ਵਿਦਿਅਕ ਯਾਤਰਾਵਾਂ ਵਿਦਿਆਰਥੀ ਦੇ ਗਿਆਨ ’ਚ ਕਰਦੀਆਂ ਨੇ ਵਾਧਾ-ਅਸ਼ੋਕ ਕੁਮਾਰ
ਮਾਨਸਾ, 11 ਫਰਵਰੀ :
ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿੱ:) ਮਾਨਸਾ ਸ਼੍ਰੀ ਮੇਵਾ ਸਿੰਘ ਸਿੱਧੂ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਰਾਮਪੁਰ ਮੰਡੇਰ ਦੇ ਵਿਦਿਆਰਥੀਆਂ ਨੂੰ ਉੱਚ ਵਿੱਦਿਅਕ ਸੰਸਥਾਵਾਂ ਦੀ ਯਾਤਰਾ ਕਰਵਾਉਣ ਲਈ ਜਮਾਤ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੀ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰ ਟੈਕਨੋਲੋਜੀ ਲੋਂਗੋਵਾਲ ਵਿਖੇ ਵਿੱਦਿਅਕ ਯਾਤਰਾ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਵਿੱਦਿਅਕ ਯਾਤਰਾਵਾਂ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਇਹ ਯਾਤਰਾਵਾਂ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੀਆਂ ਹਨ, ਉਥੇ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਵਿੱਚ ਵੀ ਸਹਾਈ ਹੁੰਦੀਆਂ ਹਨ।
ਸਕੂਲ ਮੁਖੀ ਸ਼੍ਰੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਯਾਤਰਾ ਕਰਵਾਈ ਗਈ ਹੈ। ਕਾਲਜ ਵਿਖੇ ਵਿਦਿਆਰਥੀਆਂ ਨੇ ਰੋਬੋਟਿਕ ਲੈਬ ’ਤੇ ਲਾਈਵ ਵਰਕ ਦੇਖ...








