ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ
ਚੰਡੀਗੜ੍ਹ, 2 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ ਨੰ. 01, ਮਿਤੀ 31.01.2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨ...








