Shadow

Punjab

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ

Punjab
ਮਾਨਸਾ, 09 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1973) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ, ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ਼ ਕਰਵਾਉਣ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।...
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

Punjab
ਬਠਿੰਡਾ, 9 ਫ਼ਰਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰਲੇ ਸਾਰੇ ਪੋਲਿੰਗ ਬੂਥਾਂ ਦੀਆਂ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਇੰਟਰ ਸਟੇਟ ਨਾਕਿਆਂ ਦੀ ਚੈਕਿੰਗ ਕਰਨਾ ਲਾਜ਼ਮੀ ਬਣਾਉਣ। ਇਸ ਦੌਰਾਨ ਸ. ਜਸਪ੍ਰੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਦੇ ਬਾਹ...
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਰੋਜ਼ਗਾਰ ਕੈਂਪ 12,13 ਤੇ 15 ਫਰਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਰੋਜ਼ਗਾਰ ਕੈਂਪ 12,13 ਤੇ 15 ਫਰਵਰੀ ਨੂੰ

Punjab
ਮੋਗਾ, 9 ਫਰਵਰੀ: ਪੰਜਾਬ ਸਰਕਾਰ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 12, 13, 15 ਫ਼ਰਵਰੀ 2024 ਨੂੰ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। 12 ਫਰਵਰੀ ਨੂੰ ਪਾਰਸ ਮਸਾਲਾ ਫੈਕਟਰੀ ਮੋਗਾ ਵੱਲੋਂ ਅੱਠਵੀਂ ਤੋਂ ਬਾਰ੍ਹਵੀਂ ਪਾਸ (ਸਿਰਫ਼ ਲੜਕੇ) ਵਰਕਰਾਂ ਦੀ, 13 ਫਰਵਰੀ ਨੂੰ ਪ੍ਰਾਈਵੇਟ ਕੰਪਨੀ ਸਟਾਰਬੱਕਸ, ਮੋਗਾ ਵੱਲੋਂ ਕਸਟਮਰ ਕੇਅਰ ਦੀ ਅਸਾਮੀ (ਲੜਕੇ/ਲੜਕੀਆਂਂ) ਬਾਰ੍ਹਵੀਂ ਪਾਸ ਲਈ, 15 ਫਰਵਰੀ ਨੂੰ ਭਾਰਤ ਫਾਇਨਾਂਸ ਪ੍ਰਾਈਵੇਟ ਕੰਪਨੀ ਮੋਗਾ ਦੁਆਰਾ ਲੋਨ ਕਲੈਕਸ਼ਨ (ਫੀਲਡ ਸਟਾਫ਼, ਸਿਰਫ਼ ਲੜਕੇ) ਬਾਰ੍ਹਵੀਂ ਪਾਸ ਲਈ ਇਹ ਰੋਜ਼ਗਾਰ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉ਼ਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ  ਉਕਤ ਮਿਤੀਆਂ ਨੂੰ ਲਗਾਏ ਜਾਣ ਵਾਲੇ ਰੋਜ਼ਗਾਰ ਕੈਂਪਾਂ ਵਿੱਚ ਹਾਜ਼ਰ ਹੋਣ ਵਾਲੀਆਂ ਕੰਪਨੀਆਂ ਵੱਲੋਂ ਇੰਟਰਵਿਊ ਦੀ ਪ੍ਰਕਿਰਿਆ ਰਾਹੀਂ ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਰੋਜ਼ਗਾ...
ਨਗਰ ਕੌਂਸਲ ਫਾਜਿਲਕਾ ਵੱਲੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸੀਆ ਵਿੱਚ ਚਲਾਈ ਜਾ ਰਹੀ ਹੈ

ਨਗਰ ਕੌਂਸਲ ਫਾਜਿਲਕਾ ਵੱਲੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸੀਆ ਵਿੱਚ ਚਲਾਈ ਜਾ ਰਹੀ ਹੈ

Punjab
ਫਾਜਿਲਕਾ 9 ਫਰਵਰੀ ਨਗਰ ਕੌਂਸਲ ਫਾਜਿਲਕਾ ਵੱਲੋਂ ਸਰਕਾਰ ਦੀਆਂ ਹਦਾਇਤਾ ਅਨੁਸਾਰ ਸ਼ਹਿਰ ਵਿੱਚ ਮਿਤੀ 05-02-024 ਤੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸੀਆ ਵਿੱਚ ਚਲਾਈ ਜਾ ਰਹੀ ਹੈ ਜਿਸ ਤਹਿਤ ਹੁਣ ਤੱਕ ਲਗਭਗ 380 ਕਿਲੋ ਇਸਤੇਮਾਲ ਕੀਤਾ ਪਲਾਸਟਿਕ ਇੱਕਠਾ ਕਰਕੇ 25 ਦੇ ਕਰੀਬ ਬੇਲਿਂਗ ਮਸ਼ੀਨਾ ਰਾਹੀ ਬੇਲਾ ਤਿਆਰ ਕੀਤੀਆ ਜਾ ਚੁੱਕੀਆਂ ਹਨ ਜੋ ਅੱਗੇ ਪਲਾਸਟਿਕ ਰੀੑਸਾਇਕਲਰ ਨੂੰ ਭੇਜਿਆ ਜਾਣ ਗਿਆ। ਇਸ ਮੁਹਿਮ ਤਹਿਤ ਹੋਲੀ ਹਾਰਟ ਡੇ ਬੋਰਡਿਗ ਪਬਲਿਕ ਸਕੂਲ ਅਤੇ ਡੀ।ਸੀ। ਡੀ।ਏ।ਵੀ। ਸਕੂਲ ਵਿੱਚ ਵਿਸ਼ੇਸ ਤੋਰ ਤੇ ਸੈਮੀਨਾਰ ਕਰਵਾ ਕੇ ਬੱਚਿਆਂ ਨੂੰ ਪਲਾਸਟਿਕ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ ਇਸ ਮਹਿਮ ਵਿੱਚ ਸਾਰੇ ਸਕੂਲਾਂ ਨੂੰ ਪਲਾਸਟਿਕ ਕੁਲੈਕਸ਼ਨ ਡਰਾਇਵ ਵਿੱਚ ਬੱਚਿਆਂ ਨੂੰ ਵੱਧ ਤੋ ਵੱਧ ਜਾਗਰੂਕ ਅਤੇ ਇਸਤੇਮਾਲ ਕੀਤਾ ਪਲਾਸਟਿਕ ਇੱਕਠਾ ਕਰਨ ਲਈ ਕਿਹਾ ਗਿਆ ਹੈ ਇਸ ਮਹਿਮ ਤਹਿਤ 10 ਫਰਵਰੀ ਤੱਕ ਸਾਰੇ ਸਕੂਲਾਂ ਤੋ ਪਲਾਸਟਿਕ ਇੱਕਠਾ ਕੀਤਾ ਜਾਵੇ ਅਤੇ ਰੀਸਾਇਕਲ ਲਈ ਭੇਜਿਆ ਜਾਵੇਗਾ ਤਾ ਜੋ ਵਾਤਾਵਰਨ ਸਾਫ ਅਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ ਇਸ ਮਹਿਮ ਵਿੱਚ ਨਗਰ ਕੌਂ...
ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਰਵਾਨਾ

ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਰਵਾਨਾ

Punjab
ਮੋਗਾ, 9 ਫਰਵਰੀ: ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਮਿਤੀ 8 ਫਰਵਰੀ ਨੂੰ ਜ਼ਿਲ੍ਹਾ ਮੋਗਾ ਦੇ ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ ਪੁੱਜ ਗਈਆਂ ਸਨ। ਇਨ੍ਹਾਂ ਪਿੰਡਾਂ ਦੇ ਲੋਕਾਂ, ਸਕੂਲੀ ਵਿਦਿਆਰਥੀਆਂ ਨੇ ਇਹ ਵਿਲੱਖਣ ਝਾਕੀਆਂ ਬੜੇ ਹੀ ਉਤਸ਼ਾਹ ਨਾਲ ਵੇਖੀਆਂ। ਅੱਜ ਇਨ੍ਹਾਂ ਝਾਕੀਆਂ ਨੂੰ ਅਨਾਜ ਮੰਡੀ ਮੋਗਾ ਤੋਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਰਵਾਨਾ ਕੀਤਾ। ਇਹ ਝਾਕੀਆਂ ਬੁੱਘੀਪੁਰਾ ਚੌਂਕ ਰਾਹੀਂ ਪਿੰਡ ਡਾਲਾ, ਬੁੱਟਰ, ਬੱਧਨੀਂ ਕਲਾਂ, ਲੋਹਾਰਾ, ਬਿਲਾਸਪੁਰ, ਤਖਤੂਪਰਾ ਵਿਖੇ ਦਿਖਾਉ਼ਂਦੇ ਹੋਏ ਨਿਹਾਲ ਸਿੰਘ ਵਾਲਾ ਵਿਖੇ ਪਹੁੰਚੀਆਂ। ਗੱਲਬਾਤ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਪ੍ਰਭਾਵਸ਼ਾਲੀ ਝਾਕੀਆਂ ਨਾਲ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜ਼ਿਲ੍ਹਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ...
ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

Punjab
ਮੋਗਾ, 9 ਫਰਵਰੀ: ਪੰਜਾਬ ਸਰਕਾਰ ਦੇ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਸੜਕ ਸੁਰੱਖਿਆ ਮਹੀਨਾ ਤਹਿਤ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਚਲਾਈਆਂ ਜਾ ਰਹੀਆਂ ਹਨ।ਇਹ ਗਤੀਵਿਧੀਆਂ 14 ਫਰਵਰੀ ਤੱਕ ਜਾਰੀ ਰਹਿਣਗੀਆਂ।ਹੋਰਨਾਂ ਵਿਭਾਗਾਂ ਦੇ ਨਾਲ ਨਾਲ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਨਿੱਤ ਦਿਨ ਇਹ ਜਾਗਰੂਕਤਾ ਗਤੀਵਿਧੀਆਂ ਵੱਖ ਵੱਖ ਸਥਾਨਾਂ ਉੱਪਰ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਦੀ ਲਗਾਤਾਰਤਾ ਵਿੱਚ ਅੱਜ ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਏ.ਐਸ.ਆਈ. ਸੁਖਮੰਦਰ ਸਿੰਘ ਟ੍ਰੈਫਿਕ ਸਟਾਫ ਮੋਗਾ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕੀਤਾ। ਸੁਖਮੰਦਰ ...
ਪੀ.ਐਮ. ਵਿਸ਼ਵਕਰਮਾ ਯੋਜਨਾ ਤਹਿਤ ਪ੍ਰਾਪਤ 363 ਅਰਜੀਆਂ ਨੂੰ ਅਗਲੇਰੀ ਕਾਰਵਾਈ ਲਈ ਦਿੱਤੀ ਮਨਜੂਰੀ

ਪੀ.ਐਮ. ਵਿਸ਼ਵਕਰਮਾ ਯੋਜਨਾ ਤਹਿਤ ਪ੍ਰਾਪਤ 363 ਅਰਜੀਆਂ ਨੂੰ ਅਗਲੇਰੀ ਕਾਰਵਾਈ ਲਈ ਦਿੱਤੀ ਮਨਜੂਰੀ

Punjab
ਮੋਗਾ, 9 ਜਨਵਰੀ (000) - ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਲਗਾਤਾਰ ਜਾਰੀ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਕੀਮ ਤਹਿਤ ਬਣਾਈ ਗਈ ਡਿਸਟ੍ਰਿਕਟ ਇੰਪਲੀਮੈਂਟੇਸਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੀ.ਐਮ. ਵਿਸ਼ਵਕਰਮਾ ਸਕੀਮ ਤਹਿਤ ਵੱਖ ਵੱਖ ਉਮੀਦਵਾਰਾਂ ਦੀਆਂ ਹੁਣ ਤੱਕ 363 ਅਰਜ਼ੀਆਂ ਆਈਆਂ ਸਨ ਜਿਹਨਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਅਗਲੇਰੀ ਕਾਰਵਾਈ ਲਈ ਮਨਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸਕੀਮ ਤਹਿਤ ਹਸਤ ਕਲਾਕਾਰਾਂ ਨੂੰ ਇਕ ਪੋਰਟਲ ਉੱਤੇ ਰਜਿਸਟਰ ਕਰਵਾਇਆ ਜਾ ਰਿਹਾ ਹੈ। ਰਜਿਸਟਰੇਸ਼ਨ ਦਾ ਕੰਮ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ 300 ਤੋਂ ਵਧੇਰੇ ਕਾਮਨ ਸਰਵਿਸ ਸੈਂਟਰਾਂ ਉੱਤੇ ਜਾਰੀ ਹੈ।ਰਜਿਸਟਰੇਸ਼ਨ ਦਾ ਇਹ ਡਾਟਾ ਜਿਲ੍ਹਾ ਉਦਯੋਗ ਕੇਂਦਰ ਵਿੱਚ ਇਕੱਠਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਮੇਟੀ ਨੂੰ ਨਿਰਦੇਸ਼ ਜਾਰੀ ਕੀਤੇ ਕ...
ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਰੋਕ

ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਰੋਕ

Punjab
ਬਠਿੰਡਾ, 9 ਫ਼ਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ   ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਮਹੀਨਾ ਫਰਵਰੀ/ਮਾਰਚ 2024 (ਸਮੇਤ ਓਪਨ ਸਕੂਲ) ਮਿਤੀ 13 ਫ਼ਰਵਰੀ 2024 ਤੋਂ 30 ਮਾਰਚ 2024 ਤੱਕ ਸਵੇਰੇ 11 ਵਜੇ ਤੋਂ ਦੁਪਿਹਰ 2:15 ਵਜੇ ਤੱਕ ਬੋਰਡ ਵਲੋਂ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਜਾਰੀ ਹੁਕਮ ਮੁਤਾਬਿਕ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇੱਕਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆਂ ਦੇ ਪੁਖਤਾ ਪ੍...
42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ

Punjab
ਚੰਡੀਗੜ੍ਹ, 9 ਫਰਵਰੀ - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬ...
ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ  ਲਈ ਪੰਜਾਬ ਸਰਕਾਰ ਵਚਨਬੱਧ: ਦਹੀਯਾ

ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪੰਜਾਬ ਸਰਕਾਰ ਵਚਨਬੱਧ: ਦਹੀਯਾ

Punjab
ਤਲਵੰਡੀ ਭਾਈ/ਫਿਰੋਜ਼ਪੁਰ, 9 ਫਰਵਰੀ 2024:             ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਹਰਾਜ਼ ਵਿਖੇ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਗਿਆ।           ਸ੍ਰੀ ਰਜ਼ਨੀਸ ਦਹੀਯਾ ਨੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ 'ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਦਹੀਯਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾ...