ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ
ਅੰਮ੍ਰਿਤਸਰ 20 ਫਰਵਰੀ 2024:
ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸਦੀ ਸ਼ੁਰੂਆਤ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਜਾਣ ਵਾਲੇ ਵੱਡੇ ਰੰਗਾਰੰਗ ਸਮਾਗਮ ਨਾਲ ਹੋਵੇਗੀ। ਇਸ ਸਮਾਗਮ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਦਰਸ਼ਕਾਂ ਦੇ ਰੁਬਰੂ ਹੋਣਗੇ। ਜਦਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ ਅਤੇ ਵੱਡੀਆਂ ਸਖ਼ਸ਼ੀਅਤਾਂ ਮੇਲੇ ਨੂੰ ਚਾਰ ਚੰਨ ਲਗਾਉਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਮੇਲੇ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਦੱਸਿਆ ਕਿ ਇਹ ਮੇਲਾ 29 ਫਰਵਰੀ ਤੱਕ ਚੱਲੇਗਾ। ਇਹਨਾਂ ਸੱਤ ਦਿਨਾਂ ਵਿੱਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ ਜਿਨਾਂ ਨੇ ਦੁਨੀਆਂ ਵਿੱਚ ਆਪਣਾ ਲੋਹਾ ਮਨਵਾਇਆ ਹੈ, ਉਹ ਲੋਕਾਂ ਦਾ ਮਨੋਰੰਜਨ ਕਰਨ ਲਈ ਅੰਮ੍ਰਿਤਸਰ ਆਉਣਗੇ।
ਉਹਨਾਂ ਦੱਸਿਆ ਕਿ 23 ਫਰਵਰੀ ਨੂੰ ਇਸ ਮੇਲੇ ਦਾ ਆਗਾਜ਼ ਖਾਲਸਾ ਕਾਲਜ ਵਿਖੇ ਕ...








