Saturday, March 14
Shadow

Punjab

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

Punjab
ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ.  ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ ‘ਤੇ ਟ੍ਰੇਨਿੰਗ ਦਿੱਤੀ ਜ...
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

Punjab
ਚੰਡੀਗੜ੍ਹ, 12 ਫ਼ਰਵਰੀ: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐਨ.ਆਰ.ਆਈ. ਮਿਲਣੀ ਆਯੋਜਿਤ ਕੀਤੀ ਜਾਵੇਗੀ। ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਆਰ.ਆਈ ਮਿਲਣੀਆਂ ਕਰਵਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ...
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab
ਚੰਡੀਗੜ੍ਹ, 12 ਫਰਵਰੀ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ ਤੇ ਉਮਰ ਵਰਗ ਅਨੁਸਾਰ ਟਰਾਇਲ ਲਏ ਜਾਣਗੇ।   ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਮੀਨੀ ਪੱਧਰ ਉਤੇ ਛੋਟੀ ਉਮਰ ਦੇ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਮੁਹੱਈਆ ਕਰਵਾਉਣ ਲਈ ਟਰਾਇਲ ਪ੍ਰਣਾਲੀ ਨੂੰ ਹੋਰ ਦਰੁੱਸਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਜਿਹੜੀ ਖੇਡ ਜ਼ਿਆਦਾ...
ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ

Punjab
ਐੱਸ.ਏ.ਐਸ. ਨਗਰ, 12 ਫਰਵਰੀ   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ।    ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼ 2, ਬਲਾਕ ਖਰੜ, ਐੱਸ.ਏ.ਐਸ. ਨਗਰ ਮੋਹਾਲੀ ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।    ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇੱਕ ਪਵਿੱਤਰ ਕਾਰਜ ਦੀ ਸ਼ੁਰੂਆਤ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਗਏ ਸਨ, ਉਹ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਵਿੱਚ ਸਰਕਾਰ ਦਾ ਹਰ ਇ...
ਦਾਖਲਾ ਮੁਹਿੰਮ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਦਾਖਲਾ ਮੁਹਿੰਮ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab
ਫਿਰੋਜ਼ਪੁਰ 12 ਫਰਵਰੀ ( ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਫਿਰੋਜ਼ਪੁਰ ਸ਼ਹਿਰ ਵਿਖੇ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲ੍ਹੇ ਲਈ ਖੁੱਦ ਵਿਦਿਆਰਥੀ ਦਾ ਦਾਖਲਾ ਕਰ ਕੇ ਦਾਖਲ੍ਹਾ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਦਹਾਕਿਆਂ ਬਾਅਦ ਸੁਧਾਰ ਹੋਇਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ,  ਕਲਾਸਰੂਮ ਬਣਾਏ ਜਾ ਰਹੇ ਹਨ, ਸਮਾਰਟ ਕੰਪਿਊਟਰ ਲੈਬ ਸਮੇਤ ਸਫਾਈ ਸੇਵਕਾਂ, ਚੌਕੀਦਾਰਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਉਨ੍ਹਾਂ ਦੀ ਨੀਯਤ ਅਤੇ ਨੀਤੀ ਦੋ...
ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ 15 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ 15 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

Punjab
ਮਾਨਸਾ, 12 ਫਰਵਰੀ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15 ਫਰਵਰੀ, 2024 ਨੂੰ ਭਾਰਤ ਫਾਈਨਾਂਸ਼ੀਅਲ ਇਨਕਲੂਜ਼ਨ ਲਿਮਟਡ (ਇੰਡਸਿੰਡ ਬੈਂਕ) ਵੱਲੋਂ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸਿਰਫ ਲੜਕੇ ਹੀ ਭਾਗ ਲੈ ਸਕਦੇ ਹਨ। ਕੈਂਪ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 10ਵੀਂ ਪਾਸ ਅਤੇ ਉਮਰ ਸੀਮਾ 18 ਤੋਂ 28 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12500 ਰੁਪਏ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਫਾਰਮਲ ਡਰੈੱਸ ਵਿਚ ਆਪਣੀ ਯੋਗਤਾ ਦਾ ਵੇਰਵਾ (ਰਜਿਊਮ), ਅਧਾਰ ਕਾਰਡ, ਪੈਨ ਕਾਰਡ, ਬੈਂਕ ਕਾਪੀ ਅਤੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਪ੍ਰਾਰਥੀਆਂ ਨੂੰ ਕੋਈ ਟੀ.ਏ. /ਡੀ.ਏ. ਨਹੀਂ ਦਿੱਤਾ ਜਾਵੇਗਾ। ਵਧੇਰੇ ਜਾ...
ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

Punjab
ਮਾਨਸਾ, 12 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿੱਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾ...
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

Punjab
ਮਾਨਸਾ, 12 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਇਕ ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ਼ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਨਣਯੋਗ ਹੈ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ। ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।...
ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ

ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ

Punjab
ਫਾਜ਼ਿਲਕਾ 12 ਫਰਵਰੀ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਕਿਨੂੰ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਵਿੱਚ ਕਿੰਨੂ ਫਲ ਦਿੱਤਾ ਗਿਆ। ਇਸ ਦੀ ਸ਼ੁਰੂਆਤ ਫਾਜ਼ਿਲਕਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਰਵਾਈ । ਇਸ ਮੌਕੇ ਵਿਦਿਆਰਥੀਆਂ ਨੇ ਬੜੇ ਚਾਅ ਨਾਲ ਕਿੰਨੂ ਦਾ ਫਲ ਖਾਦਾ ਜੋ ਕਿ ਆਪਣੇ ਔਸ਼ਧੀ ਗੁਣਾ ਕਰਕੇ ਵਿਦਿਆਰਥੀਆਂ ਦੀ ਸਿਹਤ ਲਈ ਬਹੁਤ ਉੱਤਮ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਆਖਿਆ ਕਿ ਫਾਜ਼ਿਲਕਾ ਜ਼ਿਲ੍ਹਾ ਪੰਜਾਬ ਵਿੱਚ ਸਭ ਤੋਂ ਵੱਧ ਕਿੰਨੂ ਪੈਦਾ ਕਰਦਾ ਹੈ ਅਤੇ ਮਿਡ ਡੇਅ ਮੀਲ ਵਿੱਚ ਕਿੰਨੂ ਦੇਣ ਦੀ ਸ਼ੁਰੂਆਤ ਹੋਣ ਨਾਲ ਕਿੰਨੂ ਦੀ ਖਪਤ ਵਧੇਗੀ ਜਿਸ ਦਾ ਸਿੱਧਾ ਲਾਭ ਜਿਲ੍ਹੇ ਦੇ ਕਿਸਾਨਾਂ ਨੂੰ ਹੋਵੇਗਾ । ਉਨਾਂ ਨੇ ਦੱਸਿਆ ਕਿ ਹਰ ਹਫਤੇ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਵਿੱਚ ਕਿੰਨੂ ਦਾ ਫਲ ਦਿੱਤਾ ਜਾਇਆ ਕਰੇਗਾ । ਜਿਕਰ ਯੋਗ ਹੈ ਕਿ ਮੁੱਖ ਮੰਤ...
ਸਿਹਤ ਵਿਭਾਗ ਵੱਲੋਂ 17 ਫਰਵਰੀ ਤੱਕ ਮਨਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਹਫ਼ਤਾ

ਸਿਹਤ ਵਿਭਾਗ ਵੱਲੋਂ 17 ਫਰਵਰੀ ਤੱਕ ਮਨਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਹਫ਼ਤਾ

Punjab
ਮਾਨਸਾ, 12 ਫਰਵਰੀ : ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ’ਚ 12 ਫਰਵਰੀ ਤੋਂ 17 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ 0 ਤੋਂ 5 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਪੂਰਾ ਕਰਨਾ ਹੈ, ਤਾਂ ਜੋ ਬੱਚਿਆਂ ਅਤੇ ਗਰਭਵਰਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੌਰਾਨ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀਆਂ, ਜਿੰਨ੍ਹਾਂ ਦਾ ਟੀਕਾਕਰਨ ਅਧੂਰਾ ਹੈ ਜਾਂ ਫਿਰ ਕਿਸੇ ਕਾਰਨ ਰਹਿ ਗਿਆ ਹੈ, ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਧਾਰਤ ਟੀਕਾਕਰਨ ਸੂਚੀ ਤੋਂ ਇਲਾਵਾ ਮੀਜਲ ਅਤੇ ਰੂਬੇਲਾ ਦੇ ਟੀਕਾਕਰਨ ਦੇ ਦੂਸਰੀ ਖੁਰਾਕ ਦੀ 100 ਫੀਸਦੀ ਕਵਰੇਜ ਕਰਨੀ ਯਕੀਨੀ ਬਣਾਈ ਜਾਵੇਗੀ ਅਤੇ 10 ਤੋਂ 16 ਸਾਲ ਦੇ ਟੀਕਾਕਰਨ ਤੋਂ ਵਾਂਝੇ ਰਹਿੰਦੇ ਜਾਂ ਪਰਵਾਸੀ ਬੱਚਿਆਂ ਦੇ ਟੀ. ਡੀ. ਦਾ ਟੀਕਾ ਵੀ ਲਗਾਇਆ ਜਾ ਰਿਹਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਅਤਿ ਜੋਖਮ ਵਾਲੇ...