Friday, March 13
Shadow

Punjab

ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ

ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ

Punjab
ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇੱਥੇ ‘ਐਨ.ਆਰ.ਆਈ. ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਐਨ.ਆਰ.ਆਈ. ਨੂੰ ਅਫਸਰਸ਼ਾਹੀ ਦੇ ਹੱਥੋਂ ਜ਼ਲਾਲਤ ਸਹਿਣੀ ਪੈਂਦੀ ਸੀ। ਉਂਜ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, “ਮੈਂ ਇਕ ਸਧਾਰਨ ਪਰਿਵਾਰ ਵਿੱਚ ਜੰਮਿਆ-ਪਲਿਆ ਹਾਂ ਜਿਸ ਕਰਕੇ ਜ਼ਮੀਨੀ ਪੱਧਰ 'ਤ...
ਰਾਏਕੇ ਕਲਾਂ ਵਿਖੇ ਘਰ-ਘਰ ਜਾ ਕੇ ਪਸ਼ੂਆਂ ਲਈ ਮਲੱਪ ਰਹਿਤ ਕਰਨ ਦੀਆਂ ਗੋਲੀਆਂ ਮੁਫ਼ਤ ਵੰਡੀਆਂ

ਰਾਏਕੇ ਕਲਾਂ ਵਿਖੇ ਘਰ-ਘਰ ਜਾ ਕੇ ਪਸ਼ੂਆਂ ਲਈ ਮਲੱਪ ਰਹਿਤ ਕਰਨ ਦੀਆਂ ਗੋਲੀਆਂ ਮੁਫ਼ਤ ਵੰਡੀਆਂ

Punjab
ਬਠਿੰਡਾ, 3 ਫਰਵਰੀ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵਿਕਾਸ ਪ੍ਰਤਾਪ ਦੀ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਬਠਿੰਡਾ ਡਾ. ਰਾਜਦੀਪ ਸਿੰਘ ਵੱਲੋਂ ਪਿੰਡ ਰਾਏਕੇ ਕਲਾਂ ਵਿਖੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਤਹਿਤ ਪਸ਼ੂ ਪਾਲਣ ਵਿਭਾਗ ਬਠਿੰਡਾ ਦੀਆਂ ਵੱਖ-ਵੱਖ ਟੀਮਾਂ ਵੱਲੋਂ ਘਰ-ਘਰ ਜਾ ਕੇ ਪਸ਼ੂਆਂ ਲਈ ਮਲੱਪ ਰਹਿਤ ਕਰਨ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਗਈਆਂ।         ਇਸ ਦੌਰਾਨ ਡਾ. ਰਾਜਦੀਪ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਸਾਰੇ ਜ਼ਿਲ੍ਹੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਜਾ ਕੇ ਮੱਝਾਂ/ਗਾਵਾਂ ਨੂੰ ਮਲੱਪ ਰਹਿਤ ਕਰ ਕੇ ਤੰਦਰੁਸਤ ਰੱਖਣ ਦਾ ਇੱਕ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਦੀ ਮੂੰਹਖੁਰ ਦੀ ਬੀਮਾਰੀ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਟੀ...
ਪੇਟ ਦੇ ਕੀੜਿਆਂ ਕਾਰਨ ਹੁੰਦੈ ਕੂਪੋਸ਼ਣ  : ਡਾ ਮੀਨਾਕਸ਼ੀ

ਪੇਟ ਦੇ ਕੀੜਿਆਂ ਕਾਰਨ ਹੁੰਦੈ ਕੂਪੋਸ਼ਣ : ਡਾ ਮੀਨਾਕਸ਼ੀ

Punjab
ਫਿਰੋਜ਼ਪੁਰ , 3 ਫਰਵਰੀ : ਪ੍ਰਭਾਰੀ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ 5 ਫਰਵਰੀ  ਨੂੰ ਰਾਸ਼ਟਰੀ ਡੀ ਵਾਰਮਿੰਗ ਡੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਨੇ ਦੱਸਿਆ ਕਿ 5 ਫਰਵਰੀ  ਨੂੰ ਡੀ ਵਾਰਮਿੰਗ ਡੇ ਅਤੇ 12 ਫਰਵਰੀ ਨੂੰ ਮੌਪ ਅਪ ਡੇ ਮਣਾਇਆ ਜਾਏਗਾ। ਉਨ੍ਹਾਂ ਦੱਸਿਆ ਕਿ  ਬੱਚਿਆਂ ਦਾ ਸ਼ਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣਾ ਬਹੁਤ ਜਰੂਰੀ ਹੈ । ਪੇਟ ਵਿੱਚ ਕੀੜੇ ਹੋਣ ਨਾਲ ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਖਾਧਾ ਪੀਤਾ ਨਹੀਂ ਲੱਗਦਾ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਹਮੇਸ਼ਾ ਥਕਾਵਟ ਰਹਿੰਦੀ ਹੈ ਤੇ ਉਸ ਦਾ ਸਰਵਪੱਖੀ ਵਿਕਾਸ ਰੁੱਕ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਦਿਨ ਨੂੰ ਮਨਾਉਣ ਦਾ ਉਦੇਸ਼ ਹੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣਾ ਹੈ। ਇਸ ਮੌਕੇ ਸਹਾਇਕ ਸਿਵਿਲ ਸਰਜਨ ਡਾ. ਸੁਸ਼ਮਾ ਨੇ ਦੱਸਿਆ ਕਿ ਡੀ ਵਾਰਮਿੰਗ ਦਿਵਸ ਵਾਲੇ ਦਿਨ ਜ਼ਿਲੇ ਦੇ ਸਾਰੇ ਆਂਗਣਵਾੜੀ ਸੈਂਟਰਾਂ, ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪ੍ਰਾਈਵੇਟ ਸਕੂਲਾਂ ਵਿਚ ਅਲਬੇਂਦਾਜ਼ੋਲ ਦੀ ਗੋਲੀ ਖੁਆਈ ਜਾ...
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਪੁਲਿਸ ਵਿਭਾਗ  ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਪੁਲਿਸ ਵਿਭਾਗ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

Punjab
ਫਾਜ਼ਿਲਕਾ 3 ਫਰਵਰੀ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਲੋਕਾਂ ਨੂੰ ਜਾਣਕਾਰੀ ਦਿੰਦਿੰਆਂ ਦੱਸਿਆ ਕਿ  ਸਰਕਾਰ ਵੱਲੋ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਚਲਾੳਦਾ ਦਾ ਮੁੱਖ ਮਕਸਦ ਸੜਕੀ ਹਾਦਸਿਆ ਨੂੰ ਘਟਾਉਣਾ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੜਕੀ ਨਿਯਮਾਂ ਬਾਰੇ ਜਾਣੂ ਕਰਵਾਉਣਾ, ਤਾ ਜੋ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਇਸੇ ਲੜੀ ਤਹਿਤ ਟੈਕਸੀ ਸਟੈਂਡ ਫਾਜ਼ਿਲਕਾ ਅਤੇ ਪਿਕਅੱਪ ਯੂਨੀਅਨ ਫਾਜਿਲਕਾ ਵਿਖੇ ਨੈਸ਼ਨਲ ਸੜਕ ਸੁਰੱਖਿਆ ਮਹੀਨਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਵਿਭਾਗ ਤੋਂ  ਮਲਕੀਤ ਸਿੰਘ, ਬਲਜੀਤ ਸਿੰਘ  ਸੰਜੇ ਸਰਮਾ ਆਰਟੀਓ ਦਫਤਰ  ਵੱਲੋਂ ਜਾਗਰੂਕਤਾ ਸੈਮੀਨਾਂਰਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਪ੍ਰੇਰਿਤ ਕੀਤਾ ...
ਆਪ ਦੀ ਸਰਕਾਰ ਆਪ ਦੇ ਦੁਆਰ , ਹੁਣ ਸਰਕਾਰੀ ਅਫਸਰ ਸੱਥਾਂ ਵਿੱਚ ਬੈਠ ਕੇ ਕਰਨਗੇ ਲੋਕਾਂ ਦੇ ਮਸਲੇ ਹੱਲ

ਆਪ ਦੀ ਸਰਕਾਰ ਆਪ ਦੇ ਦੁਆਰ , ਹੁਣ ਸਰਕਾਰੀ ਅਫਸਰ ਸੱਥਾਂ ਵਿੱਚ ਬੈਠ ਕੇ ਕਰਨਗੇ ਲੋਕਾਂ ਦੇ ਮਸਲੇ ਹੱਲ

Punjab
ਫਾਜ਼ਿਲਕਾ 3 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਹੁਣ ਸਰਕਾਰੀ ਅਫਸਰ ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਲੋਕ ਮਸਲੇ ਹੱਲ ਕਰਨਗੇ। ਇਸ ਮੁਹਿੰਮ ਦੀ ਸ਼ੁਰੂਆਤ 6 ਫਰਵਰੀ ਤੋਂ ਹੋਣ ਜਾ ਰਹੀ ਹੈ। ਇਹ ਜਾਣਕਾਰੀ ਜਿਲੇ ਤੇ ਡਿਪਟੀ ਕਮਿਸ਼ਨਰ ਡਾ   ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ਤੇ ਜਾ ਕੇ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਿਵੀਜਨਾਂ ਵਿੱਚ ਸ਼ਡਿਊਲ ਅਨੁਸਾਰ ਕੈਂਪ ਲਗਾਏ ਜਾਣਗੇ। ਇਹਨਾਂ ਕੈਂਪਾਂ ਵਿੱਚ ਵੱਖ-ਵੱਖ ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਜਿਵੇਂ ਕਿ ਜਨਮ ਸਰਟੀਫਿਕੇਟ, ਗੈਰ ਉਪਲਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫਾ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ ਐਸਸੀ, ਉਸਾਰੀ ਮਜ਼ਦੂਰਾਂ ਦੀ ਰਜਿਸਟਰੇਸ਼ਨ, ਬੁਢਾਪਾ ਪੈਨਸ਼ਨ ਬਿਜਲੀ ਬਿੱਲ ਦਾ ਭੁਗਤਾਨ, ਜ...
ਫਲਾਂ ਦੀ ਪੋਸਟਿਕ ਬਗੀਚੀ ਅੱਜ ਦੇ ਸਮੇਂ ਦੀ ਲੋੜ

ਫਲਾਂ ਦੀ ਪੋਸਟਿਕ ਬਗੀਚੀ ਅੱਜ ਦੇ ਸਮੇਂ ਦੀ ਲੋੜ

Punjab
ਫਾਜਿਲਕਾ 3 ਫਰਵਰੀ ਪੰਜਾਬ ਐਡਰੀਕਲਚਰਲ ਯੁਨੀਵਰਸਿਟੀ ਲੁਧਿਆਣਾ ਦੇ ਪਸਾਰ ਨਿਰਦੇਸਕ ਡਾ ਮੱਖਣ ਸਿੰਘ ਭੁਲਰ ਦੇ ਦਿਸ਼ਾ ਨਿਰਦੇਸ਼ਾ ਪੰਜਾਬ ਵਿੱਚ ਫਲਾਂ ਦੀ ਪੋਸਟਿਕ ਬਗੀਚੀ ਨੂੰ ਪ੍ਰਫੁਲਿਤ ਕਰਨ ਲਈ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਅਮਰਪੁਰਾ ਵਿਚ ਨੰਬਰਦਾਰ ਦੇ ਫਾਰਮ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਲਾਂ ਦੀ ਪੋਸਟਿਕ ਬਗੀਚੀ ਦੀ ਮਹੱਤਤਾ ਨੂੰ ਸਮਝਦੇ ਹੋਏ ਵੱਖ-ਵੱਖ ਪਿੰਡਾਂ ਤੋਂ ਜਿਵੇ ਕਿ ਅਮਰਪੁਰ,ਆਵਾ, ਕਰਨੀ ਖੇੜਾ, ਲੁਧਿਆਣਾ ਤੋਂ ਕਿਸਾਨਾਂ ਨੇ ਸਿਰਕਤ ਕੀਤੀ। ਇਸ ਜਾਗਰੂਕਤਾ ਕੈਂਪ ਵਿੱਚ ਡਾ ਜਗਦੀਸ ਅਰੋੜਾ ਮੁਖੀ ਫਾਰਮ ਸਲਾਹਕਾਰ ਸੇਵਾ ਕੇਂਦਰ ਅਬੋਹਰ(ਪੀ.ਏ.ਯੂ) ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਜ਼ੂਦਾ ਸਮੇ ਵਿੱਚ ਕਿਸਾਨ ਪਰਿਵਾਰ ਨੂੰ ਪੋਸਟਿਕ ਬਗੀਚੀ ਲਗਾਉਣੀ ਚਾਹੀਦੀ ਹੈ। ਤਾਂ ਜੋ ਮਨੁੱਖੀ ਸਿਹਤ ਨੂੰ ਵਿਟਾਮਿਨ,ਕੈਲਸੀਅਮ, ਫਾਸਫੋਰਸ ਆਦਿ ਦੀ ਪੂਰਤੀ ਮਿਲ ਸਕੇ। ਇਸ ਮਾਡਲ ਬਾਰੇ ਦੱਸਦੇ ਹੋਏ ਕਿਹਾ ਕਿ ਸਵਾ ਗਰਾਮ ਰਕਬੇ ਵਿੱਚ ਵੱਖ-ਵੱਖ ਤਰ੍ਹਾਂ ਦੇ 21 ਫਲਦਾਰ ਬੂਟਿਆ ਦੀ ਘਰੇਲੂ ਪੋਸਟਿਕ ਬਗੀਚੀ ਲਗਾਈ ਜਾ ਸਕਦੀ ਹੈ। ਤਾਂ ਜੋ ਸਾਰਾ ਸਾਲ ਵੱਖ-ਵੱਖ ਤਰ੍ਹਾਂ ਦੇ...
ਵਿਧਾਇਕ ਬੁੱਧ ਰਾਮ ਨੇ ਵਿਧਾਨ ਸਭਾ ਬੁਢਲਾਡਾ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਵਿਧਾਇਕ ਬੁੱਧ ਰਾਮ ਨੇ ਵਿਧਾਨ ਸਭਾ ਬੁਢਲਾਡਾ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

Punjab
ਮਾਨਸਾ, 03 ਫਰਵਰੀ: ਵਿਧਾਇਕ ਬੁਢਲਾਡਾ-ਕਮ-ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ਬੁਢਲਾਡਾ ਦੇ ਬਲਾਕ ਪ੍ਰਧਾਨਾਂ ਨਾਲ ਭਵਿੱਖ ਦੀਆਂ ਯੋਜਨਾਵਾਂ ਨੂੰ ਲੈ ਕੇ ਮੀਟਿੰਗ ਕੀਤੀ। ਉਨਾਂ ਦੱਸਿਆ ਕਿ ਪਾਰਟੀ ਢਾਂਚੇ ਨੂੰ ਜਥੇਬੰਦਕ ਰੂਪ ਵਿੱਚ ਹੇਠਲੇ ਪੱਧਰ ’ਤੇ ਵੀ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਹਰੇਕ ਪਿੰਡ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਰਹਿ ਕੇ ਮੌਕੇ ’ਤੇ ਹੀ ਲੋਕ ਸਮੱਸਿਆਵਾਂ ਦਾ ਹੱਲ ਕਰਨਗੇ । ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਵੱਖ ਵੱਖ ਵਿੰਗ ਵਿੱਚ ਜ਼ਿਲ੍ਹਾ ਪੱਧਰੀ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇੰਨ੍ਹਾਂ ਵਿੱਚ ਟਰੇਡ ਵਿੰਗ ਦੇ ਆਸ਼ੂ ਬਾਂਸਲ ਜ਼ਿਲ੍ਹਾ ਪ੍ਰਧਾਨ, ਲਲਿਤ ਸ਼ੰਟੀ ਜਿਲ੍ਹਾ ਜਨਰਲ ਸਕੱਤਰ, ਲੀਗਲ ਵਿੰਗ ਵਿੱਚ ਨਾਜ਼ਮ ਸਿੰਘ ਜ਼ਿਲਾ ਜਨਰਲ ਸਕੱਤਰ, ਐਸ.ਸੀ.ਵਿੰਗ ਵਿੱਚ ਸੰਦੀਪ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਜਨ...
5 ਫਰਵਰੀ ਤੋਂ ਸਬ ਡਵੀਜ਼ਨ ਗੁਰੂਹਰਸਹਾਏ ਅੰਦਰ “ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਜਾਣਗੇ ਕੈਂਪ : ਐਸ.ਡੀ.ਐਮ.

5 ਫਰਵਰੀ ਤੋਂ ਸਬ ਡਵੀਜ਼ਨ ਗੁਰੂਹਰਸਹਾਏ ਅੰਦਰ “ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਜਾਣਗੇ ਕੈਂਪ : ਐਸ.ਡੀ.ਐਮ.

Punjab
ਗੁਰੂਹਰਸਹਾਏ, 3 ਫਰਵਰੀ 2024.             ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਸਰਕਾਰ ਆਪ ਦੇ ਦੁਆਰ" ਤਹਿਤ 5 ਫਰਵਰੀ ਤੋਂ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਇਹ ਜਾਣਕਾਰੀ ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ ਨੇ ਦਿੱਤੀ।            ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਗੁਰੂਹਰਸਹਾਏ ਵਿਖੇ 5 ਫਰਵਰੀ ਨੂੰ ਪਿੰਡ ਮੋਹਨ ਕੇ ਉਤਾੜ, ਵਿਰਕ ਖੁਰਦ, ਚੱਕ ਸ਼ਿਕਾਰ ਗਾਹ ਅਤੇ ਵਾਰਡ ਨੰਬਰ 1,2,3,4,11 ਗੁਰੂਹਰਸਹਾਏ ਵਿੱਚ ਕੈਂਪ ਲੱਗੇਗਾ ਅਤੇ 6 ਫਰਵਰੀ ਨੂੰ ਪਿੰਡ ਫਤਿਹਗੜ੍ਹ, ਚੁੱਘਾ, ਚੱਕ ਕੰਧੇ ਸ਼ਾਹ ਅਤੇ ਚੱਕ ਮਾਦੀ ਕੇ ਵਿਖੇ ਕੈਂਪ ਲਗਾਇਆ ਜਾਵੇਗਾ, 7 ਫਰਵਰੀ ਨੂੰ ਵਾਰਡ ਨੰ. 5,6,7, 8,9,10,12,ਬਾਘੂ ਵਾਲਾ, ਦੋਨਾ ਖੁੰਦਰ, ਪੰਜ ਗਰਾਈਂ, ਇਲਾਹੀ ਬਖਸ਼ ਬੋਦਲਾ, 8 ਫਰਵਰੀ ਨੂੰ ਨੂਰੇ ਕੇ, ਦੂਲੇ ਕੇ, ਨੱਥੂ ਵਾਲਾ...
‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 6 ਫਰਵਰੀ ਤੋਂ ਸਬ ਡਵੀਜ਼ਨ ਵਾਰ ਲੱਗਣਗੇ ਵਿਸ਼ੇਸ਼ ਕੈਂਪ

‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 6 ਫਰਵਰੀ ਤੋਂ ਸਬ ਡਵੀਜ਼ਨ ਵਾਰ ਲੱਗਣਗੇ ਵਿਸ਼ੇਸ਼ ਕੈਂਪ

Punjab
ਮੋਗਾ, 3 ਫਰਵਰੀ (000) - ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਆਗਾਮੀ 6 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੈਂਪਾਂ ਦੀ ਤਿਆਰੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕੈਂਪ ਸਬ ਡਵੀਜ਼ਨ ਵਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਲਗਾਏ ਜਾਣਗੇ। ਇਕ ਸਬ ਡਵੀਜ਼ਨ ਵਿੱਚ ਰੋਜ਼ਾਨਾ 4 ਕੈਂਪ ਲਗਾਏ ਜਾਣਗੇ। ਸਬ ਡਵੀਜ਼ਨ ਵਾਰ ਦੋ ਦੋ ਟੀਮਾਂ ਬਣਨਗੀਆਂ, ਜਿਨ੍ਹਾਂ ਦੀ ਅਗਵਾਈ ਸਬੰਧਤ ਐੱਸ ਡੀ ਐੱਮ ਅਤੇ ਤਹਿਸੀਲਦਾਰ ਵੱਲੋਂ ਕੀਤੀ ਜਾਵੇਗੀ। ਸਵੇਰੇ ਵਾਲੇ ਕੈਂਪ ਦਾ ਸਮਾਂ 10:00 ਵਜੇ ਤੋਂ 12:30 ਵਜੇ ਤੱਕ ਜਦਕਿ ਬਾਅਦ ਦੁਪਹਿਰ ਵਾਲੇ ਕੈਂਪ ਦਾ ਸਮਾਂ 2:00 ਵਜੇ ਤੋਂ ਸ਼ਾਮ 4:30 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ...
ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਦਾਖਲੇ ਲਈ ਵਿਦਿਆਰਥੀ ਆਪਣੇ ਰੋਲ ਨੰਬਰ ਵਿਦਿਆਲਿਆ ਦੀ ਵੈਬਸਾਇਟ ਤੋਂ ਪ੍ਰਾਪਤ ਕਰ ਸਕਦੇ ਹਨ-ਪ੍ਰਿੰਸੀਪਲ

ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਦਾਖਲੇ ਲਈ ਵਿਦਿਆਰਥੀ ਆਪਣੇ ਰੋਲ ਨੰਬਰ ਵਿਦਿਆਲਿਆ ਦੀ ਵੈਬਸਾਇਟ ਤੋਂ ਪ੍ਰਾਪਤ ਕਰ ਸਕਦੇ ਹਨ-ਪ੍ਰਿੰਸੀਪਲ

Punjab
ਮਾਨਸਾ, 03 ਫਰਵਰੀ : ਪ੍ਰਿੰਸੀਪਲ ਸ਼੍ਰੀਮਤੀ ਰੇਖਾ ਸ਼ਰਮਾ ਨੇ ਦੱਸਿਆ ਕਿ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਵਿੱਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਖਾਲੀ ਸੀਟਾਂ ਉਪਰ ਸਾਲ 2024-25 ਦੇ ਦਾਖਲੇ ਲਈ ਜਿਹੜੇ ਵਿਦਿਆਰਥੀਆਂ ਦੇ ਫਾਰਮ ਭਰੇ ਗਏ ਸਨ, ਉਨ੍ਹਾਂ ਦੇ ਰੋਲ ਨੰਬਰ ਆ ਗਏ ਹਨ। ਉਨ੍ਹਾਂ ਦੱਸਿਆ ਕਿ 9ਵੀਂ ਜਮਾਤ ਦੇ ਵਿਦਿਆਰਥੀ ਆਪਣੇ ਰੋਲ ਨੰਬਰ ਵਿਦਿਆਲਿਆ ਸਮਿਤੀ ਦੀ ਵੈਬਸਾਈਟ https://cbseitms.nic.in/2023/nvsix/1dmin3ard/1dmin3ard ਅਤੇ 11ਵੀਂ ਜਮਾਤ ਦੇ ਵਿਦਿਆਰਥੀ ਆਪਣੇ ਰੋਲ ਨੰਬਰ https://cbseitms.nic.in/2023/nvsxi_11/1dmin3ard/1dmin3ard ’ਤੋਂ ਡਾਊਨਲੋਡ ਕਰ ਸਕਦੇ ਹਨ। ਪ੍ਰਿੰਸੀਪਲ ਨੇ ਦੱਸਿਆ ਕਿ ਪ੍ਰੀਖਿਆ 10 ਫਰਵਰੀ 2024 ਨੂੰ ਸਵੇਰੇ 10:30 ਵਜੇ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 94785-47460 ਅਤੇ 98780-85025 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।...