Saturday, March 14
Shadow

Punjab

ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪਾਂ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪਾਂ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

Punjab
ਡੇਰਾਬਸੀ, 08 ਫਰਵਰੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਗਏ ਕੈਂਪਾਂ ਦਾ ਲੋਕ ਵੱਡੀ ਗਿਣਤੀ ਵਿੱਚ ਲਾਹਾ ਲੈ ਰਹੇ ਹਨ ਅਤੇ  ਡੇਰਾਬੱਸੀ ਸਬ ਡਵੀਜ਼ਨ ਵਿਖੇ ਬਲਟਾਣਾ ਦੇ ਵਾਰਡ ਨੰ: 5, 6 ਅਤੇ ਪਿੰਡ ਭੁੱਖੜੀ, ਜੋਲਾਂ ਖੁਰਦ, ਜੰਡਲੀ ਅਤੇ ਕਕਰਾਲੀ ਵਿੱਚ ਲਾਏ ਗਏ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਤਹਿਤ ਕੰਮ ਕਰਾਉਣ ਲਈ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਲਗਾਏ ਗਏ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਸ਼੍ਰੀ ਰੰਧਾਵਾ ਨੇ ਦੱਸਿਆ ਕਿ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਨਾਗਰਿਕਾਂ ਨੂੰ ਫਾਇਦਾ ਦੇਣ ਲਈ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਕਿ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਕੈਂਪਾਂ ...
ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ -ਅਮਨਦੀਪ ਸਿੰਘ ਗੋਲਡੀ ਮੁਸਾਫਰ

ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ -ਅਮਨਦੀਪ ਸਿੰਘ ਗੋਲਡੀ ਮੁਸਾਫਰ

Punjab
ਅਬੋਹਰ 8 ਫਰਵਰੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਪਤਰੇਵਾਲਾ, ਨਿਹਾਲ ਖੇੜਾ ਅਤੇ ਚੂੜੀਵਾਲਾ ਧੰਨਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਨਿਹਾਲ ਖੇੜਾ ਅਤੇ ਪੱਤਰੇਵਾਲਾ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਆਖਿਆ ਕਿ ਇਹ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਕੀਮ ਤਹਿਤ ਅਧਿਕਾਰੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਪਿੰਡ ਪਿੰਡ ਪਹੁੰਚ ਕਰ ਰਹੇ ਹਨ। ਉਹਨਾਂ ਨੇ ਆਖਿਆ ਕਿ ਇਸ ਸਕੀਮ ਤਹਿਤ ਸਰਕਾਰ ਚੱਲ ਕੇ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗ...
ਬਸੰਤ ਮੇਲੇ ਦੌਰਾਨ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਪ੍ਰਤੀ ਕੀਤਾ ਗਿਆ ਜਾਗਰੂਕ

ਬਸੰਤ ਮੇਲੇ ਦੌਰਾਨ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਪ੍ਰਤੀ ਕੀਤਾ ਗਿਆ ਜਾਗਰੂਕ

Punjab
ਫਿਰੋਜ਼ਪੁਰ 8 ਫਰਵਰੀ, 2024                         ਬਸੰਤ ਪੰਚਮੀ ਦੇ ਮੇਲੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ ਤੇ ਕਾਊਂਟਰ ਲਗਾ ਕੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਸਪੈਸ਼ਲ ਵੈਨ ਨੂੰ ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ ਅਤੇ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਵਿੱਚ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪ੍ਰਮੁੱਖ ਸਥਾਨਾਂ ਤੇ ਜਾ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰੇਗੀ। ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ ਅਤੇ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਰਾਜ ਪੱਧਰ ਤੇ ਮਨਾਏ ਜਾ ਰਹੇ ਬਸੰਤ ਮੇਲੇ ਵਿੱਚ ਸਵੀਪ ਮੁਹਿੰਮ ਤਹਿਤ ਏਥੇ ਪਹੁੰਚੇ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵ...
ਵਿਸ਼ੇਸ਼ ਕੈਂਪਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

ਵਿਸ਼ੇਸ਼ ਕੈਂਪਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

Punjab
ਰਾਏਕੋਟ/ਲੁਧਿਆਣਾ, 8 ਫਰਵਰੀ (000) - ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ' ਦੀ ਸਰਕਾਰ, ਆਪ ਦੇ ਦੁਆਰ ਸਕੀਮ ਤਹਿਤ ਵਿਸ਼ੇਸ਼ ਕੈਂਪ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ, ਜਿੱਥੇ ਵਿਸ਼ੇਸ਼ ਕੈਂਪਾਂ ਨੂੰ ਵਸਨੀਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਰਾਜੋਆਣਾ ਕਲਾਂ, ਟੂਸੇ ਅਤੇ ਅਕਾਲਗੜ੍ਹ ਵਿਖੇ ਲੱਗੇ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਬਾਲ ਅਪਰਾਧ ਰੋਕਥਾਮ ਐਕਟ ਪ੍ਰਤੀ ਜਾਗਰੂਕ ਕੀਤਾ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਬਾਲ ਅਪਰਾਧ ਰੋਕਥਾਮ ਐਕਟ ਪ੍ਰਤੀ ਜਾਗਰੂਕ ਕੀਤਾ ਗਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫ਼ਰਵਰੀ, 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਹਰਪਾਲ ਸਿੰਘ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਵਿਦਿਆਰਥੀਆਂ ਨੂੰ ਬੱਚਿਆਂ ਵਿਰੁੱਧ ਹੋ ਰਹੇ ਅਪਰਾਧਾਂ ਨੂੰ ਰੋਕਣ ਲਈ ਪਾਸ ਕੀਤੇ ਗਏ ਪੌਕਸੋ ਐਕਟ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕੀਤਾ ਗਿਆ। ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਕਿ ਉਹ ਸਮਾਜ ਵਿੱਚ ਹੋ ਰਹੇ ਬਾਲ ਅਪਰਾਧਾਂ ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਿਚ ਕਾਨੂੰਨੀ ਏਜੰਸੀਆਂ ਦਾ ਸਹਿਯੋਗ ਕਰਨ। ਉਨ੍ਹਾਂ ਵਲੋਂ ਪੌਕਸੋ ਐਕਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਬਚਾਉਣ ਲਈ ਇੱਕ ਮਜ਼ਬੂਤ ਕਾਨ...
ਸਪੈਸ਼ਲ ਕੈਂਪਾਂ ਦੌਰਾਨ 659 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ : ਜਸਪ੍ਰੀਤ ਸਿੰਘ

ਸਪੈਸ਼ਲ ਕੈਂਪਾਂ ਦੌਰਾਨ 659 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ : ਜਸਪ੍ਰੀਤ ਸਿੰਘ

Punjab
ਬਠਿੰਡਾ, 8 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਲਗਾਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਜ਼ਿਲ੍ਹੇ ਦੀਆਂ 4 ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ/ਵਾਰਡਾਂ ਚ ਲਗਾਏ ਕੈਂਪਾਂ ਦੌਰਾਨ ਤੀਸਰੇ ਦਿਨ ਜਿੱਥੇ 659 ਲਾਭਪਾਤਰੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਦਾ ਲਾਹਾ ਲਿਆ ਉੱਥੇ ਹੀ 131 ਇੰਤਕਾਲ ਹੋਏ ਹਨ। ਇਸ ਤੋਂ ਇਲਾਵਾ ਕੈਂਪਾਂ ਦੌਰਾਨ 63 ਸ਼ਿਕਾਇਤਾਂ ਦਾ ਵੀ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਲੋੜਵੰਦਾ ਤੱਕ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸ਼ੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ-ਪਿੰਡ/ਵਾਰਡਾਂ ਚ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ...
ਪੰਜਾਬ ਦੀਆਂ ਝਾਕੀਆਂ ਦਾ ਮੋਗਾ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ  ਇਲਾਕਾ ਵਾਸੀਆਂ ਵੱਲੋਂ ਨਿੱਘਾ ਸਵਾਗਤ

ਪੰਜਾਬ ਦੀਆਂ ਝਾਕੀਆਂ ਦਾ ਮੋਗਾ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਇਲਾਕਾ ਵਾਸੀਆਂ ਵੱਲੋਂ ਨਿੱਘਾ ਸਵਾਗਤ

Punjab
ਮੋਗਾ, 8 ਫਰਵਰੀ: ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਅੱਜ ਮੋਗਾ ਵਿਖੇ ਪੁੱਜੀਆਂ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਇਲਾਕਾ ਵਾਸੀਆਂ ਸਮੇਤ  ਹੋਰ ਉੱਚ ਸ਼ਖਸ਼ੀਅਤਾਂ  ਵੱਲੋਂ ਇੰਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ  ਵਿਖੇ ਪ੍ਰਦਰਸ਼ਿਤ ਇੰਨ੍ਹਾਂ ਝਾਕੀਆਂ ਨੂੰ ਵੇਖਣ ਆਏ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜਿਲ੍ਹਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲ...
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

Punjab
ਚੰਡੀਗੜ੍ਹ, 8 ਫਰਵਰੀ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮ...
ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ

ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ

Punjab
ਚੰਡੀਗੜ੍ਹ, 8 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤੇ ਅਪਣਾਉਣ ਦੇ ਚਾਹਵਾਨ ਨੌਜਵਾਨਾਂ/ਕਿਸਾਨਾਂ ਨੂੰ ਵੱਖ-ਵੱਖ ਰੋਜ਼ਗਾਰ ਕਿੱਤਿਆਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਉਹ ਵੱਖ-ਵੱਖ ਕਿੱਤੇ ਅਪਣਾ ਕੇ ਆਪਣਾ ਚੰਗਾ ਜੀਵਨ ਨਿਰਬਾਹ ਕਰਨ ਦੇ ਯੋਗ ਬਣ ਸਕਦੇ ਹਨ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਕਿੱਤਿਆਂ ਦੇ ਮਾਹਿਰਾਂ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਨਾਲ ਕੀਤੀ ਮੀਟਿਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸੂਬੇ ਦੇ ਲੋੜਵੰਦ ਨੌਜਵਾਨਾਂ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਕਿੱਤਿਆਂ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਅਤੇ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲ...
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

Punjab
ਚੰਡੀਗੜ੍ਹ, 8 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ।...