ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਮਨਾਇਆ
ਫਾਜ਼ਿਲਕਾ, 22 ਫਰਵਰੀ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਕੌਮਾਂਤਰੀ ਮਾਤ-ਭਾਸ਼ਾ ਦਿਵਸ ਦੇ ਮੌਕੇ ਵਿਚਾਰ ਚਰਚਾ ਸਮਾਗਮ ਡਾਇਰੈਕਟਰ ਭਾਸ਼ਾ ਵਿਭਾਗ ਡਾ: ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਕ ਅਨੁਸਾਰ ਗੋਪੀਚੰਦ ਆਰਿਆ ਮਹਿਲਾ ਕਾਲਜ ਅਬੋਹਰ ਵਿਖੇ ਆਯੋਜਿਤ ਕੀਤਾ। ਇਸ ਵਿੱਚ ਮਾਤ-ਭਾਸ਼ਾ ਸਬੰਧੀ ਸਾਹਿਤਕ ਗਤੀਵਿਧੀਆਂ ਦੀ ਪੇਸ਼ਕਾਰੀ ਅਤੇ ਵਿਚਾਰ ਚਰਚਾ ਕੀਤੀ ਗਈ।।
ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਭੁਪਿੰਦਰ ਓਤਰੇਜਾ ਨੇ ਆਏ ਹੋਏ ਸਾਹਿਤਕਾਰ, ਕਲਮਕਾਰਾਂ ਤੇ ਕਲਾਕਾਰਾਂ ਦਾ ਸਵਾਗਤ ਕਰਦਿਆਂ ਮਾਤ-ਭਾਸ਼ਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਮੁੱਖ ਵਕਤਾ ਡਾ: ਤਰਸੇਮ ਸ਼ਰਮਾ ਨੇ ਮਾਤ-ਭਾਸ਼ਾ ਦੇ ਪ੍ਰਸਾਰ ’ਚ ਸਿੱਖਿਆ ਸੰਸਥਾਵਾਂ ਦੇ ਯੋਗਦਾਨ ਦੇ ਵਿਸ਼ੇ ਤੇ ਗੱਲ ਕਰਦਿਆਂ ਮਾਂ-ਬੋਲੀ ਦੀ ਲੋੜ, ਮਹੱਤਤਾ ਤੇ ਚੁਣੋਤੀਆਂ ਬਾਰੇ ਚਰਚਾ ਕੀਤੀ।
ਡਾ: ਰੇਖਾ ਸੂਦ ਹਾਡਾਂ ਪ੍ਰਿੰਸੀਪਲ ਨੇ ਮਾਤ ਭਾਸ਼ਾ ਬਾਰੇ ਬੋਲਦਿਆਂ ਇਲਾਕੇ ਦੀਆਂ ਉਪ-ਬੋਲੀਆਂ ਨੂੰ ਅੱਗੇ ਲਿਆਉਣ ਬਾਰੇ ਕਿਹਾ। ਇਸ ਮੌਕੇ ਮਾਂ ਬੋਲੀ ਨੂੰ ਸਮਰਪਿਤ ਗੀਤ ਤੇ ਕਵਿਤਾਵਾਂ ਦੀ ਪੇਸ਼ਕਾਰ...








