Thursday, March 12
Shadow

Punjab

ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜਮੀਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜਮੀਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 1 ਫਰਵਰੀ 2024 (      )-ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਅੰਤਰਰਾਸ਼ਟਰੀ ਸਰਹੱਦ ਤੱਕ ਸਥਿਤ ਰਕਬਾ, ਜਿਸ ਵਿਚ ਖੇਤੀ ਕਰਨ ਦੀਆਂ ਕਈ ਦਿੱਕਤਾਂ ਕਿਸਾਨਾਂ ਨੂੰ ਆਉਂਦੀਆਂ ਹਨ, ਨੂੰ ਇਸ ਲਈ ਮੁਆਵਜ਼ਾ ਰਾਸ਼ੀ ਸਾਲ 2022-23 ਲਈ ਪ੍ਰਤੀ ਏਕੜ 10 ਹਜ਼ਾਰ ਰੁਪਏ ਜਾਰੀ ਕਰ ਦਿੱਤੀ ਗਈ ਹੈ ਅਤੇ ਸਬੰਧਤ ਕਿਸਾਨ ਇਹ ਮੁਆਵਜ਼ਾ ਰਾਸ਼ੀ ਲੈਣ ਲਈ ਆਪਣੇ ਹਲਕੇ ਦੇ ਐਸ ਡੀ ਐਮ ਦਫਤਰ ਨਾਲ ਰਾਬਤਾ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਦਾ ਅਜਿਹਾ 3801 ਏਕੜ ਰਕਬਾ ਕੰਡਿਆਲੀ ਤਾਰ ਤੋਂ ਅੱਗੇ ਹੈ, ਲਈ ਸਰਕਾਰ ਵੱਲੋਂ ਤਿੰਨ ਕਰੋੜ 80 ਲੱਖ ਰੁਪਏ ਦੇ ਕਰੀਬ ਰਕਮ ਜਾਰੀ ਕਰ ਦਿੱਤੀ ਗਈ ਹੈ, ਜੋ ਕਿ ਸਬੰਧਤ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਮੁਆਵਜ਼ਾ ਰਾਸ਼ੀ ਇਕ ਜਨਵਰੀ 2022 ਤੋਂ 31 ਦਸੰਬਰ 2022 ਤੱਕ ਦੇ ਸਮੇਂ ਲਈ ਜਾਰੀ ਕੀਤੀ ਗਈ ਹੈ।            ਉਨਾਂ ਦੱਸਿਆ ਕਿ ਗੈਰ ਮੁਮਕਿਨ ਰਕਬੇ ਅਤੇ ਜ਼ਮੀਨ ਸਬੰਧੀ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ। ਇਸ ਲਈ ਮੁਆਵਜ਼ਾ ਦੇਣ ਤੋਂ ਪਹਿਲਾਂ ਸਬੰਧਤ ਅਧਿਕਾਰੀ ਇੰਤਕਾਲ ਦੀ ਪੜਤਾਲ ਕਰਨੀ ਯ...
13 ਦੀਆਂ 13 ਲੋਕ ਸਭਾ ਸੀਟਾਂ ਤੇ ਕਰਾਗੇ ਜਿੱਤ ਪ੍ਰਾਪਤ- ਈ.ਟੀ.ਓ

13 ਦੀਆਂ 13 ਲੋਕ ਸਭਾ ਸੀਟਾਂ ਤੇ ਕਰਾਗੇ ਜਿੱਤ ਪ੍ਰਾਪਤ- ਈ.ਟੀ.ਓ

Punjab
ਅੰਮ੍ਰਿਤਸਰ, 1 ਫਰਵਰੀ: 2024-- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਸੜਕ ਨੂੰ ਚਾਰ ਮਾਰਗੀ ਕਰਨ ਲਈ ਅੱਜ ਨੀਂਹ ਪੱਥਰ ਹਲਕੇ ਨਾਲ ਸਬੰਧਤ ਵਿਧਾਇਕਾਂ ਸ. ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਰੱਖਿਆ। ਉਨਾਂ ਦੱਸਿਆ ਕਿ ਕਰੀਬ 70 ਕਰੋੜ ਰੁਪਏ ਦੀ ਲਾਗਤ ਨਾਲ ਇਹ ਸੜਕ ਚਾਰ ਮਾਰਗ ਹੋਵੇਗੀ। ਇਸ ਮੌਕੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ. ਈ ਟੀ ਓ ਨੇ ਕਿਹਾ ਕਿ 30 ਫੁੱਟ ਚੌੜੀ ਇਸ ਸੜਕ ਦੀ 33 ਸਾਲ ਕਿਸੇ ਸਰਕਾਰ ਨੇ ਸਾਰ ਨਹੀਂ ਲਈ ਅਤੇ ਹੁਣ ਤੁਹਾਡੀ ਆਪਣੀ ਸਰਕਾਰ ਆਈ ਹੈ ਤਾਂ ਇਸ ਦੇ ਭਾਗ ਜਾਗੇ ਹਨ। ਉਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ, ਸ਼ਹੀਦ ਬਾਬਾ ਦੀਪ ਸਿੰਘ ਦੇ ਗੁਰਦੁਆਰੇ, ਟਾਹਲਾ ਸਾਹਿਬ, ਬਾਬਾ ਨੌਧ ਸਿੰਘ ਦੀ ਸਮਾਧ, ਤਰਨਤਾਰਨ, ਸੰਗਰਾਣਾ ਸਾਹਿਬ, ਗੋਇੰਦਵਾਲ ਸਾਹਿਬ ਵਰਗੇ ਵੱੱਡੇ ਗੁਰੂ ਘਰਾਂ ਨੂੰ ਮਿਲਾਉਂਦੀ ਇਹ ਸੜਕ ਹੁਣ ਦੋਵੇਂ ਪਾਸੇ 23-23 ਫੁੱਟ ਅਤੇ ਵਿਚਾਲੇ 6.5 ਫੁੱਟ ਦਾ ਡਿਵਾਇਡਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਟਾਹਲਾ...
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab
ਚੰਡੀਗੜ੍ਹ, 1 ਫਰਵਰੀ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਖ਼ਾਲੀ ਪਈਆਂ ਸਾਰੀਆਂ ਆਸਾਮੀਆਂ ਉਤੇ ਜਲਦੀ ਤੋਂ ਜਲਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਅਪਣਾਏ ਗਏ ਹਨ, ਜਿਸ ਕਾਰਨ 40 ਹਜ਼ਾਰ ਤੋਂ ਵੱਧ ਹੋਈ ਇਸ ਭਰਤੀ ਵਿੱਚੋਂ ਕਿਸੇ ਇਕ ਨੂੰ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਕ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਤਗ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ, ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਤਗ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ, ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

Punjab
ਫਿਰੋਜ਼ਪੁਰ, 1 ਫਰਵਰੀ 2024 :             ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਤਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਵਧੀਕ ਪ੍ਰਧਾਨ ਮੁੱਖ ਵਣ ਪਾਲ (ਜੰ:ਜੀ) ਅਤੇ ਮੁੱਖ ਜੰਗਲੀ ਜੀਵ ਵਾਰਡਨ, ਪੰਜਾਬ ਐਸ.ਏ.ਐਸ ਨਗਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਅੱਜ-ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਨਾਈਲੋਨ ਤੋ ਬਣੀ /ਚਾਈਨੀਜ/ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗੱਲ ...
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

Punjab
ਚੰਡੀਗੜ੍ਹ, 1 ਫਰਵਰੀ: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

Punjab
ਫਾਜਿਲਕਾ 1 ਫਰਵਰੀ ਐਮ.ਐਲ.ਏ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਲਾ ਸੁਣੀਆ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਡੀਐਫਐਸਸੀ ਅਤੇ ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਪੋਰਟ ਲਈ ਤੇ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋ ਚੱਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਜਾ ਰਹੇ ਹਨ ਅਤੇ ਹਰ ਖੇਤਰ ਵਿੱਚ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਚੱਲ ਰਹੇ ਹਨ। ਉਨਾਂ ਹਲਕੇ ਅੰਦਰ ਲੋਕਹਿੱਤ ਵਿੱਚ ਕਰਵਾਏ ਜਾ ਰਹੇ  ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸੀ ਲਈ  ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਸਹਿਰੀ ਖੇਤਰਾਂ ਅੰਦਰ ਸੀਵਰੇਜ ਸਮੇਤ ...
ਐੱਸ.ਡੀ.ਐੱਮ. ਜਲਾਲਾਬਾਦ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਕੈਂਪ ਲਗਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਐੱਸ.ਡੀ.ਐੱਮ. ਜਲਾਲਾਬਾਦ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਕੈਂਪ ਲਗਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

Punjab
ਫਾਜ਼ਿਲਕਾ 1 ਫਰਵਰੀ 2024 3 ਫਰਵਰੀ ਤੋਂ ਲੈ ਕੇ 3 ਮਾਰਚ 2024 ਤੱਕ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ। ਜਿਨ੍ਹਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਤਿਆਰੀਆਂ ਅਤੇ ਵਿਭਾਗੀ ਅਧਿਕਾਰੀਆਂ ਦੀਆਂ ਡਿਊਟੀਆਂ ਨੂੰ ਲੈ ਕੇ ਐੱਸ.ਡੀ.ਐੱਮ. ਜਲਾਲਾਬਾਦ ਸ. ਬਲਕਰਨ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫਤਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ ਸ. ਬਲਕਰਨ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ’ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਦੇ ਪਿੰਡਾਂ ਅਤੇ ਸਹਿਰਾਂ ਵਿੱਚ ਸਰਕਾਰ ਤੁਹਾਡੇ ਦੁਆਰ ਤਹਿਤ ਇੱਕ ਛੱਤ ਹੇਠਾਂ ਹੀ ਸਾਰੇ ਵਿਭਾਗਾਂ ਦੇ ਅਧਿਕਾਰੀ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰੀ ਸਕੀਮਾਂ ਦਾ ਲਾਭ ਦੇਣਗੇ ਅਤੇ ਸਕੀਮਾਂ ਬਾਰੇ ਲੋਕ...
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

Punjab
ਚੰਡੀਗੜ੍ਹ, 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ। ਜ਼ਿ...
ਕੋਹੜ ਰੋਗੀਆਂ ਨਾਲ ਕਿਸੇ ਕਿਸਮ ਦਾ ਭੇਦਭਾਵ ਨਾ ਕੀਤਾ ਜਾਵੇ : ਡਾ. ਐਰਿਕ ਐਡੀਸਨ

ਕੋਹੜ ਰੋਗੀਆਂ ਨਾਲ ਕਿਸੇ ਕਿਸਮ ਦਾ ਭੇਦਭਾਵ ਨਾ ਕੀਤਾ ਜਾਵੇ : ਡਾ. ਐਰਿਕ ਐਡੀਸਨ

Punjab
ਫਾਜ਼ਿਲਕਾ 01 ਫਰਵਰੀ : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ (ਵਾਧੂ ਕਾਰਜਭਾਰ) ਦੇ ਦਿਸ਼ਾ ਨਿਰਦੇਸ਼ਾਂ ਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਰਿਕ ਐਡੀਸਨ (ਵਾਧੂ ਕਾਰਜਭਾਰ) ਅਤੇ ਡਾ. ਗੁਰਮੇਜ ਸਿੰਘ (ਪ੍ਰਬੰਧਕੀ ਇੰਚਾਰਜ) ਦੀ ਯੋਗ ਅਗਵਾਈ ਵਿੱਚ ਪੀਐੱਚਸੀ ਜੰਡਵਾਲਾ ਵਿਖੇ ਵਿਸ਼ਵ ਕੋਹੜ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਇਸ ਦਿਨ ਸਬੰਧੀ ਜਾਗਰੂਕ ਕੀਤਾ ਗਿਆ ਤੇ ਇਸ ਤੋਂ ਬਚਾਅ ਲਈ ਦੱਸਿਆ ਗਿਆ। ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਅਫ਼ਸਰ ਹਰਮੀਤ ਸਿੰਘ ਨੇ ਦੱਸਿਆ ਕਿ ਇਹ ਦਿਨ ਹਰ ਸਾਲ ਵਿਸ਼ਵ ਪੱਧਰ ਤੇ ਕੋਹੜ ਦੀ ਬਿਮਾਰੀ ਦੇ ਲੱਛਣਾਂ ਅਤੇ ਬਚਾਓ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਦਿਨ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਹੈ, ਜਿਨਾਂ ਨੇ ਕੋਹੜ ਦੇ ਰੋਗੀਆਂ ਦੀ ਭਲਾਈ ਲਈ ਕੰਮ ਕੀਤਾ। ਇਸ ਰੋਗ ਨੂੰ ਹੈਨਸੇਨ ਰੋਗ ਵੀ ਕਿਹਾ ਜਾਂਦਾ ਹੈ ਅਤੇ ਇਸ ਸਾਲ ਇਸ ਦਿਨ ਦਾ ਥੀਮ ਹੈ- ਐਕਟ ਨਾਓ, ਏਂਡ ਲੈਪਰੋਸੀ। ਐਸਐਮਓ ਡਾ. ਐਰਿਕ ਅਤੇ ਡਾ. ਗੁਰਮੇਜ ਸਿੰਘ ਨੇ ਦੱਸਿਆ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਸ...
ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ

Punjab
ਲੁਧਿਆਣਾ, 1 ਫਰਵਰੀ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ, ਮੈਡੀਕਲ ਸਟੋਰ ਦਾ ਦੌਰਾ ਕੀਤਾ ਅਤੇ ਡਾਕਟਰਾਂ, ਸਟਾਫ਼, ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ, ਐਸ.ਐਮ.ਓਜ਼ ਅਤੇ ਹੋਰ ਡਾਕਟਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਢਾਂਚੇ ਦਾ ਸੁਧਾਰ ਕਰਕੇ ਮਰੀਜ਼ਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਜ਼ਰੂਰੀ, ਗੈਰ-}ਰੂਰੀ ਦਵਾਈਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਿਵਲ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਖਰੀਦ ਆਰਡਰ ਦਿੱਤੇ ਗਏ ਹਨ ਅਤੇ ਕੁਝ ਦਿਨਾਂ ਵਿੱਚ ਸਾਰੀਆਂ ਦਵਾਈਆਂ ਇੱਥੇ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ। ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿੱਚ ਦਵਾਈਆਂ ਦੇ ਸਟੋਰ ਦਾ ਮੁਆਇਨਾ ਕੀਤਾ ਅਤੇ ਦਵਾਈਆਂ ਦੀ ਢੁਕਵੀਂ ਸਟੋਰੇਜ ਲਈ ਜਗ੍ਹਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕ...