Shadow

Punjab

ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਜ਼ਰੂਰੀ : ਜਗਰੂਪ ਸਿੰਘ ਗਿੱਲ

ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਜ਼ਰੂਰੀ : ਜਗਰੂਪ ਸਿੰਘ ਗਿੱਲ

Punjab
ਬਠਿੰਡਾ, 8 ਫ਼ਰਵਰੀ : ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਪ੍ਰਧਾਨ ਸ. ਹਰਵਿੰਦਰ ਸਿੰਘ ਖਾਲਸਾ ਤੇ ਨੁਮਾਇੰਦਿਆਂ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ 17ਵੇਂ ਵਿਰਾਸਤੀ ਮੇਲੇ ਦਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਡਾ ਸਭ ਦਾ ਫ਼ਰਜ ਬਣਦਾ ਹੈ ਕਿ ਪੰਜਾਬੀ ਮਾਂ ਬੋਲੀ ਦਾ ਵੱਧ ਤੋਂ ਵੱਧ ਸਤਿਕਾਰ ਕਰੀਏ ਅਤੇ ਇਸ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਈਏ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕੌਮਾਂ ਹੀ ਹਮੇਸ਼ਾ ਜਿਊਂਦਾ ਰਹਿੰਦੀਆਂ ਹਨ ਜੋ ਆਪਣੀ ਵਿਰਾਸਤ ਅਤੇ ਆਪਣ...
ਜਵਾਹਰ ਨਵੋਦਿਆ ਵਿਦਿਆਲਿਆ ਸੈਸ਼ਨ 2024-25 ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 10 ਫਰਵਰੀ ਨੂੰ

ਜਵਾਹਰ ਨਵੋਦਿਆ ਵਿਦਿਆਲਿਆ ਸੈਸ਼ਨ 2024-25 ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 10 ਫਰਵਰੀ ਨੂੰ

Punjab
ਲੁਧਿਆਣਾ, 08 ਫਰਵਰੀ (000) - ਜਵਾਹਰ ਨਵੋਦਿਆ ਵਿਦਿਆਲਿਆ ਲੁਧਿਆਣਾ ਵਿੱਚ ਜਮਾਤ ਨੌਵੀਂ ਅਤੇ ਗਿਆਰਵੀਂ ਸੈਸ਼ਨ 2024-25 ਵਿੱਚ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਮਿਤੀ 10 ਫਰਵਰੀ 2024 ਨੂੰ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਉਪਰੋਕਤ ਪ੍ਰੀਖਿਆ ਲਈ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਨੂੰ ਨੌਵੀਂ ਜਮਾਤ ਲਈ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧਨਾਂਸੂ, ਲੁਧਿਆਣਾ ਨੂੰ ਗਿਆਰਵੀਂ ਜਮਾਤ ਦਾ ਕੇਂਦਰ ਬਣਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਪ੍ਰੀਖਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਵੇਸ਼ ਪ੍ਰੀਖਿਆ ਲਈ ਨੌਂਵੀਂ ਜਮਾਤ ਲਈ 448 ਅਤੇ ਜਮਾਤ ਗਿਆਰਵੀਂ ਲਈ 248 ਵਿਦਿਆਰਥੀਆਂ ਨੇ ਆਵੇਦਨ ਕੀਤਾ ਹੈ। ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਵਿਦਿਆਰਥੀ ਆਪਣੇ ਰੋਲ ਨੰਬਰ ਨਵੋਦਿਆ ਵਿਦਿਆਲਿਆ ਸੰਗਠਨ ਦੀ ਵੈੱਬਸਾਈਟ www.navodaya.gov.in ਤੋਂ ਡਾਊਨਲੋਡ ਕਰ ਸਕਦੇ ਹਨ। ਇਸ ਤੋਂ ਇਲਵਾ ਕਿਸੇ ਵੀ...
ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

