Friday, March 13
Shadow

Punjab

ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸ਼ਰਾਪ ਨਹੀਂ – ਸਿਵਲ ਸਰਜਨ ਡਾ. ਔਲਖ

ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸ਼ਰਾਪ ਨਹੀਂ – ਸਿਵਲ ਸਰਜਨ ਡਾ. ਔਲਖ

Punjab
ਲੁਧਿਆਣਾ, 6 ਫਰਵਰੀ - ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਕਰਕੇ ਕੁਸ਼ਟ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸਰਾਪ ਨਹੀਂ ਹੈ ਸਗੋਂ ਆਮ ਰੋਗਾਂ ਦੀ ਤਰ੍ਹਾਂ ਸਿਰਫ ਇੱਕ ਰੋਗ ਹੈ। ਜ਼ਿਕਰਯੋਗ ਹੈ ਕਿ ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਹੇਠ, ਜਿਲ੍ਹੇ ਭਰ ਵਿਚ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ 13 ਫਰਵਰੀ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕੁ਼ਸ਼ਟ ਰੋਗ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਸਮਰਾਟ ਹਾਇਰ ਸੈਕੰਡਰੀ ਸਕੂਲ ਢੋਲੇਵਾਲ ਵਿਖੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਅਤੇ ਬੀ.ਸੀ.ਸੀ. ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਚਮੜੀ ਉੱਤੇ ਹਲਕੇ, ਫਿੱਕੇ, ਬਦਰੰਗ, ਤਾਂਬੇ ਰੰਗ ਦੇ ਦਾਗ਼, ਗਰਮ ਠੰਡੇ ਦਾ ਪਤਾ ਨਾ ਲੱਗਣਾ, ਨਸਾਂ ਵਿੱਚ ਦਰਦ ਹੋਣਾ, ਕੰਨਾਂ ਦੇ ਪਿੱਛੇ ਅਤੇ ...
ਪੁਲਿਸ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ

ਪੁਲਿਸ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ

Punjab
ਫਾਜ਼ਿਲਕਾ 06 ਫਰਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀਆਂ ਦੀ ਲੜੀ ਤਹਿਤ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਟਰੈਫਿਕ ਪੁਲਿਸ ਵੱਲੋਂ ਫੁੱਲ ਭੇਟ ਕੀਤੇ ਗਏ। ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸੜਕ ਸੁਰੱਖਿਆ ਮਹੀਨਾ   ਮੁਹਿੰਮ ਦੀ ਗਤੀਵਿਧੀ ਤਹਿਤ  ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਕਰਨ ਵਾਲਿਆਂ ਦੀ ਸਲਾਘਾ ਅਤੇ ਹੌਸਲਾਅਫਜਾਈ ਕਰਦਿਆਂ ਫੁੱਲ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਸੀਟ ਬੈਲਟ ਅਤੇ ਹੈਲਮੇਟ ਦੀ ਵਰਤੋਂ ਨਾਂਲ ਜਿਥੇ ਅਸੀ ਨਿਯਮਾਂ ਦੀ ਪਾਲਣਾ ਕਰਦੇ ਹਾਂ ਉਥੇ ਸੜਕੀ ਦੁਰਘਟਨਾਵਾਂ ਦੌਰਾਨ ਹੋਣ ਵਾਲੇ ਨੁਕਸਾਨਾਂ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਜਾਗਰੂਕਤਾ ਪੈਦਾ ਕਰਦਿਆਂ ਰਾਹਗੀਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਪੁਲਿਸ ਵਿਭਾਗ ਤੋਂ ਚੰਨ ਲਾਲ, ਮਲਕੀਤ ਸਿੰਘ, ਬਲਜੀਤ ਸਿੰਘ ਆਦਿ ਵੱਲੋਂ ਜਾਗਰੂਕਤਾ ਸੈਮੀਨਾਂਰਾਂ ਦਾ ਆਯੋਜਨ ਕਰਕੇ ਲੋਕਾਂ ਨੂੰ ...
ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ

ਨਵ-ਵਿਆਹੀ ਜੋੜੀ ਨੂੰ ਵਿਆਹ ਦੇ ਪੰਜ ਮਿੰਟ ਵਿੱਚ ਹੋਇਆ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ

Punjab
ਮੋਗਾ, 6 ਫਰਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਨੂੰ ਉਸ ਵੇਲੇ ਅਪਾਰ ਸਫ਼ਲਤਾ ਮਿਲੀ, ਜਦੋਂ ਜ਼ਿਲ੍ਹਾ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਖੇ ਲਗਾਏ ਗਏ ਕੈਂਪ ਦੌਰਾਨ ਇੱਕ ਨਵ-ਵਿਆਹੀ ਜੋੜੀ ਨੂੰ ਉਨ੍ਹਾਂ ਦੇ ਆਨੰਦ ਕਾਰਜ ਤੋਂ ਮਹਿਜ਼ 5 ਮਿੰਟ ਬਾਅਦ ਉਨ੍ਹਾਂ ਦੇ ਵਿਆਹ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ। ਇਹ ਸਰਟੀਫਿਕੇਟ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਹਾਜ਼ਰੀ ਵਿੱਚ ਨਵ-ਵਿਆਹੀ ਜੋੜੀ ਨੂੰ ਪ੍ਰਦਾਨ ਕੀਤਾ। ਇਸ ਮੌਕੇ ਜੋੜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਗਨ ਵੀ ਪਾਇਆ ਗਿਆ। ਦੱਸਣਯੋਗ ਹੈ ਕਿ ਅੱਜ ''ਆਪ ਦੀ ਸਰਕਾਰ, ਆਪ ਦੇ ਦੁਆਰ'' ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ 16 ਲੋਕ ਸੁਵਿਧਾ ਕੈਂਪ ਲਗਾਏ ਗਏ, ਜਿਹਨਾਂ ਵਿੱਚ ਹਜ਼ਾਰਾਂ ਲੋਕਾਂ ਨੇ ਆਪਣੇ ਸਰਕਾਰੀ ਸੇਵਾਵਾਂ ਨਾਲ ਸਬੰਧਤ ਕੰਮ ਕਰਵਾਏ। ਅਜਿਹਾ ਕੈਂਪ ਪਿੰਡ ਸਿੰਘਾਂਵਾਲਾ ਸਬ-ਡਿਵੀਜ਼ਨ ਮੋਗਾ ਵਿਖੇ ਲਗਾਇਆ ਗਿਆ। ਇਸ ਕੈਂਪ ਦੇ ਦੌਰਾਨ ਨਾਲ ਲ...
ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਜਨ ਸੁਣਵਾਈ ਕੈਂਪ ਲਗਾਏ ਗਏ

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਜਨ ਸੁਣਵਾਈ ਕੈਂਪ ਲਗਾਏ ਗਏ

Punjab
ਫ਼ਰੀਦਕੋਟ 06 ਫ਼ਰਵਰੀ,2024 ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਤਿੰਨ ਬਲਾਕਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸਮੂਹ ਐਸ.ਡੀ.ਐਮਜ਼ ਵੱਲੋਂ ਜਨ ਸੁਣਵਾਈ ਕੈਂਪਾਂ ਤਹਿਤ ਲੋਕਾਂ ਦੇ ਲੰਬਿਤ ਪਏ ਮਸਲਿਆਂ ਦਾ ਹੱਲ ਕੀਤਾ ਗਿਆ। ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕਰਨ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੁਦ ਵੱਖ-ਵੱਖ ਕੈਂਪਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਨੂੰ ਪੁੱਛਿਆਂ ਕਿ ਜੇਕਰ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਉਸਾਰੀ ਕਿਰਤੀਆਂ ਦੀ ਰਜ਼ਿਸਟ੍ਰੇਸ਼ਨ, ਬੁਢਾਪਾ ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਸਬੰਧੀ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿ...
ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 8 ਫ਼ਰਵਰੀ ਨੂੰ-

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 8 ਫ਼ਰਵਰੀ ਨੂੰ-

Punjab
ਫ਼ਰੀਦਕੋਟ 06 ਫ਼ਰਵਰੀ,2024 ਸ੍ਰ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 19-02-2024 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਜਿਸਦੀ ਕੌਂਸਲਿੰਗ ਮਿਤੀ 08-02-2024 ਨੂੰ ਰੱਖੀ ਗਈ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਫ਼ਰੀਦਕੋਟ ਸ. ਨਿਰਵੈਰ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਸਿਖਲਾਈ ਦਿੱਤੀ ਜਾ ਰਹੀ ਹੈ। ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 55 ਸਾਲ ਹੋਵੇ ਅਤੇ 05 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਮਿਤੀ 08-02...
ਸੜਕ ਸੁਰੱਖਿਆ ਮਹੀਨਾ ਤਹਿਤ ਸੜਕਾਂ ਦੀ ਉੱਚ ਦਰਜਾ ਬੰਦੀ (ਅਪਗ੍ਰੇਡੇਸ਼ਨ) ਦਾ ਕੰਮ ਕੀਤਾ ਸ਼ੁਰੂ

ਸੜਕ ਸੁਰੱਖਿਆ ਮਹੀਨਾ ਤਹਿਤ ਸੜਕਾਂ ਦੀ ਉੱਚ ਦਰਜਾ ਬੰਦੀ (ਅਪਗ੍ਰੇਡੇਸ਼ਨ) ਦਾ ਕੰਮ ਕੀਤਾ ਸ਼ੁਰੂ

Punjab
ਫ਼ਰੀਦਕੋਟ 06 ਫ਼ਰਵਰੀ,2024 ਜ਼ਿਲਾ ਪ੍ਰਸ਼ਾਸਨ ਵੱਲੋਂ ਸੜਕ ਸੁਰੱਖਿਆ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੇ ਚਲਦਿਆਂ ਪੀ.ਡਬਲਿਓ.ਡੀ. ਬੀ.ਐਂਡ.ਆਰ ਅਤੇ ਮੰਡੀ ਬੋਰਡ ਵੱਲੋਂ ਸੜਕੀ ਆਵਾਜਾਈ ਨੂੰ ਦਰੁਸਤ ਰੱਖਣ ਦੇ ਮੰਤਵ ਨਾਲ ਸੜਕਾਂ ਦੀ  ਉੱਚ ਦਰਜਾ ਬੰਦੀ (ਅਪਗ੍ਰੇਡੇਸ਼ਨ) ਦਾ ਕੰਮ ਕੀਤਾ ਜਾ ਰਿਹਾ ਹੈ। ਐਕਸੀਅਨ ਮੰਡੀ ਬੋਰਡ ਸ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਹੁਕਮਾਂ ਤੇ ਸੜਕਾਂ ਦੇ ਆਲੇ ਦੁਆਲੇ ਬਰਮਾ, ਟੋਇਆ ਅਤੇ ਇਸ ਤਰ੍ਹਾਂ ਦੇ ਹੋਰ ਇੰਜੀਨੀਅਰਿੰਗ ਨੁਕਸ ਦੂਰ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਛੋਟੇ-ਛੋਟੇ ਟੋਇਆ ਕਾਰਨ ਵੀ ਕਈ ਵਾਰ ਬੜੇ ਵੱਡੇ ਅਤੇ ਗੰਭੀਰ ਹਾਦਸੇ ਵਾਪਰ ਜਾਂਦੇ ਹਨ। ਜਿਸ ਵਿੱਚ ਕੇਵਲ ਹੈਲਮਟ ਨਾ ਪਾਉਣ ਕਾਰਨ ਸਿਰ ਦੀ ਸੱਟ ਲੱਗਣ ਕਾਰਨ ਮੌਤ ਵੀ ਹੋ ਜਾਂਦੀ ਹੈ। ਸੜਕ ਯਾਤਾਯਾਤ ਅਤੇ ਹਾਈਵੇ ਮੰਤਰਾਲੇ ਭਾਰਤ ਸਰਕਾਰ ਦੀ ਇੱਕ ਰਿਪੋਰਟ ਮੁਤਾਬਿਕ ਛੋਟੇ ਵੱਡੇ ਟੋਇਆ ਕਾਰਨ ਸੜਕ ਹਾਦਸਿਆਂ ਵਿੱਚ 25% ਵਾਧਾ ਹੋਇਆ ਹੈ। ਇਸ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਪਹੀਆ ਵਾਹਨ ਚਲਾਉਣ ਵਾਲਿਆਂ ਨੂੰ ਜਿੱਥੇ...
ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ’ਚ ਐਸ.ਜੀ.ਪੀ.ਸੀ. ਅੰਮ੍ਰਿਤਸਰ ਮਿਸਲ ਸ਼ੁੱਕਰਚੱਕੀਆਂ ਚੈਂਪੀਅਨ

ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ’ਚ ਐਸ.ਜੀ.ਪੀ.ਸੀ. ਅੰਮ੍ਰਿਤਸਰ ਮਿਸਲ ਸ਼ੁੱਕਰਚੱਕੀਆਂ ਚੈਂਪੀਅਨ

International, National, Punjab, Sports
ਐਸ.ਏ.ਐਸ. ਨਗਰ, 5 ਫਰਵਰੀ: ਮੁਹਾਲੀ ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰ-ਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕਰਵਾਇਆ ਗਿਆ ਚੌਥਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਅੰਡਰ-19 ਅੱਜ ਸਮਾਪਤ ਹੋ ਗਿਆ। ਫਾਈਨਲ ਮੈਚ ਵਿਚ ਐਸ.ਜੀ.ਪੀ.ਸੀ. ਮਿਸਲ ਸ਼ੁੱਕਰਚੱਕੀਆਂ ਨੇ ਪੀ.ਆਈ.ਐਸ. ਮੁਹਾਲੀ ਮਿਸਲ ਆਹਲੂਵਾਲੀਆ ਨੂੰ 1-0 ਨਾਲ ਹਰਾ ਕੇ ਚੈਂਪੀਅਨ ਬਣੀ ਅਤੇ ਗੋਲਡ ਕੱਪ ’ਤੇ ਆਪਣਾ ਕਬਜ਼ਾ ਕੀਤਾ, ਜਦੋਂ ਕਿ ਰਾਊਂਡ ਗਲਾਸ ਮੁਹਾਲੀ ਮਿਸਲ ਨਿਸ਼ਾਨਾਂਵਾਲੀ ਨੂੰ ਤੀਸਰਾ ਅਤੇ ਪੀ.ਆਈ.ਐਸ. ਲੁਧਿਆਣਾ ਮਿਸਲ ਭੰਗੀਆਂ ਨੂੰ ਚੌਥਾ ਸਥਾਨ ਮਿਲਿਆ।     ਕੌਂਸਲ ਦੇ ਪ੍ਰਧਾਨ ਜਸਬੀਰ ਸਿੰਘ ਅਤੇ ਡਾਇਰੈਕਟਰ ਕਰਨੈਲ ਸਿੰਘ ਪੀਰਮੁਹੰਮਦ ਦੀ ਅਗਵਾਈ ਕਰਵਾਏ ਗਏ ਇਸ ਟੂਰਨਾਮੈਂਟ ਦੇ ਅੱਜ ਦੇ ਫਾਈਨਲ ਮੈਚ ਦਾ ਉਦਘਾਟਨ ਸ: ਗੁਰਬਖ਼ਸ਼ ਸਿੰਘ ਖਾਲਸਾ ਮੀਤ ਪ੍ਰਧਾਨ ਐਸ.ਜੀ.ਪੀ.ਸੀ. ਤੇ ਸ: ਤੇਜਿੰਦਰ ਸਿੰਘ ਪੱਡਾ ਸਪੋਰਟਸ ਸਕੱਤਰ ਐਸ.ਜੀ.ਪੀ.ਸੀ. ਨੇ ਕੀਤਾ।      ਇਨਾਮ ਵੰਡ ਸਮਾਰੋਹ ਵਿਚ ਸ: ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਨੇ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਜੇਤੂ ਟੀਮਾਂ ਤੇ ਖਿਡਾਰ...
ਮੈਡੀਕਲ ਅਫਸਰ ਭਰਤੀ ਘੁਟਾਲਾ: ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ

ਮੈਡੀਕਲ ਅਫਸਰ ਭਰਤੀ ਘੁਟਾਲਾ: ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ

Crime, Punjab
ਚੰਡੀਗੜ੍ਹ - ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ, 19 ਦਸੰਬਰ, 2023 ਨੂੰ, ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਨੇ ਪੁਲਿਸ ਨੂੰ ਇਸ ਬਾਰੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ, ਵਿਜੀਲੈਂਸ ਨੇ ਆਪਣੇ ਪਟਿਆਲਾ ਰੇਂਜ ਥਾਣੇ ਵਿੱਚ ਦੋ ਕੇਸ ਪਹਿਲਾਂ ਹੀ ਦਰਜ ਕੀਤੇ ਹੋਏ ਹਨ ਜਿੰਨਾਂ ਦੀ ਅਗਲੇਰੀ ਜਾਂਚ ਸਰਗਰਮੀ ਨਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੈਡੀਕਲ ਖੇਤਰ ਵਿੱਚ ਬਤੌਰ ਸਮਾਜ ਸੇਵਕ ਕੰਮ ਕਰਨ ਦੇ ਫਰਜ਼ੀ ਸਰਟੀਫੀਕੇਟ ਪੇਸ਼ ਕਰਨ ਵਾਲੇ ਦੋਸ਼ੀ  ਉਮੀਦਵਾਰਾਂ ਖ਼ਿਲਾਫ਼ ਆਈਪ...
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ

Punjab
ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕੰਮਾਂ ਦੀ ਜਾਇਜ਼ਾ ਮੀਟਿੰਗ ਕਰਦਿਆਂ ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ। ਅੱਜ ਇਥੇ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਸਵੱਛ ਭਾਰਤ ਅਤੇ ਅਮਰੁੱਤ ਮਿਸ਼ਨ ਅਧੀਨ ਆਉਂਦੇ ਕੰਮਾਂ ਲਈ ਜਾਰੀ ਫੰਡਾਂ, ਕੰਮਾਂ ਦੀ ਮੌਜੂਦਾ ਸਥਿਤੀ, ਖ਼ਰਚ ਕੀਤੇ ਫੰਡਾਂ ਅਤੇ ਬਕਾਇਆ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਲੈਣ ਉਪਰੰਤ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਬਹੁ-ਪੱਖੀ ਅਤੇ ਯੋਜਨਾਬੱਧ ਵਿਕਾਸ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਵੱਲੋ...
ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

Punjab
ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਕੀਤੀ ਮੀਟਿੰਗ ਦੌਰਾਨ ਸ. ਸੰਧਵਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਗੂਗਲ ਨੇ ਆਪਣੇ ਏ.ਆਈ. (ਆਰਟੀਫ਼ੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ ‘ਤੇ ਤਾਜ਼ਾ ਜਾਰੀ ਜੈਮਿਨੀ ਆਈ ਐਪ ‘ਤੇ ਗੁਜਰਾਤੀ, ਮਰਾਠੀ ਆਦਿ ਭਾਸ਼ਾਵਾਂ ਨੂੰ ਤਾਂ ਸ਼ਾਮਲ ਕੀਤਾ ਹੈ ਪਰ ਪੰਜਾਬੀ ਇਸ ਵਿੱਚ ਸ਼ਾਮਲ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਗੂਗਲ ਨੇ ਪੰਜਾਬੀ ਭਾਸ਼ਾ ਨੂੰ ਇਸ ਲਈ ਏ.ਆਈ. ਪਲੇਟਫਾਰਮ ‘ਤੇ ਸ਼ਾਮਲ ਨਹੀਂ ਕੀਤਾ ਕਿਉਂਕਿ ਪੰਜਾਬੀ ਦਾ ਸ਼ਬਦ ਭੰਡਾਰ/ਡੈਟਾ ਉਪਲੱਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਦਿਵਾਉਣ ਲਈ ਪੰਜਾਬੀ ਦਾ ਡੈਟਾ ਛੇਤੀ ਤਿਆਰ ਕਰਕੇ ਆਨਲਾਈ ਅਪਲੋਡ ਕਰਨਾ ਜ਼ਰੂਰੀ ਬਣ ਗਿਆ ਹੈ।...