Shadow

Punjab

ਬੱਚਿਆਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਕੀਤਾ ਜਾਗਰੂਕ

ਬੱਚਿਆਂ ਨੂੰ ਟਰੈਫਿਕ ਨਿਯਮਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਕੀਤਾ ਜਾਗਰੂਕ

Punjab
ਫਾਜ਼ਿਲਕਾ, 12 ਫਰਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਦੇਸ਼ਾਂ *ਤੇ ਜ਼ਿਲੇਹ ਅੰਦਰ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਸੈਮੀਨਾਰ ਲੱਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੀਤਾ ਗਿਆ। ਟਰੈਫਿਕ ਇੰਚਾਰਜ ਫਾਜ਼ਿਲਕਾ ਦੇ ਏਐਸਆਈ ਪਵਨ ਕੁਮਾਰ ਨੇ ਕਿਹਾ ਕਿ ਬਚਿਆਂ ਨੂੰ ਹੁਣੇ ਤੋਂ ਹੀ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਹੋਵੇਗੀ ਤਾਂ ਉਹ ਸੜਕਾਂ *ਤੇ ਚਲਣ ਸਮੇਂ ਸਾਵਧਾਨੀਆਂ ਦੀ ਵਰਤੋਂ ਕਰਨਗੇ ਤੇ ਸੜਕੀ ਹਾਦਸਿਆਂ ਤੋ ਬਚ ਸਕਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਕਿਹਾ ਕਿ ਛੋਟੀ ਉਮਰੇ ਵਹੀਕਲ ਦੀ ਵਰਤੋਂ ਨਹੀਂ ਕਰਨੀ ਚਾਹੀਦੀ, 18 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਹੀ ਵਹੀਕਲ ਨੂੰ ਚਲਾਉਣਾ ਚਾਹੀਦਾ ਹੈ ਅਤੇ ਲਾਇਸੰਸ ਬਣਾਉਣ ਤੋਂ ਬਾਅਦ ਹੀ ਵਹੀਕਲ ਨੂੰ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਆਲੇ-ਦੁਆਲੇ, ਮਾਪਿਆਂ, ਰਿਸ਼ਤੇਦਾਰਾਂ ਨੂੰ ਵੀ ਸੜਕੀ ਨਿਯਮਾਂ ਦੀ ਪਾਲਣਾ ਕਰਨ ਬਾਰੇ ...
ਸਿਹਤ ਵਿਭਾਗ ਵੱਲੋ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਮਨਾਇਆ ਗਿਆ ਮੋਪਅੱਪ ਦਿਵਸ

ਸਿਹਤ ਵਿਭਾਗ ਵੱਲੋ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਮਨਾਇਆ ਗਿਆ ਮੋਪਅੱਪ ਦਿਵਸ

Punjab
ਸ੍ਰੀ ਮੁਕਤਸਰ ਸਾਹਿਬ, 12 ਫਰਵਰੀ: ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿੱਚ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 05 ਫਰਵਰੀ 2024 ਨੂੰ ਜ਼ਿਲ੍ਹੇ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਗਿਆ ਜਿਸ ਦਿਨ 1 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖਵਾਈਆਂ ਗਈਆਂ ਸਨ। ਜਿਹੜੇ ਬੱਚੇ ਉਸ ਦਿਨ ਇਹ ਗੋਲੀਆਂ ਖਾਣ ਤੋਂ ਵਾਝੇਂ ਰਹਿ ਗਏ ਸਨ ਉਨ੍ਹਾਂ ਬੱਚਿਆਂ ਦੀ ਪਛਾਣ ਕਰਕੇ ਅੱਜ ਮੋਪ ਅੱਪ ਦਿਵਸ ਤੇ ਬੱਚਿਆਂ ਨੂੰ  ਐਲਬਿੰਡਾਜੋਲ ਗੋਲੀਆਂ ਖਵਾਈਆਂ ਗਈਆਂ, ਜਿਸ ਸਬੰਧ ਵਿੱਚ ਡਾ ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਸਕਰਾਰੀ ਮਿਡਲ ਸਕੂਲ ਕਨਾਲ ਕਲੋਨੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਗੋਲੀਆਂ ਖਾਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਐਲਬਿੰਡਾਜੋਲ ਗੋਲੀਆਂ ਖਵਾਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਬੰਦਨਾ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀ...
ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ

Punjab
ਐੱਸ.ਏ.ਐਸ. ਨਗਰ, 12 ਫਰਵਰੀ   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ।    ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼ 2, ਬਲਾਕ ਖਰੜ, ਐੱਸ.ਏ.ਐਸ. ਨਗਰ ਮੋਹਾਲੀ ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।    ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇੱਕ ਪਵਿੱਤਰ ਕਾਰਜ ਦੀ ਸ਼ੁਰੂਆਤ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਗਏ ਸਨ, ਉਹ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਵਿੱਚ ਸਰਕਾਰ ਦਾ ਹਰ ਇ...
ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

Punjab
ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ.  ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ ‘ਤੇ ਟ੍ਰੇਨਿੰਗ ਦਿੱਤੀ ਜ...
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

Punjab
ਚੰਡੀਗੜ੍ਹ, 12 ਫ਼ਰਵਰੀ: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐਨ.ਆਰ.ਆਈ. ਮਿਲਣੀ ਆਯੋਜਿਤ ਕੀਤੀ ਜਾਵੇਗੀ। ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਆਰ.ਆਈ ਮਿਲਣੀਆਂ ਕਰਵਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ...
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

Punjab
ਚੰਡੀਗੜ੍ਹ, 12 ਫਰਵਰੀ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ ਤੇ ਉਮਰ ਵਰਗ ਅਨੁਸਾਰ ਟਰਾਇਲ ਲਏ ਜਾਣਗੇ।   ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਮੀਨੀ ਪੱਧਰ ਉਤੇ ਛੋਟੀ ਉਮਰ ਦੇ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਮੁਹੱਈਆ ਕਰਵਾਉਣ ਲਈ ਟਰਾਇਲ ਪ੍ਰਣਾਲੀ ਨੂੰ ਹੋਰ ਦਰੁੱਸਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਜਿਹੜੀ ਖੇਡ ਜ਼ਿਆਦਾ...
ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ

Punjab
ਐੱਸ.ਏ.ਐਸ. ਨਗਰ, 12 ਫਰਵਰੀ   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ।    ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼ 2, ਬਲਾਕ ਖਰੜ, ਐੱਸ.ਏ.ਐਸ. ਨਗਰ ਮੋਹਾਲੀ ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।    ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇੱਕ ਪਵਿੱਤਰ ਕਾਰਜ ਦੀ ਸ਼ੁਰੂਆਤ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਗਏ ਸਨ, ਉਹ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਵਿੱਚ ਸਰਕਾਰ ਦਾ ਹਰ ਇ...
ਦਾਖਲਾ ਮੁਹਿੰਮ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਦਾਖਲਾ ਮੁਹਿੰਮ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab
ਫਿਰੋਜ਼ਪੁਰ 12 ਫਰਵਰੀ ( ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਫਿਰੋਜ਼ਪੁਰ ਸ਼ਹਿਰ ਵਿਖੇ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲ੍ਹੇ ਲਈ ਖੁੱਦ ਵਿਦਿਆਰਥੀ ਦਾ ਦਾਖਲਾ ਕਰ ਕੇ ਦਾਖਲ੍ਹਾ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਦਹਾਕਿਆਂ ਬਾਅਦ ਸੁਧਾਰ ਹੋਇਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਚੱਲ ਰਹੇ ਹਨ,  ਕਲਾਸਰੂਮ ਬਣਾਏ ਜਾ ਰਹੇ ਹਨ, ਸਮਾਰਟ ਕੰਪਿਊਟਰ ਲੈਬ ਸਮੇਤ ਸਫਾਈ ਸੇਵਕਾਂ, ਚੌਕੀਦਾਰਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਉਨ੍ਹਾਂ ਦੀ ਨੀਯਤ ਅਤੇ ਨੀਤੀ ਦੋ...
ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ 15 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ 15 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

Punjab
ਮਾਨਸਾ, 12 ਫਰਵਰੀ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15 ਫਰਵਰੀ, 2024 ਨੂੰ ਭਾਰਤ ਫਾਈਨਾਂਸ਼ੀਅਲ ਇਨਕਲੂਜ਼ਨ ਲਿਮਟਡ (ਇੰਡਸਿੰਡ ਬੈਂਕ) ਵੱਲੋਂ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸਿਰਫ ਲੜਕੇ ਹੀ ਭਾਗ ਲੈ ਸਕਦੇ ਹਨ। ਕੈਂਪ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 10ਵੀਂ ਪਾਸ ਅਤੇ ਉਮਰ ਸੀਮਾ 18 ਤੋਂ 28 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12500 ਰੁਪਏ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਫਾਰਮਲ ਡਰੈੱਸ ਵਿਚ ਆਪਣੀ ਯੋਗਤਾ ਦਾ ਵੇਰਵਾ (ਰਜਿਊਮ), ਅਧਾਰ ਕਾਰਡ, ਪੈਨ ਕਾਰਡ, ਬੈਂਕ ਕਾਪੀ ਅਤੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਪ੍ਰਾਰਥੀਆਂ ਨੂੰ ਕੋਈ ਟੀ.ਏ. /ਡੀ.ਏ. ਨਹੀਂ ਦਿੱਤਾ ਜਾਵੇਗਾ। ਵਧੇਰੇ ਜਾ...
ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

Punjab
ਮਾਨਸਾ, 12 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿੱਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾ...