Shadow

Punjab

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਸੈੱਲ ਵੱਲੋਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਸੈੱਲ ਵੱਲੋਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ

Punjab
ਮੋਗਾ 10 ਫ਼ਰਵਰੀ: ਸੀਨੀਅਰ ਕਪਤਾਨ  ਪੁਲਿਸ ਮੋਗਾ  ਦੇ ਦਿਸ਼ਾ ਨਿਰਦੇਸ਼ ਹੇਠ ਅਤੇ  ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ   ਨੂੰ ਮੁੱਖ ਰੱਖਦਿਆਂ ਅੱਜ ਡਾਕਟਰ ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਮੋਗਾ ਦੇ ਵਿਦਿਆਰਥੀਆ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ ।  ਇਸ ਕੈਂਪ ਵਿੱਚ ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ  ਨੇ ਸੰਬੋਧਨ ਕੀਤਾ। ਏਐਸਆਈ ਕੇਵਲ ਸਿੰਘ ਲੇਨ ਡਰਾਈਵਿੰਗ ਸੰਬੰਧੀ ਅਤੇ ਵਹੀਕਲਾਂ ਉਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ । ਸੁਖਜਿੰਦਰ...
ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ -ਗੁਰਮੀਤ ਸਿੰਘ ਖੁਡੀਆਂ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ -ਗੁਰਮੀਤ ਸਿੰਘ ਖੁਡੀਆਂ

Punjab
ਅਬੋਹਰ 9 ਫਰਵਰੀ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸੀਤੋ ਗੁਨੋ ਵਿਖੇ ਕਰਵਾਈ ਗਈ ਸਾਹੀਵਾਲ ਮੈਗਾ ਕਾਫ਼ ਰੈਲੀ ਦਾ ਉਦਘਾਟਨ ਕਰਨ ਪਹੁੰਚੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵੱਧੇ ਲਈ ਬਚਨਵੱਧ ਹੈ। ਇਸ ਮੌਕੇ ਉਨਾਂ ਨੇ ਪਸ਼ੂ ਪਾਲਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪਸ਼ੂ ਪਾਲਣ ਇੱਕ ਅਜਿਹਾ ਕੀਤਾ ਹੈ ਜਿਸ ਦੇ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਕਿਉਂਕਿ ਹੁਣ ਜਮੀਨ ਤਾਂ ਹੋਰ ਵਧਾਈ ਨਹੀਂ ਜਾ ਸਕਦੀ ਇਸ ਲਈ ਸਾਨੂੰ ਆਮਦਨ ਵਧਾਉਣ ਲਈ ਸਹਾਇਕ ਖੇਤੀ  ਧੰਦਿਆਂ ਦਾ ਲਾਹਾ ਲੈਣਾ ਚਾਹੀਦਾ ਹੈ। ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਪੜ੍ਹਾਈ ਕਰਕੇ ਸਾਡੇ ਨੌਜਵਾਨ ਯੋਗ ਬਣਨ ਤਾ ਕਿ ਉਹ ਵੱਖ-ਵੱਖ ਤਰੀਕਿਆਂ ਨਾਲ ਆਪਣੀ ਆਮਦਨ ਪੈਦਾ ਕਰ ਸਕਣ। ਉਹਨਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਵਿਦੇਸ਼ ਨਾਲੋਂ ਆਪਣਾ ਮੁਲਕ ਬਿਹਤਰ ਹੈ ਇਥੇ ਮਿਹਨਤ ਕਰੋ ਤਾਂ ਸਰਕਾਰ ਤੁਹਾਡੀ ਹਰ ਪ੍ਰਕਾਰ ਦੀ ਮਦਦ ਕਰੇਗੀ। ਕਿੰਨੂੰ ਦੀ ਗੱਲ ਕਰਦਿਆਂ ਉਹਨਾਂ ਨ...
‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ

‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 9 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ 2023 ਦੇ ਅੰਤ ਤੱਕ "ਮੇਰਾ ਬਿੱਲ ਐਪ" 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ ਕੁੱਲ 918 ਜੇਤੂਆਂ ਨੇ 43,73,555 ਰੁਪਏ ਦੇ ਇਨਾਮ ਜਿੱਤੇ ਹਨ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ ਕੁੱਲ 59,616 ਬਿੱਲਾਂ ਵਿੱਚੋਂ 52,988 ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 6628 ਬਿੱਲਾਂ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਬੰਧਿਤ ਵਿਕਰੇਤਾਵਾਂ ਨੂੰ 1361 ਨੋਟਿਸ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਟੈਕਸੇਸ਼ਨ ਜਿਲ੍ਹਾ ਫਿਰੋਜ਼ਪੁਰ ਤੋਂ ਸੱਭ ਤੋਂ ਵੱਧ ਗਲਤ ਬਿੱਲ 189 ਪ੍...
ਐਨਸੀਸੀ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਨੇ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਲਈ ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਕੀਤੀਆਂ ਦਾਨ

ਐਨਸੀਸੀ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਨੇ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਲਈ ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਕੀਤੀਆਂ ਦਾਨ

Punjab
ਅੰਮ੍ਰਿਤਸਰ 09 ਫਰਵਰੀ 2024--- ਕਰਨਲ ਹਰਪ੍ਰੀਤ ਸਿੰਘ, ਕਾਰਜਕਾਰੀ ਗਰੁੱਪ ਕਮਾਂਡਰ, ਨੈਸ਼ਨਲ ਕੈਡੇਟ ਕੋਰ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਨੇ ਸਟਾਫ਼ ਅਤੇ ਐਨ.ਸੀ.ਸੀ. ਕੈਡਿਟਾਂ ਦੇ ਨਾਲ 09 ਫਰਵਰੀ 2024 ਨੂੰ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਤਹਿਸੀਲਪੁਰਾ ਸ਼ਾਖਾ ਦਾ ਦੌਰਾ ਕੀਤਾ।  ਉਨ੍ਹਾਂ ਚੈਰੀਟੇਬਲ ਸੁਸਾਇਟੀ ਵੱਲੋਂ ਮਾਨਵਤਾ ਪ੍ਰਤੀ ਕੀਤੇ ਜਾ ਰਹੇ ਅਥਾਹ ਸੇਵਾ ਦੇ ਸ਼ਲਾਘਾਯੋਗ ਉਪਰਾਲੇ ਦੀ ਸ਼ਲਾਘਾ ਕੀਤੀ। ਆਪਣੀ ਫੇਰੀ ਦੌਰਾਨ ਉਨ੍ਹਾਂ ਨੂੰ ਭਗਤ ਪੂਰਨ ਜੀ ਅਜਾਇਬ ਘਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਦੇ ਦੌਰੇ ਦੇ ਹਿੱਸੇ ਵਜੋਂ, ਉਨ੍ਹਾਂ ਨੂੰ ਵੱਖ-ਵੱਖ ਵਾਰਡਾਂ ਵਿੱਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਮਰੀਜ਼ਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਸਥਿਤੀਆਂ ਬਾਰੇ ਜਾਣੂ ਕਰਵਾਇਆ। ਸਟਾਫ਼ ਅਤੇ ਅੰਮ੍ਰਿਤਸਰ ਗਰੁੱਪ ਦੇ ਐਨਸੀਸੀ ਕੈਡਿਟਾਂ ਦੇ ਨਾਲ-ਨਾਲ ਲੋੜਵੰਦਾਂ ਨੂੰ ਦਵਾਈਆਂ, ਲੰਗਰ ਲਈ ਖਾਣ-ਪੀਣ ਦੀਆਂ ਵਸਤੂਆਂ ਅਤੇ ਸਟੇਸ਼ਨਰੀ ਕਿੱਟਾਂ ਦੇ ਰੂਪ ਵਿੱਚ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕੀਤੀ ਗਈ। ਤਹਿਸੀਲਪੁਰਾ ਬ੍ਰਾਂਚ ਨੇ ਐਨ.ਸੀ.ਸੀ. ਵੱਲੋਂ ਦਿੱਤੀ ਗਈ ਹਮਦਰਦੀ ਅਤੇ ਸਹਾਇਤਾ ਲਈ ਧੰਨਵਾਦ...
ਪੰਜਾਬ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

Punjab
ਅੰਮ੍ਰਿਤਸਰ, 9 ਫਰਵਰੀ:    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਆਸਟ੍ਰੇਲੀਆ ਸਥਿਤ ਰਿਤਿਕ ਰੈਲੀ ਅਤੇ ਜੇਲ੍ਹ ਵਿੱਚ ਕੈਦੀ ਕੁਨਾਲ ਮਹਾਜਨ ਦੇ ਨਿਰਦੇਸ਼ਾਂ 'ਤੇ ਚਲਾਏ ਜਾ ਰਹੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।  ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਇਸ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।    ਫੜੇ ਗਏ ਵਿਅਕਤੀਆਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ਼ ਛਿੱਲਰ (19) ਅਤੇ ਕਰਨਦੀਪ ਸਿੰਘ ਉਰਫ਼ ਕਰਨਜੀਤ ਉਰਫ਼ ਢਾਣੀ (21) ਦੋਵੇਂ ਵਾਸੀ ਗੁਰੂ ਕੀ ਵਡਾਲੀ ਅੰਮ੍ਰਿਤਸਰ, ਸ਼ਰਨਜੀਤ ਸਿੰਘ ਉਰਫ਼ ਸੰਨੀ (24) ਵਾਸੀ ਪਿੰਡ ਬੀਹਲਾ, ਦੀਪਕ ਕੁਮਾਰ ਉਰਫ਼ ਤਰਨਤਾਰਨ ਵਜੋਂ ਹੋਈ ਹੈ।  ਦੀਪੂ (24) ਤਰਨਤਾਰਨ ਦੇ ਚੋਹਲਾ ਸਾਹਿਬ, ਸੰਦੀਪ ਸਿੰਘ ਉਰਫ ਕਾਕਾ (26) ਅੰਮ੍ਰਿਤਸਰ ਅਤੇ ਨਰਿੰਦਰ ਸਿੰਘ ਉਰਫ ਸੋਨੂੰ ਉਰਫ ਸੋਨੀ (30) ਤਰ...
ਟਰੈਫਿਕ ਨਿਯਮਾ ਦੀ ਪਾਲਣਾ ਕਰਨ ਬਾਰੇ ਟਰੱਕ ਡਰਾਈਵਰਾ ਨਾਲ ਕੀਤਾ ਟਰੈਫਿਕ ਸੈਮੀਨਾਰ

ਟਰੈਫਿਕ ਨਿਯਮਾ ਦੀ ਪਾਲਣਾ ਕਰਨ ਬਾਰੇ ਟਰੱਕ ਡਰਾਈਵਰਾ ਨਾਲ ਕੀਤਾ ਟਰੈਫਿਕ ਸੈਮੀਨਾਰ

Punjab
ਅੰਮ੍ਰਿਤਸਰ 9 ਫਰਵਰੀ 2024--  ਮਾਣਯੋਗ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਜ਼ੋਮਾਟੋ (ਰੈਸਟੁਰੈਂਟ ਤੋ ਘਰ ਅਤੇ ਹੋਰ ਸੰਸਥਾਵਾਂ ਤੇ ਖਾਣਾ ਡਿਲੀਵਰੀ ਬੋਇਜ਼ )ਦੇ ਡਰਾਈਵਰਾ ਨਾਲ ਟਰੈਫਿਕ ਸੈਮੀਨਾਰ ਕੀਤਾ। ਉਹਨਾਂ ਨੂੰ ਰੋਡ ਸਾਇਨ ਸਮਝਾਏ ਗਏ ਅਤੇ ਉਹਨਾਂ ਨੂੰ ਸੜਕ ਤੇ ਚਲਦਿਆ ਟਰੈਫਿਕ ਨਿਯਮਾ ਦੀ ਪਾਲਣਾ ਕਰਨ ਬਾਰੇ ਹਦਾਇਤ ਕੀਤੀ ਅਤੇ ਖ਼ਾਸ ਤੌਰ ਤੇ ਹੈਲਮੇਟ ਬਾਰੇ ਵੀ ਦੱਸਿਆ ਗਿਆ। ਉਨਾਂ ਸੀਟ ਬੈਲਟ ਬਾਰੇ ਦੱਸਿਆ, ਰੈੱਡ ਲਾਈਟ ,ਗੱਡੀ ਚਲਾਉਂਦੇ ਸਮੇ ਹਮੇਸ਼ਾ ਸੀਟ ਬੈਲਟ ਪਹਿਨੋ, ਫਸਟ ਏਡ ਕਿੱਟ ਦੀ ਵਰਤੋ ਬਾਰੇ ਦੱਸਿਆ ਗਿਆ ਅਤੇ ਹੋਰ ਟਰੈਫਿਕ ਨਿਯਮਾ ਬਾਰੇ ਦੱਸਿਆ। ਇਸ ਤੋ ਇਲਾਵਾ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਵਿਖੇ ਟਰੱਕ ਡਰਾਈਵਰਾ ਨਾਲ ਟਰੈਫਿਕ ਸੈਮੀਨਾਰ ਕੀਤਾ। ਉਹਨਾਂ ਨੂੰ ਦਸਿਆ ਕਿ ਟਰੱਕ ਚਲਾਉਂਦੇ ਸਮੇ ਜਿਵੇਂ ਕੇ ਆਪਣੀ ਲੇਨ ਵਿਚ ਚੱਲਣ, ਓਵਰਲੋਡ, ਓਵਰਸਪੀਡ ਨਾਲ ਚਲਾਉਣ, ਕਿਸੇ ਵੀ ਤਰਾ ਦਾ ...
10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ -ਡਿਪਟੀ ਕਮਿਸ਼ਨਰ

10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ -ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 9 ਫਰਵਰੀ 2024--- ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਦੇ ਇਹ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੋ ਸਕਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਭੈਣੀ ਰਾਮਦਿਆਲ, ਸਰਕਾਰੀ ਐਲੀਮੈਂਟਰੀ ਸਕੂਲ ਸੱਤੋਵਾਲ, ਸਰਕਾਰੀ ਐਲੀਮੈਂਟਰੀ ਸਕੂਲ ਸੇਰੋਂਬਾਘਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੇਰੀਆਂਵਾਲਾ ਵਿਖੇ ਕੈਂਪ ਲੱਗਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਹੂਲਤਾਂ ਦਾ ਲਾਭ ਲੈਣ।...
ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

Punjab
ਚੰਡੀਗੜ੍ਹ, 9 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਛੱਤੀਸਗੜ੍ਹ ਵਿਖੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜੋ ਕਿ ਇਸ ਕੋਟਕਪੂਰਾ ਇਲਾਕੇ ਲਈ ਤੇ ਸੂਬੇ ਲਈ ਮਾਣ ਵਾਲੀ ਗੱਲ ਹੈ। ਸਪੀਕਰ ਨੇ ਇਸ ਹੋਣਹਾਰ ਬੱਚੀ ਦੀ ਸ਼ਾਨਦਾਰ ਪ੍ਰਾਪਤੀ 'ਤੇ ਮਾਪਿਆਂ, ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਇਹ ਬੱਚੀ ਭਵਿੱਖ ਵਿੱਚ ਵੀ ਬੁਲੰਦੀਆਂ ਛੂਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਪ੍ਰਾਪਤੀਆਂ ਕਰਨ ਵਾਲੇ ਵੱਖ-ਵੱਖ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਇਹ ਸਿਲਸਿਲਾ ਅੱਗੋਂ ਵੀ ਜਾਰੀ ਰਹੇਗਾ। ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ...
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

Punjab
ਮਾਨਸਾ, 09 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਕਿਸੇ ਅਣਜਾਣ ਵਿਅਕਤੀ, ਜਿਸਦੀ ਪਹਿਚਾਣ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੇ ਮਾਲਕ ਵੱਲੋਂ ਨਹੀਂ ਕੀਤੀ ਗਈ, ਨੂੰ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ’ਤੇ ਰੋਕ ਲਗਾਈ ਜਾਵੇ, ਸਾਈਬਰ ਕੈਫੇ ਅਤੇ ਐਸ.ਡੀ.ਟੀ./ਪੀ.ਸੀ.ਓ. ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਹੁਕਮ ਵਿੱਚ ਕਿਹਾ ਗਿਆ ਕਿ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ਵਾਲੇ ਦਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਰਜਿਸਟਰ ਵਿੱਚ ਕੀਤਾ ਜਾਵੇ ਅਤੇ ਉਸ ਵਿਅਕਤੀ ਤੋਂ ਇਸ ਮੰਤਵ ਲਈ ਰੱਖੇ ਗਏ ਰਜਿਸਟਰ ਵਿੱਚ ਦਸਤਖ਼ਤ ਜਾਂ ਨਿਸ਼ਾਨ ਅੰਗੂਠਾ ਵੀ ਕਰਵਾਏ ਜਾਣ। ਇਸ ਤੋਂ ਇਲਾਵਾ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖ਼ਤ ਉਸ ਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ...
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ

Punjab
ਚੰਡੀਗੜ੍ਹ, 9 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਠੇਕੇਦਾਰ ਪ੍ਰੇਮ ਚੰਦ, ਠੇਕੇਦਾਰ ਵਿਸ਼ੂ ਮਿੱਤਲ, ਠੇਕੇਦਾਰ ਯੋਗੇਸ਼ ਗੁਪਤਾ, ਠੇਕੇਦਾਰ ਰਾਜੀਵ ਕੁਮਾਰ ਅਤੇ ਭਾਗ ਰੋਡ ਲਾਈਨਸ ਟਰਾਂਸਪੋਰਟ ਦੇ ਮਾਲਕ ਰਮਨਦੀਪ ਸਿੰਘ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਤਹਿਤ ਥਾਣਾ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਵਿਖੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਸਾਲ 2019-20 ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ...