ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ
ਚੰਡੀਗੜ੍ਹ, 15 ਫਰਵਰੀ
ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਬਣਾਇਆ ਗਿਆ ਹੈ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੀ ਬਿਹਤਰੀ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸੂਬੇ ਅੰਦਰ ਚੱਲ ਰਹੀਆਂ ਖੇਡਾਂ ਦੀਆਂ ਐਸੋਸੀਏਸ਼ਨਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਸਪੋਰਟਸ ਕੋਡ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਵੀ ਮੰਗੀ ਗਈ ਹੈ ਤਾਂ ਜੋ ਇਸ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਪੋਰਟਸ ਕੋਡ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ, ਐਸੋਸੀਏਸ਼ਨਾਂ ਅਤੇ ਆਮ ਲੋਕਾਂ ਤੋਂ ਸੁਝਾਅ ਲੈਣ ਲਈ ਇਸ ਕੋਡ ਦੇ ਖਰੜੇ ਦੀ ਕਾਪੀ ਵਿਭਾਗ ਦੀ ਵੈਬਸ...








