾ ਕ੍ਰਿਸ਼ਨ ਧਾਮ ਫਰੀਦਕੋਟ ਵਿਖੇ ਰਹੇਗਾ। ਜੇਕਰ ਕਿਸੇ ਨੂੰ ਵੀ ਬੱਚੇ ਦੇ ਪਰਿਵਾਰ ਬਾਰੇ ਕੋਈ ਜਾਣਕਾਰੀ ਹੈ ਤਾਂ ਜਿਲ੍ਹਾ ਬਾਲ ਸੁਰੱਖਿਆ ਅਫਸਰ, ਮਹਿਲਾ ਭਵਨ,ਜਿਲ੍ਹਾ ਪ੍ਰੀਸ਼ਦ ਕੰਪਲੈਕਸ, ਸਾਦਿਕ ਚੌਕ, ਫਰੀਦਕੋਟ ਵਿਖੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਮੋਬਾਇਲ ਨੰ. 86991-57410 ਅਤੇ 01639-500283 ਤੇ ਵੀ ਸੰਪਰਕ ਕਰ ਸਕਦਾ ...
ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ

Punjab
ਫ਼ਰੀਦਕੋਟ 22 ਫ਼ਰਵਰੀ,2024 ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ  ਅਤੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਅਤੇ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ  ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮਾਤ ਭਾਸ਼ਾ: ਸਮਰੱਥਾ ਅਤੇ ਸੰਭਾਵਨਾਵਾਂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰੋ. ਪਰਮਜੀਤ ਸਿੰਘ ਢੀਂਗਰਾ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਪ੍ਰੋ. ਸਾਧੂ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ, ਪ੍ਰੋ.ਪ੍ਰੇਮ ਪਾਲੀ ਅਤੇ ਪ੍ਰਸਿੱਧ ਗਜ਼ਲਗੋ ਅਤੇ ਭਾਰਤੀ ਸਾਹਿਤ ਅਕੈਡਮੀ ਦੇ ਮੈਂਬਰ ਬੂਟਾ ਸਿੰਘ ਚੌਹਾਨ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ, ਪ੍ਰੋ. ਰਜੇਸ਼ ਕੁਮਾਰ ਖਣਗਵਾਲ, ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ, ਪ੍ਰੋ. ਮੰਜੂ ਕੁਪੂਰ ਇੰਚਾਰਜ ਪ੍ਰਿੰਸੀਪਲ, ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ,  ਪ...
ਐਸ.ਡੀ.ਐਮ. ਮਲੋਟ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਐਸ.ਡੀ.ਐਮ. ਮਲੋਟ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab
ਮਲੋਟ, 22 ਫਰਵਰੀ: ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਐਸ.ਡੀ.ਐਮ., ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ੇ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਮਲੋਟ ਵਿਖੇ ਇਹ ਵੋਟਰ ਜਾਗਰੂਕਤਾ ਵੈਨ ‘ਚੋਣਾਂ ਦਾ ਪਰਵ ਦੇਸ਼ ਦਾ ਗਰਵ’ ਅਧੀਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੋਟਰਾਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਵੋਟਰ ਜਾਗਰੂਕਤਾ ਵੈਨ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰੇਗੀ ਅਤੇ ਇਸ ਦਾ ਮੁੱਖ ਉਦੇਸ਼ ਖਾਸ ਕਰਕੇ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕੀਤਾ ਜਾ ਸਕੇ।...