ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ:
ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਗਰਗ, ਐਸ.ਪੀ. (ਟਰੈਫਿਕ) ਐੱਚ.ਐੱਸ.ਮਾਨ, ਡੀ.ਐਸ. ਪੀ. (ਟ੍ਰੈਫਿਕ) ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ. ਆਈ. ਜਨਕ ਰਾਜ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ (ਮਿਤੀ 15/01/24 ਤੋਂ 14/02/24 ਤੱਕ) ਦੇ ਸਬੰਧ ਵਿੱਚ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71 ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਅਤੇ ਸੋਹਾਣਾ ਵਿਖੇ ਆਟੋ ਡਰਾਇਵਰਾਂ ਅਤੇ ਜੇ.ਸੀ.ਬੀ ਡਰਾਇਵਰਾਂ ਨਾਲ ਸੈਮੀਨਾਰ ਲਾਇਆ ਗਿਆ।
ਇਸ ਦੌਰਾਨ ਧੁੰਦਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਖ਼ਾਸ ਧਿਆਨ ਰੱਖਦੇ ਹੋਏ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ 'ਤੇ ਰਿਫਲੈਕਟਰ ਟੇਪ ਲਾਈ ਗਈ।
ਇਸ ਮੌਕੇ ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ 'ਤੇ ਮੁਆਵਜ਼ਾ ਲੈਣ ਸਬੰਧੀ, ਟਰੈਫਿਕ ਨਿਯਮਾਂ ਬਾਰੇ, ਲੇਨ ਡਰਾਇਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰ...








