Shadow

Punjab

ਸ਼ਰਾਰਤੀ ਅਨਸਰਾਂ ਨੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ

ਸ਼ਰਾਰਤੀ ਅਨਸਰਾਂ ਨੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ

Crime, Punjab
ਮੋਗਾ, 8 ਫਰਵਰੀ (000) - ਸ਼ਰਾਰਤੀ ਅਨਸਰਾਂ ਨੇ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ ਹੈ। ਇਸ ਸਬੰਧੀ ਸ੍ਰ ਕੁਲਵੰਤ ਸਿੰਘ ਨੇ ਆਪਣੇ ਨਿੱਜੀ ਫੇਸਬੁੱਕ ਆਈ ਡੀ ਉੱਤੇ ਪੋਸਟ ਸਾਂਝੀ ਕਰਕੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਆਪਣੀ ਅਪੀਲ ਵਿੱਚ ਉਹਨਾਂ ਕਿਹਾ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਮ, ਤਸਵੀਰ ਅਤੇ ਹੋਰ ਜਾਣਕਾਰੀ ਉਹਨਾਂ ਦੀ ਵਰਤੀ ਗਈ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਫੇਸਬੁੱਕ ਆਈ ਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਡਿਮਾਂਡ ਆਉਂਦੀ ਹੈ ਤਾਂ ਉਹ ਮਨਜੂਰ ਨਾ ਕਰੇ ਅਤੇ ਇਸ ਸੰਬੰਧੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਰਿਪੋਰਟ ਕਰੇ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਪੱਧਰ ਉੱਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਹ ਸ਼ਰਾਰਤ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।...
ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ

ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ

Punjab
ਅੰਮ੍ਰਿਤਸਰ, 8 ਫਰਵਰੀ 2024 - ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 178ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਹ ਦਿਹਾੜਾ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਨੂੰ ਸ਼ਰਧਾ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪੁੱਜਣਗੇ। ਉਨਾਂ ਨੇ  ਦੱਸਿਆ ਕਿ ਸਵੇਰੇ 10 ਵਜੇ ਨਰਾਇਣਗੜ੍ਹ ਸਥਿਤ ਇੰਡੀਆ ਗੇਟ ਵਿਖੇ ਲਗਾਏ ਗਏ ਸ਼ਹੀਦ ਦੇ ਆਦਮ ਕੱਦ ਬੁੱਤ ’ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਮੌਕੇ ਫੌਜ ਅਤੇ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਉਪਰੰਤ ਅਟਾਰੀ ਸਥਿਤ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸਥਾਨ, ਜਿੱਥੇ ਉਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ, ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਇਸ ਮੌ...
ਰਜਿਸਟਰੀ ਨਾ ਹੋਣ ਦੀ ਸੂਰਤ ਵਿੱਚ ਜਮ੍ਹਾਂ ਕਰਵਾਈ ਗਈ ਫੀਸ ਹੋਵੇਗੀ ਵਾਪਸ- ਡਿਪਟੀ ਕਮਿਸ਼ਨਰ

ਰਜਿਸਟਰੀ ਨਾ ਹੋਣ ਦੀ ਸੂਰਤ ਵਿੱਚ ਜਮ੍ਹਾਂ ਕਰਵਾਈ ਗਈ ਫੀਸ ਹੋਵੇਗੀ ਵਾਪਸ- ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ 08  ਫ਼ਰਵਰੀ,2024 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਅੱਜ ਜਾਣਕਾਰੀ ਦਿੰਦੇ ਦੱਸਿਆ ਕਿ ਜਿਨਾਂ ਲੋਕਾਂ ਨੇ ਅਚੱਲ ਸੰਪਤੀ ਦੀ ਰਜਿਸਟਰੀ ਨਾ ਹੋਣ ਕਾਰਨ ਰਜਿਸਟਰੀ ਕੀਮਤ ਦਾ 1 ਪ੍ਰਤੀਸ਼ਤ ਸਰਕਾਰ ਨੂੰ ਜਮਾਂ ਕਰਵਾਇਆ ਸੀ, ਉਹ ਹੁਣ ਵਾਪਸ ਕੀਤਾ ਜਾਵੇਗਾ।  ਇਸ ਸਬੰਧੀ ਹੋਰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਅਚੱਲ ਸੰਪੱਤੀ ਦੀ ਰਜਿਸਟਰੀ ਨਾ ਹੋਣ ਦੀ ਸੂਰਤ ਵਿੱਚ ਲੋਕਾਂ ਵੱਲੋਂ ਜਮ੍ਹਾਂ ਕਰਵਾਈ ਗਈ ਆਈ.ਡੀ.ਫੀਸ (ਇਨਫਰਾਸਟਰਕਚਰ ਡੈਵਲਪਮੈਂਟ  ਫੀਸ) ਅਤੇ ਵਿਸ਼ੇਸ਼ ਆਈ.ਡੀ ਫੀਸ (ਸਪੈਸ਼ਲ ਇਨਫਰਾਸਟਰਕਚਰ ਡੈਵਲਪਮੈਂਟ) ਫੀਸ ਨੂੰ ਵਾਪਸ ਕਰਨ ਦਾ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹਨਾਂ ਹਦਾਇਤਾਂ ਅਨੁਸਾਰ ਮਿਤੀ 27 ਜੁਲਾਈ 2017 ਤੋਂ ਜਮ੍ਹਾਂ ਕਰਵਾਈ ਗਈ ਆਈ.ਡੀ. ਫੀਸ ਅਤੇ ਮਿਤੀ 5 ਅਪ੍ਰੈਲ 2021 ਤੋਂ ਜਮ੍ਹਾਂ ਕਰਵਾਈ ਗਈ ਵਿਸ਼ੇਸ਼ ਆਈ.ਡੀ ਫੀਸ ਨੂੰ ਵਾਪਸ ਕਰਨ ਸਬੰਧੀ ਵਿੱਤ ਵਿਭਾਗ ਵੱਲੋਂ ਯੋਗ ਵਿਧੀਆਂ (ਐਸ.ਓ.ਪੀ) ਤਿਆਰ ਕੀਤੀਆਂ ਗਈਆਂ ਹਨ। ਇਸ ਸ...
ਲੋਕ ਸਭਾ ਚੋਣਾਂ-2024 – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਡਿਜ਼ੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੋਕ ਸਭਾ ਚੋਣਾਂ-2024 – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਡਿਜ਼ੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab
ਲੁਧਿਆਣਾ, 08 ਫਰਵਰੀ - ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ, ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ ਦੀ ਆਮ ਜਨਤਾ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਜੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਜਾਗਰੂਕਤਾ ਵੈਨਾਂ ਅੱਜ 08 ਫਰਵਰੀ ਤੋਂ 08 ਮਾਰਚ, 2024 ਤੱਕ 30 ਦਿਨਾਂ ਲਈ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 14 ਵਿਧਾਨ ਸਭਾ ਹਲਕਿਆਂ ਵਿੱਚ ਨਿਰਧਾਰਿਤ ਕਾਰਜਕ੍ਰਮ ਅਨੁਸਾਰ ਲੋਕਾਂ ਨੂੰ ਜਾਗਰੂਕ ਕਰਨਗੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਓਜਸਵੀ ਅਲੰਕਾਰ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਸਾਡਾ ਮੁਲਕ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ਾਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਡਿਜੀਟਲ ਮੋਬਾਇਲ ਰਾਹੀਂ ਆਮ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ...

ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ 36ਕਰੋੜ ਰੁਪਏ ਦਾ ਕੀਤਾ ਮੁਫ਼ਤ ਇਲਾਜ

Punjab
ਫਾਜਿਲਕਾ 8 ਫਰਵਰੀ ਡਾ.ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ 'ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ। ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ   ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਯੂਸ਼ਮਾਨ  ਭਾਰਤ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਨੇ ਜਨਵਰੀ  2023 ਤੋਂ ਦਸੰਬਰ 2023 ਤੱਕ 33ਹਜਾਰ 505 ਮਰੀਜਾਂ ਦਾ 36 ਕਰੋੜ  ਰੁਪਏ ਦਾ ਸਕੀਮ ਤਹਿਤ ਬਿਲਕੁਲ ਮੁਫ਼ਤ ਇਲਾਜ ਕੀਤਾ ਹੈ  । ਸਿਵਲ ਹਸਪਤਾਲ ਫਾਜ਼ਿਲਕਾ  ਦੁਆਰਾ ਉਕਤ ਸਮੇਂ ਦੌਰਾਨ 2123 ਮਰੀਜਾਂ ਦਾ ਤਕਰੀਬਨ ਇਕ ਕਰੋੜ  11,ਲੱਖ 505 ਰੁਪਏ ਦਾ ਬਿਲਕੁਲ ਮੁਫਤ ਇਲਾਜ ਕੀਤਾ ਗਿਆ।  ਇਸ ਦੇ ਨਾਲ ਇਕ ਸਾਲ  ਦੌਰਾਨ ਪਬਲਿਕ ਸੈਕਟਰ ਹਸਪਤਾਲ ਵਿਖੇ 22ਹਜਾਰ 666 ਲੋਕਾਂ ਨੇ  15.5ਕਰੋੜ ਅਤੇ ਪ੍ਰਾਈਵੇਟ ਸੈਕਟਰ ਦੇ ਹਸਪਤਾਲ ਵਿਖੇ 10839ਲੋਕ...
ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਵਿੱਚ ਮਹਿਲਾਵਾਂ, ਸਕੂਲੀ ਬੱਚਿਆਂ ਅਤੇ ਦਿਵਿਆਂਗਜਨਾਂ ਨੇ ਲਿਆ ਹਿੱਸਾ

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਵਿੱਚ ਮਹਿਲਾਵਾਂ, ਸਕੂਲੀ ਬੱਚਿਆਂ ਅਤੇ ਦਿਵਿਆਂਗਜਨਾਂ ਨੇ ਲਿਆ ਹਿੱਸਾ

Punjab
ਫਿਰੋਜ਼ਪੁਰ 8 ਫਰਵਰੀ ਅੱਜ ਬਸੰਤ ਪੰਚਮੀ ਪਤੰਗ ਮੇਲੇ ਦੇ ਚੌਥੇ ਦਿਨ ਦੇ ਨਾਕਆਊਟ ਮੁਕਾਬਿਲਆਂ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨਿਵਰਸਿਟੀ ਦੇ ਮੈਦਾਨ ਵਿੱਚ ਭਾਰੀ ਗਿਣਤੀ ਵਿਚ ਮਹਿਲਾਵਾਂ, ਸਕੂਲੀ ਬੱਚਿਆਂ  ਅਤੇ ਦਿਵਿਆਂਗਜਨਾਂ ਨੇ ਹਿੱਸਾ ਲਿਆ ਅਤੇ ਪਤੰਗਬਾਜੀ ਨੂੰ ਲੈ ਕੇ ਉਨ੍ਹਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 10 ਅਤੇ 11 ਫਰਵਰੀ ਨੂੰ ਰਾਜ ਪੱਧਰੀ ਬਸੰਤ ਪੰਚਮੀ ਪਤੰਗ ਮੇਲਾ ਕਰਵਾਇਆ ਜਾ ਰਿਹਾ ਹੈ ਅਤੇ ਜਿਸ ਦੇ ਨਾਕਆਊਟ ਮੁਕਾਬਲੇ ਰੋਜਾਨਾ ਚੱਲ ਰਹੇ ਹਨ। ਬਸੰਤ ਪੰਚਮੀ ਦੇ ਨਾਕਆਊਟ ਮੁਕਾਬਿਲਆਂ ਨੂੰ ਦੇਖਣ ਲਈ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਸ੍ਰੀ ਅਰੁਣ ਸੇਖੜੀ ਅਤੇ ਡਿਪਟੀ ਕਮਿਸ਼ਨਰ ਸ਼ੀ ਰਾਜੇਸ਼ ਧੀਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮਦ ਬਾਮਬਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਧਰਮ ਪਤਨੀ ਸ੍ਰੀਮਤੀ ਅਨੂ ਅਗਰਵਾਲ, ਏਡੀਜੇ ਮੈਡਮ ਰਾਜਵਿੰਦਰ ਕੌਰ, ਸੀਜੈਐਮ ਮੈਡਮ ਏਕਤਾ ਉੱਪਲ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਦੇ ਧਰਮ ਪਤਨੀ ਡਾ. ਅਮਨਦੀਪ ਕੌਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ...
ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਕੀਤਾ ਗਿਆ ਦੌਰਾ

ਡਾਕਟਰ ਨੀਲੂ ਚੁੱਘ ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ ਦਾ ਕੀਤਾ ਗਿਆ ਦੌਰਾ

Punjab
ਫਾਜਿਲਕਾ 8 ਫਰਵਰੀ ਸਿਵਲ ਸਰਜਨ ਫਾਜ਼ਿਲਕਾ ਡਾ ਕਵਿਤਾ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ ਨੀਲੂ ਚੁੱਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਦੌਰਾ ਕੀਤਾ ਗਿਆ  ।ਇਸ ਦੋਰਾਨ ਕੁਸ਼ਠ ਰੋਗ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਐੱਮ  ਸੀ ਆਰ ਜੂਤੇ ਅਤੇ ਸੇਲਫ ਕੇਅਰ ਕੀਟ ਮੁਹੱਇਆ ਕਰਵਾਉਣ ਲਈ ਵਿਅਕਤੀਆਂ ਦੀ ਗਿਣਤੀ ਅਤੇ ਪੈਰਾਂ ਦੇ ਨਾਪ ਇਕੱਤਰ ਕੀਤੇ ਗਏ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਫਾਜ਼ਿਲਕਾ ਵਲੋਂ ਰਿਫਰੈਸ਼ਮੈਂਟ ਵੀ ਮੁਹੱਇਆ ਕਰਵਾਈ ਗਈ। ਇਸ ਦੌਰਾਨ ਡਾਕਟਰ ਨੀਲੂ ਚੁੱਘ ਨੇ ਮੌਕੇ ਤੇ ਸਿਹਤ ਜਾਂਚ ਕੀਤੀ ਅਤੇ ਕਿਹਾ ਕਿ ਇਸ ਸੰਬਧੀ ਉਹਨਾਂ ਨੂੰ ਸਾਰੀ ਦਵਾਈ ਸਿਵਲ ਹਸਪਤਾਲ ਵਲੋ ਮੁਫ਼ਤ ਦਿੱਤੀ ਜਾਵੇਗੀ। ਇਸ ਦੌਰਾਨ ਮਾਸ ਮੀਡੀਆ ਵਿੰਗ ਤੋਂ ਦਿਵੇਸ  ਕੁਮਾਰ ਵੀ ਨਾਲ ਸੀ। ਇਸ ਮੌਕੇ ਵਿੱਕੀ ਮਲਟੀਪਰਪਜ ਹੈਲਥ ਵਰਕਰ ਅਤੇ ਪੁਸ਼ਪਿੰਦਰ ਸਿੰਘ ਐਸ ਟੀ ਐਸ ਹਾਜ਼ਰ ਸਨ।...
ਜੇਲ੍ਹ ਕੰਪਲੈਕਸ ਉਪਰ ਅਤੇ ਇਸਦੇ 500 ਮੀਟਰ ਦੇ ਘੇਰੇ ਦੁਆਲੇ ਨੋ ਡਰੋਨ ਜੋਨ ਘੋਸ਼ਿਤ

ਜੇਲ੍ਹ ਕੰਪਲੈਕਸ ਉਪਰ ਅਤੇ ਇਸਦੇ 500 ਮੀਟਰ ਦੇ ਘੇਰੇ ਦੁਆਲੇ ਨੋ ਡਰੋਨ ਜੋਨ ਘੋਸ਼ਿਤ

Punjab
ਮਾਨਸਾ, 08 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਹੁਕਮ ਵਿੱਚ ਕਿਹਾ ਗਿਆ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਪੱਤਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ ਜਾਂ ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ । ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।...
ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

Punjab
ਮਾਨਸਾ, 08 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ੍ਹ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਨਿਯਮ ਜਾਂ ਕਿਸੇ ਹੋਰ ਕਾਨੂੰਨ ਦੇ ਅਧੀਨ ਜਿੰਨ੍ਹਾਂ ਵਸਤਾਂ ਦੀ ਮਨਾਹੀ ਹੈ, ਅਜਿਹੀ ਕਿਸੇ ਵੀ ਵਸਤੂ, ਚੀਜ, ਪਦਾਰਥ, ਸਮੱਗਰੀ ਨੂੰ ਜੇਲ੍ਹ ਵਿੱਚ ਆਪਣੇ ਕਬਜੇ ’ਚ ਰੱਖਣ ਦੀ ਵੀ ਮਨਾਹੀ ਹੋਵੇਗੀ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਕਾਨੂੰਨੀ ਤੌਰ ’ਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਜੇਲ੍ਹਾਂ ਦੇ ਅਹਾਤੇ ਵਿੱਚ ਪੰਜਾਬ ਜੇਲ੍ਹ ਨਿਯਮ 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਪਾਬੰਦੀਸ਼ੁਦਾ ਵਸਤੂਆਂ, ਯੰਤਰਾਂ ਜਾਂ ਸਮੱਗਰੀਆਂ ਦੇ ਦਾਖਲ ਹੋਣ ਅਤੇ ਉਨ੍ਹਾਂ ਦੀ ਉਪਲੱਬਧਤਾ ਇਹ ਸੰਭਾਵਨਾ ਬਣਾਉਂਦੀ ਹੈ ਕਿ ਅਜਿਹੀਆਂ ਵਸਤਾਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੀਆਂ ਜਾ ਸਕਦੀਆਂ ਹਨ। ਅਜਿਹੀਆਂ ਵਸਤਾਂ ਦੀ ਉਪਲੱਬਧ...
9 ਫ਼ਰਵਰੀ ਨੂੰ 14 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

9 ਫ਼ਰਵਰੀ ਨੂੰ 14 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

Punjab
ਬਠਿੰਡਾ, 8 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਫ਼ਰਵਰੀ 2024 ਨੂੰ ਜ਼ਿਲ੍ਹੇ ਦੀਆਂ 3 ਸਬ-ਡਵੀਜ਼ਨਾਂ ਬਠਿੰਡਾ, ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਚ 14 ਸਥਾਨਾਂ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 9 ਫਰਵਰੀ ਨੂੰ ਸਵੇਰੇ 10 ਤੋਂ ਦੁਪਿਹਰ 12 ਵਜੇ ਤੱਕ ਸਪੈਸ਼ਲ ਕੈਂਪ 100 ਫੁੱਟੀ ਰੋਡ ਨੇੜੇ ਬਾਜਵਾ ਹਾਊਸ, ਵਾਰਡ ਨੰਬਰ 7 ਤੇ 8 ਵਿਖੇ ਲਗਾਇਆ ਜਾਵੇਗਾ। ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ, ਪਿੰਡ ਕੋਟਲੀ ਸਾਬੋ ਅਤੇ ਪਿੰਡ ਨੇਹੀਆਂ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 2 ਤ...