Friday, March 13
Shadow

Punjab

ਦਿਲ ਦਾ ਦੌਰਾ ਪੈਣ ਕਾਰਨ ਜੰਮੂ ਕਸ਼ਮੀਰ ‘ਚ ਪੰਜਾਬ ਦਾ ਫੋਜੀ ਜਵਾਨ ਸਹੀਦ

ਦਿਲ ਦਾ ਦੌਰਾ ਪੈਣ ਕਾਰਨ ਜੰਮੂ ਕਸ਼ਮੀਰ ‘ਚ ਪੰਜਾਬ ਦਾ ਫੋਜੀ ਜਵਾਨ ਸਹੀਦ

National, Punjab
ਜੰਮੂ ਕਸ਼ਮੀਰ 04, ਫਰਵਰੀ: ਜੰਮੂ ਕਸ਼ਮੀਰ ‘ਚ ਭਾਰਤੀ ਫ਼ੌਜ ਵਿੱਚ ਡਿਊਟੀ ਨਿਭਾਅ ਰਿਹਾ ਪੰਜਾਬ ਦਾ ਫੌਜੀ ਜਵਾਨ ਹੌਲਦਾਰ ਸੁਖਪ੍ਰੀਤ ਸਿੰਘ ਸਪੁੱਤਰ ਸੇਵਾ ਮੁਕਤ ਫ਼ੌਜੀ ਰਣਜੀਤ ਸਿੰਘ ਸ਼ਹੀਦ ਹੋ ਗਿਆ ਹੈ,ਦੱਸਿਆ ਜਾ ਰਿਹਾ ਹੈ ਕਿ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋਈ ਹੈ,ਹੌਲਦਾਰ ਸੁਖਪ੍ਰੀਤ ਸਿੰਘ ਦੀ ਮੌ.ਤ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਜੱਦੀ ਪਿੰਡ ਨੰਗਲ ਵੰਝਾਵਾਲਾ ਨੇੜੇ ਅਜਨਾਲਾ ਵਿਖੇ ਸੋਗ ਦੀ ਲਹਿਰ ਦੌੜ ਗਈ,ਪਰਿਵਾਰਿਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਸੁਖਪ੍ਰੀਤ ਸਿੰਘ ਦੀ ਮ੍ਰਿ.ਤਕ ਦੇਹ ਇੱਥੇ ਪਹੁੰਚਣ ਤੋਂ ਬਾਅਦ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।...
ਪਟਿਆਲਾ ਵਿਖੇ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਭਾਖੜਾ ਨਹਿਰ ‘ਚ ਡਿੱਗੀ, ਡਰਾਇਵਰ ਹੋਇਆ ਲਾਪਤਾ

ਪਟਿਆਲਾ ਵਿਖੇ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਭਾਖੜਾ ਨਹਿਰ ‘ਚ ਡਿੱਗੀ, ਡਰਾਇਵਰ ਹੋਇਆ ਲਾਪਤਾ

Punjab
Patiala 04, Feburary :ਪਟਿਆਲਾ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਇਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ (Gas Cylinders) ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਪਈ,ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ,ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ ਹੈ,ਜਿਸ ਦੀ ਪੁਲਿਸ ਅਤੇ ਪਰਿਵਾਰ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ,ਮਿਲੀ ਜਾਣਕਾਰੀ ਮੁਤਾਬਕ ਪਾਤੜਾਂ ਦੀ ਗੈਸ ਏਜੰਸੀ ਦੀ ਗੈਸ ਸਿਲੰਡਰਾਂ ਵਾਲੀ ਗੱਡੀ ਭਾਖੜਾ ਨਹਿਰ ਦੀ ਪਟੜੀ ‘ਤੇ ਖਨੌਰੀ ਤੋਂ ਸ਼ੁਤਰਾਣਾ ਕਸਬੇ ਵੱਲ ਆ ਰਹੀ ਸੀ ਤਾਂ ਪਿੰਡ ਨਾਈਵਾਲਾ ਨੇੜੇ ਗੱਡੀ ਬੈਕ ਕਰਦੇ ਸਮੇਂ ਅਚਾਨਕ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ,ਲਾਪਤਾ ਡਰਾਈਵਰ ਦੀ ਪਛਾਣ ਗੁਰਦਿੱਤ ਸਿੰਘ, ਪਿੰਡ ਪਾਤੜਾ  ਵਜੋਂ ਹੋਈ ਹੈ,ਸੂਚਨਾ ਮਿਲਦੇ ਹੀ ਸ਼ੁਤਰਾਣਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਗੱਡੀ ਤਾਂ ਬਰਾਮਦ ਕਰ ਲਈ ਹੈ ਪਰ ਗੁਰਦਿੱਤ ਸਿੰਘ ਲਾਪਤਾ ਦੱਸਿਆ ਜਾ ਰਿਹਾ ਹੈ।  ਗੁਰਦਿੱਤ ਸਿੰਘ 07 ਭੈਣਾ ਦਾ ਇਕੱਲ...
ਬੱਚਿਆਂ ਦੇ ਪੇਟ ਦੇ ਕੀੜੇ ਖ਼ਤਮ ਕਰਨ ਲਈ ਸੋਮਵਾਰ ਤੋਂ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ

ਬੱਚਿਆਂ ਦੇ ਪੇਟ ਦੇ ਕੀੜੇ ਖ਼ਤਮ ਕਰਨ ਲਈ ਸੋਮਵਾਰ ਤੋਂ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਫ਼ਰਵਰੀ, 2024: ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ‘ਕੌਮੀ ਡੀਵਾਰਮਿੰਗ ਦਿਵਸ’ ਮੌਕੇ 5 ਫ਼ਰਵਰੀ ਨੂੰ ਜ਼ਿਲ੍ਹਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ 1 ਤੋਂ 19 ਸਾਲ ਤਕ ਦੀ ਉਮਰ ਦੇ ਬੱਚਿਆਂ/ਕਿਸ਼ੋਰਾਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਜਾਣਗੀਆਂ ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਕਾਮੇ 5 ਫ਼ਰਵਰੀ ਨੂੰ ਵੱਖ-ਵੱਖ ਸਕੂਲਾਂ ਵਿਚ ਜਾਣਗੇ ਅਤੇ 1 ਤੋਂ 2 ਸਾਲ ਤਕ ਦੇ ਬੱਚਿਆਂ ਨੂੰ 200 ਐਮ.ਜੀ. ਦੀ ਅੱਧੀ ਗੋਲੀ ਅਤੇ 2 ਤੋਂ 19 ਸਾਲ ਤਕ ਦੇ ਬੱਚਿਆਂ/ਕਿਸ਼ੋਰਾਂ ਨੂੰ 400 ਐਮ.ਜੀ. ਦੀ ਪੂਰੀ ਗੋਲੀ ਖੁਆਈ ਜਾਵੇਗੀ। ਛੋਟੇ ਬੱਚਿਆਂ ਨੂੰ ਸਿਰਪ ਦਿਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਿਹਤ ਕਾਮਿਆਂ ਸਮੇਤ ਅਧਿਆਪਕਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਸਿਖਲਾਈ ਦਿਤੀ ਜਾ ਚੁੱਕੀ ਹੈ। ਜਿਹੜੇ ਬੱਚੇ 5 ਫ਼ਰਵਰੀ ਨੂੰ ਗੋਲੀ ਖ...
ਚੇਅਰਮੈਨ ਰਮਨ ਬਹਿਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਸਲਾਨਾ ਕਲੰਡਰ ਨੂੰ ਰਲੀਜ ਕੀਤਾ

ਚੇਅਰਮੈਨ ਰਮਨ ਬਹਿਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਸਲਾਨਾ ਕਲੰਡਰ ਨੂੰ ਰਲੀਜ ਕੀਤਾ

Punjab
ਗੁਰਦਾਸਪੁਰ, 4 ਫਰਵਰੀ ( ) - ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤਿਆਰ ਕੀਤੇ ਗਏ ਸਲਾਨਾ ਕਲੰਡਰ 2024 ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਰੀਲੀਜ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਨੰਦਨ ਸਿੰਘ ਮੋਹਨੀਆ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਵੀ ਹਾਜ਼ਰ ਸਨ। ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦਾ ਸਲਾਨਾ ਕਲੰਡਰ ਰੀਲੀਜ ਕਰਨ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਆਪਣੀਆਂ ਸੇਵਾਵਾਂ ਸਦਕਾ ਸੂਬਾ ਵਾਸੀਆਂ ਨੂੰ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਰਮਚਾਰੀ ਪੂਰੀ ਮਿਹਨਤ ਨਾਲ ਆਪਣੀ ਜਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਵੱਲੋਂ ਜੋ ਇਹ ਕਲੰਡਰ ਤਿਆਰ ਕੀਤਾ ਗਿਆ ਹੈ ਇਹ ਸਲਾਘਾਯੋਗ ਉਪਰਾਲਾ ਹੈ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਆਗੂ ਵੱਲੋਂ ਆਪਣੀਆਂ ਕੁਝ ਮ...
ਡਿਪਟੀ ਕਮਿਸ਼ਨਰ ਨੇ 6 ਫਰਵਰੀ ਤੋਂ ਲਗਣ ਵਾਲੇ ਕੈਂਪਾਂ ਦਾ ਸ਼ਡਿਉਲ ਕੀਤਾ ਜਾਰੀ

ਡਿਪਟੀ ਕਮਿਸ਼ਨਰ ਨੇ 6 ਫਰਵਰੀ ਤੋਂ ਲਗਣ ਵਾਲੇ ਕੈਂਪਾਂ ਦਾ ਸ਼ਡਿਉਲ ਕੀਤਾ ਜਾਰੀ

Punjab
ਫਾਜ਼ਿਲਕਾ, 4 ਫਰਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੜੀਵਾਰ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਸ਼ੁਰੂਆਤ 6 ਫਰਵਰੀ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਜ਼ਿਲੇ੍ਹ ਦੀਆਂ ਸਮੂਹ ਸਬ ਡਵੀਜਨਾਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਫਰਵਰੀ ਨੂੰ ਸਬ ਡਵੀਜਨ ਫਾਜ਼ਿਲਕਾ ਵਿਖੇ ਪਿੰਡ ਲਾਧੂਕਾ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਲਾਧੂਕਾ, ਜਮਾਲ ਕੇ, ਲਖੇ ਕੇ ਉਤਾੜ ਤੇ ਹਿਠਾੜ ਅਤੇ ਲਖੇ ਵਾਲੀ  ਪਿੰਡਾਂ ਦੇ ਵਸਨੀਕ ਪਹੁੰਚ ਕੇ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸੇ ਤਰ੍ਹਾਂ ਪਿੰਡ ਤਰੋਬੜੀ ਵਿਖੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣ ਵਾਲੇ ਕੈਂਪ ਦੌਰਾਨ ਤਰੋਬੜੀ, ਕਿੜਿਆਂ ਵਾਲੀ, ਹੌਜ਼ (ਗੰਦੜ) ਦੇ ਵਸਨੀਕ ਪਹੁੰਚ ਕੇ ਸੇਵਾਵਾਂ ਦਾ ਲਾਭ ਉਠਾਉਣ।ਪਿੰਡ ਗੁਲਾਮ ਰਸੂਲ ਦੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਦੇ ਕੈਪ ਵਿਖੇ ਗੁਲਾਮ ਰਸੂਲ, ਘੁਰਕਾ, ਵਲ...
ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ

Punjab
ਚੰਡੀਗੜ੍ਹ, 4 ਫਰਵਰੀ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ਼ ਲਈ ਸੋਨ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸ਼ਾਟ ਪੁੱਟ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਮਾਗਮ ਕਰਵਾ ਕੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਨਵੇਂ ਬਣੇ ਆਡੀਟੋਰੀਅਮ ਦਾ ਉਦਘਾਟਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਹੋਣ ਦੇ ਬਾਵਜੂਦ ਪਹਿਲਾਂ ਲੋਕ ਹਾਕੀ ਦੀ ਖੇਡ ਪ੍ਰਤੀ ਉਦਾਸੀਨ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਦੇਸ਼ ਅਤੇ ਸੂਬੇ ਵਿਚ ਇਸ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਾਕੀ ਦੇ 9, ਕ੍ਰਿਕਟ ਦੇ ਇਕ ਅਤੇ ਸ਼ਾਟ ਪੁੱਟ ਦੇ ਇਕ ਖਿਡਾਰੀ ਸਮੇਤ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉ...
‘ਸਰਕਾਰ ਆਪ ਦੇ ਦੁਆਰ‘ ਤਹਿਤ ਸੁਵਿਧਾ ਕੈਂਪ 5 ਫਰਵਰੀ ਤੋਂ ਸ਼ੁਰੂ : ਬਰਾੜ

‘ਸਰਕਾਰ ਆਪ ਦੇ ਦੁਆਰ‘ ਤਹਿਤ ਸੁਵਿਧਾ ਕੈਂਪ 5 ਫਰਵਰੀ ਤੋਂ ਸ਼ੁਰੂ : ਬਰਾੜ

Punjab
ਫਿਰੋਜ਼ਪੁਰ, 4 ਫਰਵਰੀ 2024.             ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਸਰਕਾਰ ਆਪ ਦੇ ਦੁਆਰ‘ ਤਹਿਤ 5 ਫਰਵਰੀ ਤੋਂ  ਸਬ-ਡਵੀਜ਼ਨ ਫਿਰੋਜ਼ਪੁਰ  ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਇਹ ਜਾਣਕਾਰੀ  ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਨੇ ਦਿੱਤੀ।           ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਨੇ ਦੱਸਿਆ ਕਿ ਫਿਰੋਜ਼ਪੁਰ ਸਬ-ਡਵੀਜ਼ਨ ਅਧੀਨ 5 ਫਰਵਰੀ 2024 ਨੂੰ ਪਿੰਡ ਬਾਜੀਦਪੁਰ, ਆਰਿਫ ਕੇ, ਦੋਨਾ ਮੱਤੜ ਅਤੇ ਤਲਵੰਡੀ ਭਾਈ ਦੇ ਵਾਰਡ ਨੰਬਰ 1,2,3 ਅਤੇ 4 ਵਿੱਚ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 6 ਫਰਵਰੀ 2024 ਨੂੰ ਪਿੰਡ ਸ਼ਕੂਰ, ਖਾਈ ਫੇਮੇ ਕੇ, ਦੋਨਾ ਮੱਤੜ ਹਿਠਾੜ ਅਤੇ ਤਲਵੰਡੀ ਭਾਈ ਦੇ ਵਾਰਡ ਨੰਬਰ 5,6,7,8 ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸੁਵਿਧਾ ਮੁਹੱਇਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 7 ਫਰਵਰੀ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ

Punjab
ਮੋਗਾ, 4 ਫਰਵਰੀ- ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ-1 ਭਰ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ  ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 70 ਹਜ਼ਾਰ ਤੋਂ ਵਧੇਰੇ ਕੇਸਾਧਾਰੀ ਫਾਰਮ ਪ੍ਰਾਪਤ ਹੋਏ ਹਨ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ ਅਤੇ ਬੀ.ਐਲ.ਓਜ ਪਾਸ ਜਮ੍ਹਾਂ ਕਰਵਾਉਣ। ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾ...
ਵਿਧਾਇਕ ਮੂੰਡੀਆਂ ਵੱਲੋਂ ਡ੍ਰੀਮ ਪਾਰਕ ‘ਚ ਓਪਨ ਜਿੰਮ ਦਾ ਉਦਘਾਟਨ

ਵਿਧਾਇਕ ਮੂੰਡੀਆਂ ਵੱਲੋਂ ਡ੍ਰੀਮ ਪਾਰਕ ‘ਚ ਓਪਨ ਜਿੰਮ ਦਾ ਉਦਘਾਟਨ

Punjab
ਲੁਧਿਆਣਾ, 04 ਫਰਵਰੀ - ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ  ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਡ੍ਰੀਮ ਪਾਰਕ ਵਿਖੇ ਬੀਤੇ ਕੱਲ੍ਹ ਓਪਨ ਜਿੰਮ ਦਾ ਉਦਘਾਟਨ ਕੀਤਾ। ਵਿਧਾਇਕ ਮੂੰਡੀਆਂ ਨੇ ਦੱਸਿਆ ਕਿ ਹਲਕਾ ਨਿਵਾਸੀਆਂ ਦੀ ਮੰਗ ਅਨੁਸਾਰ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣ ਤੋਂ ਇਲਾਵਾ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹੁਣ ਨੋਜਵਾਨਾਂ ਦੀ ਪੁਰਜ਼ੋਰ ਮੰਗ 'ਤੇ ਓਪਨ ਜਿੰਮ ਵੀ ਸਥਾਪਤ ਕੀ...
ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ

ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ

Punjab
ਲੁਧਿਆਣਾ, 4 ਫਰਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ। ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 37 ਨਿਰਮਲ ਪੈਲੇਸ ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ 6ਵਾਂ ਜੱਥਾ ਸ਼੍ਰੀ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਧੰਨਵਾਦ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸਾਲਾਸਰ ਧਾਮ ਸਣੇ ਖ਼ਾਟੁਸ਼ਾਮ ਦੇ ਦਰਸ਼ਨ ਕਰਵਾਏਗੀ। ਇਸ ਵਿੱਚ ਸ਼ਰਧਾਲੂ ਮੁਫ਼ਤ ਵਿੱਚ ਇਹ ਯਾਤਰਾ ਕਰ ਸਕਣਗੇ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆ...