ਚੰਡੀਗੜ੍ਹ, 14 ਅਕਤੂਬਰ 2025:
ਪਿਛਲੇ ਮਹੀਨੇ ਕਰਵਾਏ ਐਨ.ਸੀ.ਆਰ. ਰੋਡ ਸ਼ੋਅ ਦੀ ਸ਼ਾਨਦਾਰ ਸਫਲਤਾ ਉਪਰੰਤ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਗਵਾਈ ਹੇਠ ਅਤੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਸਬੰਧੀ ਆਪਣੀ ਪਹੁੰਚ ਨੂੰ ਜਾਰੀ ਰੱਖਦਿਆਂ ਬੰਗਲੁਰੂ ਵਿੱਚ ਇੱਕ ਪ੍ਰਭਾਵਸ਼ਾਲੀ ਰੋਡ ਸ਼ੋਅ ਕਰਵਾਇਆ।
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਖੇਤਰਾਂ ਦੀਆਂ ਦਿੱਗਜ ਕੰਪਨੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ ਉਪਰੰਤ ਦ ਓਬਰਾਏ, ਐਮ.ਜੀ. ਰੋਡ, ਬੰਗਲੁਰੂ ਵਿਖੇ ਸ਼ਾਮ ਨੂੰ ਪੰਜਾਬ ਸੈਸ਼ਨ ਕਰਵਾਇਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਕੰਪਨੀਆਂ ਨਾਲ ਮੀਟਿੰਗਾਂ ਦੌਰਾਨ, ਵਫ਼ਦ ਨੇ ਸੈਮੀਕੰਡਕਟਰ ਅਤੇ ਏ.ਆਈ. ਡੋਮੇਨ ਦੀ ਇੱਕ ਪ੍ਰਮੁੱਖ ਬਹੁ-ਰਾਸ਼ਟਰੀ ਤਕਨਾਲੋਜੀ ਕੰਪਨੀ ਇੰਟੈਲ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਕੰਪਨੀ ਨੇ ਇਸ ਖੇਤਰ ਵਿੱਚ ਆਪਣੀਆਂ ਲੋੜਾਂ ਬਾਰੇ ਚਰਚਾ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲਿਟੀ ਸਟੀਲ ਅਤੇ ਅਲੌਏ ਉਦਯੋਗ ਦੀ ਪ੍ਰਮੁੱਖ ਕੰਪਨੀ ਅਰਜਸ ਸਟ...








