ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕਰਨ ਦਾ ਨਿਵੇਕਲਾ ਯਤਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਫਰਵਰੀ :
ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੈ ਵਿਦਿਅਕ ਟੂਰ ਵੱਜੋਂ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ। ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੇ ਦੱਸਿਆ ਕਿ ਇਸ ਲੜੀ ਤਹਿਤ ਸਹਿਬਜਾਦਾ ਅਜੀਤ ਸਿੰਘ ਨਗਰ, ਜਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਰੋਪੜ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦਾ ਦੌਰਾ ਕਰਕੇ ਵੱਖ ਵੱਖ ਤਕਨੀਕੀ ਸਿੱਖਿਆ ਕੋਰਸਾਂ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ।
ਕਾਲਜ ਦੇ ਮੀਡੀਆ ਇੰਚਾਰਜ ਅਤੇ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੜ, ਸਰਕਾਰੀ ਹਾਈ ਸਕੂਲ ਮਲਕਪੁਰ (ਰ...







