Thursday, March 12
Shadow

Punjab

ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਹੋਵੇਗਾ ਸਹਾਈ ਸਿੱਧ : ਵਧੀਕ ਡਿਪਟੀ ਕਮਿਸ਼ਨਰ

ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਹੋਵੇਗਾ ਸਹਾਈ ਸਿੱਧ : ਵਧੀਕ ਡਿਪਟੀ ਕਮਿਸ਼ਨਰ

Punjab
ਬਠਿੰਡਾ, 31 ਜਨਵਰੀ : ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ ਜਾ ਰਿਹਾ 17ਵਾਂ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਹੋਵੇਗਾ ਸਹਾਈ ਸਿੱਧ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਅਹੁੱਦੇਦਾਰਾਂ ਅਤੇ ਅਧਿਆਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਵਿਰਾਸਤ...
ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਵੱਲੋਂ ਜ਼ਿਲ੍ਹਾ ਲੁਧਿਆਣਾ ਦਾ ਦੌਰਾ

ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਵੱਲੋਂ ਜ਼ਿਲ੍ਹਾ ਲੁਧਿਆਣਾ ਦਾ ਦੌਰਾ

Punjab
ਲੁਧਿਆਣਾ, 31 ਜਨਵਰੀ (000) - ਅਨੁਸੂਚਿਤ ਜਾਤੀ ਕੌਮੀ ਕਮਿਸ਼ਨ, ਚੰਡੀਗੜ੍ਹ ਦੀ ਟੀਮ ਵੱਲੋਂ ਜ਼ਿਲ੍ਹਾ ਲੁਧਿਆਣਾ ਦਾ ਦੌਰਾ ਕੀਤਾ ਗਿਆ। ਟੀਮ ਵਿੱਚ ਸ਼੍ਰੀ ਏ.ਭੱਟਾਚਾਰਿਆ, ਰਿਸਰਚ ਅਫ਼ਸਰ, ਸ਼੍ਰੀ ਪ੍ਰਵੀਨ ਦਿਆਂਦੀ, ਸੀਨੀਅਰ ਇੰਵੈਸਟੀਗੇਟਰ, ਸ਼੍ਰੀ ਵਿਜੈ ਕੁਮਾਰ, ਆਫਿਸ ਅਸਸਿਟੈਂਟ ਸ਼ਾਮਲ ਸਨ। ਸ਼੍ਰੀ ਜ਼ਸਵੀਰ ਲਵਨ ਪੁੱਤਰ ਸ਼੍ਰੀ ਖਿਲਾ ਰਾਮ, ਵਾਸੀ ਮਕਾਨ ਨੰ: 3654, ਗੋਪਾਲ ਨਗਰ, ਹੈਬੋਵਾਲ ਕਲਾਂ, ਜ਼ਿਲ੍ਹਾ ਲੁਧਿਆਣਾ ਵਲੋਂ ਕਮਿਸ਼ਨ ਨੂੰ ਇੱਕ ਦਰਖਾਸਤ ਦਿੱਤੀ ਗਈ ਕਿ ਕੁੱਝ ਗੈਰ-ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਵਲੋਂ ਉਸ ਦੀ ਪ੍ਰਾਪਰਟੀ 'ਤੇ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ ਅਤੇ ਉਸ ਨੂੰ ਝੂਠੇ ਪੁਲਿਸ ਕੇਸਾਂ ਵਿੱਚ ਉਲਝਾ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਕਮਿਸ਼ਨ ਵਲੋਂ ਜਗ੍ਹਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕਮਿਸ਼ਨ ਵਲੋਂ ਦਰਖਾਸਤੀ ਅਤੇ ਦੂਜੀ ਧਿਰ ਨੂੰ ਧਿਆਨ ਨਾਲ ਸੁਣਿਆ ਗਿਆ। ਕਮਿਸ਼ਨ ਵੱਲੋਂ ਨਗਰ ਨਿਗਮ, ਲੁਧਿਆਣਾ ਵਲੋਂ ਹਾਜ਼ਰ ਹੋਏ ਅਧਿਕਾਰੀ ਨੂੰ ਆਦੇਸ਼ ਦਿੱਤੇ ਗਏ ਕਿ ਜ਼ਮੀਨ ਸਬੰਧੀ ਸਰਕਾਰੀ ਰਿਕਾਰਡ, ਦੋਵਾਂ ਧਿਰਾਂ ਵਲੋਂ ਪੇਸ਼ ਕੀਤੇ ਗਏ ਰਿਕਾਰਡ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ ਸ...
ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿਖੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਪਹਿਲੇ ਦਿਨ ਦੀ ਹੋਈ ਸ਼ੁਰੂਆਤ

ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿਖੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਪਹਿਲੇ ਦਿਨ ਦੀ ਹੋਈ ਸ਼ੁਰੂਆਤ

Punjab
ਅਬੋਹਰ/ਫਾਜ਼ਿਲਕਾ 31 ਜਨਵਰੀ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ. ਗੋਰਵ ਯਾਦਵ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਪਹਿਲੇ ਦਿਨ ਦਾ ਸ਼ਾਨਦਾਰ ਆਗਾਜ਼ ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿਖੇ ਹੋਇਆ। ਜਿਸ ਦੀ ਸ਼ੁਰੂਆਤ ਜ਼ਿਲ੍ਹਾ ਪੁਲਿਸ ਮੁਖੀ ਸ. ਮਨਜੀਤ ਸਿੰਘ ਢੇਸੀ, ਹਲਕਾ ਇੰਚਾਰਜ ਸ੍ਰੀ. ਅਰੁਣ ਕੁਮਾਰ ਅਤੇ ਬ੍ਰਾਂਡ ਅਬੈਸਡਰ ਸਿਮਰਨਜੀਤ ਕੌਰ ਵੱਲੋਂ ਕੀਤੀ ਗਈ। ਇਸ ਦੌਰਾਨ ਜਿੱਥੇ ਉਨ੍ਹਾਂ ਨਸ਼ਿਆ ਖਿਲਾਫ ਜਾਗਰੂਕਤਾ ਦੇ ਗੁਬਾਰੇ ਵੀ ਅਸਮਾਨ ਵੀ ਛੱਡੇ ਉੱਥੇ ਹੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਵੀ ਦਵਾਇਆ ਗਿਆ। ਇਸ ਮੌਕੇ ਸਰਕਾਰੀ ਹਸਪਤਾਲ ਅਬੋਹਰ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਸਾਂਝ ਕੇਂਦਰ ਦਾ ਕਾਊਟਰ ਵੀ ਲਗਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਸ. ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਕ੍ਰਿਕਟ ਅਤੇ ਵਾਲੀਬਾਲ ਦੇ ਓਪਨ ਇਨਵੀਟੇਸ਼ਨਲ ਟੂਰਨਾ...
ਆਮ ਆਦਮੀ ਕਲੀਨਿਕ ਦੇ ਰਹੇ ਨੇ ਲੋਕਾਂ ਨੂੰ ਮੁਢਲੀ ਪੱਧਰ ’ਤੇ ਬੇਤਹਰੀਨ ਇਲਾਜ

ਆਮ ਆਦਮੀ ਕਲੀਨਿਕ ਦੇ ਰਹੇ ਨੇ ਲੋਕਾਂ ਨੂੰ ਮੁਢਲੀ ਪੱਧਰ ’ਤੇ ਬੇਤਹਰੀਨ ਇਲਾਜ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਜ਼ਿਲ੍ਹੇ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਵੱਡੀ ਗਿਣਤੀ ’ਚ ਆਮ ਲੋਕ ਲੈ ਰਹੇ ਹਨ, ਜਿਸ ਤਹਿਤ ਹਰ ਤਰ੍ਹਾਂ ਦੀਆਂ ਦਵਾਈਆਂ ਤੇ ਲੋੜੀਂਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਸਾਬਿਤ ਹੋਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਾਰਜਸ਼ੀਲ 34 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 07,52,164 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕਰੀਬ 01,10,624 ਮਰੀਜ਼ਾਂ ਦੇ ਮੁਫ਼ਤ ਲੋੜੀਂਦੇ ਲੈਬ ਟੈਸਟ ਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਮੁਢਲੀਆਂ ਸਿਹਤ ਸਹੂਲਤਾਂ, ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਇਹ ਆਮ ਆਦਮੀ ਕਲੀਨਿਕ ਰੋਜ਼ਾਨਾ...
ਜ਼ਿਲ੍ਹਾ ਸਮਾਜ ਭਲਾਈ ਦਫ਼ਤਰ ਵਿਖੇ ਮੁਫ਼ਤ ਦਿਵਿਯਾਂਗਜਨ ਉਪਕਰਣ ਵੰਡ ਸਮਾਰੋਹ ਆਯੋਜਿਤ

ਜ਼ਿਲ੍ਹਾ ਸਮਾਜ ਭਲਾਈ ਦਫ਼ਤਰ ਵਿਖੇ ਮੁਫ਼ਤ ਦਿਵਿਯਾਂਗਜਨ ਉਪਕਰਣ ਵੰਡ ਸਮਾਰੋਹ ਆਯੋਜਿਤ

Punjab
ਲੁਧਿਆਣਾ, 31 ਜਨਵਰੀ (000) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਘੱਟ ਗਿਣਤੀ ਅਧਿਕਾਰਤਾ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੌਤਮ ਜੈਨ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਸਮਾਜ ਭਲਾਈ ਦਫ਼ਤਰ, ਸ਼ਿਮਲਾਪੁਰੀ ਵਿਖੇ ਮੁਫ਼ਤ ਦਿਵਯਾਂਗਜਨ ਉਪਕਰਣ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੌਤਮ ਜੈਨ ਨੇ ਦੱਸਿਆ ਕਿ ਇਸ ਸਮਾਰੋਹ ਵਿੱਚ ਲਗਭਗ 32 ਦਿਵਯਾਂਗਜਨਾਂ ਨੂੰ ਸੇਲ ਸੀ.ਐਸ.ਆਰ. ਸਕੀਮ ਤਹਿਤ ਲਗਭਗ 9.31 ਲੱਖ ਦੀ ਲਾਗਤ ਦੇ ਸਹਾਇਕ ਉਪਕਰਣ ਵੰਡੇ ਗਏ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਜ਼ਿਲ੍ਹੇ ਵਿੱਚ ਪਹਿਲਾਂ 18 ਜਨਵਰੀ ਨੂੰ ਪਰੀਖਣ ਸਮਾਰੋਹ ਵਿੱਚ ਨਿਸ਼ਾਨਬੱਧ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਆਰਟੀਫਿਸ਼ੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ (ਏ.ਐਲ.ਆਈ.ਐਮ.ਸੀ.ਓ.) ਵਲੋਂ ਵਲੋਂ ਨਿਰਮਿਤ ਦਿਵਿਆਂਗਜਨਾਂ ਨੂੰ ਕੁੱਲ 50 ਸਹਾਇਕ ਉਪਕਰਣ ਵੰਡੇ ਗਏ ਜਿਸ ਵਿੱਚ 16 ਮੋਟਰਾਈਜ਼ਡ ਟਰਾਈਸਾਈਕਲ, 06 ਟਰਾਈਸਾਈਕਲ, 07 ਵਹੀਲ ਚੇਅਰ, 14 ਵਿਸਾਖ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ 466 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ 466 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਤਹਿਤ ਡੋਰ ਟੂ ਡੋਰ ਸਟੈੱਪ ਡਲਿਵਰੀ ਸੇਵਾ ਚਲਾਈ ਜਾ ਰਹੀ ਹੈ। ਇਸ ਤਹਿਤ ਸੇਵਾ ਸਹਾਇਕ, ਨਾਗਰਿਕਾਂ ਦੇ ਘਰ ਪਹੁੰਚ ਕੇ ਉਹਨਾਂ ਦੀ ਜ਼ਰੂਰਤ ਅਨੁਸਾਰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਇਸ ਬਾਬਤ ਟੋਲ ਫ੍ਰੀ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ 'ਤੇ ਕਾਲ ਕਰਕੇ ਆਮ ਨਾਗਰਿਕ ਆਪਣੀ ਸੇਵਾ ਲੈਣ ਲਈ ਆਪਣੀ ਸੁਵਿਧਾ ਅਨੁਸਾਰ ਐਪੁਆਇੰਟਮੈਂਟ ਬੁੱਕ ਕਰ ਸਕਦੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 43 ਲੋੜੀਂਦੀਆਂ ਸੇਵਾਵਾਂ ਨਾਗਰਿਕਾਂ ਦੀ ਮੰਗ ਅਨੁਸਾਰ ਘਰ ਜਾ ਕੇ ਸੇਵਾਵਾਂ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 419 ਸੇਵਾਵਾਂ ਨਾਗਰਿਕਾ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਮੁਹੱਈਆ ਕੀਤੀਆਂ ਜਾ ਚੁੱਕੀਆਂ ਹਨ। ਜ਼ਿਲ੍ਹੇ ਵਿੱਚ ਹੁਣ ਤਕ ਇਸ ਸੇਵਾ ਤਹਿਤ 466 ਬੇਨਤੀਆਂ ਮ...
ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

Punjab
ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ ਰਹੇ ਪੰਜਾਬ ਸੂਬੇ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬਾ ਸਰਕਾਰ ਵੱਲੋਂ ਨਿਰੰਤਰ ਪੱਤਰ-ਵਿਹਾਰ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਰੋਕਣ ਅਤੇ ਪਾਣੀ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਚਾਰ-ਵਟਾਂਦਰੇ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਲਿਖਿਆ ਜਾ ਚੁੱਕਾ ਹੈ ਪਰ ਕੇਂਦਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸੰਤ ਸੀਚੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ 'ਤੇ ਵੀ ਕੇਂਦਰ ਸਰਕਾਰ ਕੋਲ ਸੂਬੇ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਉਣ। ...
ਪੁਲਿਸ ਵਿਭਾਗ ਦੀ ਸ਼ਲਾਘਾਯੋਗ ਪਹਿਲ, ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਕੀਤੇ ਫੁੱਲ ਭੇਂਟ

ਪੁਲਿਸ ਵਿਭਾਗ ਦੀ ਸ਼ਲਾਘਾਯੋਗ ਪਹਿਲ, ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਕੀਤੇ ਫੁੱਲ ਭੇਂਟ

Punjab
ਫਾਜ਼ਿਲਕਾ 31 ਜਨਵਰੀ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਫਾਜ਼ਿਲਕਾ ਵਿਖੇ ਵੀ ਇਸ ਕੌਮੀ ਸੜਕ ਸੁਰੱਖਿਆ ਮੁਹਿੰਮ ਦੀ ਲੜੀ ਤਹਿਤ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਜਿਥੇ ਸਰਾਹਿਆ ਜਾ ਰਿਹਾ ਹੈ ਉਥੇ ਹੋਰਨਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀ ਤਹਿਤ ਪੁਲਿਸ ਵਿਭਾਗ ਵੱਲੋਂ ਸ਼ਲਾਘਾਯੋਗ ਪਹਿਲ ਕਰਦਿਆਂ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ ਕੀਤੇ ਗਏ। ਉਨ੍ਹਾਂ ਕਿਹਾ ਕਿ ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਕਰਨ ਵਾਲਿਆਂ ਨੂੰ ਜਿਥੇ ਇਸ ਦੇ ਫਾਇਦਿਆਂ ਬਾਰੇ ਪ੍ਰੇਰਿਤ ਕੀਤਾ ਗਿਆ ਉਥੇ ਵਰਤੋਂ ਨਾ ਕਰਨ ਵਾਲਿਆਂ ਨੂੰ ਇਸ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ...
ਵੇਰਕਾ ਪਨੀਰ ਦੇ ਗ੍ਰਾਹਕਾਂ ਨੂੰ ਮਿਲੇਗਾ ਹੁਣ ਮੁਫ਼ਤ ਦਹੀਂ ਦਾ ਕੱਪ

ਵੇਰਕਾ ਪਨੀਰ ਦੇ ਗ੍ਰਾਹਕਾਂ ਨੂੰ ਮਿਲੇਗਾ ਹੁਣ ਮੁਫ਼ਤ ਦਹੀਂ ਦਾ ਕੱਪ

Punjab
ਲੁਧਿਆਣਾ, 31 ਜਨਵਰੀ (000) - ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਪ੍ਰਮੁੱਖ ਅਦਾਰੇ ਮਿਲਕਫ਼ੈਡ (ਵੇਰਕਾ) ਨੇ ਵੇਰਕਾ ਦੇ ਦੁੱਧ ਪਦਾਰਥਾਂ ਦੇ ਵਿਸਤਾਰ ਲਈ ਪੰਜਾਬ ਭਰ ਵਿੱਚ ਦੁੱਧ ਤੇ ਦੁੱਧ ਪਦਾਰਥਾਂ ਲਈ ਨਵੀਆਂ ਮੰਡੀਕਰਨ ਸਕੀਮਾਂ ਦਾ ਐਲਾਨ ਕੀਤਾ ਹੈ। ਵੇਰਕਾ ਦਾ 200 ਗ੍ਰਾਮ ਪਨੀਰ ਦਾ ਪੈਕਟ ਖ੍ਰੀਦਣ ਵਾਲੇ ਗ੍ਰਾਹਕ ਹੁਣ 125 ਗ੍ਰਾਮ ਵਾਲਾ ਦਹੀਂ ਦਾ ਕੱਪ ਮੁਫ਼ਤ ਵਿੱਚ ਪ੍ਰਾਪਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਡਾ. ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਵੇਰਕਾ ਨਾਲ ਜੁੜੇ ਉਪਭੋਗਤਾਂਵਾਂ ਦੇ ਦੁੱਧ ਪਦਾਰਥਾਂ ਦੇ ਖਰਚਿਆਂ ਨੂੰ ਮੁੱਖ ਰੱਖਦਿਆਂ, ਵੇਰਕਾ ਨੇ ਇਹ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਵੇਰਕਾ ਮਿਲਕ ਪਲਾਂਟਾਂ ਦਾ ਮੁੱਖ ਮਕਸਦ ਦੁੱਧ ਉਤਪਾਦਕਾਂ ਦੀ ਖੁਸ਼ਹਾਲੀ ਦੇ ਨਾਲ ਗ੍ਰਾਹਕਾਂ ਨੂੰ ਵਾਜਬ ਮੁੱਲ 'ਤੇ ਦੁੱਧ ਤੇ ਦੁੱਧ ਪਦਾਰਥ ਉਪਲੱਭਧ ਕਰਵਾਉਣਾ ਹੈ। ਉਹਨਾਂ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਲੁਧਿਆਣਾ ਇਸ ਸਮੇਂ ਦਹੀਂ, ਲੱਸੀ, ਮੱਖਣ, ਖੀਰ ਤੋਂ ਇਲਾਵਾ 2.50 ਲੱਖ ਲੀਟਰ ਪ੍ਰਤੀ ਦਿਨ ਪੈਕਡ ਦੁੱਧ ਦਾ ਆਪਣੇ ਸਬੰਧਤ ਖੇਤਰ ਵਿੱਚ ਮੰਡੀਕਰਣ ਕਰ ਰਿਹਾ ਹੈ...
ਗਰੀਨ ਲੈਂਡ ਸਕੂਲ ਬਰੇਟਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਗਰੀਨ ਲੈਂਡ ਸਕੂਲ ਬਰੇਟਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

Punjab
ਮਾਨਸਾ, 31 ਜਨਵਰੀ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਏ.ਐਸ.ਆਈ. ਸ਼੍ਰੀ ਸੁਰੇਸ਼ ਕੁਮਾਰ ਦੀ ਅਗਵਾਈ ਵਿੱਚ ਵਿੱਦਿਅਕ ਅਦਾਰਿਆਂ ਅਤੇ ਜਨਤਕ ਥਾਵਾਂ ’ਤੇ ਕੈਂਪ ਲਗਾ ਕੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਟੈ੍ਰਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਗਰੀਨ ਲੈਂਡ ਸਕੂਲ, ਬਰੇਟਾ ਵਿਖੇ ਲਗਾਏ ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਏ.ਐਸ.ਆਈ. ਸੁਰੇਸ਼ ਕੁਮਾਰ ਨੇ ਕਿਹਾ ਕਿ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਕੋਈ ਵੀ ਵਹੀਕਲ ਚਲਾਉਣ ਸਮੇਂ ਆਪਣੀ ਤੇ ਦੂਸਰਿਆਂ ਦੀ ਸੁਰੱਖਿਆ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਸਾਡਾ ਮੁੱਢਲਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਅਤੇ ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨੀ...