ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ 'ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਮੁੱਖ ਅਪਰਾਧੀਆਂ ਦੀ ਪਛਾਣ ਮਨਜੀਤ ਸਿੰਘ ਉਰਫ ਮੰਨਾ ਅਤੇ ਲਵਜੀਤ ਸਿੰਘ ਉਰਫ ਲਵ ਉਰਫ ਲਾਭ ਦੋਵੇਂ ਵਾਸੀ ਗੁਰੂ ਕੀ ਵਡਾਲੀ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਇਨ੍ਹਾਂ ਦੇ ਤਿੰਨ ਸਾਥੀਆਂ ਦੀ ਪਛਾਣ ਕੰਸ ਕੌਰ ਵਾਸੀ ਛੇਹਰਟਾ, ਅੰਮ੍ਰਿਤਸਰ, ਹਰਮਨਜੀਤ ਸਿੰਘ ਉਰਫ ਹਰਮਨ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਦੋਵੇਂ ਵਾਸੀ ਪਿੰਡ ਧੁੰਨ ਢਾਹੇਵਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀਆਂ ਤਿੰਨ ਕਾਰਾਂ ਟੋਇਟਾ ਫਾਰਚੂਨਰ, ਹੁੰਡਈ ਆਈ ...








