ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ
ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਕੇ ਨਵਾਂ ਇਤਿਹਾਸ ਰਚਿਆ ਹੈ।
ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਇਹ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਰਹੀਆਂ ਹਨ। ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ ਸਨ।
ਪੰਜਾਬ ਸਰਕਾਰ ਨੇ 540 ਮੈਗਾਵ...








