Friday, March 13
Shadow

Punjab

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ

Punjab
ਚੰਡੀਗੜ੍ਹ, 7 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਹੀ ਉਸ ਤੋਂ ਰਿਸ਼ਵਤ ਵਜੋਂ 3000 ਰੁਪਏ ਲੈ ਲਏ ਹਨ ਅਤੇ 2000 ਰ...
ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

Punjab
ਚੰਡੀਗੜ੍ਹ, 7 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀ ਡੀ. ਕੇ ਤਿਵਾੜੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਿਪਟੀ ਡਾਇਰੈਕਟਰ ਸ. ਅਮਰਜੀਤ ਸਿੰਘ ਭੁੱਲਰ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਨੀਤੀਆਂ ਦਾ...
ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ: ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਗਰਗ, ਐਸ.ਪੀ. (ਟਰੈਫਿਕ) ਐੱਚ.ਐੱਸ.ਮਾਨ, ਡੀ.ਐਸ. ਪੀ. (ਟ੍ਰੈਫਿਕ) ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ. ਆਈ. ਜਨਕ ਰਾਜ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ (ਮਿਤੀ 15/01/24 ਤੋਂ 14/02/24 ਤੱਕ) ਦੇ ਸਬੰਧ ਵਿੱਚ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71 ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਅਤੇ ਸੋਹਾਣਾ ਵਿਖੇ ਆਟੋ ਡਰਾਇਵਰਾਂ ਅਤੇ ਜੇ.ਸੀ.ਬੀ ਡਰਾਇਵਰਾਂ ਨਾਲ ਸੈਮੀਨਾਰ ਲਾਇਆ ਗਿਆ। ਇਸ ਦੌਰਾਨ ਧੁੰਦਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਖ਼ਾਸ ਧਿਆਨ ਰੱਖਦੇ ਹੋਏ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ 'ਤੇ ਰਿਫਲੈਕਟਰ ਟੇਪ ਲਾਈ ਗਈ। ਇਸ ਮੌਕੇ ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ 'ਤੇ ਮੁਆਵਜ਼ਾ ਲੈਣ ਸਬੰਧੀ, ਟਰੈਫਿਕ ਨਿਯਮਾਂ ਬਾਰੇ, ਲੇਨ ਡਰਾਇਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰ...
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ

Punjab
ਚੰਡੀਗੜ੍ਹ, 7 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ। ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਦੇ ਸੰਦਰਭ ਵਿੱਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ਼ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗ਼ੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗ...
ਪੰਜਾਬ ਸਰਕਾਰ ਵੱਲੋਂ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ

ਪੰਜਾਬ ਸਰਕਾਰ ਵੱਲੋਂ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ

Punjab
ਫਾਜ਼ਿਲਕਾ 7 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਮੰਤਰੀ ਸ ਚੇਤਨ ਸਿੰਘ ਜੌੜਾ ਮਾਜਰਾ ਦੀ ਦੇਖ ਰੇਖ ਹੇਠ ਫਾਜ਼ਿਲਕਾ ਜ਼ਿਲੇ ਵਿੱਚ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਉਪਰਾਲੇ ਆਰੰਭੇ ਗਏ ਸਨ ਕਿ ਨਹਿਰਾਂ ਦੀਆਂ ਟੇਲਾਂ ਤੱਕ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮਿਲੇ ਅਤੇ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਾਈ ਜਾਵੇ ਤਾਂ ਜੋ ਦਿਨ ਪ੍ਰਤੀ ਦਿਨ ਥੱਲੇ ਜਾਂਦੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ । ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਨਹਿਰਾਂ ਦਾ ਨਵੀਨੀਕਰਨ ਕਰਦਿਆਂ ਇਹਨਾਂ ਨੂੰ ਕੰਕਰੀਟ ਰਾਹੀਂ ਦੁਬਾਰਾ ਤੋਂ ਬਣਾਇਆ ਜਾ ਰਿਹਾ ਹੈ ਤਾਂ ਜੋ ਰਸਤੇ ਵਿੱਚ ਪਾਣੀ ਦੀ ਸੀਪੇਜ਼ ਨਾ ਹੋਵੇ ਅਤੇ ਕਿਸਾਨਾਂ ਨੂੰ ਪੂਰਾ ਪਾਣੀ ਮਿਲੇ। ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਮਾਈਨਰ ਤੋਂ ਚੂਹੜੀ ਵਾਲਾ ਧੰਨਾ,...
ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਅੱਖਾਂ ਦਾ ਚੈਕਅਪ ਕੈਂਪ

ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਅੱਖਾਂ ਦਾ ਚੈਕਅਪ ਕੈਂਪ

Punjab
ਫਾਜ਼ਿਲਕਾ, 07 ਫਰਵਰੀ ਸੜਕੀ ਦੁਰਘਟਨਾਂਵਾਂ ਦੀ ਰੋਕਥਾਮ ਦੇ ਮੱਦੇਨਜਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਨਾਲ ਮਿਲਕੇ ਇਥੋਂ ਦੇ ਸਥਾਨਕ ਬੱਸ ਸਟੈਂਡ ਵਿਖੇ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਰੀਜਨਲ ਟਰਾਂਸਪੋਰਟ ਅਫਸਰ ਨੇ ਕਿਹਾ ਕਿ ਵਹੀਕਲ ਚਲਾਉਣ ਸਮੇਂ ਸਾਨੂੰ ਸਰੀਰਕ ਤੌਰ *ਤੇ ਵੀ ਫਿਟ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਅੱਖਾਂ ਦਾ ਚੈਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਅੱਖਾਂ ਦੀ ਨਜਰ ਠੀਕ ਹੋਵੇਗੀ ਤਾਂ ਹੀ ਅਸੀਂ ਠੀਕ ਢੰਗ ਨਾਲ ਵਹੀਕਲ ਚਲਾ ਪਾਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਠੀਕ ਢੰਗ ਨਾਲ ਦੇਖ ਨਹੀਂ ਪਾਵਾਂਗੇ ਤਾਂ ਖੁਦ ਦੇ ਨਾਲ-ਨਾਲ ਕਿਸੇ ਹੋਰ ਦੀ ਜਾਨ ਨੂੰ ਵੀ ਖਤਰੇ ਵਿਚ ਪਾਵਾਂਗੇ। ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਪਰਵੀ ਨੇ ਅੱਖਾਂ ਦੇ ਜਾਂਚ ਕੈਂਪ ਦੌਰਾਨ ਬਸਾਂ ਤੇ ਵਹੀਕਲ ਚਲਾਉਣ ਵਾਲਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜੀਂਦੀਆਂ ਸਲਾਹ ਦਿੱਤੀਆਂ। ਉਨ੍ਹਾਂ ਕਿਹਾ ਕਿ ਰੋਜਾਨਾ ਵਹੀਕਲ ਚਲਾਉਣ ਵ...
ਕਿਸਾਨ ਰਵਾਇਤੀ ਫਸਲਾਂ ਤੋਂ ਹੱਟ ਕੇ ਆਮਦਨ ਵਧਾਉਣ ਲਈ ਛੋਟੇ ਛੋਟੇ ਧੰਦੇ ਅਪਣਾਉਣ – ਡਿਪਟੀ ਡਾਇਰੈਕਟਰ ਡੇਅਰ

ਕਿਸਾਨ ਰਵਾਇਤੀ ਫਸਲਾਂ ਤੋਂ ਹੱਟ ਕੇ ਆਮਦਨ ਵਧਾਉਣ ਲਈ ਛੋਟੇ ਛੋਟੇ ਧੰਦੇ ਅਪਣਾਉਣ – ਡਿਪਟੀ ਡਾਇਰੈਕਟਰ ਡੇਅਰ

Punjab
ਅੰਮ੍ਰਿਤਸਰ 7 ਫਰਵਰੀ 2024-- ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਹੱਟ ਕੇ ਆਪਣੀ ਆਮਦਨ ਨੂੰ ਵਧਾਉਣ ਲਈ ਛੋਟੇ-ਛੋਟੇ ਧੰਦਿਆਂ ਨੂੰ ਜਰੂਰ ਅਪਨਾਉਣਾ ਚਾਹੀਦਾ ਹੈ ਤਾਂ ਜੋ ਆਪਣੀਆਂ ਰੋਜਾਨਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਖੇਤੀ ਦੇ ਨਾਲ ਨਾਲ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣਾ ਚਾਹੀਦਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਵਲੋਂ ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਅੱਜ ਨੈਸ਼ਨਲ ਲਾਈਵਸਟੋਕ ਮਿਸ਼ਨ ਅਧੀਨ ਜਿਲ੍ਹਾ ਪੱਧਰੀ ਸੈਮੀਨਾਰ ਸੋਨੀ ਪੈਲੇਸ ਨੇੜੇ ਪੁਰਾਣਾ ਰੇਲਵੇ ਫਾਟਕ, ਵੇਰਕਾ ਵਿਖੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।  ਸ: ਵਰਿਆਮ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਮੀਨਾਰ ਵਿੱਚ 400 ਤੋਂ ਵੱਧ ਕਿਸਾਨਾਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਥੇ ਉਨਾਂ ਵਲੋਂ ਇਹ ਵੀ ਦਸਿਆ ਗਿਆ ਹੈ ਕਿ ਡੇਅਰੀ ਫਾਰਮਿੰਗ ਦਾ ਧੰਦਾ ਅਪਨਾਉਣ ਲਈ ਦੋ ਹਫਤੇ ਅਤੇ ਚਾਰ ਹਫਤੇ ਦੀ ਵਿਭਾਗ ਵਲੋਂ ਸਿਖਲਾਈ ਕਰਵਾਈ ਜਾਂਦੀ ਹੈ ਜਿਸ ਉਪੰਰਤ ਫਾਰਮਰ ਆਪਣਾ ਡੇ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ  ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ

Punjab
ਫਾਜ਼ਿਲਕਾ, 07 ਫਰਵਰੀਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਅਧਿਕਰੀਆਂ ਨਾਲ ਮੀਟਿੰਗ ਕਰਦਿਆਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲੇ੍ਹ ਅੰਦਰ ਸਖਤੀ ਨਾਲ ਲਾਗੂ ਕਰਨ ਸਬੰਧੀ ਜ਼ਰੂਰੀ ਦਿਸ਼ਾ—ਨਿਰਦੇਸ਼ਾ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਬਚਿਆਂ ਦੀ ਜਾਨ—ਮਾਲ ਦੀ ਰਾਖੀ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ, ਉਲੰਘਣਾ ਕਰਨ ਵਾਲਿਆ ਖਿਲਾਫ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਵੈਨ ਦੇ ਵਾਹਨ ਚਾਲਕ ਇਹ ਪੂਰਨ ਤੌਰ ਤੇ ਯਕੀਨੀ ਬਣਾਉਣ ਕਿ ਸਕੂਲ ਵੈਨਾਂ ਚ ਹਰੇਕ ਲੋੜੀਂਦੇ ਯੰਤਰ ਹੋਣੇ ਚਾਹੀਦੇ ਹਨ ਤੇ ਨਿਰਧਾਰਤ ਮਾਪਦੰਡ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਲ ਪਾਲਿਸੀ ਅਧੀਨ ਸਕੂਲੀ ਵੈਨਾ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਸਕੂਲ ਵਾਹਨ ਦਾ ਮਿਆਦ ਵਾਲਾ ਫਿਟਨੈਸ ਸਰਟੀਫਿਕੇਟ ਅਤੇ ਪਰਮਿਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਮਰਜੰਸੀ ਖਿੜਕੀ ਸਜੇ ਹੱਥ ਪਿਛਲੇ ਪਾਸੇ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਬਸ ਦੇ ਰੁਕਣ ਤੇ ਹੀ ...
ਪਲੇਸਮੈਂਟ ਕੈਂਪ 9 ਫਰਵਰੀ ਨੂੰ : ਡਿਪਟੀ ਕਮਿਸ਼ਨਰ

ਪਲੇਸਮੈਂਟ ਕੈਂਪ 9 ਫਰਵਰੀ ਨੂੰ : ਡਿਪਟੀ ਕਮਿਸ਼ਨਰ

Punjab
ਬਠਿੰਡਾ, 7 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਉਨ੍ਹਾਂ ਨੂੰ ਸਵੈ-ਰੋਜਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 9 ਫ਼ਰਵਰੀ 2024 ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।         ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ  ਦੱਸਿਆ ਕਿ ਫੋਨ ਪੇਅ ਵੱਲੋਂ ਫੀਲਡ ਸੇਲਜ਼ ਐਗਜੀਕਿਓਟਿਵ ਦੀਆਂ ਅਸਾਮੀਆਂ ਲਈ ਚੋਣ  ਕੀਤੀ ਜਾਣੀ ਹੈ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਦਸਵੀਂ ਜਾਂ ਬਾਰਵੀਂ ਕੀਤੀ ਹੋਣੀ ਜਰੂਰੀ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਇਸਤਰੀ ਦੋਵੇਂ ਪ੍ਰਾਰਥੀ ਭਾਗ ਲੈ ਸਕਦੇ ਹਨ। ਉਮਰ ਹੱਦ 18 ਤੋਂ 40 ਸਾਲ, ਤਨਖਾਹ 15 ਤੋਂ 20 ਹਜ਼ਾਰ ਰੁਪਏ ਪ੍ਰਤੀ ਮਹੀਨੇ ਤੋਂ ਇਲਾਵਾ ਹੋਰ ਭੱਤੇ ਵੀ ਦਿੱਤੇ ਜਾਣਗੇ। ਇਸ ਮੌਕੇ ਜਾਣਕਾਰੀ ਸਾਂਝੀ ਕਰਦੇ ਹੋਏ ਰੋਜਗਾਰ ਅਫ਼ਸਰ ਮਿਸ ਅੰਕਿਤ...
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ

Crime, Punjab
ਚੰਡੀਗੜ, 7 ਫਰਵਰੀ :    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਸ਼ੋਕ ਨਗਰ, ਸਲੇਮ ਟਾਬਰੀ, ਲੁਧਿਆਣਾ ਦੇ ਰਹਿਣ ਵਾਲੇ ਸੋਨੂੰ, ਜੋ ਕਿ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਹੈ, ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।   ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸੰਪਰਕ ਕਰਕੇ ਦੱਸਿਆ  ਕਿ ਉਨ੍ਹਾਂ ਦੀ ਉਕਤ ਸੁਸਾਇਟੀ ਲੁਧਿਆਣਾ ਸ਼ਹਿਰ ਅੰਦਰ ਪੈਂਦੀਆਂ ਮੰਡੀਆਂ, ਮੱਛੀ ਮੰਡੀਆਂ ਆਦਿ ਦੀ ਸਫਾਈ ਦਾ ਠੇਕਾ ਲੈਂਦੀ ਸੀ। ਉਕਤ ਸੁਸਾਇਟੀ ਨੂੰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ 01-04-2023 ਤੋਂ 31-03-2024 ਤੱਕ ਦੀ ਮਿਆਦ ਲਈ ਕਾਰਾ-ਬਾਰਾ ਚੌਕ, ਬਹਾਦਰਕੇ ਰੋਡ, ਨੇੜੇ ਸਬਜੀ ਮੰਡੀ ਲੁਧਿਆਣਾ ਦੀ ਸਫ਼ਾ...