Thursday, March 12
Shadow

Punjab

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਸਰਕਾਰ ਤੁਹਾਡੇ ਦੁਆਰ ਤਹਿਤ 6 ਫਰਵਰੀ ਤੋਂ ਲੱਗਣਗੇ ਕੈਂਪ

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਸਰਕਾਰ ਤੁਹਾਡੇ ਦੁਆਰ ਤਹਿਤ 6 ਫਰਵਰੀ ਤੋਂ ਲੱਗਣਗੇ ਕੈਂਪ

Punjab
ਫਾਜ਼ਿਲਕਾ 2 ਫਰਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ *ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਕੈਂਪਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਫਾਜ਼ਿਲਕਾ 'ਚ 6 ਫਰਵਰੀ ਤੋਂ ਕੈਂਪ ਲਗਾਏ ਜਾਣਗੇ। ਇਹ ਕੈਂਪ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਲਗਾਏ ਜਾਣਗੇ। ਇਹ ਜਾਣਕਾਰੀ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅਧਿਕਾਰੀਆਂ ਨਾਲ ਸਾਂਝੇ ਤੌਰ *ਤੇ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੀਆਂ ਸਮੂਹ ਸਬ ਡਵੀਜਨਾਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿੱਚ ਕੈਂਪ ਲਗਾਏ ਜਾਣਗੇ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਂਦਿਆਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਸਰਕਾਰ ਖੁਦ ਪਿੰਡ ਵਿਚ ਜਾਏਗੀ ਤੇ ਲੋਕਾਂ ਦੇ ਮਸਲੇ...
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ

Punjab
ਲੁਧਿਆਣਾ, 2 ਫਰਵਰੀ (000) - ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰਿਆਵਲ ਨੂੰ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਸ਼ਵ ਵੈਟਲੈਂਡਜ਼ ਦਿਵਸ ਦੀ ਪ{ਰਵ ਸੰਧਿਆ 'ਤੇ ਇਤਿਹਾਸਕ ਗੁਰਦੁਆਰਾ ਗਊ ਘਾਟ ਦੇ ਪਿਛਲੇ ਪਾਸੇ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਦਾ ਆਗਾਜ਼ ਕੀਤਾ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਲ ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਸ਼ੁੱਧ ਹਵਾ, ਪਾਣੀ ਅਤੇ ਧਰਤੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਅੱਗੇ ਆਉਣ ਅਤੇ ਬੂਟੇ ਲਗਾਉਣ ਅਤੇ ਇਸ ਦੀ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਬੂਟੇ ਲਗਾ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਵਾਤਾਵਰਨ ਦੀ ਸੰਭਾਲ ਕਰਨੀ ਚਾਹੀ...
ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ‘ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ ਲੱਗਣਗੇ ਵਿਸ਼ੇਸ਼ ਕੈਂਪ – ਐਸ.ਡੀ.ਐਮ. ਦੀਪਕ ਭਾਟੀਆ

ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ‘ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ ਲੱਗਣਗੇ ਵਿਸ਼ੇਸ਼ ਕੈਂਪ – ਐਸ.ਡੀ.ਐਮ. ਦੀਪਕ ਭਾਟੀਆ

Punjab
ਲੁਧਿਆਣਾ, 2 ਫਰਵਰੀ (000) - ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਆਗਾਮੀ 5 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਲੁਧਿਆਣਾ (ਪੱਛਮੀ) ਸ੍ਰੀ ਦੀਪਕ ਭਾਟੀਆ ਵਲੋਂ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੈਂਪਾਂ ਦੀ ਤਿਆਰੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਇਹ ਕੈਂਪ ਲੁਧਿਆਣਾ ਸ਼ਹਿਰ ਅਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ...
ਏ.ਡੀ.ਸੀ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ:, ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ:, ਫਰਮ ਦਾ ਲਾਇਸੰਸ ਰੱਦ

Punjab
 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ :  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਜੀ.ਯੂ.ਟੀ. ਵੀਜਾਫਰੰਟ ਇੰਮੀਗ੍ਰੇਸ਼ਨ ਪ੍ਰਾਇਵੇਟ ਲਿਮਿ: ਐਸ.ਸੀ.ਐਫ. ਨੰਬਰ 45, ਪਹਿਲੀ ਮੰਜ਼ਿਲ, ਫੇਜ਼ 9 ਮੋਹਾਲੀ ਦੇ ਮਾਲਕ ਸ੍ਰੀ ਭਜਨ ਸਿੰਘ (ਡਾਇਰੈਕਟਰ) ਪੁੱਤਰ ਸ੍ਰੀ ਦਲੀਪ ਸਿੰਘ ਵਾਸੀ ਪਿੰਡ-ਜੱਸੜ, ਡਾਕਘਰ-ਘਵੱਦੀ, ਤਹਿਸੀਲ-ਜਗਰਾਓਂ, ਜ਼ਿਲ੍ਹਾ ਲੁਧਿਆਣਾ ਅਤੇ ਸ੍ਰੀ ਸੁਖਦੇਵ ਸਿਘ (ਡਾਇਰੈਕਟਰ) ਪੁੱਤਰ ਸ੍ਰੀ ਭਗਤ ਸਿੰਘ ਵਾਸੀ ਕਿਸ਼ਨਪੁਰਾ ਰੋਡ ਨਾਨਕਿਆਣਾ ਰੋਡ, ਸੰਗਰੂਰ, ਤਹਿਸੀਲ ਵਾ:ਜ਼ਿਲ੍ਹਾ ਸੰਗਰੂਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 29 ਜਨਵਰੀ 2025 ਨੂੰ ਖਤਮ ਹੈ। ਫਰਮ ਨੂੰ ਐਕਟ/ਰੂਲਜ਼ ਵਿ...
ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ  ਨੂੰ ਪਠਾਨਕੋਟ ਵਿਖੇ ਹੋਵੇਗੀ – ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ਵਿਖੇ ਹੋਵੇਗੀ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 2 ਫਰਵਰੀ, 2024--- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ ਆਰ ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲਿ੍ਹਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਖੇ ਹੋਵੇਗੀ। ਇਸ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿਚੋਂ ਵੀ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ ਇਸ ਮਿਲਣੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਉਨ੍ਹਾਂ ਨੇ ਉਕਤ ਜ਼ਿਲਿ੍ਹਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਦੌਰਾਨ 3 ਫਰਵਰੀ ਨੂੰ ਪਠਾਨਕੋਟ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਉੱਥੇ ਮੌਕੇ ’ਤੇ...
ਸੂਬੇ ਦੇ ਸੜ੍ਹਕੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ – ਈ.ਟੀ.ਓ.

ਸੂਬੇ ਦੇ ਸੜ੍ਹਕੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ – ਈ.ਟੀ.ਓ.

Punjab
ਅੰਮ੍ਰਿਤਸਰ 2 ਫਰਵਰੀ 2024--                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸੜ੍ਹਕੀ ਢਾਂਚੇ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਸੂਬੇ ਭਰ ਦੇ ਸੜ੍ਹਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਰੀਬ 23 ਕਰੋੜ 86 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜ੍ਹਕਾਂ ਦੇ ਸਪੈਸ਼ਲ ਰਿਪੇਅਰ ਦੇ ਨੀਂਹ ਪੱਥਰ ਰੱਖਣ ਸਮੇਂ ਕੀਤਾ।                ਲੋਕ ਨਿਰਮਾਣ ਮੰਤਰੀ ਨੇ ਜਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੀ ਤਰਸਿੱਕਾ, ਭੱਟੀਕੇ, ਸੈਦਪੁਰ, ਮਹਿਸਮਪੁਰ ਕਲਾਂ, ਕੋਹਾਟਵਿੰਡ, ਉਦੋਨੰਗਲ, ਸੜ੍ਹਕ ਦੀ ਮੁਰੰਮਤ ਅਤੇ ਮਜ਼ਬੂਤੀ ਲਈ ਕਰੀਬ 11 ਕਰੋੜ ਦੀ ਲਾਗਤ ਨਾਲ ਸਪੈਸ਼ਲ ਰਿਪੇਅਰ ਕੰਮ ਦਾ ਨੀਂਹ ਪੱਥਰ ਰੱਖਿਆ। ਸ: ਈ.ਟੀ.ਓ. ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 5054 ਆਰ.ਬੀ.-10 ਸਕੀਮ ਅਧੀਨ ਪੈਂਦੀ ਸੜ੍ਹਕ ਦਾ ਸਪੈਸ਼ਲ ਰਿਪੇਅਰ ਦਾ ਕੰਮ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸੜ੍ਹਕ ਦੀ ਲੰਬਾਈ 14.92 ਕਿਲੋਮੀਟਰ ਅਤੇ ਚੋੜਾਈ 18 ਫੁੱਟ ਹੈ ਅਤੇ ਇਸ ਕੰਮ ...
ਅਜਨਾਲਾ ਖੇਤਰ ਵਿੱਚ 35 ਕਰੋੜ ਦੀ ਲਾਗਤ ਨਾਲ ਬਣੇਗਾ  220 ਕੇ:ਵੀ ਗਰਿਡ –ਧਾਲੀਵਾਲ

ਅਜਨਾਲਾ ਖੇਤਰ ਵਿੱਚ 35 ਕਰੋੜ ਦੀ ਲਾਗਤ ਨਾਲ ਬਣੇਗਾ 220 ਕੇ:ਵੀ ਗਰਿਡ –ਧਾਲੀਵਾਲ

Punjab
ਅੰਮ੍ਰਿਤਸਰ, 2 ਫਰਵਰੀ 2024--                ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਅਜਨਾਲਾ ਵਾਸੀਆਂ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਹੈ ਜਿਸ ਅਧੀਨ 66 ਕੇ:ਵੀ: ਗਰਿਡ ਨੂੰ  220 ਕੇ:ਵੀ ਗਰਿਡ ਵਿੱਚ ਤਬਦੀਲ ਕੀਤਾ ਜਾਵੇਗਾ ਅਤੇ ਜਿਸ ’ਤੇ ਲੱਗਭੱਗ 35 ਕਰੋੜ ਰੁਪਏ ਖਰਚ ਆਉਣਗੇ ਅਤੇ ਇਸ ਦੇ ਨਾਲ ਹੀ ਅਜਨਾਲਾ ਹਲਕੇ ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਪੋਲਾਂ ਦੀ ਲੰਬਾਈ 11 ਮੀਟਰ ਕੀਤੀ ਜਾਵੇਗੀ।                ਇਸ ਸਬੰਧੀ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੰਨ 1968 ਤੋਂ  ਬਣੇ 66 ਕੇ:ਵੀ ਗਰਿਡ ਨੂੰ 220 ਕੇ:ਵੀ ਗਰਿਡ ਬਣਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਤੋਂ 55 ਸਾਲ ਪਹਿਲਾਂ ਬਣਿਆ ਇਹ ਗਰਿਡ  ਆਬਾਦੀ ਅਨੁਸਾਰ ਲੋਕਾਂ ਨੂੰ ਬਿਜਲੀ ਦੀ ਸਪਲਾਈ ਪ੍ਰਦਾਨ ਕਰਦਾ ਸੀ ਪ੍ਰੰਤੂ ਐਨਾ ਲੰਬਾ ਸਮਾਂ ਬੀਤਣ ਉਪਰੰਤ ਕਈ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਰਾਜ ਕੀਤਾ ਪ੍ਰੰਤੂ ਇਸ ਗਰਿਡ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਨਿਰੰਤਰ ...
ਕਮਿਸ਼ਨਰ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਫਾਈ ਅਤੇ ਕੂੜਾ ਚੁੱਕਣ ਦੇ ਕੰਮ ਦੀ ਜਾਂਚ ਲਈ ਇਲਾਕੇ ਦਾ ਕੀਤਾ ਦੌਰਾ

ਕਮਿਸ਼ਨਰ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਫਾਈ ਅਤੇ ਕੂੜਾ ਚੁੱਕਣ ਦੇ ਕੰਮ ਦੀ ਜਾਂਚ ਲਈ ਇਲਾਕੇ ਦਾ ਕੀਤਾ ਦੌਰਾ

Punjab
ਅੰਮ੍ਰਿਤਸਰ      02-02-2024: ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਵੱਛਤਾ ਮੁਹਿੰਮ ਦਾ ਉਦਘਾਟਨ ਕੀਤਾ ਅਤੇ ਚਾਰਦੀਵਾਰੀ ਵਾਲੇ ਸ਼ਹਿਰ ਅਧੀਨ ਆਉਂਦੇ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ 'ਤੇ ਝਾੜੂ ਲਗਾਉਣ ਲਈ ਮੌਕੇ 'ਤੇ ਹੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਕੂੜਾ ਚੁੱਕਣ ਵਾਲੀ ਕੰਪਨੀ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ 'ਤੇ ਕੂੜਾ ਚੁੱਕਣ ਦੇ ਨਿਰਦੇਸ਼ ਦਿੱਤੇ।ਸਵੱਛਤਾ ਅਭਿਆਨ ਵਿੱਚ 200 ਤੋਂ ਵੱਧ ਕਰਮਚਾਰੀਆਂ ਨੇ ਭਾਗ ਲਿਆ। ਉਹਨਾਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ, ਸਰਾਏ ਗੁਰੂ ਰਾਮਦਾਸ, ਚੌਂਕ ਬਾਬਾ ਸਾਹਿਬ, ਗਲੀਆਰਾ, ਰਾਮਸਰ ਰੋਡ ਤੋਂ ਸ਼੍ਰੀ ਸ਼ਹੀਦਾ ਸਾਹਿਬ, ਫਿਰ ਬਜ਼ਾਰ ਘੰਟਾਘਰ, ਕਟੜਾ ਆਹਲੂਵਾਲੀਆ, ਮੋਤੀ ਬਜ਼ਾਰ, ਹੈਰੀਟੇਜ ਗਲੀ, ਟਾਊਨ ਹਾਲ, ਕਟੜਾ ਜੈਮਲ ਸਿੰਘ, ਕੇਸਰੀ ਬਾਗ, ਸ਼ੇਰਾਵਾਲਾ ਗੇਟ ਤੱਕ ਆਪਣਾ ਗੇੜਾ ਸ਼ੁਰੂ ਕੀਤਾ। ਉਨ੍ਹਾਂ ਨੇ ਸਿਵਲ ਅਤੇ ਆਪ੍ਰੇਸ਼ਨ ਅਤੇ ਮੇਨਟੇਨੈਂਸ ਅਧਿਕਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਸਾਰੇ ਖੇਤ...
ਲੋਕਾਂ ਨੂੰ ਘਰ ਬੈਠੇ ਮਿਲਣਗੀਆਂ ਨਾਗਰਿਕ ਸੇਵਾਵਾਂ: ਡਿਪਟੀ ਕਮਿਸ਼ਨਰ

ਲੋਕਾਂ ਨੂੰ ਘਰ ਬੈਠੇ ਮਿਲਣਗੀਆਂ ਨਾਗਰਿਕ ਸੇਵਾਵਾਂ: ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 2 ਫਰਵਰੀ 2024 : ਜ਼ਿਲ੍ਹੇ ਵਿਚ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀਆਂ ਸੇਵਾਵਾਂ ਹਰ ਹਾਲ ਸਮੇਂ ਸਿਰ ਦਿੱਤੀਆਂ ਜਾਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੈਂਡਿੰਗ ਸੇਵਾਵਾਂ ਬਾਰੇ ਰੋਜ਼ਾਨਾ ਨੋਡਲ ਅਧਿਕਾਰੀ ਨੂੰ ਸੂਚਨਾ ਭੇਜੀ ਜਾਵੇ। ਸ੍ਰੀ ਥੋਰੀ ਨੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰੇ ਬੈਠੇ 1076 ’ਤੇ ਫੋਨ ਕਰਨ ਉਪਰੰਤ ਦਿੱਤੀਆਂ ਜਾ ਰਹੀਆਂ 43 ਨਾਗਰਿਕ ਸੇਵਾਵਾਂ ਅਤੇ 6 ਫਰਵਰੀ ਤੋਂ ਜ਼ਿਲ੍ਹੇ ਵਿਚ ’ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਲੱਗਣ ਵਾਲੇ ਕੈਂਪਾਂ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਿਹਾ ਕਿ ਨਾਗਰਿਕ ਸੇਵਾਵਾਂ ਲੈਣ ਵਾਲੇ ਲੋਕ ਘਰ  ਬੈਠੇ ਹੀ ਇਹ ਸਹੂਲਤ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿਚ ਲੋਕਾਂ ਨੂੰ 43 ਨਾਗਰਿਕ ਸੇਵਾਵਾਂ ਮੌਕੇ ’ਤੇ ਪ੍ਰਦਾਨ ਕਰਨ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸੇਵਾਵ...
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

Crime, National, Punjab
ਚੰਡੀਗੜ੍ਹ/ਜਲੰਧਰ, 2 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ 'ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ 'ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੈ। ਪੁਲਿਸ ਟੀਮ ਨੇ ਉਸਦੇ ਕਬਜ਼ੇ 'ਚੋਂ ਇੱਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ...