Shadow

Punjab

ਰੋਸ਼ਨ ਲਾਲ ਬੰਸਲ ਦੀ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ

ਰੋਸ਼ਨ ਲਾਲ ਬੰਸਲ ਦੀ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ

Punjab
ਕੋਟਕਪੂਰਾ 20 ਫ਼ਰਵਰੀ,2024 ਕੋਟਕਪੂਰਾ ਸ਼ਹਿਰ ਦੀ  ਸਨਮਾਨਤ ਯੋਗ ਸਖਸ਼ੀਅਤ ਸ਼੍ਰੀ ਰੋਸ਼ਨ ਲਾਲ ਬੰਸਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਨਾ ਕਰ ਗਏ ਸਨ। ਉਹਨਾਂ ਦੀ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਸ਼ਿਰਕਤ ਕੀਤੀ। ਸਪੀਕਰ ਸੰਧਵਾਂ ਨੇ ਸ੍ਰੀ ਰੋਸ਼ਨ ਲਾਲ ਬੰਸਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕਿਹਾ ਕਿ ਖੂਨਦਾਨ ਦਾ ਉਪਰਾਲਾ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਉਪਰੰਤ ਸਪੀਕਰ ਸੰਧਵਾਂ ਨੇ ਕੋਟਕਪੂਰਾ ਸ਼ਹਿਰ ਦੇ ਸੀਨੀਅਰ ਪੱਤਰਕਾਰ ਸ਼੍ਰੀ ਸਰਦਾਰੀ ਲਾਲ ਕਪੂਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ...
ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ: ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਤੇ ਅੱਜ ਆਮ ਘਰਾਂ ਦੇ ਧੀਆਂ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ ਹੋਰ ਉੱਚ ਅਹੁਦਿਆਂ 'ਤੇ ਪੁੱਜ ਰਹੇ ਹਨ। ਇਸ ਸਾਰਥਕ ਤਬਦੀਲੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਜਿੰਨਾ ਧੰਨਵਾਦ ਕੀਤਾ ਜਾਵੇ, ਥੋੜ੍ਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਹਲਕਾ ਬੰਗਾ ਦੇ ਸੀਨੀਅਰ ਪਾਰਟੀ ਆਗੂ ਸ਼੍ਰੀ ਕੁਲਜੀਤ ਸਿੰਘ ਸਰਹਾਲ ਵੱਲੋਂ ਇੱਥੇ ਫੇਜ਼-1 ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਅਤੇ ਦੋ ਨਵ-ਨਿਯੁਕਤ ਡਾਇਰੈਕਟਰਾਂ ਕੁਲਜਿੰਦਰ ਸਿੰਘ ਢੀਂਡਸਾ ਅਤੇ ਅਮਰਦੀਪ ਸਿੰਘ ਰਾਜਨ ਨੂੰ ਅਹੁਦਾ ਸੰਭਾਲਣ ਵੇਲੇ ਵਧਾਈ ਦਿੰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੀ ਸਰਹਾਲ ਬਹੁਤ ਹੀ ਮਿਹਨਤੀ ਆਗੂ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਦਾ ਤਤਪਰ ਰਹਿੰਦੇ ਹਨ। ਜਿੱਥੇ ਉਹ ਸਮਾਜਕ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾ...
ਪੰਜਾਬ ਐਗਰੋ ਵੱਲੋਂ ਮਿਡ ਡੇ ਮੀਲ ਲਈ ਵੱਖ-ਵੱਖ ਜਿਲਿਆਂ ਨੂੰ ਭੇਜਿਆ ਜਾ ਰਿਹਾ ਹੈ ਕਿਨੂੰ

