Saturday, March 14
Shadow

Punjab

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਵਿਖਾਉਂਦੀਆਂ ਝਾਕੀਆਂ ਪੁੱਜਣਗੀਆਂ ਫਾਜ਼ਿਲਕਾ ਜ਼ਿਲ੍ਹੇ ਵਿੱਚ

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਵਿਖਾਉਂਦੀਆਂ ਝਾਕੀਆਂ ਪੁੱਜਣਗੀਆਂ ਫਾਜ਼ਿਲਕਾ ਜ਼ਿਲ੍ਹੇ ਵਿੱਚ

Punjab
ਫਾਜ਼ਿਲਕਾ 13 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸ਼ਾਉਂਦੀਆਂ ਤਿੰਨ ਝਾਂਕੀਆਂ ਤਿਆਰ ਕੀਤੀਆਂ ਗਈਆਂ ਹਨ ਜੋ ਕਿ 14 ਫਰਵਰੀ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨਗੀਆਂ ਅਤੇ 15 ਅਤੇ 16 ਫਰਵਰੀ ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਇਹ ਝਾਕੀਆਂ ਲੋਕਾਂ ਦੇ ਵੇਖਣ ਲਈ ਉਪਲਬਧ ਹੋਣਗੀਆਂ। ਇਸ ਸਬੰਧੀ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਇੱਥੇ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਸਾਰੇ ਅਗੇਤੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਦੱਸਿਆ ਕਿ ਇਹਨਾਂ ਝਾਕੀਆਂ ਵਿੱਚ ਪਹਿਲੀ ਝਾਕੀ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਰੂਪਮਾਨ ਕਰਦੀ ਹੈ। ਇਸੇ ਤਰ੍ਹਾਂ ਇੱਕ ਝਾਕੀ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਂਦੀ ਹੈ ਅਤੇ ਤੀਜੀ ਝਾਕੀ ਨਾਰੀ ਸ਼ਕਤੀ ਤੋਂ ਪ੍ਰੇਰਿਤ ਹੈ ਜਿਸ ਵਿੱਚ ਪਹਿਲੀ ਸਿੱਖ ਸੂਰਬੀਰ ਔਰਤ ਮਾਈ ਭਾਗੋ ਜੀ ਨੂੰ ਚਿਤ...
ਸ. ਢਿੱਲਵਾਂ ਨੇ ਸਕੂਲਾਂ ਨੂੰ ਆਧੁਨਿਕ  ਸਾਧਨਾਂ ਨਾਲ ਅਪਗ੍ਰੇਡ ਕਰਨ ਲਈ 2.50 ਲੱਖ ਦੇ ਚੈਕ ਵੰਡੇ

ਸ. ਢਿੱਲਵਾਂ ਨੇ ਸਕੂਲਾਂ ਨੂੰ ਆਧੁਨਿਕ ਸਾਧਨਾਂ ਨਾਲ ਅਪਗ੍ਰੇਡ ਕਰਨ ਲਈ 2.50 ਲੱਖ ਦੇ ਚੈਕ ਵੰਡੇ

Punjab
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਅਤੇ ਸਿਹਤ ਦੀਆਂ ਸੰਸਥਾਵਾਂ ਨੂੰ ਆਧੁਨਿਕ ਸਾਧਨਾਂ ਦੇ ਨਾਲ ਅੱਪਗ੍ਰੇਡ ਕਰਨ ਦੇ ਮਿਸ਼ਨ ਤਹਿਤ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਕੂਲਾਂ ਵਿੱਚ ਆਪਣੇ ਅਖਤਿਆਰੀ ਕੋਟੇ ਵਿਚੋਂ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਚੈੱਕ ਵੰਡੇ । ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਵੜਿੰਗ 50000 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੁੜੀਆਂ ਕੋਟਕਪੂਰਾ 50000 ਰੁਪਏ, ਸਰਕਾਰੀ ਪ੍ਰਾਇਮਰੀ ਵਾਰਡ ਨੰਬਰ 11 ਕੋਟਕਪੂਰਾ 50000 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਅੱਪਗ੍ਰੇਡ ਕੋਠੇ ਵੜਿੰਗ 50000 ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 4 ਕੋਟਕਪੂਰਾ 50000 ਰੁਪਏ ਦੇ ਚੈੱਕ ਸਕੂਲਾਂ ਵਿੱਚ ਜਾ ਕੇ ਭੇਂਟ ਕੀਤੇ। ਉਨ੍ਹਾਂ ਅਧਿਆਪਕਾਂ ਤੇ ਪਿੰਡ ਵਾਸੀਆਂ ਦੇ ਨਾਲ ਸਕੂਲ ਦੇ ਬਕਾਇਆ ਕੰਮਾਂ ਸੰਬੰਧੀ ਵਿਚਾਰ ਚਰਚਾ ਕੀਤੀ ਤੇ ਇਸ ਗੱਲਬਾਤ ਦੌਰਾਨ ਸਿੱਖਿਆ ਦੇ ਮਿਆਰੀ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਪਿੰਡ ਵਾਸੀਆਂ ਤੋਂ ਬਹੁਤ ਵਧੀਆ ਸੁਝਾਅ ਪ੍ਰਾਪਤ ਵੀ ਕੀਤੇ।। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸਮ...
ਮੌਸਮ ਵਿੱਚ ਆ ਰਹੇ ਬਦਲਾਅ ਕਾਰਨ ਕਿਸਾਨਾਂ ਨੂੰ ਪੀਲੀ ਕੁੰਗੀ ਬਿਮਾਰੀ ਅਤੇ ਹੋਰ ਸਮੱਸਿਆਵਾਂ ਪ੍ਰਤੀ ਜਾਗਰੁਕ ਰਹਿਣ ਦੀ ਲੋੜ : ਡਾ ਅਮਰੀਕ ਸਿੰਘ

ਮੌਸਮ ਵਿੱਚ ਆ ਰਹੇ ਬਦਲਾਅ ਕਾਰਨ ਕਿਸਾਨਾਂ ਨੂੰ ਪੀਲੀ ਕੁੰਗੀ ਬਿਮਾਰੀ ਅਤੇ ਹੋਰ ਸਮੱਸਿਆਵਾਂ ਪ੍ਰਤੀ ਜਾਗਰੁਕ ਰਹਿਣ ਦੀ ਲੋੜ : ਡਾ ਅਮਰੀਕ ਸਿੰਘ

Punjab
ਫ਼ਰੀਦਕੋਟ 13 ਫਰਵਰੀ 2024  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਬਲਾਕ ਫ਼ਰੀਦਕੋਟ ਦੇ  ਪਿਪਲੀ, ਗੋਲੇਵਾਲਾ ਆਦਿ ਪਿੰਡਾਂ ਦਾ ਦੌਰਾ ਕਰਕੇ ਹਾੜੀ ਦੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਵੱਲੋਂ ਫਸਲਾਂ ਤੇ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਟੀਮ ਵਿੱਚ ਡਾ.ਯਾਦਵਿੰਦਰ ਸਿੰਘ, ਡਾ.ਅਸ਼ਵਨੀ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਮਿਲ ਸਨ l            ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਲਗਾਤਾਰ ਧੁੰਦ ਅਤੇ ਬੱਦਲਵਾਈ ਤੋਂ ਬਾਅਦ ਧੁੱਪ ਨਿਕਲਣ ਕਾਰਨ ਮੌਸਮ ਕਣਕ ਦੀ ਫਸਲ ਲਈ ਬਹੁਤ ਹੀ ਅਨੁਕੂਲ ਹੋ ਗਿਆ ਹੈ, ਜੇਕਰ ਇਹੀ ਹਾਲਾਤ ਬਣੇ ਰਹੇ ਤਾਂ ਕਣਕ ਦੀ ਪੈਦਾਵਾਰ ਵਧੀਆ ਹੋਣ ਦੀ ਸੰਭਾਵਨਾ ਹੈ l ਉਨ੍ਹਾਂ ਕਿਹਾ ਕਿ  ਮੌਸਮ ਵਿੱਚ ਆ ਰਹੇ ਬਦਲਾਅ ਕਾਰਨ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਨੂੰ ਵਧਦੇ ਤਾਪਮਾਨ ਦੇ ਬੁਰੇ ਪ੍ਰਭਾਵ ਤੋਂ ਬਚਾਉਣ ਅਤੇ ਮਿਆਰੀ ਪੈਦਾਵਾਰ ਲਈ ਸਿੱਟੇ ਵਾਲਾ ਪੱਤਾ ਨਿਕਲਣ ਤੇ 4 ਕਿਲੋ ਪੋਟਾਸ਼...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ

Punjab
ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਅਧੀਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ ਹੁਣ ਤੱਕ ਲੱਗੇ ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਗਈ। ਇਨ੍ਹਾਂ ਕੈਂਪ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਵਿੱਚ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਉਨ੍ਹਾਂ ਵੱਲੋਂ ਰੋਜ਼ਾਨਾ ਲਗਭਗ 10 ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਜਾ ਰਹੀ ਹੈ, ਜਿੱਥੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਕਣ ਕਰਨ ਦੇ ਨਾਲ ਨਾਲ  ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਤੱਕ ਪਹੁੰਚਾਉਣ ਲਈ ਇਨ੍ਹਾਂ ਕੈਂਪਾਂ ਵਿਚ ਵੱਖ ਵੱਖ ਵਿਭਾਗਾਂ ਦੀ ਕਾਰਗੁਜਾਰੀ ਵੀ ਪਰਖੀ ਜਾ ਰਹੀ ਹੈ। ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ  ਅਤੇ ਸਾਂਝੇ ਮਸਲੇ ਮੌਕੇ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਬਕਾਇਆ ਮੁਸ਼ਕਿਲਾਂ ਨੂੰ ਸਮਾਬ...
ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ

Punjab
ਚੰਡੀਗੜ੍ਹ, 12 ਫਰਵਰੀ: ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰਨਾਂ ਖੇਤਰਾਂ ਦੇ ਨਾਲ-ਨਾਲ ਸੂਬੇ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ-1 ਅਤੇ 2, ਅਮਰੁਤ ਮਿਸ਼ਨ, ਟਰਾਂਚ-3-ਅਮਰੁਤ, ਐਮ.ਡੀ.ਐਫ/ਪੀ.ਆਈ.ਡੀ.ਬੀ ਅਤੇ 15ਵੇਂ ਵਿੱਤ ਕਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਗਤੀ ਅਧੀਨ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਸ਼ਹਿਰਾਂ ਦਾ ਬੁਨਿਆਦੀ ਢਾਂਚਾ ਅੱਜ ਦੇ ਆਧੁਨਿਕ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਤਿਆਰ ਹੋ ਜਾਵੇਗਾ, ਜਿਸ ਨਾਲ ਸੂਬੇ ਦੇ ਹਰੇਕ ਨਾਗਰਿਕ ਨੂੰ ਲਾਭ ਹੋਵੇਗਾ। ਸਥਾਨਕ ਸਰਕਾਰਾਂ ਮੰਤਰੀ ਨੇ ਐਨ. ਆਰ.ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮੁੱਖ ਦਫਤਰ ਅਤੇ ਖੇ...
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Punjab
ਚੰਡੀਗੜ੍ਹ, 12 ਫ਼ਰਵਰੀ: ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਸੂਬਿਆਂ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸ. ਸੰਧਵਾਂ ਨੇ ਸ੍ਰੀ ਰਾਜ ਚੌਹਾਨ ਨੂੰ ਕੈਨੇਡਾ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਸ੍ਰੀ ਚੌਹਾਨ ਨੇ ਬ੍ਰਿਟਿਸ਼ ਕੋਲੰਬੀਆ ਅਤੇ ਪੰਜਾਬ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਸੂਬਿਆਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ...
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲੀ ਬੱਚਿਆਂ ਨਾਲ ਕੱਢੀ ਟ੍ਰੈਫਿਕ ਨਿਯਮ ਜਾਗਰੂਕਤਾ ਰੈਲੀ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲੀ ਬੱਚਿਆਂ ਨਾਲ ਕੱਢੀ ਟ੍ਰੈਫਿਕ ਨਿਯਮ ਜਾਗਰੂਕਤਾ ਰੈਲੀ

