ਸਿਹਤ ਵਿਭਾਗ ਵੱਲੋਂ 05 ਫਰਵਰੀ ਨੂੰ ਡੀ-ਵਾਰਮਿੰਗ ਅਤੇ 12 ਫਰਵਰੀ ਨੂੰ ਮਨਾਇਆ ਜਾਵੇਗਾ ਮੋਪ ਅਪ ਡੇਅ
ਮਾਨਸਾ, 03 ਫਰਵਰੀ:
ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ’ਤੇ 05 ਫਰਵਰੀ 2024 ਨੂੰ ਡੀ-ਵਾਰਮਿੰਗ ਡੇਅ ਅਤੇ 12 ਫਰਵਰੀ 2024 ਨੂੰ ਮੋਪ ਅਪ ਡੇਅ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਕੂਲਾਂ ਅਤੇ ਆਂਗੜਵਾੜੀ ਸੈਂਟਰਾਂ ਵਿਚ ਦਾਖਲ ਬੱਚਿਆਂ ਤੋ ਇਲਾਵਾ ਸਕੂਲੋ ਵਿਰਵੇ ਕਿਸ਼ੋਰ ਕਿਸ਼ੋਰੀਆਂ ਨੂੰ ਐਲਬੈਂਡਾਜੋਲ ਦੀ ਗੋਲੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਸ ਦਿਨ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੇ ਖਾਤਮੇ ਲਈ ਐਲਬੈਂਡਾਜੋਲ ਦੀ ਗੋਲੀ ਦਿੱਤੀ ਜਾਣੀ ਹੈ, ਇਸ ਵਿਚ ਆਂਗਣਵਾੜੀ ਅਤੇ ਸਰਕਾਰੀ ਸਕੂਲਾਂ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਕਵਰ ਕੀਤੇ ਜਾਣੇ ਹਨ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਕਵਰ ਕੀਤੇ ਜਾਣ ਵਾਲੇ ਬੱਚਿਆਂ ਦੀ ਕੁੱ...








