ਬਸੰਤ ਮੇਲੇ ਦੌਰਾਨ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਪ੍ਰਤੀ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ 8 ਫਰਵਰੀ, 2024
ਬਸੰਤ ਪੰਚਮੀ ਦੇ ਮੇਲੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ ਤੇ ਕਾਊਂਟਰ ਲਗਾ ਕੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਸਪੈਸ਼ਲ ਵੈਨ ਨੂੰ ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ ਅਤੇ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਵਿੱਚ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪ੍ਰਮੁੱਖ ਸਥਾਨਾਂ ਤੇ ਜਾ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰੇਗੀ।
ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ ਅਤੇ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਰਾਜ ਪੱਧਰ ਤੇ ਮਨਾਏ ਜਾ ਰਹੇ ਬਸੰਤ ਮੇਲੇ ਵਿੱਚ ਸਵੀਪ ਮੁਹਿੰਮ ਤਹਿਤ ਏਥੇ ਪਹੁੰਚੇ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵ...