Punjab
ਐੱਸ.ਏ.ਐੱਸ. ਨਗਰ, 08 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ  ਸ.ਜਸਵਿੰਦਰ ਸਿੰਘ ਸਿੱਧੂ ਨੂੰ ਡਾਇਰੈਕਟਰ ਗਮਾਡਾ ਨਿਯੁਕਤ ਕੀਤਾ ਗਿਆ ਸੀ। ਇਸੇ ਤਹਿਤ ਉਹਨਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਪ੍ਰਿੰਸੀਪਲ ਬੁੱਧਰਾਮ ਕਾਰਜਕਾਰੀ ਪ੍ਰਧਾਨ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ,ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈਡ ਅਤੇ ਅਹਬਾਬ ਸਿੰਘ ਗਰੇਵਾਲ ਨੈਸ਼ਨਲ ਸਪੋਕਸਪਰਸਨ ਦੀ ਹਾਜ਼ਰੀ ਵਿੱਚ ਕਲ੍ਹ ਆਪਣਾ ਕਾਰਜਭਾਰ ਸੰਭਾਲਿਆ। ਇਸ ਮੌਕੇ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਸ.ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਹਨਾਂ ਨੂੰ ਡਾਇਰੈਕਟਰ ਗਮਾਡਾ ਦੀ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਵੱਲੋਂ ਦਿੱਤੀ  ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਆਪਣੇ ਰਿਸ਼ਤੇਦਾਰ ਜਾਂ ਚ...
ਮੋਗਾ ਪੁਲਿਸ ਵੱਲੋਂ 25 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਮੋਗਾ ਪੁਲਿਸ ਵੱਲੋਂ 25 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

Punjab
ਮੋਗਾ, 8 ਫਰਵਰੀ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ  ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਅੱਜ 25 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 24 ਭਗੌੜਿਆਂ ਨੂੰ ਪੰਜਾਬ ਰੈਗੂਲੇਸ਼ਨ ਐਕਟ ਤਹਿਤ ਅਤੇ ਇੱਕ ਭਗੌੜੇ ਅਪਰਾਧੀ ਨੂੰ ਹੋਰ ਮੁਕੱਦਮੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੋਗਾ ਪੁਲਿਸ ਜ਼ਿਲ੍ਹਾ ਵਾਸੀਆਂ ਨੂੰ 24 ਘੰਟੇ ਵਧੀਆ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਨਸ਼ਾ ਤਸਕਰਾਂ, ਭਗੌੜਿਆਂ, ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਉੱਪਰ ਬਖਸ਼ਿਆ ਨਹੀਂ ਜਾ ਰਿਹਾ, ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਵੱਲੋਂ 1 ਜਨਵ...
ਸੜਕ ਸੁਰੱਖਿਆ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤਹ ਨਾਨਕ ਟੈਕਸੀ ਸਟੈਂਡ ਧਰਮਕੋਟ ਦੇ ਡਰਾਈਵਰਾਂ ਵਿੱਚ ਫੈਲਾਈ ਟ੍ਰੈਫਿਕ ਸਬੰਧੀ ਜਾਗਰੂਕਤਾ

ਸੜਕ ਸੁਰੱਖਿਆ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤਹ ਨਾਨਕ ਟੈਕਸੀ ਸਟੈਂਡ ਧਰਮਕੋਟ ਦੇ ਡਰਾਈਵਰਾਂ ਵਿੱਚ ਫੈਲਾਈ ਟ੍ਰੈਫਿਕ ਸਬੰਧੀ ਜਾਗਰੂਕਤਾ

Punjab
ਧਰਮਕੋਟ (ਮੋਗਾ) 8 ਫਰਵਰੀ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਵੱਲੋਂ ਸੜਕ ਸੁਰੱਖਿਆ ਮਹੀਨਾ-2024 ਤਹਿਤ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਹ ਗਤੀਵਿਧੀਆਂ 14 ਫਰਵਰੀ, 2024 ਤੱਕ ਚੱਲਣਗੀਆਂ ਤਾਂ ਕਿ ਲੋਕਾਂ ਨੂੰ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕ ਕਰਕੇ ਸੜਕੀ ਦੁਰਘਟਨਾਵਾਂ ਘਟਾਈਆਂ ਜਾ ਸਕਣ। ਇਸਦੀ ਲਗਾਤਾਰਤਾ ਵਿੱਚ ਅੱਜ ਨਾਨਕ ਟੈਕਸੀ ਸਟੈਂਡ ਧਰਮਕੋਟ ਦੇ ਡਰਾਈਵਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ 'ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਹਾਜ਼ਰੀਨ ਨੂੰ ਟ੍ਰੈਫਿਕ ਇੰਚਾਰਜ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕੀਤਾ। ਉਨ੍ਹ...
ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 66 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ-ਡਿਪਟੀ ਕਮਿਸ਼ਨਰ

ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 66 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ-ਡਿਪਟੀ ਕਮਿਸ਼ਨਰ

Punjab
ਫਾਜਿ਼ਲਕਾ 8 ਫਰਵਰੀ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ ਫਰਵਰੀ ਮਹੀਨੇ ਦੇ 2 ਬੀਤੇ ਦਿਨਾਂ ਦੌਰਾਨ ਤੱਕ 66 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਉ਼ਸ਼ਾਲਾ ਸਲੇਮਸ਼ਾਹ ਵਿਚ ਭੇਜਿਆ ਗਿਆ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਅਤੇ ਬੇਸਹਾਰਾ ਗਊਵੰਸ਼ ਦੀ ਸਹੀ ਸੰਭਾਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜਿਲਕਾ ਫਿਰੋਜਪੁਰ ਰੋਡ ਨਜਦੀਕ ਪੀਰ ਬਾਬਾ ਸਮਾਧ ,ਸਰਕਾਰੀ ਆਈ.ਟੀ.ਆਈ,ਮਲੋਟ ਰੋਡ ਦੇ ਨੇੜੇ ਦਾਣਾ ਮੰਡੀ ਗੇਟ ਤੇ ਸਬਜੀ ਮੰਡੀ ਅਤੇ ਬਸਤੀ ਹਜੂਰ ਸਿੰਘ ਤੇ ਡੈਡ ਰੋਡ ਵਿੱਚੋਂ ਬੀਤੇ ਦਿਨ ਮੰਗਲਵਾਰ ਅਤੇ ਬੁੱਧਵਾਰ ਨੂੰ 66 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਊਸ਼ਾਲਾ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਸੜਕਾਂ ਦੇ ਘੁੰਮਦੇ ਇਹ ਬੇਸਹਾਰਾ ਗਊਵੰਸ਼ ਨੂੰ ਫੜ੍ਹ ਕੇ ਸਰਕਾਰੀ ਗਊਸ਼ਾਲਾ ਵਿੱਚ ਭੇਜਣ ਨਾਲ ਜਿੱਥੇ ਇਨ੍ਹਾਂ ਗਊਵੰਸ਼ਾਂ ਨੂੰ ਰਹ...
ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲੀ ਬੱਚਿਆਂ ਦੇ ਕੁਇਜ, ਪੋਸਟ ਤੇ ਪੇਟਿੰਗ ਮੁਕਾਬਲੇ ਕਰਵਾਏ

ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲੀ ਬੱਚਿਆਂ ਦੇ ਕੁਇਜ, ਪੋਸਟ ਤੇ ਪੇਟਿੰਗ ਮੁਕਾਬਲੇ ਕਰਵਾਏ

Punjab
ਮੋਗਾ, 8 ਫਰਵਰੀ: ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗ ਸੜਕ ਸੁਰੱਖਿਆ ਮਹੀਨਾ-2024 ਨਾਲ ਸਬੰਧਤ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਹੇ ਹਨ। ਸਿੱਖਿਆ ਵਿਭਾਗ ਮੋਗਾ ਵੱਲੋਂ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਮੌਜੂਦਗੀ ਵਿੱਚ ਇਸ ਨਾਲ ਸਬੰਧਤ ਸਕੂਲੀ ਬੱਚਿਆਂ ਦੇ ਕੁਇਜ, ਪੋਸਟਰ, ਪੇਟਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ ਰੋਡ ਸਿਗਨਲਾਂ ਸਬੰਧੀ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਬਣਾਏ ਗਏ ਰੋਡ ਪਾਰਕ/ਸਿਗਨਲਾਂ ਸਬੰਧੀ ਜਾਣਕਾਰੀ ਦਿੱਤੀ ਗਈ। ਸੜਕ ਸੁਰੱਖਿਆ ਨਿਯਮਾਂ ਬਾਰੇ ਸਵੇਰ ਦੀ ਸਭਾ ਵਿੱਚ ਵੀ ਵਿਦਿਆਰਥੀਆਂ ਨੂੰ ਜਾਗਰੂਕਤਾ ਭਾਸ਼ਣ ਦਿੱਤੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰ. ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕੀ ਸੁਰੱਖਿਆ ਨਿਯਮਾਂ ਪ੍ਰਤੀ ਸਕੂਲੀ ਪੱਧਰ ਦੀ ਜਾਗਰੂਕਤਾ ਬਹੁਤ ਜਰੂਰੀ ਹੈ ਕਿਉਂਕਿ ਜੇਕਰ ਬੱਚੇ ਹੁਣੇ ਤੋਂ ਹੀ ਟ੍ਰੈਫਿਕ ਨਿਯਮਾਂ ਪ੍ਰਤੀ ਸੁਚੇਤ ਹੋਣਗੇ ਤਾਂ ਸੜਕੀ ਦੁਰਘਟਨਾਵਾਂ ਨੂੰ ਬਹੁਤ ਹੱਦ ਤੱਕ ਘਟਾਇਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਸਮੂਹ ਸਕੂਲਾਂ ਦੇ...
ਵਿਸ਼ਵ ਕੁਸ਼ਟ ਰੋਗ ਦਿਵਸ ਪੰਦਰਵਾੜੇ ਮੌਕੇ ਕੁਸ਼ਟ ਆਸ਼ਰਮ ‘ਚ ਕਰਵਾਇਆ ਜਾਗਰੂਕਤਾ ਸਮਾਗਮ

ਵਿਸ਼ਵ ਕੁਸ਼ਟ ਰੋਗ ਦਿਵਸ ਪੰਦਰਵਾੜੇ ਮੌਕੇ ਕੁਸ਼ਟ ਆਸ਼ਰਮ ‘ਚ ਕਰਵਾਇਆ ਜਾਗਰੂਕਤਾ ਸਮਾਗਮ

Punjab
ਫਿਰੋਜ਼ਪੁਰ , 08 ਫਰਵਰੀ : ਕੁਸ਼ਟ ਰੋਗ ਲਾਇਲਾਜ ਨਹੀਂ ਬਸ਼ਰਤੇ ਇਸ ਬੀਮਾਰੀ ਦਾ ਸਮੇਂ 'ਤੇ ਪਤਾ ਲੱਗ ਜਾਏ ਤੇ ਇਲਾਜ ਸ਼ੁਰੂ ਹੋ ਜਾਏ। ਇਹ ਸ਼ਬਦ ਡਾ ਗੁਰਮੇਜ ਡਿਪਟੀ ਮੈਡੀਕਲ ਕਮਿਸ਼ਨਰ ਨੇ ਵਿਸ਼ਵ ਕੁਸ਼ਟ ਰੋਗ ਦਿਵਸ਼ ਪੰਦਰਵਾੜੇ ਮੌਕੇ ਆਨੰਦ ਧਾਮ ਕੁਸ਼ਟ ਆਸ਼ਰਮ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਕਹੇ। ਉਨ੍ਹਾਂ ਇਸ ਮੌਕੇ 'ਤੇ ਕੁਸ਼ਟ ਆਸ਼ਰਮ ਵਿਖੇ ਰਹਿ ਰਹੇ ਰੋਗੀਆਂ ਨੂੰ ਕਿਹਾ ਕਿ ਸਿਹਤ ਵਿਭਾਗ ਉਨ੍ਹਾਂ ਤੱਕ ਹਰ ਤਰ੍ਹਾਂ ਦੀ ਸਿਹਤ ਸਹੂਲਤ ਪਹੁੰਚਾਉਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਇਸ ਬੀਮਾਰੀ ਪ੍ਰਤੀ ਜਾਗਰੂਕਤਾ ਬਹੁਤ ਜਰੂਰੀ ਹੈ ਤੇ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਇਸ ਬੀਮਾਰੀ ਦੇ ਕਾਰਨਾਂ, ਲੱਛਣਾਂ ਤੇ ਇਲਾਜ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੁਸ਼ਟ ਰੋਗੀਆਂ ਨਾਲ ਸਮਾਜ ਵਿਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਤੇ ਉਨ੍ਹਾਂ ਨੂੰ ਸਮਾਜ ਦੀ ਮੁੱਖਧਾਰਾ ਵਿਚ ਸ਼ਾਮਲ ਹੋਣ ਵਿਚ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਜਿਲਾ ਲੈਪਰੋਸੀ ਅਫਸਰ ਡਾ ਨਵੀਨ ਨੇ ਕਿਹਾ ਕਿ ਕੁਸ਼ਟ ਰੋਗ ਨੂੰ ਲੈ ਕੇ ਸਮਾਜ ਵਿਚ ਬਹੁਤ ਸਾਰੀਆਂ ਗਲਤ ਧਾਰਨਾਵਾਂ ਪ੍ਰਚਲਤ ਹਨ। ਉਨ੍ਹਾਂ ਚਿੰਤਾ ਜਤ...
ਦਿਵਿਆਂਗਜਨਾਂ ਲਈ ਲਗਾਇਆ ਜਾਵੇਗਾ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ

ਦਿਵਿਆਂਗਜਨਾਂ ਲਈ ਲਗਾਇਆ ਜਾਵੇਗਾ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ

Punjab
ਫਾਜ਼ਿਲਕਾ, 8 ਫਰਵਰੀ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਮਿਤੀ 13 ਫਰਵਰੀ 2024 ਨੂੰ ਜਿਲ੍ਹਾ ਫਾਜਿਲਕਾ ਵਿੱਚ ਨਵਾ ਸਿਵਲ ਹਸਪਤਾਲ ਫਾਜਿਲਕਾ ਵਿਖੇ ਦਿਵਿਆਂਗਜਨਾਂ ਲਈ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਰਾਜਕਿਰਨ ਨੇ ਦੱਸਿਆ ਕਿ ਦਿਵਿਆਂਗਜਨਾਂ ਲਈ ਸਿਵਲ ਸਰਜਨ ਫਾਜਿਲਕਾ ਦੀ ਟੀਮ ਵੱਲੋਂ ਮੁਫਤ ਸਿਹਤ ਨਿਰੀਖਣ ਕੀਤਾ ਜਾਵੇਗਾ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ। ਇਸ ਤੋਂ ਇਲਾਵਾ ਦਿਵਿਆਂਗਜਨਾਂ ਲਈ ਵਿਸ਼ੇਸ਼ ਤੌਰ ਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 50 ਪ੍ਰਤੀਸ਼ਤ ਤੋਂ ਵੱਧ ਦਿਵਿਆਂਗਤਾ ਵਾਲੇ ਦਿਵਿਆਂਗਜਨਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ, ਇਸ ਲਈ ਜੋ ਦਿਵਿਆਂਗਜਨ ਪੈਨਸ਼ਨ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਫਾਰਮ ਭਰਵਾਉਣ ਲਈ ਆਧਾਰ ਕਾਰਡ, ਵੋਟਰ ਕਾਰਡ, ...
ਜ਼ਿਲ੍ਹਾ ਪੱਧਰੀ ਸਕਿਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੇਸ਼ ਕੀਤੇ ਵਰਕਿੰਗ ਮਾਡਲ

ਜ਼ਿਲ੍ਹਾ ਪੱਧਰੀ ਸਕਿਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੇਸ਼ ਕੀਤੇ ਵਰਕਿੰਗ ਮਾਡਲ

Punjab
ਫਾਜ਼ਿਲਕਾ, 8 ਫਰਵਰੀ ਐੱਨ. ਐੱਸ. ਕਿਊ. ਐੱਫ. ਦੇ ਸਕਿਲ ਮਾਡਲ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਾਜ਼ਿਲਕਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ‌(ਸੈ: ਸਿ:) ਫਾਜ਼ਿਲਕਾ ਪੰਕਜ ਕੁਮਾਰ ਅੰਗੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸਮੁੱਚੇ ਫਾਜ਼ਿਲਕਾ ਜ਼ਿਲ੍ਹੇ ਦੇ 8 ਬਲਾਕਾਂ ਦੇ ਵੱਖ-ਵੱਖ ਸਕੂਲਾਂ ਵੱਲੋਂ ਸਕਿਲ ਮਾਡਲਾਂ ਲਈ ਭੇਜੀਆਂ ਪੇਸ਼ਕਸ਼ਾਂ ਵਿੱਚੋਂ ਚੁਣੀਆਂ ਗਈਆਂ 20 ਟੀਮਾਂ ਨੇ ਭਾਗ ਲਿਆ। ਇਸ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਕਿੱਲਜ਼ ਨਾਲ ਸਬੰਧਤ ਬਹੁਤ ਵਧੀਆ ਅਤੇ ਵਰਕਿੰਗ ਮਾਡਲਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ । ਇਨ੍ਹਾਂ ਮੁਕਾਬਲਿਆ ਦਾ ਸਮੁੱਚਾ ਪ੍ਰਬੰਧ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰ ਪਾਲ ਸਿੰਘ ਵੱਲੋਂ ਕੀਤਾ ਗਿਆ। ਮੁਕਾਬਲੇ ਵਿੱਚ ਸ਼ਾਮਲ ਵਿਦਿਆਰਥੀਆਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਆਪਣੇ-ਆਪਣੇ ਗਾਇਡ ਅਧਿਆਪਕਾਂ ਦੀ ਸੁਚੱਜੀ ਅਗਵਾਈ ਹੇਠ ਇਨ੍ਹਾਂ ਮਾਡਲਾਂ ਦੀ ਵਧੀਆ ਪੇਸ਼ਕਾਰੀ ਹਿੱਤ ਲਗਾਤਾਰ ਮਿਹਨਤ ਕੀਤੀ ਜਾ ਰਹੀ ਸੀ। ਸਾਰੀਆਂ ਹੀ ਟੀਮਾਂ ਵੱਲੋਂ ਜੱਜਾਂ ਸਾਹਮਣੇ ਆਪਣੇ-ਆਪ...