Saturday, March 14
Shadow

Punjab

42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

Punjab
ਚੰਡੀਗੜ੍ਹ, 9 ਫਰਵਰੀ - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬ...
ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ  ਲਈ ਪੰਜਾਬ ਸਰਕਾਰ ਵਚਨਬੱਧ: ਦਹੀਯਾ

ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪੰਜਾਬ ਸਰਕਾਰ ਵਚਨਬੱਧ: ਦਹੀਯਾ

Punjab
ਤਲਵੰਡੀ ਭਾਈ/ਫਿਰੋਜ਼ਪੁਰ, 9 ਫਰਵਰੀ 2024:             ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਹਰਾਜ਼ ਵਿਖੇ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਗਿਆ।           ਸ੍ਰੀ ਰਜ਼ਨੀਸ ਦਹੀਯਾ ਨੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ 'ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਦਹੀਯਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾ...
ਰਾਜ ਪੱਧਰੀ ਬਸੰਤ ਪੰਚਮੀ ਮੇਲੇ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਮੁੱਖ ਮਹਿਮਾਨ

ਰਾਜ ਪੱਧਰੀ ਬਸੰਤ ਪੰਚਮੀ ਮੇਲੇ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਮੁੱਖ ਮਹਿਮਾਨ

Punjab
ਫ਼ਿਰੋਜ਼ਪੁਰ, 09 ਫਰਵਰੀ 2024: ਰਾਜ ਪੱਧਰੀ ਬਸੰਤ ਪੰਚਮੀ ਮੇਲੇ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਬਸੰਤ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਤਕਸੀਮ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਰਾਜ ਪੱਧਰੀ ਬਸੰਤ ਪੰਚਮੀ ਪਤੰਗ ਮੇਲੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪਤੰਗਬਾਜ਼ੀ ਮੁਕਾਬਲੇ ਵਾਤਾਵਰਣ ਦੀ ਸੰਭਾਲ, ਨਾਰੀ ਸ਼ਕਤੀ, ਲਿੰਗ ਸਮਾਨਤਾ, ਦਿਵਿਆਂਗਜਨਾਂ ਦੇ ਸਨਮਾਨ ਅਤੇ ਨਿਆਂਸੰਗਤ ਵਿਵਹਾਰ, ਵੋਟ ਬਣਾਉਣ ਅਤੇ ਸੁਚੱਜੀ ਵਰਤੋਂ ਨੂੰ ਸਮਰਪਿਤ ਵਿਸ਼ਿਆਂ ਤਹਿਤ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵ...
ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

Punjab
ਫਿਰੋਜ਼ੁਪਰ 9 ਫਰਵਰੀ 2024 ਜ਼ਿਲ੍ਹਾ ਚੋਣ ਅਫਸਰ ਸ੍ਰੀ. ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ  29 ਫਰਵਰੀ 2024 ਤੱਕ ਚੱਲੇਗਾ। ਇਹ ਜਾਣਕਾਰੀ ਤਹਿਸੀਲਦਾਰ ਚੋਣਾਂ ਸ੍ਰੀ. ਚਾਂਦ ਪ੍ਰਕਾਸ਼ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਰਾਜਸੀ ਪਾਰਟੀਆ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਦਿੱਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ. ਚਾਂਦ ਪ੍ਰਕਾਸ਼ ਨੇ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਂਦੇ ਚਾਰ ਚੋਣ ਹਲਕੇ 18-ਮਮਦੋਟ, 19-ਫਿਰੋਜ਼ਪੁਰ,20-ਤਲਵੰਡੀ ਭਾਈ ਅਤੇ 21-ਜ਼ੀਰਾ ਵਿਖੇ ਵੱਧ ਤੋਂ ਵੱਧ ਕੇਸਾਧਾਰੀ ਸਿੱਖਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੋਂ 20 ਮਾਰਚ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਦਰਾਜ਼ ਲੈਣ ਸਬੰਧੀ ਚੋਣ ਹਲਕੇ ਅ...
“ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵਾਂ ਵਿਰਾਸਤੀ ਮੇਲਾ”

“ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵਾਂ ਵਿਰਾਸਤੀ ਮੇਲਾ”

Punjab
ਬਠਿੰਡਾ, 9 ਫ਼ਰਵਰੀ : ਸਾਡੀ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ 17ਵੇਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਰਾਸਤੀ ਮੇਲੇ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਚੇਅਰਮੈਨ ਅਮ੍ਰਿੰਤਲਾਲ ਅਗਰਵਾਲ, ਚੇਅਰਮੈਨ ਜਤਿੰਦਰ ਭੱਲਾ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਸ. ਹਰਵਿੰਦਰ ਸਿੰਘ ਖਾਲਸਾ, ਚਮਕੌਰ ਮਾਨ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਮੌਜੂਦ ਰਹੀਆਂ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਸਾਰੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਮੀ...
ਤਿੰਨ ਸਾਲਾਂ ਤੋਂ ਲਟਕ ਰਹੇ ਸੀਵਰੇਜ ਪਾਈਪ ਲਾਈਨ ਦਾ ਐਮ.ਐਲ.ਏ ਫ਼ਰੀਦਕੋਟ ਨੇ ਰੱਖਿਆ ਨੀਹ ਪੱਥਰ

ਤਿੰਨ ਸਾਲਾਂ ਤੋਂ ਲਟਕ ਰਹੇ ਸੀਵਰੇਜ ਪਾਈਪ ਲਾਈਨ ਦਾ ਐਮ.ਐਲ.ਏ ਫ਼ਰੀਦਕੋਟ ਨੇ ਰੱਖਿਆ ਨੀਹ ਪੱਥਰ

Punjab
ਫ਼ਰੀਦਕੋਟ 09 ਫ਼ਰਵਰੀ,2024 ਪਿਛਲੇ ਤਿੰਨ ਸਾਲਾਂ ਤੋਂ ਲਟਕ ਰਹੇ ਮਾਈ ਗੋਦੜੀ ਸਾਹਿਬ ਵਿਖੇ ਸੀਵਰੇਜ ਪਾਈਪ ਲਾਈਨ ਪ੍ਰੋਜੈਕਟ ਦਾ ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਅੱਜ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ।  ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਫ਼ਰੀਦਕੋਟ ਸ਼ਹਿਰ ਦੇ ਰੁਕੇ ਹੋਏ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਲੰਮੇ ਸਮੇਂ ਤੋਂ ਸੜਕਾਂ ਦਾ ਨਵੀਨੀਕਰਨ, ਨਹਿਰਾਂ ਤੇ ਪੁਲਾਂ ਦਾ ਕੰਮ, ਜ਼ਿਲ੍ਹਾ ਲਾਇਬਰੇਰੀ, ਬਾਬਾ ਫਰੀਦ ਮੈਡੀਕਲ ਕਾਲਜ ਦੇ ਕਈ ਕੰਮ ਜੋ ਕਿ ਤਕਨੀਕੀ ਅੜਚਨਾਂ ਕਾਰਨ ਰੁਕੇ ਹੋਏ ਸਨ, ਨੂੰ ਪੂਰਾ ਕੀਤਾ ਜਾ ਰਿਹਾ ਹੈ।  ਉਹਨਾਂ ਆਖਿਆ ਕਿ ਤਕਰੀਬਨ 1200 ਫੁੱਟ ਲੰਮੀ ਸੀਵਰੇਜ ਪਾਈਪ ਲਾਈਨ ਪੈ ਜਾਣ ਨਾਲ ਜਿੱਥੇ ਲੋਕਾਂ ਨੂੰ ਸੁੱਖ ਦਾ ਸਾਹ ਆਵੇਗਾ। ਉਥੇ ਨਾਲ ਹੀ ਇਸ ਇਲਾਕੇ ਦੇ ਵਸਨੀਕਾਂ ਦੇ ਰਹਿਣ ਸਹਿਣ ਦਾ ਪੱਧਰ ਹੋਰ ਉੱਚਾ ਹੋਵੇਗਾ।ਉਹਨਾਂ ਮੌਕੇ ਤੇ ਮੌਜੂਦ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਨ...
ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

Punjab
ਫ਼ਰੀਦਕੋਟ 09 ਫ਼ਰਵਰੀ,2024 ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜਿਲਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਦੂਜੀ ਮੀਟਿੰਗ  ਡਿਪਟੀ ਕਮਿਸ਼ਨਰ  ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ । ਉਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ ਤਰਖਾਣ, ਨਾਈ, ਮੂਰਤੀਕਾਰ, ਟੇਲਰ(ਦਰਜੀ), ਰਾਜਮਿਸਤਰੀ, ਸ਼ਸਤਰ ਬਣਾਉਣ ਵਾਲਾ, ਤਾਲਾ ਬਣਾਉਣ ਵਾਲਾ, ਕਿਸ਼ਤੀ ਬਣਾਉਣ ਵਾਲਾ, ਗੁੱਡੀ ਅਤੇ ਖਿਡੌਣਾ ਬਣਾਉਣ ਵਾਲਾ, ਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾ, ਟੋਕਰੀ/ਚਟਾਈ ਬਣਾਉਣ ਵਾਲਾ, ਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਣ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ਆਈ ਡੀ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਲਾਭਪਾਤਰੀ ਨੂੰ 15000 ਰੁਪਏ ਦਾ ਟੂਲਕਿਟ ...
ਸਰਕਾਰ ਆਪ ਦੇ ਦੁਆਰ” ਕੈਂਪ ਵਿੱਚ ਸਿਹਤ ਵਿਭਾਗ ਵਲੋ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ

ਸਰਕਾਰ ਆਪ ਦੇ ਦੁਆਰ” ਕੈਂਪ ਵਿੱਚ ਸਿਹਤ ਵਿਭਾਗ ਵਲੋ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ

Punjab
ਫਾਜਿਲਕਾ, 9 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਤਹਿਤ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ ਕਵਿਤਾ ਦੀ ਅਗਵਾਈ ਹੇਠ  ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸਿਹਤ ਵਿਭਾਗ ਵਲੋ ਲੋਕਾ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਹੋਏ ਸਹੂਲਤਾਂ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ  ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲੇ ਦੇ ਸਾਰੇ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਰੋਜ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਸਿਹਤ ਵਿਭਾਗ ਵਲੋ  ਜਨਮ-ਮੌਤ ਦਾ ਸਪੈਸ਼ਲ ਕਾਊਂਟਰ ਲਗਾਇਆ ਜਾ ਰਿਹਾ ਹੈ। ਜਿਸ ਅਧੀਨ ਪ੍ਰਤਿ ਦਿਨ ਮਿਲਣ ਵਾਲੀਆਂ ਦਰਖ਼ਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਜਾਂਦਾ ਹੈ। ਜੇਕਰ ਕਿਸੇ ਵੀ ਕਰਮਚਾਰੀ ਨੂੰ ਇਸ ਬਾਬਤ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਇਸ ਲਈ ਸਿਵਲ ਸਰਜਨ ਦਫ਼ਤਰ ਵਿਖੇ ਜਨਮ ਅਤੇ ਮੌਤ ਸ਼ਾਖਾ ਵਿਖੇ ਸੁਪਰਡੈਂਟ ਰਾਜਿੰਦਰ ਕੰਬੋਜ ਅਤੇ ਹੋਰ ਸਟਾਫ ਦੀ ਡਿਊਟੀ ਲਗਾਈ ਗਈ ਹੈ ਤਾਕਿ ਫੀਲਡ ਵਿਚ ਸਿਹਤ ਮੁਲਾਜ਼ਮਾਂ ਨੂੰ...
ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਪਾਬੰਦੀ ਦੇ ਹੁਕਮ

ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਪਾਬੰਦੀ ਦੇ ਹੁਕਮ

Punjab
ਫਾਜ਼ਿਲਕਾ, 8 ਫਰਵਰੀ ਜ਼ਿਲਾ ਮੈਜਿਸਟ੍ਰੇਟ ਡਾ ਸੇਨੂ ਦੁੱਗਲ  ਆਈ.ਏ.ਐਸ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਇਨਾ ਡੋਰ ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਇਹ ਹੁਕਮ 6 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਉਨਾਂ ਕਿਹਾ ਕਿ ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ ਉਂਗਲਾਂ ਕੱਟ ਜਾਂਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।...
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

National, Politics, Punjab
ਮਾਨਸਾ, 08 ਫਰਵਰੀ : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਬਲਿਕ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।...