Sunday, March 15
Shadow

Punjab

‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ, 12 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 225 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 40 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 225 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,732 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 156 ਗ੍ਰਾਮ ਹੈਰੋਇਨ, 200 ਗ੍ਰਾਮ ਅਫ਼ੀਮ, 357 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

National, Politics, Punjab
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਐਤਵਾਰ ਨੂੰ ਸੌਂਦ ਨੇ 19 ਨਵੰਬਰ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨਾਂ ਦੇ ਰੂਟਾਂ ਬਾਬਤ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਵੱਡੀ ਗਿਣਤੀ ਸੰਗਤ ਇਨ੍ਹਾਂ ਨਗਰ ਕੀਰਤਨਾਂ ਵਿੱਚ ਹਾਜ਼ਰੀ ਲਵਾ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ। ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜੰਮੂ ਤੇ 20 ਨਵੰਬਰ ਨੂੰ ਪਠਾਨਕੋਟ ਵਿਖੇ ਹੋਵੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਹੋਵੇਗਾ। ਇਸ ਨਗ...
ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

National, Politics, Punjab
ਚੰਡੀਗੜ੍ਹ, 12 ਅਕਤੂਬਰ- ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀਕਲਾ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨਾਲ ਇੱਕ ਆਨਲਾਈਨ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੇਸ਼ ਨਾਲ ਪਰਵਾਸੀ ਭਾਰਤੀਆਂ ਦੇ ਮਜ਼ਬੂਤ ਭਾਵਨਾਤਮਕ ਅਤੇ ਵਿਕਾਸ ਦੇ ਰਿਸ਼ਤੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਬਾਹਰਲੇ ਮੁਲਕਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਫਿਰ ਵੀ ਉਹ ਕਦੇ ਆਪਣੀ ਮਾਤ ਭੂਮੀ ਨੂੰ ਨਹੀਂ ਭੁੱਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਹਮੇਸ਼ਾ ਆਪਣੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ, ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਇੱਥੋਂ ਤੱਕ ਕਿ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨ...
ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ  ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ ਦੀ ਵੰਡ ਦੇ ਨੈੱਟਵਰਕ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚੁੱਕੇ ਗਏ ਠੋਸ ਕਦਮਾਂ ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ  ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ 2022-23 ਵਿੱਚ 608 ਤੋਂ ਘੱਟ ਕੇ 2025 ਵਿੱਚ 318 ਰਹਿ ਗਈਆਂ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦਾ ਸਥਾਈ ਤੌਰ 'ਤੇ ਹੱਲ ਕਰ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਿਵਾਸੀਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਸਥਾਨਕ ਸਰਕਾਰਾਂ ਵਿਭਾਗ ਲਈ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਾਂਝਾ ਕੀਤਾ ਕਿ 2024 ਵਿੱਚ 12.6 ਕਿਲੋਮੀਟਰ ਨਵੀਆਂ ਸਪਲਾਈ ਲਾਈਨਾਂ ਵਿਛਾਈਆਂ ਗਈਆਂ ਸਨ, ਜਦੋਂ ਕਿ 2025 ਵਿੱਚ ਪੁਰਾਣੀਆਂ ਅਤੇ ਖਰਾਬ ਪਾਈਪਲਾਈਨਾਂ ਨ...
ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

National, Politics, Punjab
ਚੰਡੀਗੜ੍ਹ/ਬਰਨਾਲਾ, 12 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵ...
ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ  ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ ਦੀ ਵੰਡ ਦੇ ਨੈੱਟਵਰਕ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚੁੱਕੇ ਗਏ ਠੋਸ ਕਦਮਾਂ ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ  ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ 2022-23 ਵਿੱਚ 608 ਤੋਂ ਘੱਟ ਕੇ 2025 ਵਿੱਚ 318 ਰਹਿ ਗਈਆਂ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦਾ ਸਥਾਈ ਤੌਰ 'ਤੇ ਹੱਲ ਕਰ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਿਵਾਸੀਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਸਥਾਨਕ ਸਰਕਾਰਾਂ ਵਿਭਾਗ ਲਈ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਾਂਝਾ ਕੀਤਾ ਕਿ 2024 ਵਿੱਚ 12.6 ਕਿਲੋਮੀਟਰ ਨਵੀਆਂ ਸਪਲਾਈ ਲਾਈਨਾਂ ਵਿਛਾਈਆਂ ਗਈਆਂ ਸਨ, ਜਦੋਂ ਕਿ 2025 ਵਿੱਚ ਪੁਰਾਣੀਆਂ ਅਤੇ ਖਰਾਬ ਪਾਈਪਲਾਈਨਾਂ ਨ...
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ – ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 12 ਅਕਤੂਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ ਵਿੱਚ ਫਰੀਦਕੋਟ ਵਿੱਚ ਭੀਖ ਮੰਗ ਰਹੇ 2 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਬੱਚੇ ਫਰੀਦਕੋਟ ਫਾਟਕ ਨੇੜੇ ਦੇਖੇ ਗਏ ਅਤੇ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ ਗਿਆ। ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਬੱਚਿਆਂ ਨੂੰ ਰੈਸਕਿਉ ਕਰਕੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ। ਜਾਂਚ ਉਪਰੰਤ ਇਹਨਾਂ ਨੂੰ ਫਿਲਹਾਲ ਬਾਲ ਘਰ ਵਿੱਚ ਆਰਜੀ ਤੌਰ ‘ਤੇ ਸੁਰੱਖਿਅਤ ਠਿਕਾਣਾ ਪ੍ਰਦਾਨ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਬਾਲ ਸੁਰੱਖਿਆ ਅਤੇ ਜੀਵਨਜੋਤ ਪ੍ਰੋਜੈਕਟ ਤਹਿਤ ਕੀਤੇ ਜਾ ਰਹੇ ਤੁਰੰਤ ਤੇ ਸਮਰਪਿਤ ਯਤਨ ਸੂਬੇ ਭਰ ਵਿੱਚ ਸਕਾਰਾਤਮਕ ਨਤੀਜੇ...
ਨੰਗਲ ਸੇਵਾ ਸਦਨ ਵਿੱਚ ਜਨਤਾ ਦਰਬਾਰ ਮੌਕੇ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਸਾਡਾ ਧਰਮ ਤੇ ਫਰਜ਼- ਹਰਜੋਤ ਬੈਂਸ

ਨੰਗਲ ਸੇਵਾ ਸਦਨ ਵਿੱਚ ਜਨਤਾ ਦਰਬਾਰ ਮੌਕੇ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਸਾਡਾ ਧਰਮ ਤੇ ਫਰਜ਼- ਹਰਜੋਤ ਬੈਂਸ

National, Politics, Punjab
ਨੰਗਲ 12 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ.ਵਿੱਚ ਤਹਿਤ ਨੰਗਲ 2 ਆਰਵੀਆਰ ਵਿਖੇ ਜਨਤਾ ਦਰਬਾਰ ਮੌਕੇ ਸੇਵਾ ਸਦਨ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ, ਸਮੱਸਿਆਵਾ ਹੱਲ ਕਰਨ ਲਈ ਪਹੁੰਚੇ ਸਨ। ਉਨ੍ਹਾ ਨੇ ਕਿਹਾ ਕਿ ਹਰ ਐਤਵਾਰ ਨੰਗਲ ਵਿਖੇ ਇਹ ਕੈਂਪ ਲਗਾ ਕੇ ਇਲਾਕੇ ਦੇ ਲੋਕਾਂ ਦੀ ਗੱਲ ਨੇੜੇ ਹੋ ਕੇ ਸੁਣ ਕੇ ਉਸ ਦਾ ਢੁਕਵਾ ਹੱਲ ਕਰਕੇ ਆਪਣਾ ਧਰਮ ਤੇ ਫਰ਼ਜ ਨਿਭਾਇਆ ਜਾ ਰਿਹਾ ਹੈ। ਸੈਕੜੇ ਲੋਕ ਇਸ ਕੈਂਪ ਵਿਚ ਪਹੁੰਚਦੇ ਹਨ ਅਤੇ ਮੌਕੇ ਤੇ ਹੀ ਸਬੰਧਿਤ ਵਿਭਾਗਾ ਤੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਦੇ ਹਨ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦੀਆਂ ਪੰਚਾਇਤਾ, ਸਮਾਜ ਸੇਵੀ ਸੰਗਠਨ, ਯੂਥ ਕਲੱਬ, ਨੋਜਵਾਨ, ਵਿਦਿਆਰਥੀ, ਬਜੁਰਗ ਸਾਡੇ ਕੋਲ ਬਿਨਾ ਸ਼ਿਫਾਰਿਸ਼ ਇੱਥੇ ਪਹੁੰਚਦੇ ਹਨ ਅਤੇ ਹਰ ਵਰਗ ਦੇ ਲੋਕਾਂ ਲਈ ਇੱਥੇ ਆਪਣੀਆਂ ਸਮੱਸਿਆਵਾ ਹੱਲ ਕਰਵਾਉਣ ਦਾ ਰਾਹ ਖੁੱਲਾ ਹੈ। ਇਹ ਸੇਵਾ ਸਦਨ, ਜੋ ਕਿ 2 ਆਰਵੀਆਰ ਨੰਗਲ ਵਿਖੇ ਬਣਾਇਆ ਗਿਆ ਹੈ, ਹੁਣ ਜਨਤਾ ਲਈ ਇੱਕ ਸਮਾਧਾਨ ਕੇਂਦਰ ...
ਸਿਵਲ ਸਰਜਨ ਬਰਨਾਲਾ ਵੱਲੋਂ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਦੀ ਸ਼ੁਰੂਆਤ

ਸਿਵਲ ਸਰਜਨ ਬਰਨਾਲਾ ਵੱਲੋਂ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਦੀ ਸ਼ੁਰੂਆਤ

National, Politics, Punjab
ਬਰਨਾਲਾ, 12 ਅਕਤੂਬਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੂਥਾਂ ‘ਤੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ 13 ਅਕਤੂਬਰ ਸੋਮਵਾਰ ਅਤੇ 14 ਅਕਤੂਬਰ ਮੰਗਲਵਾਰ ਨੂੰ ਘਰ-ਘਰ ਜਾ ਕੇ ਪੋਲ਼ੀਓ ਬੂੰਦਾਂ ਪਿਆਈਆਂ ਜਾਣਗੀਆਂ ।ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਦੱਸਿਆ ਕਿ ਭਾਰਤ ਨੂੰ ਪਹਿਲਾਂ ਹੀ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ ਪਰ ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚ ਅਜੇ ਵੀ ਪੋਲੀਓ ਦੇ ਮਾਮਲੇ ਆ ਰਹੇ ਹਨ। ਇਸ ਲਈ ਅਹਿਤਿਆਤ ਵਜੋਂ ਭਾਰਤ ਵਿਚ ਪਲਸ ਪੋਲਿਓ ਮੁਹਿੰਮ ਚਲਾਈ ਜਾ ਰਹੀ ਹੈ।   ਜ਼ਿਲ੍ਹਾ  ਟੀਕਾਕਰਨ ਅਫ਼ਸਰ ਡਾ.ਹਰਜੀਤ ਸਿੰਘ ਅਤੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅਧੀਨ ਪੰਜ ਸਾਲ( 0 ਤੋਂ 5 ਸਾਲ) ਤੱਕ ਦੇ 48976 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ ਤੇ 13 ਸੋਮਵਾਰ ਤੇ 14 ਅਕਤੂਬਰ ਮੰਗਲਵਾਰ ਨੂੰ  ਪੋਲੀਓ ਬੂੰਦਾਂ ਤੋਂ ਰਹਿ ਗਏ ਬੱਚਿਆਂ ਨੂੰ ਘਰ ਘਰ ਜਾ ਕੇ ...
ਹਲਕਾ ਲਹਿਰਾ ਦੀ ਇੱਕ ਵੀ ਸੜਕ ਨਹੀਂ ਰਹੇਗੀ ਕਾਇਆ ਕਲਪ ਤੋਂ ਵਾਂਝੀ: ਬਰਿੰਦਰ ਕੁਮਾਰ ਗੋਇਲ

ਹਲਕਾ ਲਹਿਰਾ ਦੀ ਇੱਕ ਵੀ ਸੜਕ ਨਹੀਂ ਰਹੇਗੀ ਕਾਇਆ ਕਲਪ ਤੋਂ ਵਾਂਝੀ: ਬਰਿੰਦਰ ਕੁਮਾਰ ਗੋਇਲ

National, Politics, Punjab
ਮੂਨਕ/ਲਹਿਰਾਗਾਗਾ, 12 ਅਕਤੂਬਰ ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਆਵਾਜਾਈ ਸੁਵਿਧਾਵਾਂ ਦੇ ਸੁਧਾਰ ਲਈ ਚੱਲ ਰਹੀ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾਗਾਗਾ ਵਿੱਚ ਕਰੀਬ 10 ਕਰੋੜ 36 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਕਾਇਆ ਕਲਪ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਦੀ ਇਕ ਵੀ ਸੜਕ ਕਾਇਆ ਕਲਪ ਤੋਂ ਵਾਂਝੀ ਨਹੀਂ ਰਹਿਣ ਦਿੱਤੀ ਜਾਵੇਗੀ। ਮੌਜੂਦਾ ਪੜਾਅ ਤਹਿਤ ਪਿਛਲੇ ਕਈ ਦਿਨਾਂ ਤੋਂ ਉਹ ਲਗਾਤਾਰ ਨੀਂਹ ਪੱਥਰ ਰੱਖੇ ਕੇ ਸੜਕਾਂ ਦੇ ਕੰਮ ਸ਼ੁਰੂ ਕਰਵਾ ਰਹੇ ਹਨ ਤੇ ਕਰੀਬ 60 ਸੜਕਾਂ ਦੇ ਨੀਂਹ ਰੱਖ ਕੇ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀ ਗੋਇਲ ਨੇ ਜਿਹੜੀਆਂ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖੇ, ਉਹਨਾਂ ਵਿੱਚ ਰਾਜਲਹੇੜੀ ਤੋਂ ਮੂਨਕ-ਪਾਤੜਾਂ ਰੋਡ — ਲਾਗਤ ਕਰੀਬ 43 ਲੱਖ ਰੁਪਏ, ਸਲੇਮਗੜ੍ਹ ਤੋਂ ਦੇਹਲਾਂ-ਭਾਠੂਆਂ ਸੜਕ — ਲਾਗਤ 56.13 ਲੱਖ ਰੁਪਏ, ਮੰਡਵੀ ਤੋਂ ਮਕ...