ਰਾਜ ਪੱਧਰੀ ਬਸੰਤ ਪੰਚਮੀ ਮੇਲੇ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਮੁੱਖ ਮਹਿਮਾਨ
ਫ਼ਿਰੋਜ਼ਪੁਰ, 09 ਫਰਵਰੀ 2024:
ਰਾਜ ਪੱਧਰੀ ਬਸੰਤ ਪੰਚਮੀ ਮੇਲੇ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਬਸੰਤ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਤਕਸੀਮ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਰਾਜ ਪੱਧਰੀ ਬਸੰਤ ਪੰਚਮੀ ਪਤੰਗ ਮੇਲੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਇਹ ਪਤੰਗਬਾਜ਼ੀ ਮੁਕਾਬਲੇ ਵਾਤਾਵਰਣ ਦੀ ਸੰਭਾਲ, ਨਾਰੀ ਸ਼ਕਤੀ, ਲਿੰਗ ਸਮਾਨਤਾ, ਦਿਵਿਆਂਗਜਨਾਂ ਦੇ ਸਨਮਾਨ ਅਤੇ ਨਿਆਂਸੰਗਤ ਵਿਵਹਾਰ, ਵੋਟ ਬਣਾਉਣ ਅਤੇ ਸੁਚੱਜੀ ਵਰਤੋਂ ਨੂੰ ਸਮਰਪਿਤ ਵਿਸ਼ਿਆਂ ਤਹਿਤ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵ...