ਪੰਜਾਬ ਐਗਰੋ ਵੱਲੋਂ ਮਿਡ ਡੇ ਮੀਲ ਲਈ ਵੱਖ-ਵੱਖ ਜਿਲਿਆਂ ਨੂੰ ਭੇਜਿਆ ਜਾ ਰਿਹਾ ਹੈ ਕਿਨੂੰ

Punjab
ਫਾਜ਼ਿਲਕਾ 20 ਫਰਵਰੀ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਨੂੰ ਉਨਾਂ ਦੇ ਫਸਲੀ ਉਤਪਾਦਨ ਦੇ ਮੰਡੀਕਰਨ ਵਿੱਚ ਸਹਾਇਤਾ ਦੀ ਲੜੀ ਤਹਿਤ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਕਿਨੂੰ ਦੇਣ ਦੇ ਕੀਤੇ ਗਏ ਫੈਸਲੇ ਦੇ ਮੱਦੇ ਨਜ਼ਰ ਪੰਜਾਬ ਅਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਕਿੰਨੂ ਦੀ ਖਰੀਦ ਕਰਕੇ ਵੱਖ-ਵੱਖ ਜ਼ਿਲਿਆਂ ਵਿੱਚ ਸਕੂਲਾਂ ਤੱਕ ਕਿੰਨੂ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸੋਮਵਾਰ ਲਈ ਇਥੋਂ ਪਿਛਲੇ ਦਿਨੀ ਕਿੰਨੂੰ ਭੇਜਿਆ ਗਿਆ ਸੀ ਜੋ ਕਿ ਫਿਰੋਜ਼ਪੁਰ, ਫਰੀਦਕੋਟ, ਕਪੂਰਥਲਾ, ਬਰਨਾਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲਿਆਂ ਵਿੱਚ  ਸੋਮਵਾਰ ਨੂੰ ਕਿੰਨੂ ਵੰਡਿਆ ਗਿਆ ਸੀ । ਇਸੇ ਤਰ੍ਹਾਂ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ, ਜਲੰਧਰ, ਫਤਿਹਗੜ੍ਹ ਸਾਹਿਬ,ਪਠਾਨਕੋਟ ਅਤੇ ਐਸਬੀਐਸ ਨਗਰ ਦੇ ਸਕੂਲਾਂ ਲਈ ਕਿੰਨੂ ਭੇਜਿਆ ਗਿਆ ਹੈ ਜੋ ਕਿ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਵੰਡਿਆ ਗਿਆ।  ਇਸੇ ਤਰ੍ਹਾਂ ਸਾਰੇ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿੱਚ ...
ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ

ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ

Punjab
ਅਬੋਹਰ 20 ਫਰਵਰੀ 2024..... ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ ਹੇਠ ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵੈਟਨਰੀ ਅਫਸਰ ਅਬੋਹਰ ਡਾ. ਮਨਦੀਪ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਹਰ ਮੁਹੱਲੇ ਵਿਚ ਜਾ ਕੇ ਅਵਾਰਾ ਕੁੱਤਿਆਂ ਦਾ ਟੀਕਾਕਰਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਦੀਆਂ ਟੀਮਾਂ ਵੱਲੋਂ ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤੇ ਸ਼ਹਿਰ ਵਿਚ 1 ਜਨਵਰੀ 2024 ਤੋਂ ਹੁਣ ਤੱਕ 211 ਕੁੱਤਿਆਂ ਨੂੰ ਟੀਕਾਕਰਨ ਕੀਤਾ ਜਾ ਚੁੱਕਾ ਹੈ।...

ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਾ ਸਰਕਾਰ ਦਾ ਪਹਿਲਾਂ ਕੰਮ : ਵਿਧਾਇਕ ਕੁਲਵੰਤ ਸਿੰਘ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਫਰਵਰੀ 2024: ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ'  ਤਹਿਤ ਪੰਜਾਬ ਸਰਕਾਰ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਵਿਸ਼ੇਸ਼ ਸੁਵਿਧਾ ਕੈਂਪ ਦਾ ਸ੍ਰੀ ਹਨੂੰਮਾਨ ਮੰਦਿਰ ਫੇਜ਼ 3ਬੀ-2 ਵਿਖੇ ਲੱਗੇ  (ਸ਼ਹਿਰੀ ਏਰੀਆ) ਵਿਖੇ ਪੁੱਜ ਕੇ ਜ਼ਾਇਜ਼ਾ ਲਿਆ। ਕੈਂਪ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਇਹ ਪ੍ਰਗਟਾਵਾ ਕੀਤਾ ਕਿ ਭਗਵੰਤ ਮਾਨ  ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਦੁਆਰ ਤੇ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਸ਼ਲਾਘਾਯੋਗ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ।      ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ, ਪਿੰਡਾਂ/ਵਾਰਡਾਂ ਵਿੱਚ ਸੇਵਾਵਾਂ ਪ੍ਰਦਾਨ ਕਰਵਾਉਣ ਅਤੇ ਉਨ੍ਹਾਂ ਨੂੰ ਸਰਕਾਰ ਨਾਲ ਸਬੰਧਤ ਕੰਮ ਕਰਾਉਣ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰਨ ਲਈ ਯਤਨਸ਼ੀਲ ਹੈ। ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਲੜੀ ਤਹਿਤ ਪੰਜਾਬ...
ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਿਵਲ ਹਸਪਤਾਲ ਖੰਨਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ

ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਿਵਲ ਹਸਪਤਾਲ ਖੰਨਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ

Punjab
ਖੰਨਾ/ਲੁਧਿਆਣਾ, 20 ਫਰਵਰੀ (000) - ਅਲਿਮਕੋ ਵੱਲੋਂ ਸਿਵਲ ਹਸਪਤਾਲ, ਖੰਨਾ ਵਿਖੇ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦੇ ਲਈ 'ਆਪ' ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਨੂੰ ਅੱਗੇ ਤੌਰਦੇ ਹੋਇਆ ਅੱਜ ਅਲਿਮਕੋ ਸੰਸਥਾ ਵੱਲੋ ਦਿਵਿਆਂਗਜਨਾਂ ਦੀ ਭਲਾਈ ਲਈ ਉਹਨਾ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਲਗਾਇਆ ਗਿਆ। ਕੈਪ ਦੌਰਾਨ ਸੁਪਰਵਾਈਜ਼ਰ ਆਰੁਸ਼ੀ ਵੱਲੋ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆ ਦੀ ਪੈਨਸ਼ਨ ਅਤੇ ਦਿਵਿਆਂਗਜਨਾ ਦੀ ਭਲਾਈ ਲਈ ਪੈਨਸ਼ਨ ਸਬੰਧੀ ਆਫਲਾਈਨ ਫਾਰਮ ਵੀ ਭਰੇ ਗਏ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਅਲਿਮਕੋ ਵੱਲੋ ਭਲਕੇ 21 ਫਰਵਰੀ ਨੂੰ ਸਮਾਜ ਭਲਾਈ ਕੰਪਲੈਕਸ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ, ਗਿਲ ਰੋਡ, ਸ਼ਿਮਲਾਪੁਰੀ, ਲੁਧਿਆਣਾ ਵਿਖੇ ਅਤੇ 22 ਫਰਵਰੀ ਨੂੰ ਗੁਰ...
ਵਿਕਾਸ ਦੇ ਕਾਰਜਾਂ ਚ ਅਣਗਹਿਲੀ ਤੇ ਦੇਰੀ ਨਹੀਂ ਹੋਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ

ਵਿਕਾਸ ਦੇ ਕਾਰਜਾਂ ਚ ਅਣਗਹਿਲੀ ਤੇ ਦੇਰੀ ਨਹੀਂ ਹੋਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ

Punjab
ਬਠਿੰਡਾ, 20 ਫਰਵਰੀ : ਜ਼ਿਲ੍ਹੇ ਅਧੀਨ ਚ ਚੱਲ ਰਹੇ ਵਿਕਾਸ ਕਾਰਜਾਂ ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਨ੍ਹਾਂ ਚ ਦੇਰੀ ਤੇ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।           ਇਸ ਦੌਰਾਨ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਭਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੋ ਵਿਕਾਸ ਕਾਰਜ ਮੁਕੰਮਲ ਹੋ ਚੁ...
21  ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

21 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

Punjab
ਬਠਿੰਡਾ 20 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵਚਨਬੱਧ ਹੈ ਅਤੇ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝਾ ਕੀਤਾ।   ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦਾ ਦਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਬਾਰੇ ਦੱਸਿਆ ਕਿ 21 ਫਰਵਰੀ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ਵਿੱਚ 16 ਥਾਵਾਂ ‘ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਬਠਿੰਡਾ ਵਿਖੇ ਵਾਰਡ ਨੰਬਰ 22 ਅਤੇ 44 ਦੇ ਵਸਨੀਕਾਂ ਲਈ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਗਲੀ ਨੰਬਰ 9, ਕਮਿਊਨਿਟੀ ਸੈਂਟਰ, ਬਾਬਾ ਦੀਪ ਸਿੰਘ ਨਗਰ ਵਿਖੇ ਕੈਂਪ ਲਗਾਇਆ ਜਾਵੇਗਾ।   ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਵਿੱਚ ਪਿੰਡ ਬਲਾਹੜ ਵਿੰਝੂ ਦੇ ਗੁਰਦੁਆਰਾ ਸਾ...
21 ਫਰਵਰੀ ਤੱਕ ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾ ਲਈ ਜਾਵੇ : ਡਾ ਅਮਰੀਕ ਸਿੰਘ

21 ਫਰਵਰੀ ਤੱਕ ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾ ਲਈ ਜਾਵੇ : ਡਾ ਅਮਰੀਕ ਸਿੰਘ

Punjab
ਫਰੀਦਕੋਟ 20 ਫਰਵਰੀ 2024  ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ 2000/- ਦੀ 16ਵੀਂ ਕਿਸ਼ਤ ਫਰਵਰੀ ਦੇ ਅਖੀਰ ਜਾਂ ਮਾਰਚ ਦੇ ਪਹਿਲੇ ਹਫਤੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਣ ਦੀ ਸੰਭਾਵਨਾ ਹੈ, ਇਸ ਲਈ ਜਿਨ੍ਹਾਂ ਕਿਸਾਨ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਕਰਵਾਉਣੀ ਬਕਾਇਆ ਹੈ, ਉਹ ਜਲਦ ਤੋੰ ਜਲਦ ਆਪਣੇ ਨਜ਼ਦੀਕੀ ਕਾਮਨ ਸਰਵਿਸ ਕੇਂਦਰ ਵਿੱਚ ਜਾ ਕੇ ਮੁਕੰਮਲ ਕਰਵਾ ਲੈਣ ਤਾਂ ਜੋ 16 ਵੀਂ ਕਿਸ਼ਤ ਦੇ ਨਾਲ ਨਾਲ ਬਕਾਇਆ ਕਿਸ਼ਤਾਂ ਵੀ ਮਿਲ ਸਕਣ l ਇਹ ਜਾਣਕਾਰੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦਿੱਤੀ। ਉਨ੍ਹਾਂ  ਦੱਸਿਆ ਕਿ ਇਹ ਯੋਜਨਾ ਭਾਰਤ ਸਰਕਾਰ ਵੱਲੋ 19 ਫਰਵਰੀ 2019 ਨੂੰ ਸ਼ੁਰੂ ਕੀਤੀ ਗਈ ਸੀ  ਅਤੇ ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਉਨ੍ਹਾਂ ਦੱਸਿਆ ਕਿ ਈ ਕੇ ਵਾਈ ਸੀ ਮੁਕੰਮਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਤੀ 21ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਕਾਮਨ ਸਰਵਿਸ ਕੇਂਦਰ ਦੇ ਸਹਿਯੋਗ ਨ...
ਰੰਗਲਾ ਪੰਜਾਬ ਫੈਸਟੀਵਲ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ

ਰੰਗਲਾ ਪੰਜਾਬ ਫੈਸਟੀਵਲ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ

Punjab
ਫਾਜਿਲਕਾ 20 ਫਰਵਰੀ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ।...