Punjab
ਨਿਹਾਲ ਸਿੰਘ ਵਾਲਾ (ਮੋਗਾ) 12 ਫਰਵਰੀ: ਵੱਧ ਤੋਂ ਵੱਧ ਲੋਕਾਂ ਵਿੱਚ ਸੜਕ ਸੁਰੱਖਿਆਂ ਨਿਯਮਾਂ ਦੀ ਚੇਤਨਤਾ ਪੈਦਾ ਕਰਨ ਦੇ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੋਗਾ ਦੀ ਟ੍ਰੈਫਿਕ ਪੁਲਿਸ ਵੱਲੋਂ ਨਿਤ ਦਿਨ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨਾਲ ਟ੍ਰੈਫਿਕ ਪੁਲਿਸ ਵੱਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਤੋਂ ਪਹਿਲਾਂ ਸਕੂਲ ਵਿੱਚ ਇੱਕ ਜਾਗਰੂਕਤਾ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ। ਸੈਮੀਨਾਰ ਵਿੱਚ ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ, ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ...
ਅੱਠਵੀਂ, ਦਸਵੀਂ, ਬਾਰਵ੍ਹੀਂ ਦੀਆਂ ਸਲਾਨਾ ਪ੍ਰੀਖਿਆਵਾਂ ਸਮੇਤ ਓਪਨ ਸਕੂਲ 13 ਫਰਵਰੀ ਤੋਂ 30 ਮਾਰਚ ਤੱਕ

ਅੱਠਵੀਂ, ਦਸਵੀਂ, ਬਾਰਵ੍ਹੀਂ ਦੀਆਂ ਸਲਾਨਾ ਪ੍ਰੀਖਿਆਵਾਂ ਸਮੇਤ ਓਪਨ ਸਕੂਲ 13 ਫਰਵਰੀ ਤੋਂ 30 ਮਾਰਚ ਤੱਕ

Punjab
ਮੋਗਾ, 12 ਫਰਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵ੍ਹੀਂ ਸ੍ਰੇਣੀ ਫਰਵਰੀ/ਮਾਰਚ 2024 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 13 ਫਰਵਰੀ ਤੋਂ 30 ਮਾਰਚ, 2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਜ਼ਿਲ੍ਹਾ ਮੋਗਾ ਅੰਦਰ ਵੱਖ ਵੱਖ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਪੰਜਵੀਂ ਸ੍ਰੇਣੀ ਦੀ ਸਲਾਨਾ ਪ੍ਰੀਖਿਆ 7 ਮਾਰਚ ਤੋਂ 14 ਮਾਰਚ, 2024 ਤੱਕ, ਅੱਠਵੀਂ ਸ੍ਰੇਣੀ ਦੀ ਪ੍ਰੀਖਿਆ 7 ਮਾਰਚ ਤੋਂ 27 ਮਾਰਚ, 2024 ਤੱਕ, ਦਸਵੀਂ ਸ੍ਰੇਣੀ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ, 2024 ਤੱਕ ਅਤੇ ਬਾਰਵ੍ਹੀਂ ਸ੍ਰੇਣੀ ਦੀ ਪ੍ਰੀਖਿਆ 13 ਮਾਰਚ ਤੋਂ 30 ਮਾਰਚ, 2024 ਤੱਕ (ਸਮੇਤ ਓਪਨ ਸਕੂਲ, ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ) ਕਰਵਾਈ ਜਾ ਰਹੀ ਹੈ। ਉਕਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਵੱਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਖਿਆਵਾਂ ਲਈ ਬਣਾਏ ਗਏ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀ...
ਡਿਪਟੀ ਕਮਿਸ਼ਨਰ ਨੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 42 ਬਿਊਟੀ ਐਂਡ ਵੈਲਨੈੱਸ ਤੇ ਅਪੈਰਲ ਕਿੱਟਸ ਵੰਡੀਆਂ

ਡਿਪਟੀ ਕਮਿਸ਼ਨਰ ਨੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 42 ਬਿਊਟੀ ਐਂਡ ਵੈਲਨੈੱਸ ਤੇ ਅਪੈਰਲ ਕਿੱਟਸ ਵੰਡੀਆਂ

Punjab
ਫਾਜ਼ਿਲਕਾ 12 ਫਰਵਰੀ 2024….                 ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਾਜ਼ਿਲਕਾ ਵਿਖੇ ਕਿੱਤਾ ਮੁਖੀ ਕੋਰਸ ਬਿਊਟੀ ਐਂਡ ਵੈਲਨੈੱਸ ਦੀਆਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਵੈ ਰੁਜ਼ਗਾਰ ਲਈ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਪ੍ਰਿੰਸੀਪਲ ਮੈਡਮ ਸੁਤੰਤਰ ਬਾਲਾ ਪਾਠਕ ਦੇ ਯਤਨਾ ਸਦਕਾ ਲਾਇਬ੍ਰੇਰੀ 'ਚ ਬੱਚੀਆਂ ਦੇ ਬੈਠਣ ਲਈ ਵੇਸਟ ਲੱਕੜ ਤੋਂ ਤਿਆਰ ਕੀਤੇ ਨਵੇਂ ਟੇਬਲ, ਕੁਰਸੀਆਂ ਤੇ ਅਲਬਾਰੀਆਂ ਬਣਾਉਣ ਦੇ ਕਾਰਜ ਦੀ ਪ੍ਰਸੰਸਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਜਿਨ੍ਹਾਂ ਨੇ ਸਕੂਲ ਵਿੱਚ ਬਿਊਟੀ ਐਂਡ ਵੈਲਨੈਂਸ ਦਾ ਕੋਰਸ ਕੀਤਾ, ਉਨ੍ਹਾਂ 21 ਬੱਚੀਆਂ ਨੂੰ ਬਿਊਟੀ ਐਂਡ ਵੈਲਨੈਂਸ ਕਿੱਟਾਂ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਕਿੱਟ ਵਿੱਚ ਔਰਤਾਂ ਦੇ ਨਿਖਾਰ ਦਾ ਸਮਾਨ ਹੁੰਦਾ ਹੈ। ਇਸੇ ਤਰ੍ਹਾਂ ਹੀ 21 ਅਪੈਰਲ ਕਿੱਟਾਂ ਦੀ ਵੀ ਵੰਡ ਕੀਤੀ ਗਈ ਜਿਸ ਵਿੱਚ ਸਿਲਾਈ ਮਸ਼ੀਨ ਤੇ ਸਿਲਾਈ ਕਢਾਈ ਦਾ ਸਮਾਨ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿੱਤਾ ਮੁ...
ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ਕੈਂਪਾਂ ’ਚ ਹੁਣ ਤੱਕ 5774 ਤੋਂ ਵਧੇਰੇ ਨਾਗਰਿਕਾਂ ਨੇ ਲਿਆ ਲਾਭ

ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ਕੈਂਪਾਂ ’ਚ ਹੁਣ ਤੱਕ 5774 ਤੋਂ ਵਧੇਰੇ ਨਾਗਰਿਕਾਂ ਨੇ ਲਿਆ ਲਾਭ

Punjab
ਮਾਨਸਾ, 09 ਫਰਵਰੀ: ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ’ਚ ਜ਼ਿਲ੍ਹੇ ਅੰਦਰ ਹੁਣ ਤੱਕ 5774 ਤੋਂ ਵਧੇਰੇ ਨਾਗਰਿਕਾਂ ਨੇ ਲਾਭ ਲਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਵੱਖ ਵੱਖ ਸਬ ਡਵੀਜ਼ਨਾਂ ਵਿਚ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ’ਚ ਮੈਰਿਜ ਸਰਟੀਫਿਕੇਟ, ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਉਸਾਰੀ ਕਿਰਤੀਆਂ ਦੀ ਰਜ਼ਿਸਟ੍ਰੇਸ਼ਨ, ਬੁਢਾਪਾ ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਸਬੰਧੀ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾ ਰਜਿਸਟਰਡ/ਗ਼ੈਰ ਰਜਿਸਟਰਡ ਦਸਤ...