Saturday, March 14
Shadow

Punjab

ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਨੇ ਅਨਾਜ ਮੰਡੀ ਕਾਉਣੀ ਲਈ 2.18 ਕਰੋੜ ਰੁ. ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਦੇ ਕੰਮ

ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਨੇ ਅਨਾਜ ਮੰਡੀ ਕਾਉਣੀ ਲਈ 2.18 ਕਰੋੜ ਰੁ. ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਦੇ ਕੰਮ

Punjab
ਦੋਦਾ / ਸ਼੍ਰੀ ਮੁਕਤਸਰ ਸਾਹਿਬ 13 ਫਰਵਰੀ ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਦਾ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਹ ਜਾਣਕਾਰੀ ਸ.ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਕਾਉਣੀ ਦੀ ਅਨਾਜ ਮੰਡੀ ਦੇ ਨਵੀਨੀਕਰਨ ਦੇ ਉਦਘਾਟਨ ਕਰਨ ਮੌਕੇ ਦਿੱਤੀ। ਉਹਨਾਂ ਕਿਹਾ ਕਿ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨਿਵਾਸੀਆਂ ਨੂੰ ਵਧੀਆਂ ਸਹੂਲਤਾਵਾਂ ਮਿਲ ਸਕਣ। ਉਹਨਾਂ ਦੱਸਿਆ ਕਿ ਪਿੰਡ ਕਾਉਣੀ ਦੀ ਅਨਾਜ ਮੰਡੀ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵਲੋਂ 2 ਕਰੋੜ 18 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਕੰਮ ਸੁ਼ਰੂ ਕਰਵਾਏ ਜਾ ਰਹੇ ਹਨ। ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਅਨਾਜ ਮੰਡੀ ਵਿੱਚ ਕਿਸਾਨਾਂ ਦੀ ਸਹੂਲਤ ਲਈ ਨਵਾਂ ਸ਼ੈੱਡ, ਨਵਾਂ ਫੜ੍ਹ, ਅਨਾਜ ਮੰਡੀ ਦੀ ਚਾਰ ਦਵਾਰੀ ਅਤੇ ਮੰਡੀ ਦਾ ਗੇਟ ਬਣਾਇਆ ਜਾਵੇਗਾ। ਇਸ ਮੌਕੇ ਤੇ ਪਾਲ ਸਿੰਘ ਸਰਪੰਚ,ਜਗਬੀਰ ਸਿੰਘ ਪੱਪੂ ਮੈਂਬਰ, ਲਾਲ ਸਿੰਘ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ, ਗ...
ਵਿਧਾਇਕ ਭੁੱਲਰ ਨੇ ਘਰ-ਘਰ ਰਾਸ਼ਨ ਸਕੀਮ ਤਹਿਤ ਪਿੰਡ ਲੂਥਰ ਵਿਖੇ ਰਾਸ਼ਨ ਦੀ ਕੀਤੀ ਵੰਡ

ਵਿਧਾਇਕ ਭੁੱਲਰ ਨੇ ਘਰ-ਘਰ ਰਾਸ਼ਨ ਸਕੀਮ ਤਹਿਤ ਪਿੰਡ ਲੂਥਰ ਵਿਖੇ ਰਾਸ਼ਨ ਦੀ ਕੀਤੀ ਵੰਡ

Punjab
ਫਿਰੋਜ਼ਪੁਰ, 13 ਫਰਵਰੀ 2024. ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਇੱਕ ਹੋਰ ਇਨਕਲਾਬੀ ਕਦਮ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਦੇਸ਼ਾਂ ਅਨੁਸਾਰ ਘਰ ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਹ ਜਾਣਕਾਰੀ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਪਿੰਡ ਲੂਥਰ ਵਿਖੇ ਘਰ-ਘਰ ਰਾਸ਼ਨ ਵੰਡਣ ਮੌਕੇ ਦਿੱਤੀ। ਸ. ਭੁੱਲਰ ਨੇ ਦੱਸਿਆ ਕਿ ਇਸ ਸਕੀਮ ਦੀ ਸ਼ੁਰੂਆਤ ਤਹਿਤ ਲਾਭਪਾਤਰੀਆਂ ਦੇ ਘਰ ਘਰ ਜਾ ਕੇ ਰਾਸ਼ਨ ਦਿੱਤਾ ਜਾਵੇਗਾ। ਇਸ ਸਕੀਮ ਸਦਕਾ ਲੋਕਾਂ ਨੂੰ ਰਾਸ਼ਨ ਲਈ ਲਾਈਨਾਂ ਵਿੱਚ ਖੜ੍ਹ ਕੇ ਉਡੀਕ ਕਰਨ ਤੋਂ ਨਿਜਾਤ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਹਲਕੇ ਦੇ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ ਅਤੇ ਉਨ੍ਹਾਂ ਨੂੰ ਰਾਸ਼ਨ ਖਰੀਦਣ ਲਈ ਆਪਣੇ ਕੰਮ ਤੋਂ ਛੁੱਟੀ ਨਹੀਂ ਕਰਨੀ ਪਵੇਗੀ ਸਗੋਂ ਰਾਸ਼ਨ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ।         ਇਸ ਮੌਕੇ ਸ੍ਰੀ ਹਿਮਾਂਸ਼ੂ ਠੱਕਰ, ਸ੍ਰੀ ਗੁਰ...
ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਸੂਬਾ ਪੱਧਰੀ ਪਲੇਠੀ ਮੀਟਿੰਗ ਲੁਧਿਆਣਾ ’ਚ ਹੋਈ

ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਸੂਬਾ ਪੱਧਰੀ ਪਲੇਠੀ ਮੀਟਿੰਗ ਲੁਧਿਆਣਾ ’ਚ ਹੋਈ

Punjab
ਲੁਧਿਆਣਾ-12 ਫਰਵਰੀ- ਆਮ ਆਦਮੀ ਪਾਰਟੀ ਵੱਲੋਂ ਕਿਸਾਨੀ ਵਿੰਗ ’ਚ ਕੀਤੀਆਂ ਨਵੀਆਂ ਨਿਯੁਕਤੀਆਂ ਉਪਰੰਤ ‘ਆਪ’’ ਦੇ ਕਿਸਾਨੀ ਵਿੰਗ ਦੀ ਪਲੇਠੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜਗਤਾਰ ਸਿੰਘ ਦਿਆਲਪੁਰਾ ਵਿਧਾਇਕ ਸਮਰਾਲਾ, ਪ੍ਰਭਾਰੀ ਸਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਕਾਰਪੋਰੇਸ਼ਨ ਅਤੇ ਬਲਵਿੰਦਰ ਸਿੰਘ ਝਾੜਵਾਂ ਜਨਰਲ ਸਕੱਤਰ ਕਿਸਾਨ ਵਿੰਗ ਪੰਜਾਬ ਦੀ ਅਗਵਾਈ ਹੇਠ ਲੁਧਿਆਣਾ ’ਚ ਹੋਈ । ਇਸ ਮੀਟਿੰਗ ’ਚ ਸੂਬਾ ਪੱਧਰ ਨੇ ਅਹੁਦੇਦਾਰਾਂ ਤੋਂ ਇਲਾਵਾਂ ਸਾਰੇ ਜ਼ਿਲ੍ਹਾ ਪ੍ਰਧਾਨ ਨੇ ਹਿੱਸਾ ਲਿਆ। ਪ੍ਰਭਾਰੀ ਸਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਕਾਰਪੋਰੇਸ਼ਨ ਤੇ ਸੂਬਾ ਪ੍ਰਧਾਨ ਜਗਤਾਰ ਸਿੰਘ ਦਿਆਲਪੁਰਾ ਨੇ ਸਾਰੇ ਅਹੁਦੇਦਾਰਾਂ ਨਾਲ ਜਾਣ ਪਛਾਣ ਕਰਨ ਉਪਰੰਤ ਪਾਰਟੀ ਦੇ ਕਿਸਾਨ ਵਿੰਗ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਪ੍ਰਭਾਰੀ ਸਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ਕਾਰਪੋਰੇਸ਼ਨ ਤੇ ਸੂਬਾ ਪ੍ਰਧਾਨ ਜਗਤਾਰ ਸਿੰਘ ਦਿਆਲਪੁਰਾ ਐੱਮਐੱਲਏ ਨੇ ਸਮੂਹ ਅਹਿਦੇਦਾਰਾਂ ਨੂੰ ਹਦਾਇਤਾਂ ਕੀਤੀਆਂ ਕਿ ਸੂਬੇ ਭਰ ’ਚ ਕਿਸਾਨਾਂ ਨੂੰ ਆਉਣ ...
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

Punjab
ਮਾਨਸਾ, 13 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ.ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀਆਂ ਜਾਣ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵ...
ਚੌਥੀ ਕਿਸ਼ਤ ਵਜੋਂ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਚੌਥੀ ਕਿਸ਼ਤ ਵਜੋਂ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

Punjab
ਫਾਜਿਲਕਾ, 13 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਜਿਲ੍ਹੇ ਦੇ ਥਾਣਾ ਜਲਾਲਾਬਾਦ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਸਰੂਪ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਜੀਤ ਸਿੰਘ ਵਾਸੀ ਜੰਮੂ ਬਸਤੀ, ਜਲਾਲਾਬਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੇ ਖਿਲਾਫ ਦਰਜ ਪੁਲਿਸ ਕੇਸ ਵਿੱਚ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰਨ ਬਦਲੇ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ ਅਤੇ ਸੌਦਾ 17,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਤੋਂ ਪਹਿਲਾਂ ਵੀ ਤਿੰਨ ਕਿਸ਼ਤਾਂ 'ਚ 10,000, 2,000 ਅਤੇ 1,000 ਰੁਪਏ ਲੈ ਚੁੱਕਾ ਹੈ ਅਤੇ ਰਿ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫ਼ਿਰੋਜ਼ਪੁਰ, 13 ਫਰਵਰੀ 2024.             ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।           ਜ਼ਿਲ੍ਹਾ ਮੈਜਿਸਟਰੇਟ ਨੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਨ ਤੌਰ ਦੇ ਪਾਬੰਦੀ ਲਗਾਈ ਹੈ।           ਇਸੇ ਤਰਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ 'ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ, ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ (ਜਨ ਹਿੱਤ ਐਮਰਜੈਂਸੀ ਦੀ ਹਾਲਤ ਨੂੰ ਛੱਡ ਕੇ) 'ਤੇ ਵੀ ਪੂਰਣ ਪਾਬੰਦੀ ਲਗਾਈ ਜਾਂਦੀ ਹੈ। ਇਸੇ ਤਰ੍ਹਾਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ 'ਚ ਕਿਸੇ ਤਰ੍ਹਾਂ ਦੇ ਹਾਰਨ ਵਜਾਉਣ '...
ਭਾਸ਼ਾ ਵਿਭਾਗ, ਮੋਹਾਲੀ ਵੱਲੋਂ ‘ਟੈਬੂ’ ਕਹਾਣੀ ਸੰਗ੍ਰਹਿ ‘ਤੇ ਵਿਚਾਰ ਚਰਚਾ ਆਯੋਜਿਤ

ਭਾਸ਼ਾ ਵਿਭਾਗ, ਮੋਹਾਲੀ ਵੱਲੋਂ ‘ਟੈਬੂ’ ਕਹਾਣੀ ਸੰਗ੍ਰਹਿ ‘ਤੇ ਵਿਚਾਰ ਚਰਚਾ ਆਯੋਜਿਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ,13 ਫਰਵਰੀ: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬੀ ਮਾਂ-ਬੋਲੀ ਤੇ ਸਾਹਿਤ ਦੀ ਪ੍ਰਫੁਲਤਾ ਦੀ ਲੜੀ ਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਕਲ੍ਹ ਸੁਰਿੰਦਰ ਨੀਰ ਦਾ ਕਹਾਣੀ ਸੰਗ੍ਰਹਿ ‘ਟੈਬੂ’'ਤੇ ਵਿਚਾਰ ਚਰਚਾ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਡਾ. ਧਨਵੰਤ ਕੌਰ (ਸਾਬਕਾ ਪ੍ਰੋਫ਼ੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਵੱਲੋਂ ਕੀਤੀ ਗਈ। ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਡਾ. ਯੋਗਰਾਜ (ਚੇਅਰਮੈਨ, ਪੰਜਾਬੀ ਅਧਿਐਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ)ਅਤੇ ਸਵਰਨਜੀਤ ਸਵੀ (ਸਾਹਿਤ ਅਕਾਦਮੀ ਪੁਰਸਕਾਰ ਜੇਤੂ) ਵੱਲੋਂ ਸ਼ਿਰਕਤ ਕੀਤੀ ਗਈ। ਵਿਚਾਰ ਚਰਚਾ ਦੀ ਸ਼ੁਰੂਆਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਉਹਨਾਂ ਵੱਲੋਂ 'ਟੈਬੂ' ਕਹਾਣੀ ਸੰ...
ਫੂਡ ਵਿਕਰੇਤਾ ਰਜਿਸਟ੍ਰੇਸ਼ਨ ਅਤੇ ਲਾਇਸੰਸ ਇਕ ਮਹੀਨੇ ਵਿੱਚ ਬਣਵਾਉਣ-ਵਧੀਕ ਡਿਪਟੀ ਕਮਿਸ਼ਨਰ

ਫੂਡ ਵਿਕਰੇਤਾ ਰਜਿਸਟ੍ਰੇਸ਼ਨ ਅਤੇ ਲਾਇਸੰਸ ਇਕ ਮਹੀਨੇ ਵਿੱਚ ਬਣਵਾਉਣ-ਵਧੀਕ ਡਿਪਟੀ ਕਮਿਸ਼ਨਰ

Punjab
ਮਾਨਸਾ, 13 ਫਰਵਰੀ: ਜ਼ਿਲ੍ਹੇ ਵਿੱਚ ਜੋ ਵੀ ਫੂਡ ਵਿਕਰੇਤਾ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਦਾ ਅਤੇ ਵੇਚਦਾ ਹੈ, ਜਿਵੇਂ ਕਿ (ਹਲਵਾਈ, ਬੇਕਰੀ, ਕਰਿਆਨਾ, ਕੈਟਰਿੰਗ, ਸਬਜੀ, ਫਲ ਫਰੂਟ, ਫਾਸਟ ਫੂਡ) ਵਾਲੇ ਜਿੰਨ੍ਹਾਂ ਦੀ ਸਲਾਨਾ ਟਰਨਓਵਰ 12 ਲੱਖ ਤੋਂ ਘੱਟ ਹੈ, ਉਨ੍ਹਾਂ ਦੀ ਰਜਿਸਟ੍ਰੇੇਸ਼ਨ ਅਤੇ ਜਿੰਨ੍ਹਾਂ ਦੀ ਟਰਨਓਵਰ 12 ਲੱਖ ਤੋਂ ਵੱਧ ਹੈ ਉਨ੍ਹਾਂ ਨੂੰ ਲਾਇਸੰਸ ਲੈਣਾ ਲਾਜ਼ਮੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੂਡ ਵਿਕਰੇਤਾਵਾਂ ਨਾਲ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਿਨ੍ਹਾਂ ਲਾਇਸੰਸ ਜਾਂ ਰਜਿਸਟ੍ਰੇਸ਼ਨ ਤੋਂ ਕੰਮ ਕਰਨ ’ਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਫੂਡ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਆਪਣਾ ਲਾਇਸੰਸ/ਰਜਿਸਟ੍ਰੇਸ਼ਨ ਅਪਲਾਈ ਕਰਕੇ ਇੱਕ ਮਹੀਨੇ ਦੇ ਅੰਦਰ ਅੰਦਰ ਪ੍ਰਾਪਤ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿੱਥੇ ਕਿਤੇ ਵੀ ਸਰਕਾਰੀ ਮੈਸ, ਕੰਟੀਨ, ਹੋਸਟਲ ਅਤੇ ਜਿੱਥੇ ਮਿਡ ਡੇਅ ਮੀਲ ਬਣਦਾ ਹੈ, ਉਨ੍ਹਾਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੰਸ ਬਣਾਉਣਾ ਲਈ ਅਤੇ ਉਨ੍ਹਾਂ ...
ਭੋਜਨ ਪਦਾਰਥਾਂ ਦੀ ਨਿਯਮਿਤ ਤੌਰ ਤੇ ਕੀਤੀ ਜਾਵੇ ਚੈਕਿੰਗ- ਡਿਪਟੀ ਕਮਿਸ਼ਨਰ

ਭੋਜਨ ਪਦਾਰਥਾਂ ਦੀ ਨਿਯਮਿਤ ਤੌਰ ਤੇ ਕੀਤੀ ਜਾਵੇ ਚੈਕਿੰਗ- ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 13 ਫਰਵਰੀ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਫੂਡ ਸੇਫਟੀ ਵਿੰਗ ਨਾਲ ਬੈਠਕ ਕਰਦਿਆਂ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਯਮਿਤ ਤੌਰ ਤੇ ਭੋਜਨ ਪਦਾਰਥਾਂ ਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਮਿਲਾਵਟ ਖੋਰੀ ਨੂੰ ਸਖਤੀ ਨਾਲ ਰੋਕਿਆ ਜਾਵੇ। ਇਸ ਮੌਕੇ ਉਨਾਂ ਦੱਸਿਆ ਕਿ ਡੀਏਵੀ ਕਾਲਜ ਅਬੋਹਰ ਨੂੰ ਈਟ ਰਾਈਟ ਕੈਂਪਸ ਚੁਣਿਆ ਗਿਆ ਹੈ ਅਤੇ ਇਸ ਸਬੰਧੀ ਉਸਦੀ ਰਜਿਸਟਰੇਸ਼ਨ ਵੀ ਕਰ ਲਈ ਗਈ ਹੈ ਅਤੇ ਵਿਭਾਗ ਨੇ ਉਸਦਾ ਆਡਿਟ ਵੀ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਨੂੰ ਈਟ ਰਾਈਟ ਯਾਨੀ ਕਿ ਸਹੀ ਖਾਓ ਦੀ ਸ਼੍ਰੇਣੀ ਵਿੱਚ ਸਕੂਲ ਵਜੋਂ ਰਜਿਸਟਰਡ ਕੀਤਾ ਗਿਆ ਹੈ । ਡਾਕਖਾਨਾ ਰੋਡ ਅਬੋਹਰ ਨੂੰ ਭੋਜਨ ਪਦਾਰਥਾਂ ਦੀ ਸਾਫ ਸੁਥਰੀ ਗਲੀ ਵਜੋਂ ਚੁਣਿਆ ਗਿਆ ਹੈ । ਇਸੇ ਤਰ੍ਹਾਂ ਪੁਰਾਣੀ ਸਬਜ਼ੀ ਮੰਡੀ ਲਾਜਪਤ ਨਗਰ ਅਬੋਹਰ ਨੂੰ ਸਾਫ ਸੁਥਰੀ ਫਲ ਅਤੇ ਸਬਜ਼ੀ ਮਾਰਕੀਟ ਚੁਣਿਆ ਗਿਆ ਹੈ।  ਇਸ ਮੌਕੇ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਖਾਣ ਪੀਣ ਦੀਆਂ ਵਸਤਾਂ ਵੇਚਣ ਵਾਲਿਆਂ ਦੀ ਰਜਿ...
ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੀ ਫਾਜ਼ਿਲਕਾ ਤੋਂ ਹੋਈ ਸ਼ੁਰੂਆਤ

ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੀ ਫਾਜ਼ਿਲਕਾ ਤੋਂ ਹੋਈ ਸ਼ੁਰੂਆਤ

Punjab
ਫਾਜ਼ਿਲਕਾ 13 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੈਸ਼ਨ 2024-25 ਲਈ ਵਿਸ਼ੇਸ਼ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲਈ ਫਾਜ਼ਿਲਕਾ ਜ਼ਿਲੇ ਲਈ ਇੱਕ ਜਾਗਰੂਕਤਾ ਵੈਨ ਨੂੰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵ mਨਾ ਅਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਇਥੋਂ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਚਾਰ ਸਕੂਲ ਆਫ ਐਮੀਨੈਂਸ ਸਥਾਪਿਤ ਕਰਨ ਦੇ ਨਾਲ ਨਾਲ ਅਧਿਆਪਕਾਂ ਲਈ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਬਿਨਾਂ ਵਿਦਿਆਰਥੀਆਂ ਲਈ ਮੁਫਤ ਵਰਦੀਆਂ ਤੇ ਕਿਤਾਬਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਅਧਿਆਪਕ ਉਪਲਬਧ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕ...