Thursday, March 12
Shadow

Punjab

ਕਮਿਸ਼ਨਰ ਹਰਪ੍ਰੀਤ ਸਿੰਘ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਸਮੂਹ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ

ਕਮਿਸ਼ਨਰ ਹਰਪ੍ਰੀਤ ਸਿੰਘ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਸਮੂਹ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ

Punjab
ਅੰਮ੍ਰਿਤਸਰ 31.01.2024: ਅੱਜ ਨਵ-ਨਿਯੁਕਤ ਕਮਿਸ਼ਨਰ ਸ. ਹਰਪ੍ਰੀਤ ਸਿੰਘ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਸਾਰੇ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸਮੂਹ ਐਚ.ਓ.ਡੀਜ਼ ਅਤੇ ਵਿਭਾਗੀ ਮੁਖੀਆਂ ਦੀ ਮੀਟਿੰਗ ਕੀਤੀ।  ਸੰਯੁਕਤ ਕਮਿਸ਼ਨਰ ਸ਼. ਹਰਦੀਪ ਸਿੰਘ ਵੱਲੋਂ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਅਤੇ ਮਿਉਂਸਪਲ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਸਾਰੇ ਚੱਲ ਰਹੇ ਅਤੇ ਮੁਕੰਮਲ ਹੋਏ ਪ੍ਰੋਜੈਕਟਾਂ ਦੀ ਪੇਸ਼ਕਾਰੀਕੀਤੀ ਗਈ।ਮੀਟਿੰਗ ਵਿੱਚ ਨਗਰ ਨਿਗਮ ਅੰਮ੍ਰਿਤਸਰ ਅਤੇ ਏ.ਐਸ.ਸੀ.ਐਲ ਦੇ ਬਜਟ ਅਤੇ ਮਾਲੀਆ ਕਮਾਉਣ ਵਾਲੇ ਸਾਰੇ ਵਿਭਾਗਾਂ ਦੀ ਆਮਦਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। 24x7 ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ ਗਈ। ਮੁੱਖ ਫੋਕਸ ਸੈਨੀਟੇਸ਼ਨ ਅਤੇ ਮਿਉਂਸਪਲ ਟਾਊਨ ਪਲਾਨਿੰਗ ਵਿਭਾਗ 'ਤੇ ਸੀ। ਕਮਿਸ਼ਨਰ ਸ਼. ਹਰਪ੍ਰੀਤ ਸਿੰਘ ਨੇ ਮੈਡੀਕਲ ਅਫ਼ਸਰ ਆਫ਼ ਹੈਲਥ ਡਾ: ਕਿਰਨ ਕੁਮਾਰ ਅਤੇ ਡਾ: ਯੋਗੇਸ਼ ਅਰੋੜਾ ਨੂੰ ਹਦਾਇਤ ਕੀਤੀ ਕਿ ਉਹ ਕੰਪਨੀ ਜਿਸ ਨੂੰ ਕੂੜਾ ਚੁੱਕਣ ਦਾ ਕੰਮ ਅਲਾਟ ਕੀਤਾ ਗਿਆ ਹੈ, ਵੱਲੋਂ ਕੂੜਾ ਚੁੱਕਣ ਦਾ ਕੰਮ ਸੁਚਾਰੂ ਢੰਗ ਨਾਲ ਕਰਨ। . ਉਨ੍ਹਾਂ ...
ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

Punjab
ਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ। ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅ...
ਮਾਨ ਸਰਕਾਰ ਨੇ ਲਾਲ ਫੀਤਾਸ਼ਾਹੀ ਦੀ ਤਲਵਾਰ ਹਟਾ ਕੇ ਵਪਾਰੀਆਂ ਲਈ ਖੋਲਿਆ ਰਾਹਤਾਂ ਦਾ ਪਿਟਾਰਾ : ਬੰਦੇਸ਼ਾ

ਮਾਨ ਸਰਕਾਰ ਨੇ ਲਾਲ ਫੀਤਾਸ਼ਾਹੀ ਦੀ ਤਲਵਾਰ ਹਟਾ ਕੇ ਵਪਾਰੀਆਂ ਲਈ ਖੋਲਿਆ ਰਾਹਤਾਂ ਦਾ ਪਿਟਾਰਾ : ਬੰਦੇਸ਼ਾ

Punjab
ਅੰਮ੍ਰਿਤਸਰ, 31 ਜਨਵਰੀ 2024 ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਸੂਬਾਈ ਮੈਂਬਰ ਤੇ  ਸੱਤਾਧਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾਈ ਸਪੋਕਸਪਰਸਨ ਜਸਕਰਣ ਬੰਦੇਸ਼ਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ-  ਭਾਜਪਾ ਦੀਆਂ ਸਾਬਕਾ ਸਰਕਾਰਾਂ ਵਲੋਂ ਨਸ਼ਿਆਂ, ਗੈਂਗਸਟਰ ਸਮੇਤ ਹੋਰਨਾਂ ਸਮਾਜਿਕ ਅਲਾਮਤਾਂ ਨੂੰ ਕਥਿਤ ਸ਼ਹਿ ਦੇਣ ਵਾਲੀਆਂ ਬੜੀ ਬੇਕਿਰਕੀ ਨਾਲ ਨੀਤੀਆਂ ਨੂੰ ਲਾਗੂ ਕਰਕੇ ਧਰਾਤਲ ਤੇ ਧਕੇਲੇ ਗਏ ਸਦੀਆਂ ਤੋਂ ਸੋਨੇ ਦੀ ਚਿੜ੍ਹੀ ਕਹਾਉਂਦੇ ਰਹੇ ਪੰਜਾਬ ਦੀ ਮੁੜ ਸਮਾਜਿਕ, ਸਭਿਆਚਾਰਿਕ, ਵਪਾਰ ,ਰੁਜ਼ਗਾਰ, ਚਹੁੰਮੁਖੀ ਵਿਕਾਸ,ਆਰਥਿਕ ਤੇ ਰਾਜਸੀ ਪੱਖੋਂ ਸਿਹਤਮੰਦ ਰੰਗਲੇ ਪੰਜਾਬ ਦੀ ਸਿਰਜਣਾ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਸੂਬਾ ਸਰਕਾਰ ਨੇ ਖੇਤੀ ਵਿਕਾਸ ਤੇ ਪਬਲਿਕ ਸੈਕਟਰ ਸੇਵਾਵਾਂ ਦੇ ਨਾਲ ਰੁਜ਼ਗਾਰ ਤੇ ਸਵੈ - ਰੁਜ਼ਗਾਰ ਦੇ ਵੱਡੇ ਸ੍ਰੋਤ ਵਪਾਰ ਦੇ ਵਿਕਾਸ ਚ ਅੜਿੱਕਾ ਪਾਉਂਦੀ ਬੇਲੋੜੀ ਲਟਕਦੀ ਲਾਲ ਫੀਤਾਸ਼ਾਹੀ ਦੀ ਤਲਵਾਰ ਹਟਾ ਕੇ ਵਾਪਰੀਆਂ ਨੂੰ ਰਾਹਤਾਂ ਦੇ ਖੁੱਲ੍ਹੇ ਗੱਫੇ ਤੇ ਸਹੂਲਤਾਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ, ਜਿਸ ਤਹਿਤ ਬਕਾਇਆ ਟੈਕਸਾਂ ਦੀ ਅਦ...
ਡਿਪਟੀ ਕਮਿਸ਼ਨਰ ਨੇ ਨੰਬਰਦਾਰ ਰੁਪਿੰਦਰ ਕੌਰ ਦੀ ਨੰਬਰਦਾਰੀ ਨੂੰ ਕੀਤਾ ਰੱਦ

ਡਿਪਟੀ ਕਮਿਸ਼ਨਰ ਨੇ ਨੰਬਰਦਾਰ ਰੁਪਿੰਦਰ ਕੌਰ ਦੀ ਨੰਬਰਦਾਰੀ ਨੂੰ ਕੀਤਾ ਰੱਦ

Punjab
ਅੰਮ੍ਰਿਤਸਰ 31 ਜਨਵਰੀ 2024                ਪਿਛਲੇ ਦਿਨੀ ਨਕਲੀ ਆਈ.ਐਫ. ਐਸ. ਅਧਿਕਾਰੀ ਬਣ ਕੇ ਪਲਾਟ ਦੀ ਜਾਅਲੀ ਰਜਿਸਟਰੀ ਤਸਦੀਕ ਕਰਨ ਅਤੇ ਗਲਤ ਵਸੀਕਾ ਨੰਬਰ ਤਸਦੀਕ ਕਰਨ ਵਿੱਚ ਐਸ.ਡੀ.ਐਮ. ਅੰਮ੍ਰਿਤਸਰ-2 ਦੀ ਪੜਤਾਲ ਮੁਤਾਬਿਕ ਨੰਬਰਦਾਰ ਰੁਪਿੰਦਰ ਕੌਰ ਦੀ ਸ਼ਮੂਲੀਅਤ ਪਾਈ ਗਈ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਐਸ.ਡੀ.ਐਮ. ਅੰਮ੍ਰਿਤਸਰ-2 ਦੀ ਪੜਤਾਲ ਨੂੰ ਮੁੱਖ ਰੱਖਦੇ ਹੋਏ ਨੰਬਰਦਾਰੀ ਭੌਂ ਮਾਲੀਆ ਰੂਲ 20 ਤਹਿਤ ਨੰਬਰਦਾਰ ਰੁਪਿੰਦਰ ਕੌਰ ਪਿੰਡ ਬਾਸਰਕੇ ਗਿੱਲਾਂ, ਤਹਿਸੀਲ ਅੰਮ੍ਰਿਤਸਰ-2 ਦੀ ਨੰਬਰਦਾਰੀ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨਾਂ ਸਬੰਧਤ ਨੰਬਰਦਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਤੁਰੰਤ ਆਪਣੀ ਨੰਬਰਦਾਰੀ ਸਨੰਦ ਤਹਿਸੀਲਦਾਰ ਅੰਮ੍ਰਿਤਸਰ-2 ਨੂੰ ਜਮ੍ਹਾ ਕਰਵਾਏ।                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਾਅਲੀ ਰਜਿਸਟਰੀ ਕਰਵਾਉਣ ਵਾਲੇ ਨਾਮਜਦ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕਰਕੇ  ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।...
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

Punjab
ਚੰਡੀਗੜ੍ਹ, 31 ਜਨਵਰੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫਤਰੀ ਕਰਮਾਚੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ‘ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ। ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਯੂਨੀਅਨਾਂ ਵੱਲੋਂ ਪੇਸ਼ ਮੰਗ-ਪੱਤਰਾਂ ਵਿੱਚ ਸ਼ਾਮਿਲ ਨੁਕਤਿਆਂ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਅਧਿਕ...
ਮਲੇਸ਼ੀਆ ਏਅਰਲਾਈਨਸ ਦੀ ਉਡਾਨ ਬਿਨਾਂ ਕਿਸੇ ਰੁਕਾਵਟ ਤੋਂ ਚਾਲੂ ਰਹੇਗੀ – ਸਾਹਨੀ

ਮਲੇਸ਼ੀਆ ਏਅਰਲਾਈਨਸ ਦੀ ਉਡਾਨ ਬਿਨਾਂ ਕਿਸੇ ਰੁਕਾਵਟ ਤੋਂ ਚਾਲੂ ਰਹੇਗੀ – ਸਾਹਨੀ

Punjab
ਅੰਮ੍ਰਿਤਸਰ, 31 ਜਨਵਰੀ ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਗਰਮੀਆਂ ਦੇ ਸ਼ੈਡਿਊਲ ਦੌਰਾਨ ਅੰਮ੍ਰਿਤਸਰ ਤੋਂ ਕੁਆਲਾਲੰਪੁਰ  ਮਲੇਸ਼ੀਅਨ ਏਅਰਲਾਈਨਜ਼ ਦੀ ਉਡਾਨ ਲਈ ਸਲਾਟ ਟਾਈਮਿੰਗ ਬਾਰੇ ਉਠਾਈਆਂ ਗਈਆਂ ਚਿੰਤਾਵਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਹੈ। ਸ੍ਰ. ਸਾਹਨੀ ਨੇ ਖੁਲਾਸਾ ਕੀਤਾ ਕਿ ਮਲੇਸ਼ੀਅਨ ਏਅਰਲਾਈਨਜ਼ ਨੇ ਸਰਦੀਆਂ ਅਤੇ ਗਰਮੀਆਂ ਦੌਰਾਨ ਆਪਣੀਆਂ ਅੰਮ੍ਰਿਤਸਰ-ਕੁਆਲਾਲੰਪੁਰ ਉਡਾਣਾਂ ਲਈ ਇਕਸਾਰ ਸਲਾਟ ਟਾਈਮਿੰਗ ਦੀ ਮੰਗ ਕੀਤੀ ਸੀ, ਜੋ ਕਿ ਉਨ੍ਹਾਂ ਦੀਆਂ ਕਨੈਕਟਿੰਗ ਉਡਾਣਾਂ ਦੀ ਕਨੈਕਟੀਵਿਟੀ ਲਈ ਮਹੱਤਵਪੂਰਨ ਹੈ। ਚੇਤੇ ਰਹੇ ਕਿ ਸਿਵਲ ਏਵੀਏਸ਼ਨ ਦੇ ਡਾਇਰੈਕਟਰ ਜਨਰਲ ਨੇ ਉਨ੍ਹਾਂ ਨੂੰ ਗਰਮੀਆਂ ਲਈ ਕੁਝ ਵੱਖਰੇ ਸਲਾਟ ਦਿੱਤੇ ਸਨ। ਇਸ ਸਮੱਸਿਆ ਬਾਰੇ ਪਤਾ ਲੱਗਣ 'ਤੇ, ਸ੍ਰ. ਸਾਹਨੀ ਨੇ ਤੁਰੰਤ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਕੋਲ ਇਹ ਮਸਲਾ ਉਠਾਇਆ ਸੀ। ਸ੍ਰ. ਸਾਹਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚਿੰਤਾ ਸੀ ਕਿ ਮਲੇਸ਼ੀਅਨ ਏਅਰਲਾਈਨਜ਼  ਦਿੱਲੀ-ਕੁਆਲਾਲੰਪੁਰ ਦੀ ਅਹਿਮ ਉਡਾਣ ਨੂੰ ਮੁਅੱਤਲ ਕਰ ਸਕਦੀ ਹੈ। ਜਦੋਂ ਕਿ ਇਹ ਉ...
ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 45 ‘ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 45 ‘ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Punjab
ਲੁਧਿਆਣਾ, 31 ਜਨਵਰੀ (000) - ਜ਼ਮੀਨੀ ਪੱਧਰ 'ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਰਾਹੀਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 45 ਦਾ ਦੌਰਾ ਕੀਤਾ ਗਿਆ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਰਾਮਨਗਰ ਦੀ ਗਲੀ ਨੰਬਰ 23 ਦਾ ਦੌਰਾ ਕਰਦਿਆਂ ਵਿਧਾਇਕ ਸਿੱਧੂ ਨੇ ਦੁਹਰਾਇਆ ਕਿ 'ਮੋਬਾਇਲ ਦਫ਼ਤਰ ਵੈਨ' ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 'ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲ...
ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਦਾ ਅੰਮ੍ਰਿਤਸਰ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਦਾ ਅੰਮ੍ਰਿਤਸਰ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ

Punjab
ਅੰਮ੍ਰਿਤਸਰ, 31 ਜਨਵਰੀ 2024 ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ ਗਈਆਂ ਝਾਂਕੀਆਂ ਦਾ ਅੰਮ੍ਰਿਤਸਰ ਜਿਲ੍ਹੇ ਵਿੱਚ ਪਹੁੰਚਣ ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਜਿਲ੍ਹੇ ਦੇ ਬਿਆਸ ਖੇਤਰ ਵਿੱਚ ਝਾਂਕੀਆਂ ਦੇ ਦਾਖਲ ਹੁੰਦੇ ਹੋਏ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਸਕੂਲੀ ਬੱਚਿਆਂ ਵਲੋਂ ਸਵਾਗਤ ਕੀਤਾ ਗਿਆ। ਇਹ ਝਾਕੀਆਂ ਬਿਆਸ ਤੋਂ ਰਈਆ, ਟਾਂਗਰਾ, ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਸਵਾਗਤ ਕੀਤਾ। ਇਸ ਮੌਕੇ ਜਿੱਥੇ ਵੱਡੀ ਗਿਣਤੀ ਲੋਕ ਖਾਸਕਰ ਮਹਿਲਾਵਾਂ ਅਤੇ ਬੱਚੇ ਪੰਜਾਬ ਦੀ ਵਿਰਾਸਤ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਦੇਖਣ ਲਈ ਪਹੁੰਚੇ। ਜੰਡਿਆਲਾ ਵਿਖੇ ਝਾਕੀ ਦੇ ਪੁੱਜਣ ਤੇ ਸਰਕਾਰੀ ਸਕੂਲ ਤਾਰਾਗੜ੍ਹ, ਸਰਕਾਰੀ ਸਕੂਲ ਗਹਿਰੀ ਮੰਡੀ, ਸਰਕਾਰੀ ਸਕੂਲ ਲੜਕੇ ਜੰਡਿਆਲਾ ਅਤੇ ਸਰਕਾਰੀ ਕੰਨਿਆ ਸਕੂਲ ਜੰਡਿਆਲਾ ਦੇ ਪ...
ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀ ਜਾਵੇਗਾ – ਸਿਵਲ ਸਰਜਨ ਡਾ. ਔਲਖ

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀ ਜਾਵੇਗਾ – ਸਿਵਲ ਸਰਜਨ ਡਾ. ਔਲਖ

Punjab
ਲੁਧਿਆਣਾ, 31 ਜਨਵਰੀ (000) - ਸਿਵਲ ਸਰਜਨ ਲੁਧਿਆਣਾ ਡਾ ਜਸਬੀਰ ਸਿੰਘ ਔਲਖ ਵਲੋ ਜਿਲ੍ਹੇ ਭਰ ਵਿੱਚ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ ਰੇੜੀਆਂ ਫੜੀਆਂ ਅਤੇ ਦੁਕਾਨਦਾਰਾਂ ਦੀ ਸਖ਼ਤੀ ਨਾਲ ਚੈਕਿੰਗ ਕਰਨ ਲਈ ਦਿੱਤੇ ਹੁਕਮਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਡਾ. ਔਲਖ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀ ਧਾਰਾ 4 ਤਹਿਤ ਆਮ ਜਨਤਕ ਥਾਂਵਾਂ ਜਿਵੇ  ਰੇਲਵੇ ਸ਼ਟੇਸ਼ਨ, ਬੱਸ ਅੱਡੇ, ਹੋਟਲ, ਖਰੀਦਦਾਰੀ ਕਰਨ ਵਾਲੇ ਸਥਾਨ ਸਕੂਲਾਂ, ਕਾਲਜਾਂ, ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿਚ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋ ਕਰਨ ਦੀ ਮਨਾਹੀ ਹੈ। ਇਸੇ ਤਰ੍ਹਾਂ ਐਕਟ ਦੀ ਧਾਰਾ 6 ਏ ਅਨੁਸਾਰ 18 ਸਾਲ ਤੋ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਵੇਚਣ ਅਤੇ ਧਾਰਾ 6 ਬੀ ਅਨੁਸਾਰ ਵਿਦਿਆਰਥਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਦੀ ਕਿਸੇ ਵੀ ਰੂਪ ਵਿਚ ਵਰਤੋ ਕਰਨ ਅਤੇ ਵਿਕਰੀ  'ਤੇ ਪਾਬੰਦੀ ਹੈ। ਡਾ. ਔਲਖ ਨੇ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 5 ਅਨੁਸਾਰ ਤੰਬਾਕੂ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ 'ਤੇ ਪੂਰਨ ਤੌਰ 'ਤੇ ਪਾਬੰਦੀ ਹੈ ਅਤੇ ਕੋਟਪਾ ਐਕਟ ਦੀ ਧਾਰਾ 7 ਅਨੁਸਾਰ ਤੰਬ...
ਸੀਫੇਟ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਸੀਰੀਅਲ ਪ੍ਰੋਸੈਸਿੰਗ ਅਤੇ ਵੈਲਯੂ-ਐਡੀਸ਼ਨ ਸਿਖਲਾਈ ਦਾ ਆਯੋਜਨ

ਸੀਫੇਟ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਸੀਰੀਅਲ ਪ੍ਰੋਸੈਸਿੰਗ ਅਤੇ ਵੈਲਯੂ-ਐਡੀਸ਼ਨ ਸਿਖਲਾਈ ਦਾ ਆਯੋਜਨ

Punjab
ਲੁਧਿਆਣਾ, 31 ਜਨਵਰੀ - ਅਨੁਸੂਚਿਤ ਜਾਤੀ ਉਪ-ਯੋਜਨ ਤਹਿਤ ਪੇਂਡੂ ਔਰਤਾਂ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਵਧਾਉਣ, ਅਨਾਜ ਦੀ ਪ੍ਰੋਸੈਸਿੰਗ ਅਤੇ ਵੈਲਯੂ-ਐਡੀਸ਼ਨ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਸੈਂਟਰਲ ਇੰਸਟੀਚਿਊਟ ਆਫ਼ ਪੋਸਟ-ਹਾਰਵੈਸਟ ਇੰਜਨੀਅਰਿੰਗ ਐਂਡ ਟੈਕਨਾਲੋਜੀ-ਆਈ.ਸੀ.ਏ.ਆਰ (ਸੀਫੇਟ), ਪੰਜਾਬ ਖੇਤੀਬਾਡੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਹ ਸਿਖਲਾਈ 29 ਤੋਂ 31 ਜਨਵਰੀ ਤੱਕ ਰੂਪਨਗਰ ਜ਼ਿਲ੍ਹੇ ਅਧੀਨ ਚਮਕੌਰ ਸਾਹਿਬ ਤੋਂ ਚੁਣੀਆਂ ਗਈਆਂ 50 ਮਹਿਲਾ ਲਾਭਪਾਤਰੀਆਂ ਨੂੰ ਵਾਢੀ ਤੋਂ ਬਾਅਦ ਦੇ ਪ੍ਰਬੰਧਨ 'ਤੇ ਕੇਂਦਰਿਤ ਕਰਦੇ ਹੋਏ ਪ੍ਰਦਾਨ ਕੀਤੀ ਗਈ। ਸਹਿਯੋਗੀ ਪਹਿਲਕਦਮੀ ਨੇ ਗ੍ਰਾਂਟ ਥੋਰਨਟਨ ਭਾਰਤ, ਐਚ.ਡੀ.ਐਫ.ਸੀ. ਪਰਿਵਰਤਨ ਪ੍ਰੋਜੈਕਟ, ਅਤੇ ਆਈ.ਸੀ.ਏ.ਆਰ (ਸੀਫੇਟ), ਲੁਧਿਆਣਾ ਨੂੰ ਇਕੱਠਾ ਕੀਤਾ। ਇਸ ਸਮਾਗਮ ਦੀ ਸ਼ੁਰੂਆਤ ਮਹਿਲਾ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਨਾਲ ਹੋਈ, ਜਿਸ ਤੋਂ ਬਾਅਦ ਇੱਕ ਉਦਘਾਟਨੀ ਸਮਾਰੋਹ ਹੋਇਆ ਜਿਸ ਨੇ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਅਤੇ ਇਸ ਦੀਆਂ ਵੱਖ-ਵੱਖ ਸੇਵਾਵਾਂ ਵਿੱਚ ਸੀਫੇਟ ਦੇ ਮਹੱਤਵਪੂਰਨ ਯੋਗਦਾਨ 'ਤੇ ਚਾਨਣਾ ਪਾਇਆ। ਸੀਫੇਟ ਦੇ ਡਾਇ...