Shadow

Punjab

ਗੀਤਾਂ ਅਤੇ ਸੁਮਨ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਵਿਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ

ਗੀਤਾਂ ਅਤੇ ਸੁਮਨ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਵਿਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ

Punjab
ਫਾਜਿਲਕਾ  10 ਫਰਵਰੀ ਬੀਤੇ ਦਿਨੀਂ ਸਟੇਟ ਲੈਵਲ ਦੀਆਂ  ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀਆਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਅਰਾਈਆਂ ਵਾਲਾ ਦੇ ਦੋ ਵਿਦਿਆਰਥਣਾ ਕਾਜਲ ਅਤੇ ਸੁਮਨ ਨੇ ਕਰਮਵਾਰ 100 ਮੀਟਰ ਅਤੇ 50 ਮੀਟਰ ਦੌੜ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਨਾ ਕੇਵਲ ਆਪਣੇ ਸਕੂਲ ਆਪਣੇ ਪਿੰਡ ਚੱਕ ਅਰਾਈਆਂ ਵਾਲਾ ਆਪਣੇ ਬਲਾਕ ਜਲਾਲਾਬਾਦ 2  ਦਾ ਹੀ ਨਹੀਂ ਸਗੋਂ ਫਾਜਿ਼ਲਕਾ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ।ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਬੱਚਿਆਂ ਦੇ ਮਾਪੇ ਵੀ ਇਨਾ ਵਿਦਿਆਰਥਣਾ ਨੂੰ ਪੜਾਉਣ ਵਾਲੀ ਅਧਿਆਪਕਾ ਸੁਨੀਤਾ  ਰਾਣੀ ਅਤੇ ਸਕੂਲ ਮੁਖੀ ਸ੍ਰੀ ਗੋਪਾਲ ਕ੍ਰਿਸ਼ਨ ਨੂੰ ਵਧਾਈਆਂ ਦਿੰਦੇ ਰਹੇ ।ਜਿਸ ਤਰ੍ਹਾਂ ਇਹਨਾਂ ਬੱਚੀਆਂ ਨੇ ਲੜਕੇ ਤੇ ਲੜਕੀਆਂ ਦੇ ਕੰਬਾਇਨਡ  ਮੁਕਾਬਲੇ ਵਿੱਚੋਂ ਜਿੱਤ ਪ੍ਰਾਪਤ ਕੀਤੀ ਵਾਕਿਆ ਹੀ ਕਾਬਲੇ ਤਰੀਫ ਕਾਰਜ ਸੀ। ਇਸ ਮੌਕੇ ਬਲਾਕ ਜਲਾਲਾਬਾਦ 2 ਦੇ ਬੀਪੀਈਓ ਸ੍ਰੀ ਨਰਿੰਦਰ ਸਿੰਘ ਜੀ ਨੇ ਸਟੇਟ ਲੈਵਲ ਦੇ ਮੁਕਾਬਲਿਆਂ ਵਿੱਚ ਇਹਨਾਂ ਬੱਚਿਆਂ ਦੀ ਜਿੱਤ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਹਨਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ ਤੇ ਬਾਕੀ ਬੱ...
ਹੇਠਲੇ ਪੱਧਰ ਤੱਕ ਲੋਕਾ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ – ਈ.ਟੀ.ਓ.

ਹੇਠਲੇ ਪੱਧਰ ਤੱਕ ਲੋਕਾ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ – ਈ.ਟੀ.ਓ.

Punjab
ਅੰਮ੍ਰਿਤਸਰ 10 ਫਰਵਰੀ 2024-- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ  ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਬੇਰੀਆਂ ਵਾਲਾ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ  ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊ...
ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਵਿਕਾਸ- ਧਾਲੀਵਾਲ

ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਵਿਕਾਸ- ਧਾਲੀਵਾਲ

Punjab
ਅੰਮ੍ਰਿਤਸਰ/ ਅਟਾਰੀ, 10 ਫਰਵਰੀ 2024 (        )-ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ।  ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ  ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਕਰਨਲ ਕੁਲਦੀਪ ਸਿੰਘ ਸਿੱਧੂ, ਕਰਨਲ ਹਰਿੰਦਰ ਸਿੰਘ ਅਟਾਰੀ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੇ ਸਮਾਰਕ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ   ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਥਿਆਰ ਉਲਟੇ ਕਰਕੇ ਸਾਲਾਮੀ ਵੀ ਦਿੱਤੀ ਗਈ। ਇਸ ਉਪਰੰਤ ਅਟਾਰੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂ...
ਫਿਰੋਜ਼ਪੁਰ ਵਿਖੇ ਰਾਜ ਪੱਧਰੀ ਬਸੰਤ ਮੇਲੇ ਦਾ ਹੋਇਆ ਸ਼ਾਨਦਾਰ ਆਗਾਜ਼

ਫਿਰੋਜ਼ਪੁਰ ਵਿਖੇ ਰਾਜ ਪੱਧਰੀ ਬਸੰਤ ਮੇਲੇ ਦਾ ਹੋਇਆ ਸ਼ਾਨਦਾਰ ਆਗਾਜ਼

Punjab
ਫਿਰੋਜ਼ਪੁਰ, 10 ਫਰਵਰੀ 2024. ਫਿਰੋਜ਼ਪੁਰ ਵਿਖੇ ਮਨਾਏ ਜਾ ਰਹੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲੇ ਦਾ ਅੱਜ ਸ਼ਾਨਦਾਰ ਆਗਾਜ਼ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਬਸੰਤ ਮੇਲੇ ਦੇ ਆਗਾਜ਼ ਦੌਰਾਨ ਵਿਧਾਇਕ ਰਜ਼ਨੀਸ ਦਹੀਯਾ, ਰਣਬੀਰ ਭੁੱਲਰ, ਅਤੇ ਫੌਜਾ ਸਿੰਘ  ਸਰਾਰੀ ਆਪਣੇ ਸੰਬੋਧਨ ਵਿੱਚ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਮਨਾਏ ਜਾਂਦੇ ਬਸੰਤ ਪੰਚਮੀ ਦੇ ਤਿਓਹਾਰ ਨੂੰ ਰਾਜ ਪੱਧਰ ਦਾ ਮੇਲਾ ਬਣਾ ਕੇ ਮੁੱਖ ਮੰਤਰੀ  ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਫਿਰੋਜ਼ਪੁਰ ਜ਼ਿਲ੍ਹੇ ਨੂੰ ਪੂਰੀ ਦੁਨੀਆਂ `ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਮਿਸ. ਅਨਮੋਲ ਗਗਨ ਮਾਨ ਦਾ ਬਹੁਤ ਵੱਡਾ ਅਤੇ ਇਤਿਹਾਸਕ ਫੈਸਲਾ ਹੈ  ਜੋ ਫਿਰੋਜ਼ਪੁਰ ਦੇ ਬਸੰਤ ਨੂੰ ਰਾਜ ਪੱਧਰ ਤੇ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਗ੍ਰੀਸ ਤੋਂ ਅੰਤਰਰਾਸ਼ਟਰੀ ...
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਿਰਾਸਤੀ ਮੇਲੇ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ : ਜਸਪ੍ਰੀਤ ਸਿੰਘ

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਿਰਾਸਤੀ ਮੇਲੇ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ : ਜਸਪ੍ਰੀਤ ਸਿੰਘ

Punjab
ਬਠਿੰਡਾ, 10 ਫ਼ਰਵਰੀ : ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੱਥੇ ਕਰਵਾਏ ਜਾ ਰਹੇ 17ਵੇਂ ਵਿਰਾਸਤੀ ਮੇਲੇ ਦੇ ਆਖ਼ਰੀ ਦਿਨ ਸ. ਮੁੱਖ ਮਹਿਮਾਨ ਵਜੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।           ਡਿਪਟੀ ਕਮਿਸ਼ਨਰ ਨੇ ਇਸ ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਰਾਸਤੀ ਮੇਲੇ ਦੌਰਾਨ 11 ਫਰਵਰੀ ਨੂੰ ਸ਼ਾਮ 7 ਵਜੇ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕਵੀਸਰੀ, ਕਵੀ ਦਰਬਾਰ, ਦੇਸ਼ੀ ਖੇਡਾਂ, ਰੱਸਾ-ਕਸੀ, ਮੁਗਦਰ ਚੁੱਕਣਾ, ਘੋਲ ਤੇ ਬਾਜ਼ੀ ਤੋਂ ਇਲਾਵਾ ਮਲਵਈ ਗਿੱਧਾ ਵੀ ਪੇਸ਼ ਕੀਤਾ ਜਾਵੇਗਾ।           ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਵਿਰਾਸਤੀ ਮੇਲੇ ਵਿੱਚ ਵੱਧ ਤੋਂ ਵੱਧ ਪਹੁੰਚ ਕੇ ਮੇਲੇ ਦਾ ਆਨੰਦ ਮਾਨਣ ਦੀ ਅਪੀਲ ਕੀਤੀ।...
ਫਾਜ਼ਿਲਕਾ ਦੇ ਵਿਧਾਇਕ ਵੱਲੋਂ 4 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਫਾਜ਼ਿਲਕਾ ਦੇ ਵਿਧਾਇਕ ਵੱਲੋਂ 4 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Punjab
ਫਾਜ਼ਿਲਕਾ 10 ਫਰਵਰੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਮੁਹੰਮਦ ਪੀਰਾ, ਸਲੇਮ ਸ਼ਾਹ, ਜੱਟ ਵਾਲੀ ਅਤੇ ਗੰਜੂਆਣਾ ਵਿੱਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਾਣੀ ਦੀਆਂ ਟੈਕੀਆਂ ਦਾ ਨੀਹ ਪੱਥਰ ਰੱਖਿਆ। ਇਸ ਤੋਂ ਬਿਨਾਂ ਉਹਨਾਂ ਨੇ ਥਾਪਰ ਮਾਡਲ ਨਾਲ ਬਣਨ ਵਾਲੇ ਛੱਪੜ ਅਤੇ ਗਰਾਊਂਡ, ਇੰਟਰਲੋਕ ਗਲੀਆਂ, ਪਾਰਕਾਂ ਤੇ ਆਂਗਨਵਾੜੀ ਕੇਂਦਰ ਦੇ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ। ਇਹ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਪਿੰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਸਰਹੱਦੀ ਪਿੰਡਾਂ ਵਿੱਚ ਪੀਣ ਦੇ ਪਾਣੀ ਦੀ ਮੁੱਖ ਸਮੱਸਿਆ ਸੀ ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਹੱਲ ਨਹੀਂ ਕੀਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਇਸ ਸਮੱਸਿਆ ਦੇ ਸਥਾਈ ਹੱਲ ਦੇ ਉਪਰਾਲੇ ਆਰੰਭੇ ਗਏ ਹਨ ਤਾਂ ਜੋ ...
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਹਤ ਵਿਭਾਗ ਨੇ ਲਗਾਇਆ ਜੱਚਾ-ਬੱਚਾ ਜਾਂਚ ਕੈਂਪ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਹਤ ਵਿਭਾਗ ਨੇ ਲਗਾਇਆ ਜੱਚਾ-ਬੱਚਾ ਜਾਂਚ ਕੈਂਪ

Punjab
ਮਾਨਸਾ, 10 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ (ਐਮ.ਸੀ.ਐਚ.) ਮਾਨਸਾ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਏ ਨੇ ਦੱਸਿਆ ਕਿ ਕੈਂਪ ਵਿੱਚ ਡਾ. ਜੋਤੀ ਸ਼ਾਰਦਾ ਐਮ.ਡੀ.(ਔਰਤ ਰੋਗਾਂ ਦੇ ਮਾਹਿਰ) ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਟੈਸਟ ਵੀ ਮੌਕੇ ’ਤੇ ਕੀਤੇ ਗਏ। ਉਨ੍ਹਾਂ ਗਰਭਵਤੀ ਔਰਤਾਂ ਨੂੰ ਚੰਗਾ ਪੌਸ਼ਟਿਕ ਭੋਜਨ ਜਿਵੇਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਗੁੜ੍ਹ, ਚਣੇ, ਦੁੱਧ, ਦਹੀਂ, ਜੂਸ ਆਦਿ ਘਰੇਲੂ ਚੀਜਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਸਮੇਂ-ਸਮੇਂ ’ਤੇ ਮਾਹਿਰ ਡਾਕਟਰ ਦੀ ਸਲਾਹ ਨਾਲ ਜਾਂਚ ਕਰਵਾਉਣ ਲਈ ਸਮਝਾਇਆ ਗਿਆ, ਤਾਂ ਜੋ ਕਿਸੇ ਵੀ ਤਕਲੀਫ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਜਾਣਕਾਰੀ ...
ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ-ਵਿਧਾਇਕ ਡਾ. ਵਿਜੈ ਸਿੰਗਲਾ

ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ-ਵਿਧਾਇਕ ਡਾ. ਵਿਜੈ ਸਿੰਗਲਾ

Punjab
ਮਾਨਸਾ, 10 ਫਰਵਰੀ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਸੇ ਤਹਿਤ ਅੱਜ ਪਿੰਡ ਮਾਨਸਾ ਬੀਬੜੀਆਂ ਤੋਂ ਔਤਾਂਵਾਲੀ ਤੱਕ ਤਕਰੀਬਨ 2.5 ਕਿਲੋਮੀਟਰ ਤੱਕ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਸੀ ਕਿ ਪਿੰਡ ਮਾਨ ਬੀਬੜੀਆਂ ਤੋਂ ਔਤਾਂਵਾਲੀ ਤੱਕ ਕਰੀਬ 2.5 ਕਿਲੋਮੀਟਰ ਤੱਕ ਕੱਚੇ ਰਸਤੇ ਨੂੰ ਪੱਕਾ ਕੀਤਾ ਜਾਵੇ, ਕਿਉਂਕਿ ਪਿੰਡ ਦੀ ਅਨਾਜ ਮੰਡੀ ਇਸ ਰਸਤੇ ’ਤੇ ਸਥਿਤ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਇਸ ਰਸਤੇ ਕੰਮ ਸ਼ੁਰੂ ਕਰਵਾਇਆ ਗਿਆ। ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਖ਼ਰਾਬ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ, ਤਾਂ ਜੋ ਰਾਹਗੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ...
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦੀ ਮੀਟਿੰਗ

Punjab
ਮੋਗਾ, 10 ਫਰਵਰੀ: ਪੰਜਾਬ ਸਰਕਾਰ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਟੈਲੀਕਾਮ ਟਾਵਰ/ਅਪਟੀਕਲ ਫਾਈਬਰ ਦੀ ਸਰਲ ਅਤੇ ਪ੍ਰਾਦਰਸ਼ੀ ਤਰੀਕੇ ਨਾਲ ਪ੍ਰਵਾਨਗੀ ਦਾ ਕੰਮ ਮੁਕੰਮਲ ਕਰਨ ਸਬੰਧੀ ਟੈਲੀਕਾਮ ਗਾਇਡਲਾਇਨਜ਼-2020 ਜਾਰੀ ਕੀਤੀਆਂ ਗਈਆਂ ਹਨ। ਜਿਸ ਅਨੁਸਾਰ ਪੰਜਾਬ ਸੂਬੇ ਦੇ ਹਰੇਕ ਜਿਲ਼੍ਹੇ ਵਿੱਚ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਚੇਅਰਮੈਨ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਨ ਅਤੇ ਕਨਵੀਨਰ ਸਬੰਧਤ ਜ਼ਿਲ੍ਹੇ ਦੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਹਨ। ਉਕਤ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਵਿੱਚ ਆਨਲਾਈਨ ਬਿਜ਼ਨਸ ਫਸਟ ਪੋਰਟਲ ਤੇ ਲੰਬਿਤ ਪਈਆਂ 10 ਅਰਜ਼ੀਆਂ ਦੀ ਪ੍ਰਗਤੀ ਰੀਵਿਊ ਕਰਨ ਸਬੰਧੀ  ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦੀ ਮੀਟਿੰਗ ਕਨਵੀਨਰ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਮੋਗਾ ਸ੍ਰੀ ਸੁਖਮਿੰਦਰ ਸਿੰਘ ਰੇਖੀ ਵੱਲੋਂ, ਡਿਪਟੀ ਕਮਿਸ਼ਨਰ, ਮੋਗਾ ਸ੍ਰ. ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।  ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਭਾਗ ਲਿਆ। ਚੇਅਰਮੈਨ-ਕਮ-ਡਿਪਟੀ ਕਮਿਸ਼ਨਰ, ਮੋਗਾ ਨੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਪੰ...
ਮੌਕੇ ਤੇ ਜਾਰੀ ਕੀਤੇ ਗਏ ਲਾਭਪਾਤਰੀ ਕਾਰਡ ਅਤੇ ਸਰਟੀਫਿਕੇਟ

ਮੌਕੇ ਤੇ ਜਾਰੀ ਕੀਤੇ ਗਏ ਲਾਭਪਾਤਰੀ ਕਾਰਡ ਅਤੇ ਸਰਟੀਫਿਕੇਟ

Punjab
ਫਿਰੋਜ਼ਪੁਰ 10 ਫਰਵਰੀ 2024:   ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨਾਂ ਤਹਿਤ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ ਲਾਹਾ ਜ਼ਿਲ੍ਹਾ ਵਾਸੀਆਂ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਖੇ ਲਗਾਏ ਕੈਂਪਾਂ ’ਚ ਸੈਂਕੜੇ ਲੋਕ ਪਹੁੰਚ ਕੇ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀ ਜਾ ਰਹੀਆਂ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਜਾਗਰੂਕਤਾ ਵੈਨਾਂ ਵੀ ਸ਼ਾਮਿਲ ਹੋ ਕੇ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਅਤੇ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਆਡੀਓ ਵਿਜੂਅਲ ਮਾਧਿਅਮ ਰਾਹੀਂ ਜਾਗਰੂਕ ਕਰ ਰਹੀਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।             ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸਬ ਡਵੀਜ਼ਨ ਜ਼ੀਰਾ ਦੇ ਪਿੰਡ ਮੱਲੋ ਕੇ, ਰਟੌਲ ਬੇਟ, ਅਵਾਨ, ਸ਼ਾਹਵਾਲਾ ਅਤੇ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਕਾਹਨ ਸਿੰਘ ਵਾਲਾ, ਚੱਕ ਮੋਬਾਇਨ ਹਰਦੋ ਢੰਡੀ (ਲਾਲਚੀਆਂ), ਜੰਡ ਵਾਲਾ,ਮੇਘਾ...