Shadow

Punjab

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ‘ਚ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ‘ਚ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ

Punjab
ਲੁਧਿਆਣਾ, 08 ਫਰਵਰੀ (000) - ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਗਤੀਸ਼ੀਲ ਹੈ। ਵਿਭਾਗ ਦੁਆਰਾ ਜਿੱਥੇ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਸਰੀਆਂ ਭਾਸ਼ਾਵਾਂ ਲਈ ਵੀ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਕਾਲਜ, ਲੜਕੀਆਂ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਕਵੀ ਤੇ ਉੱਘੇ ਵਿਦਵਾਨ ਪ੍ਰੋ. ਗੁਰਭਜਨ ਗਿੱਲ ਨੇ ਕੀਤੀ। ਡੀ.ਡੀ.ਪੀ.ਓ ਲੁਧਿਆਣਾ ਸ਼੍ਰੀਮਤੀ ਨਵਦੀਪ ਕੌਰ ਇਸ ਸਮਾਗਮ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਭਾਰਤੀ ਸਾਹਿਤ ਅਕਾਦਮੀ ਪੁਰਸਕਾਰ 2023 ਦੇ ਵਿਜੇਤਾ ਪੰਜਾਬੀ ਦੇ ਨਾਮਵਰ ਕਵੀ, ਚਿੱਤਰਕਾਰ ਅਤੇ ਫ਼ੋਟੋ ਆਰਟਿਸਟ ਸਵਰਨਜੀਤ ਸਵੀ ਦਾ ਇਸ ਮੌਕੇ ਵਿਸ਼ੇਸ਼ ਸਨਮਨ ਕੀਤਾ ਗਿਆ। ...
ਐੱਨ ਆਰ ਆਈ ਪਰਿਵਾਰਾਂ ਦੇ ਮਸਲੇ ਸੁਣਨ ਲਈ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਨਿੱਜੀ ਤੌਰ ਉੱਤੇ ਪਹੁੰਚੇ

ਐੱਨ ਆਰ ਆਈ ਪਰਿਵਾਰਾਂ ਦੇ ਮਸਲੇ ਸੁਣਨ ਲਈ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਨਿੱਜੀ ਤੌਰ ਉੱਤੇ ਪਹੁੰਚੇ

Punjab
ਮੋਗਾ, 8 ਫਰਵਰੀ (000) - ਪੰਜਾਬ ਸਰਕਾਰ ਵੱਲੋਂ ਇਕ ਪਾਸੇ ਸੂਬੇ ਦੇ ਲੋਕਾਂ ਦੇ ਦਰਾਂ ਉੱਤੇ ਜਾ ਕੇ ਸੇਵਾਵਾਂ ਦੇਣ ਲਈ ''ਆਪ ਦੀ ਸਰਕਾਰ, ਆਪ ਦੇ ਦੁਆਰ'' ਸ਼ੁਰੂ ਕੀਤੀ ਗਈ ਹੈ, ਦੂਜੇ ਪਾਸੇ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਐੱਨ ਆਰ ਆਈ ਪਰਿਵਾਰਾਂ ਦੇ ਮਸਲੇ ਵੀ ਉਹਨਾਂ ਦੇ ਦਰਾਂ ਉੱਤੇ ਜਾ ਕੇ ਨਿਪਟਾਏ ਜਾਣ। ਇਸੇ ਤਹਿਤ ਅੱਜ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨਿੱਜੀ ਤੌਰ ਉੱਤੇ ਮੋਗਾ ਪਹੁੰਚੇ ਅਤੇ ਦੋ ਐੱਨ ਆਰ ਆਈ ਪਰਿਵਾਰਾਂ ਦੇ ਮਸਲੇ ਅੱਧੇ ਘੰਟੇ ਵਿੱਚ ਸੁਲਝਾ ਦਿੱਤੇ। ਦੱਸਣਯੋਗ ਹੈ ਕਿ ਸਥਾਨਕ ਬੁੱਘੀਪੁਰਾ ਚੌਕ ਨੇੜੇ ਤਿੰਨ ਐੱਨ ਆਰ ਆਈ ਭਰਾਵਾਂ ਦੀ ਜ਼ਮੀਨ ਉੱਤੇ ਕਿਸੇ ਕੋਲੋਨਾਈਜ਼ਰ ਨੇ ਰਜਿਸਟਰੀ ਕਰਵਾਉਣ ਤੋਂ ਪਹਿਲਾਂ ਹੀ ਕਥਿਤ ਤੌਰ ਉੱਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਜਿਸ ਉੱਤੇ ਕੁਲਦੀਪ ਸਿੰਘ ਧਾਲੀਵਾਲ ਨੇ ਦੋਵੇਂ ਧਿਰਾਂ ਨੂੰ ਆਹਮਣੇ ਸਾਹਮਣੇ ਬਿਠਾ ਕੇ ਐੱਸ ਡੀ ਐੱਮ ਨੂੰ 21 ਫਰਵਰੀ ਤੋਂ ਪਹਿਲਾਂ ਪਹਿਲਾਂ ਕਾਨੂੰਨ ਅਨੁਸਾਰ ਰਜਿਸਟਰੀ ਕਰਵਾਉਣ ਲਈ ਕਹਿ ਦਿੱਤਾ। ਇਸੇ ਤਰ੍ਹਾਂ ਪਿੰਡ ਤਖਾਣਬੱਧ ਵਿਖੇ ਇਕ ਐਨ ਆਰ ਆਈ ਔਰਤ ਵੱਲੋਂ ਦ...
ਜ਼ੀਰਾ ਹਲਕੇ ਦੇ 2 ਸਕੂਲਾਂ ਨੂੰ ਵਿਕਾਸ ਕਾਰਜਾਂ ਲਈ ਜਾਰੀ ਕੀਤੀ 4 ਲੱਖ ਦੀ ਗ੍ਰਾਂਟ: ਚੰਦ ਸਿੰਘ ਗਿੱਲ

ਜ਼ੀਰਾ ਹਲਕੇ ਦੇ 2 ਸਕੂਲਾਂ ਨੂੰ ਵਿਕਾਸ ਕਾਰਜਾਂ ਲਈ ਜਾਰੀ ਕੀਤੀ 4 ਲੱਖ ਦੀ ਗ੍ਰਾਂਟ: ਚੰਦ ਸਿੰਘ ਗਿੱਲ

Punjab
ਫਿਰੋਜ਼ਪੁਰ/ਜ਼ੀਰਾ, 8 ਫਰਵਰੀ 2024.                         ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ ਬਲਾਕ ਜ਼ੀਰਾ ਨੂੰ ਵਿਕਾਸ ਕਾਰਜ ਕਰਵਾਉਣ ਲਈ 2 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਅਤੇ ਸਰਕਾਰੀ ਮਿਡਲ ਸਕੂਲ ਸਾਧੂ ਵਾਲਾ ਬਲਾਕ ਜ਼ੀਰਾ ਨੂੰ ਵਿਕਾਸ ਕਾਰਜ ਕਰਵਾਉਣ ਲਈ 2 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।           ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਆਮ ਪਬਲਿਕ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਚੰਗੇ ਸਮਾਜ ਲਈ ਚੰਗੀ ਸਿੱਖਿਆ ਅਤੇ ਸਿਹਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਕੂਲ ਵਿਕਾਸ ਪਖੋਂ ਵਧੀਆ ਹੋਣਗੇ ਤਾਂ ਹੀ ਵਿਦਿਆਰਥੀਆਂ ਦੀ ਪੜ੍ਹਾਈ ਵਧੀਆ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਸਕੂਲਾਂ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕਰਦੇ ਰਹਿਣਗੇ। ਇਸ ਮੌਕੇ ਸਕੂਲਾਂ ਦੇ ਅਹੁਦੇਦਾਰਾਂ ਵੱਲੋਂ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਦਾ ਧੰਨਵਾਦ ਕੀਤ...
ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਛੀਨਾ

ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਛੀਨਾ

Punjab
ਲੁਧਿਆਣਾ, 8 ਫਰਵਰੀ (000) - ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਅਤੇ ਦਫ਼ਤਰੀ ਖੱਜਲ ਖ਼ੁਆਰੀ ਤੋਂ ਨਿਜਾਤ ਦਵਾਉਣ ਦੇ ਲਈ 'ਆਪ' ਦੀ ਸਰਕਾਰ, ਆਪ ਦੇ ਦੁਆਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਵਸਨੀਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਸਕੀਮ ਤਹਿਤ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲੱਗ ਰਹੇ ਹਨ, ਜਿਸਦੇ ਤਹਿਤ ਵਿਧਾਇਕ ਛੀਨਾ ਦੀ ਅਗਵਾਈ ਵਿੱਚ ਹਲਕਾ ਦੱਖਣੀ ਵਿਖੇ ਆਗਾਮੀ ਕੈਂਪਾਂ ਦੇ ਸੁਚਾਰੂ ਪ੍ਰਬੰਧਨ ਲਈ ਵਾਰਡ ਨੰਬਰ 40, 50 ਅਤੇ 22 ਵਿੱਚ ਪਾਰਟੀ ਦੇ ਵਲੰਟੀਅਰਾਂ ਅਤੇ ਵੱਖ-ਵੱਖ ਅਹੁੱਦੇਦਾਰਾਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਬਲਾਕ ਪ੍ਰਧਾਨ ਦਰਸ਼ਨ ਢੋਲਣ, ਬਲਾਕ ਮੁਖੀ ਚੰਦਰ ਭਾਰਦਵਾਜ, ਵਾਰਡ ਪ੍ਰਧਾਨ ਲਖਬੀਰ ਸਿੰਘ, ਅਮਰਜੀਤ ਅਰੋੜਾ, ਫਿਰੋਜ਼ ਖਾਨ, ਅਜੇ ਮਿੱਤਲ, ਅਮਨਪ੍ਰੀਤ ਛੀਨਾ, ਚੇਤਨ ਥਾਪਰ, ਡਾਕਟਰ ਮਨਜੀਤ ਅਤੇ ਤਿੰਨੇ ਵਾਰਡਾਂ ਦੇ 31 ਮੈਬਰ ਵੀ ਮੌਜੂਦ ਸਨ। ਵਿਧਾਇਕ ਛੀਨਾ ਵਲੋਂ ਬਲਾਕਾਂ ਦੇ ਅਹੁਦੇਦਾਰਾਂ ਨੂੰ ਇਸ ਸਕੀਮ ਤਹਿਤ ਦਿੱਤੀਆਂ ਜਾਣ ਵਾਲੀਆਂ ਵੱਖ ਵੱਖ 44 ਸੇਵਾਵਾਂ ਸਬੰਧੀ ਜਾਣੂ ਕਰਵਾਇਆ ਗਿਆ ...
ਆਮ ਆਦਮੀ ਪਾਰਟੀ ਦੀ ਸਰਕਾਰੀ ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ – ਭੁੱਲਰ

ਆਮ ਆਦਮੀ ਪਾਰਟੀ ਦੀ ਸਰਕਾਰੀ ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ – ਭੁੱਲਰ

Punjab
ਫਿਰੋਜ਼ਪੁਰ, 8 ਫਰਵਰੀ 2024.            ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਬਦੌਲਤ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਲੋਕਾਂ ਦੇ ਕੰਮ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਮੌਕੇ ਤੇ ਹੀ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ.ਰਣਬੀਰ ਸਿੰਘ ਭੁੱਲਰ ਨੇ ਪਿੰਡ ਮਸਤੇ ਕੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਾਏ ਗਏ "ਸਰਕਾਰ ਆਪ ਦੇ ਦੁਆਰ" ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਨ੍ਹਾਂ ਦਾ ਨਿਪਟਾਰਾ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਰਾਜ ਭਰ ਵਿਚ  ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ "ਸਰਕਾਰ ਆਪ ਦੇ ਦੁਆਰ" ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ  ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆ 44 ਤਰ੍ਹਾਂ ਦੀਆਂ ਸੇ...
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 ਤੇ 51 ‘ਚ ਵੱਖ-ਵੱਖ ਧਰਮਸ਼ਾਲਾਂ ਦਾ ਉਦਘਾਟਨ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 ਤੇ 51 ‘ਚ ਵੱਖ-ਵੱਖ ਧਰਮਸ਼ਾਲਾਂ ਦਾ ਉਦਘਾਟਨ

Punjab
ਲੁਧਿਆਣਾ, 08 ਫਰਵਰੀ (000) - ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 47 ਅਤੇ 51 ਅਧੀਨ ਅੰਬੇਡਕਰ ਨਗਰ ਵਿੱਚ ਵੱਖ-ਵੱਖ 2 ਧਰਮਸ਼ਾਲਾਂ ਦਾ ਉਦਘਾਟਨ ਕੀਤਾ ਗਿਆ। ਬਾਅਦ ਵਿੱਚ, ਉਨ੍ਹਾਂ ਅੰਬੇਡਕਰ ਨਗਰ ਦੇ ਸਰਕਾਰੀ ਸਕੂਲ ਵਿੱਚ ਪਖਾਨੇ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕਾਰਜ਼ਾਂ 'ਤੇ ਕਰੀਬ 24 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ, ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਹਲਕੇ ਵਿੱਚ ਵਿਕਾਸ ਕਾਰਜ਼ ਨਿਰੰਤਰ ਜਾਰੀ ਹਨ।...
ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਸਿਖਲਾਈ ਸ਼ੁਰੂ

ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਸਿਖਲਾਈ ਸ਼ੁਰੂ

Punjab
ਫਾਜ਼ਿਲਕਾ, 8 ਫਰਵਰੀ ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਾ ਉਦਯੋਗ ਕੇਂਦਰ ਫਾਜਲਕਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਰਦਾਰ ਅੰਗਰੇਜ਼ ਸਿੰਘ ਨੇ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਪਹਿਲੇ ਬੈਚ ਦੀ ਸਿਖਲਾਈ ਦੇਣੀ ਸ਼ੁਰੂ ਕਰਵਾਈ ਜਿਸ ਵਿੱਚ ਟ੍ਰੇਨਿੰਗ ਲੈਣ ਵਾਲਿਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਟ੍ਰੇਨਿੰਗ ਦੇ ਪਹਿਲੇ ਬੈਚ ਵਿੱਚ 40 ਸਿੱਖਿਆਰਥੀਆਂ ਦਾ ਟੇਲਰ ਦਰਜੀ ਦਾ ਪਹਿਲਾ ਬੈਚ ਸ਼ੁਰੂ ਹੋਇਆ। ਇਸ ਟ੍ਰੇਨਿੰਗ ਦਾ ਜ਼ਿਲ੍ਹਾ ਉਦਯੋਗ ਮੈਨੇਜਰ ਸਰਦਾਰ ਨਿਰਵੈਰ ਸਿੰਘ ਵੱਲੋਂ ਨਿਰੀਖਣ ਕੀਤਾ ਗਿਆ ਜਿਸ ਵਿੱਚ ਸੁਚਾਰੂ ਢੰਗ ਨਾਲ ਚੱਲ ਰਹੀ ਟ੍ਰੇਨਿੰਗ ਨੂੰ ਦੇਖ ਕੇ ਉਹਨਾਂ ਟਰੇਨਰ ਮਨਜਿੰਦਰ ਕੌਰ ਅਤੇ ਆਈਟੀਆਈ ਦੇ ਸਟਾਫ ਦੀ ਹੌਸਲਾ ਅਫਜਾਈ ਕੀਤੀ। ਉਪਰੋਕਤ ਇਹ ਸਾਰਾ ਕੰਮ ਦੇਖ ਕੇ ਉਹਨਾਂ ਸੰਸਥਾ ਦੇ ਕੰਮ ਨੂੰ ਬਹੁਤ ਹੀ ਸ਼ਲਾਘਾਯੋਗ ਦੱਸਿਆ ਅਤੇ ਕਿਹਾ ਕਿ ਇਹ ਪੀ ਐਮ ਵਿਸ਼ਕਰਮਾ ਯੋਜਨਾ ਦਾ ਜਿਲ੍ਹਾ ਫਾਜਲਕਾ ਦਾ ਪਹਿਲਾ ਅਤੇ ਪੰਜਾਬ ਦਾ ਤੀਜਾ ਸੈਂਟਰ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਸਿਖਲਾਈ ਦਿੱਤੀ ਜਾ ਰਹੀ ਹੈ। ...
ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪ ਲੋਕਾਂ ਲਈ ਰਾਹਤ ਦਾ ਕੰਮ ਕਰ ਰਹੇ ਹਨ: ਦੀਪਾਂਕਰ ਗਰਗ

ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪ ਲੋਕਾਂ ਲਈ ਰਾਹਤ ਦਾ ਕੰਮ ਕਰ ਰਹੇ ਹਨ: ਦੀਪਾਂਕਰ ਗਰਗ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ। ਸਰਕਾਰ ਨੇ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪ ਲਗਾਉਣੇ ਸ਼ੁਰੂ ਕੀਤੇ ਹਨ ਜੋ ਕਿ ਲੋਕਾਂ ਲਈ  ਵੱਡੀ ਰਾਹਤ ਦਾ ਕੰਮ ਕਰ ਰਹੇ ਹਨ। ਐਸ.ਏ.ਐਸ. ਨਗਰ ਸਬ ਡਵੀਜ਼ਨ ਦੇ ਪਿੰਡ ਬੜੀ, ਬਾਕਰਪੁਰ, ਮਟਰਾਂ ਅਤੇ ਸਫੀਪੁਰ  ਵਿੱਚ ਲਾਏ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ। ਇਨ੍ਹਾਂ ਕੈਂਪਾਂ ਮੌਕੇ ਆਮ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਰਕਾਰੀ ਸਕੀਮਾਂ ਦਾ ਲਾਭ ਦੇ ਕੇ ਹੱਲ ਕੀਤਾ ਗਿਆ। ਐੱਸ ਦੀ ਐਮ ਨੇ ਦੱਸਿਆ ਕਿ ਸਰਕਾਰ ਵੱਲੋਂ ਰਜਿਸਟਰੀਆਂ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਐਨ.ਓ.ਸੀ. ਦੀ ਲੋੜ ਨੂੰ ਖ਼ਤਮ ਕਰਨ ਦਾ ਫੈਸਲਾ ਅਜਿਹਾ ਫੈਸਲਾ ਹੈ ਜੋ ਕਿ ਵੱਡੀ ਪੱਧਰ 'ਤੇ ਲੋਕਾਂ ਨੂੰ ਲਾਭ ਦੇਵੇਗਾ ਅਤੇ ਹੁਣ ਲੋਕ ਰਜਿਸਟਰੀਆਂ ਲਈ ਐਨ.ਓ.ਸੀ ਵਾਸਤੇ ਦਫਤਰਾਂ ਦੇ ਗੇੜੇ ਨਹੀਂ ਮਾਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ...
ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪਾਂ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪਾਂ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

Punjab
ਡੇਰਾਬਸੀ, 08 ਫਰਵਰੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਗਏ ਕੈਂਪਾਂ ਦਾ ਲੋਕ ਵੱਡੀ ਗਿਣਤੀ ਵਿੱਚ ਲਾਹਾ ਲੈ ਰਹੇ ਹਨ ਅਤੇ  ਡੇਰਾਬੱਸੀ ਸਬ ਡਵੀਜ਼ਨ ਵਿਖੇ ਬਲਟਾਣਾ ਦੇ ਵਾਰਡ ਨੰ: 5, 6 ਅਤੇ ਪਿੰਡ ਭੁੱਖੜੀ, ਜੋਲਾਂ ਖੁਰਦ, ਜੰਡਲੀ ਅਤੇ ਕਕਰਾਲੀ ਵਿੱਚ ਲਾਏ ਗਏ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਤਹਿਤ ਕੰਮ ਕਰਾਉਣ ਲਈ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਦੱਸਿਆ ਕਿ ਲਗਾਏ ਗਏ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਸ਼੍ਰੀ ਰੰਧਾਵਾ ਨੇ ਦੱਸਿਆ ਕਿ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਨਾਗਰਿਕਾਂ ਨੂੰ ਫਾਇਦਾ ਦੇਣ ਲਈ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਕਿ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਕੈਂਪਾਂ ...
ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ -ਅਮਨਦੀਪ ਸਿੰਘ ਗੋਲਡੀ ਮੁਸਾਫਰ

ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ -ਅਮਨਦੀਪ ਸਿੰਘ ਗੋਲਡੀ ਮੁਸਾਫਰ

Punjab
ਅਬੋਹਰ 8 ਫਰਵਰੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਪਤਰੇਵਾਲਾ, ਨਿਹਾਲ ਖੇੜਾ ਅਤੇ ਚੂੜੀਵਾਲਾ ਧੰਨਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਨਿਹਾਲ ਖੇੜਾ ਅਤੇ ਪੱਤਰੇਵਾਲਾ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਆਖਿਆ ਕਿ ਇਹ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਕੀਮ ਤਹਿਤ ਅਧਿਕਾਰੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਪਿੰਡ ਪਿੰਡ ਪਹੁੰਚ ਕਰ ਰਹੇ ਹਨ। ਉਹਨਾਂ ਨੇ ਆਖਿਆ ਕਿ ਇਸ ਸਕੀਮ ਤਹਿਤ ਸਰਕਾਰ ਚੱਲ ਕੇ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗ...