Thursday, March 12
Shadow

Punjab

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.

Punjab
ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 ਫਰਵਰੀ ਨੂੰ ਕੀਤੀ ਜਾਵੇਗੀ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਮੇਂ ਸੜਕ ਦੇ ਇਸ ਹਿੱਸੇ ਦਾ ਕੈਰੇਜਵੇਅ 9.75 ਮੀਟਰ ਹੈ ਅਤੇ ਲੋਕ ਨਿਰਮਾਣ ਵਿਭਾਗ ਕੋਲ ਲੋੜੀਂਦਾ ਰਸਤਾ ਉਪਲਬਧ ਹੈ, ਇਸ ਲਈ ਪ੍ਰੋਜੈਕਟ ਵਾਸਤੇ ਜ਼ਮੀਨ ਐਕਵਾਇਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਸਿਵਲ ਲਾਗਤ 61.24 ਕਰੋੜ ਰੁਪਏ ਹੈ ਅਤੇ ਉਪਯੋਗਤਾ ਤਬਦੀਲੀ (ਜੰਗਲਾਤ ਜ਼ਮੀਨ ਨੂੰ ਮੋੜਨਾ, ਰੁੱਖਾਂ ਦੀ ਕਟਾਈ, ਬਿਜਲੀ ਅਤੇ ਹੋਰਾਂ ਸਮੇਤ) ਦੀ ਲਾਗਤ 8.43 ਕਰੋੜ ਰੁਪਏ ਹੈ। ਹੋਰ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ 2 ਮਹੱਤਵਪੂਰਨ ਜ਼ਿਲ੍ਹੇ ਪੁਰਾਣੇ ...
ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿੱਚ ਮੌਨ ਰੱਖਿਆ

ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿੱਚ ਮੌਨ ਰੱਖਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ, 2024: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਡੀ ਏ ਸੀ ਮੋਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ।        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐਸ ਪੀ (ਐਚ) ਤੁਸ਼ਾਰ ਗੁਪਤਾ, ਸਹਾਇਕ ਕਮਿਸ਼ਨਰ (ਯੂ ਟੀ) ਡੇਵੀ ਗੋਇਲ, ਸਹਾਇਕ ਕਮਿਸ਼ਨਰ(ਜ) ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫੀਲਡ ਅਫ਼ਸਰ ਇੰਦਰ ਪਾਲ, ਡੀ ਐ ਸਪੀ ਹਰਸਿਮਰਨ ਸਿੰਘ ਬੱਲ ਆਦਿ ਅਧਿਕਾਰੀ ਹਾਜ਼ਰ ਸਨ।       ਏ ਡੀ ਸੀ ਵਿਰਾਜ ਤਿੜਕੇ ਨੇ ਕਿਹਾ ਕਿ ਇਹ ਦਿਨ ਸਾਨੂੰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਦਿੱਤੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ ਅਤੇ ਸਾਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸਦਾ ਰਿਣੀ ਰਹਿਣਾ ਚਾਹੀਦਾ ਹੈ।       ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਦਿਨ 'ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਅਤੇ...
ਕੁਸ਼ਟ ਰੋਗ ਬਾਰੇ ਸਭ ਨੂੰ ਜਾਗਰੂਕ ਹੋਣ ਦੀ ਲੋੜ-ਡਾ. ਅਸ਼ੋਕ ਸਿੰਗਲਾ

ਕੁਸ਼ਟ ਰੋਗ ਬਾਰੇ ਸਭ ਨੂੰ ਜਾਗਰੂਕ ਹੋਣ ਦੀ ਲੋੜ-ਡਾ. ਅਸ਼ੋਕ ਸਿੰਗਲਾ

Punjab
ਮੋਗਾ 30 ਜਨਵਰੀ: ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਡਾ. ਅਸ਼ੋਕ ਸਿੰਗਲਾ ਸਿਵਲ ਸਰਜਨ (ਕਾਰਜਕਾਰੀ) ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ   ਸਰਕਾਰੀ ਨਰਸਿੰਗ ਸਕੂਲ ਦੀਆ ਵਿਦਿਆਰਥਨਾਂ ਸਮੇਤ ਜ਼ਿਲ੍ਹੇ ਤੋ ਇਲਾਵਾ ਵੱਖ-ਵੱਖ ਬਲਾਕਾਂ ਵਿਚ ਕੁਸ਼ਟ ਰੋਗ ਨਿਵਾਰਨ ਸੋਸਾਇਟੀ ਦੇ ਇੰਚਾਰਜ ਨੋਡਲ ਅਫ਼ਸਰ ਚਮੜੀ ਰੋਗ ਮਾਹਿਰ ਡਾ: ਜਸਪ੍ਰੀਤ ਕੌਰ ਦੀ ਅਗਵਾਈ ਹੇਠ ਗੁਰਪ੍ਰੀਤ ਕੌਰ ਨਾਨ ਮੈਡੀਕਲ ਸੁਪਰਵਾਈਜ਼ਰ ਨੇ ਪ੍ਰਣ ਪੱਤਰ ਪੜ੍ਹਿਆ ਅਤੇ ਕੁਸ਼ਟ ਰੋਗੀਆਂ ਨਾਲ ਹਮਦਰਦੀ ਦਾ ਵਤੀਰਾ ਰੱਖਣ ਲਈ ਪ੍ਰੇਰਤ ਕੀਤਾ। ਇਸ ਮੌਕੇ ਡਾਕਟਰ ਅਸ਼ੋਕ ਸਿੰਗਲਾ ਨੇ ਦੱਸਿਆ ਕਿ ਕੋਹੜ ਰੋਗ ਕੋਈ ਬਿਮਾਰੀ ਨਹੀ ਇਹ ਇਲਾਜਯੋਗ ਹੈਂ। ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਚਮੜੀ ਮਨੁੱਖੀ ਸਰੀਰ ਦਾ ਸਭ ਤੋਂ ਵੱਡਾ ਅੰਗ ਹੈ। ਸਰੀਰ ਨੂੰ ਢੱਕਣ ਅਤੇ ਬਚਾਉਣ ਤੋਂ ਇਲਾਵਾ ਇਹ ਕਈ ਮਹੱਤਵਪੂਰਨ ਭੂਮਿਕਾਵਾਂ ਨਿਭਾਉਂਦਾ ਹੈ। ਇਹ ਸਰੀਰ ਦੇ ਤਾਪਮਾਨ ਨੂੰ ਸਥਿਰ ਕਰਨ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਨੂੰ ਬਾਹਰੀ ਲਾਗਾਂ ਤੋਂ ਬਚਾਉਂਦਾ ਹੈ। ਸੂਰਜ ਦੀ ਰੌਸ਼ਨੀ ਦੇ ਸੰਪਰਕ ਵਿੱਚ ਆਉਣ 'ਤੇ ਚਮੜੀ ਵਿਟਾਮਿਨ-ਡੀ ਦੇ ਸੰਸਲੇਸ਼...
ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਦੀ ਵਿਦਿਆਰਥਣ ਅੰਸ਼ੂ ਕੁਮਾਰੀ ਨੇ ਪਰੀਕਸ਼ਾ ਪੇ ਚਰਚਾ 2024 ਵਿੱਚ ਲਿਆ ਹਿੱਸਾ

ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਦੀ ਵਿਦਿਆਰਥਣ ਅੰਸ਼ੂ ਕੁਮਾਰੀ ਨੇ ਪਰੀਕਸ਼ਾ ਪੇ ਚਰਚਾ 2024 ਵਿੱਚ ਲਿਆ ਹਿੱਸਾ

Punjab
ਫਾਜ਼ਿਲਕਾ 30 ਜਨਵਰੀ 2024.. ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਪਰੀਕਸ਼ਾ ਪੇ ਚਰਚਾ 2024 ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਫਾਜ਼ਿਲਕਾ ਦੀ 9ਵੀਂ ਜਮਾਤ ਦੀ ਵਿਦਿਆਰਥਣ ਅੰਸ਼ੂ ਕੁਮਾਰੀ ਨੇ ਹਿੱਸਾ ਲਿਆ। ਜਿਸ ਵਿੱਚ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ. ਨਰਿੰਦਰ ਮੋਦੀ ਜੀ ਨਾਲ ਪਰੀਖਿਆ ਸਬੰਧੀ ਵਿਚਾਰ ਚਰਚਾ ਕੀਤੀ। ਇਸ ਦੌਰਾਨ ਵਿਦਿਆਰਥਣ ਅੰਸੂ ਕੁਮਾਰੀ ਨੇ ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਫਾਜ਼ਿਲਕਾ ਵੱਲੋਂ ਹੱਥ ਨਾਲ ਬਣਾਈਆਂ ਪੇਂਟਿੰਗਾਂ ਤੇ ਖਿਡੌਦਿਆਂ ਬਾਰੇ ਵੀ ਮਾਣਯੋਗ ਪ੍ਰਧਾਨ ਮੰਤਰੀ ਜੀ ਸ੍ਰੀ. ਨਰਿੰਦਰ ਮੋਦੀ ਜੀ ਨੂੰ ਬਾਰੀਕੀ ਨਾਲ ਦੱਸਿਆ। ਜਿਸਦੀ ਮਾਣਯੋਗ ਮਾਣਯੋਗ ਪ੍ਰਧਾਨ ਮੰਤਰੀ ਜੀ ਸ੍ਰੀ. ਨਰਿੰਦਰ ਮੋਦੀ ਜੀ ਨੇ ਸ਼ਲਾਘਾ ਕੀਤੀ ਤੇ ਹਸਤਕਾਰੀ ਕਲਾਂ ਕ੍ਰਿਤੀਆਂ ਤੇ ਪੜ੍ਹਾਈ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਆ।...
ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਜਸਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ

ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਜਸਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ

Punjab
ਬਠਿੰਡਾ, 30 ਜਨਵਰੀ : ਅੱਜ ਇੱਥੇ ਡਿਪਟੀ ਕਮਿਸ਼ਨਰ ਵਜੋਂ ਸ. ਜਸਪ੍ਰੀਤ ਸਿੰਘ (ਆਈਏਐਸ) ਨੇ ਆਪਣਾ ਚਾਰਜ ਸੰਭਾਲ ਲਿਆ ਹੈ। 2014 ਬੈਚ ਦੇ ਆਈਏਐਸ ਅਧਿਕਾਰੀ ਸ. ਜਸਪ੍ਰੀਤ ਸਿੰਘ ਇਸ ਸਮੇਂ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਤੋਂ ਇਲਾਵਾ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਵਧੀਕ ਸੀ.ਈ.ਓ. ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਸ. ਜਸਪ੍ਰੀਤ ਸਿੰਘ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਤੌਰ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰ ਆਉਣ ਵਾਲੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾ...
ਸਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਸੰਭਾਲਿਆ ਅਹੁਦਾ

ਸਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਸੰਭਾਲਿਆ ਅਹੁਦਾ

Punjab
ਲੁਧਿਆਣਾ, 30 ਜਨਵਰੀ - 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸਾਕਸ਼ੀ ਸਾਹਨੀ ਨੇ ਅੱਜ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਸ੍ਰੀਮਤੀ ਸੁਰਭੀ ਮਲਿਕ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਮੌਕੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਪ੍ਰਸਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਸਾਕਸ਼ੀ ਸਾਹਨੀ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, 'ਲੁਧਿਆਣਾ ਜ਼ਿਲ੍ਹਾ ਇੱਕ ਮਹੱਤਵਪੂਰਨ ਜ਼ਿਲ੍ਹਾ ਹੈ, ਇੱਥੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਵਿਸ਼ੇਸ਼ ਪਹਿਲਕਦਮੀ ਹੋਵੇਗੀ'। ਕਾਨੂੰਨ ਵਿਸ਼ੇ ਵਿੱਚ ਗ੍ਰੈਜੂਏਟ, ਸਾਕਸ਼ੀ ਸਾਹਨੀ, ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਰੱਖਣ ਸਮੇਤ ...
ਵਿਧਾਇਕ ਬੱਲੂਆਣਾ ਨੇ ਪਿੰਡ ਸੈਦਾ ਵਾਲੀ ਦੇ ਵਿਕਾਸ ਲਈ ਪਿੰਡ ਦੀ ਪੰਚਾਇਤ ਨੂੰ 56 ਲੱਖ 55 ਹਜ਼ਾਰ ਰੁਪਏ ਦੀ ਕੀਤੀ ਗ੍ਰਾਂਟ ਭੇਟ

ਵਿਧਾਇਕ ਬੱਲੂਆਣਾ ਨੇ ਪਿੰਡ ਸੈਦਾ ਵਾਲੀ ਦੇ ਵਿਕਾਸ ਲਈ ਪਿੰਡ ਦੀ ਪੰਚਾਇਤ ਨੂੰ 56 ਲੱਖ 55 ਹਜ਼ਾਰ ਰੁਪਏ ਦੀ ਕੀਤੀ ਗ੍ਰਾਂਟ ਭੇਟ

Punjab
ਫਾਜ਼ਿਲਕਾ 30 ਜਨਵਰੀ 2024 ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਸੈਦਾ ਵਾਲੀ ਦੀ ਪੰਚਾਇਤ ਨੂੰ 56 ਲੱਖ 55 ਹਜ਼ਾਰ ਰੁਪਏ ਦੀ ਗ੍ਰਾਂਟ ਵੀ ਦਿੱਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਮੁਸ਼ਕਲਾਂ ਦੇ ਹੱਲ ਵੀ ਕੀਤੇ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਦੀ ਪੰਚਾਇਤ ਨੂੰ ਗ੍ਰਾਂਟ ਭੇਟ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡ ਦੇ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ ਅਤੇ ਸਾਰੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣ। ੳਨ੍ਹਾਂ ਕਿਹਾ ਕਿ ਇਹ ਰਾਸ਼ੀ ਪੰਚਾਇਤ ਵੱਲੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ,ਸੀਵਰੇਜ਼, ਸਾਫ ਸਫਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ 'ਤੇ ਖ਼ਰਚ ਕੀਤੀ ਜਾਵੇ ਤਾਂ ਜੋ ਸਾਡੇ ਸਰਹੱਦੀ ਜ਼ਿਲ੍ਹੇ ਦਾ ਕੋਈ ਵੀ ਪਿੰਡ ਕਿਸੇ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਡਾ. ਨੰਦ ਲਾਲ, ਸੁਰਿੰਦਰ, ਜੋਤੀ ਪ੍ਰਕਾਸ਼ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।...
ਕੁਸ਼ਟ ਨਿਵਾਰਨ ਦਿਵਸ ਮੌਕੇ ਸਿਵਿਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ

ਕੁਸ਼ਟ ਨਿਵਾਰਨ ਦਿਵਸ ਮੌਕੇ ਸਿਵਿਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ

Punjab
ਫਿਰੋਜ਼ਪੁਰ 30 ਜਨਵਰੀ 2024:             ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਨਵੀਨ ਸੇਠੀ (ਚਮੜੀ ਰੋਗਾਂ ਦੇ ਮਾਹਿਰ) ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ 'ਤੇ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਨੂੰ 30 ਜਨਵਰੀ 2024 ਤੋਂ 13 ਫਰਵਰੀ 2024 ਤੱਕ ਚਲਾਇਆ ਜਾ ਰਿਹਾ ਹੈ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਦੇ ਮੌਕੇ  ਸਮੂਹ ਸਟਾਫ ਵੱਲੋਂ ਕੁਸ਼ਟ ਰੋਗ ਸੰਬੰਧੀ ਪ੍ਰਣ ਲਿਆ ਗਿਆ।             ਇਸ ਮੌਕੇ ਡਾ. ਨਵੀਨ ਸੇਠੀ ਨੇ ਕੁਸ਼ਟ ਰੋਗ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਚਮੜੀ 'ਤੇ ਹਲਕੇ ਤਾਂਬੇ ਰੰਗ ਦੇ ਸੁੰਨ ਨਿਸ਼ਾਨ ਹੋਣ, ਜਿਸ 'ਤੇ ਗਰਮ-ਠੰਢੇ ਦਾ ਪਤਾ ਨਾ ਲੱਗੇ ਤਾਂ ਇਹ ਕੁਸ਼ਟ ਰੋਗ ਹੋ ਸਕਦਾ ਹੈ। ਅਜਿਹੇ ਲੱਛਣ ਹੋਣ 'ਤੇ ਤੁਰੰਤ ਨੇੜੇ ਦੇ ਹਸਪਤਾਲ ਜਾ ਕੇ ਚਮੜੀ ਦੇ ਮਾਹਿਰ ਡਾਕਟਰ ਕੋਲ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ ਤੇ ਇਸ ਰੋਗ ਤੋ ਹੋਣ ਵਾਲੀ ਕਰੂਪਤਾ (ਦਿਵਿਆਂਗਤਾ) ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਇਲਾਜ ਯੋਗ ਹੈ ਤੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਇਸ ਦਾ ਮੁਫ਼ਤ...
ਪੰਜਾਬ ਸਰਕਾਰ ਯੂਥ ਕਲੱਬਾਂ ਦੇ ਉਤਸ਼ਾਹ ਵਿੱਚ ਵਾਧਾ ਕਰਨ ਲਈ ਯਤਨਸ਼ੀਲ

ਪੰਜਾਬ ਸਰਕਾਰ ਯੂਥ ਕਲੱਬਾਂ ਦੇ ਉਤਸ਼ਾਹ ਵਿੱਚ ਵਾਧਾ ਕਰਨ ਲਈ ਯਤਨਸ਼ੀਲ

Punjab
ਮੋਗਾ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਵਿੱਚ ਕੰਮ ਕਰ ਰਹੀਆਂ ਯੂਥ ਕਲੱਬਾਂ ਦਾ ਉਤਸ਼ਾਹ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ , ਕਿਉਂਕਿ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਨੌਜਵਾਨ ਪੀੜ੍ਹੀ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇ਼ਸਾਂ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਇਸਦੀ ਲਗਾਤਾਰਤਾ ਵਿੱਚ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਮੋਗਾ ਦੀਆਂ 4 ਯੂਥ ਕਲੱਬਾਂ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਵੀ ਮੌਜੂਦ ਸਨ। ਇਨ੍ਹਾਂ ਯੂਥ ਕਲੱਬਾਂ ਦੇ ਨਾਮਾਂ ਦੀ ਸਿਫ਼ਾਰਿਸ਼ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਗਈ ਸੀ, ਕਿਉਂਕਿ ਇਨ੍ਹਾਂ ਯੂਥ ਕਲੱਬਾਂ ਨੇ ਪਿਛਲੇ ਸਮੇਂ ਵਿੱਚ ਸਮਾਜ ਜਾਂ ਨੌਜਵਾਨਾਂ ਦੀ ਭਲਾਈ ਦੀਆਂ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਗਈ ਹੈ। ਇਨ੍ਹਾਂ ਯੂਥ ਕਲੱਬਾਂ ਵਿੱਚ ਚੂਹੜ...
ਚਮੜੀ ਦੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਕੁਸ਼ਟ ਰੋਗ ਦੀ ਨਿਸ਼ਾਨੀ ਹੈ : ਡਾ. ਪਰਮਿੰਦਰ ਕੁਮਾਰ

ਚਮੜੀ ਦੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਕੁਸ਼ਟ ਰੋਗ ਦੀ ਨਿਸ਼ਾਨੀ ਹੈ : ਡਾ. ਪਰਮਿੰਦਰ ਕੁਮਾਰ

Punjab
ਫਾਜ਼ਿਲਕਾ 30 ਜਨਵਰੀ : ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਪਰਮਿੰਦਰ ਕੁਮਾਰ ਦੀ ਅਗਵਾਈ ਵਿੱਚ ਵਿਸ਼ਵ ਕੋਹੜ ਵਿਰੋਧੀ ਦਿਵਸ ਮੌਕੇ ਤੇ ਇਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਡੀਐਫਪੀਓ ਡਾ. ਕਵਿਤਾ ਸਿੰਘ, ਜਿਲ੍ਹਾ ਟੀਬੀ ਅਫ਼ਸਰ ਡਾ. ਨੀਲੂ ਚੁੱਘ, ਡਾ. ਮੇਘਾ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਕਿਹਾ ਕਿ ਇਹ ਦਿਨ ਹਰ ਸਾਲ ਵਿਸ਼ਵ ਪੱਧਰ ਤੇ ਕੋਹੜ ਦੀ ਬਿਮਾਰੀ ਦੇ ਲੱਛਣਾਂ ਅਤੇ ਬਚਾਓ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਦਿਨ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਹੈ, ਜਿਨਾਂ ਨੇ ਕੋਹੜ ਦੇ ਰੋਗੀਆਂ ਦੀ ਭਲਾਈ ਲਈ ਕੰਮ ਕੀਤਾ। ਇਸ ਰੋਗ ਨੂੰ ਹੈਨਸੇਨ ਰੋਗ ਵੀ ਕਿਹਾ ਜਾਂਦਾ ਹੈ ਅਤੇ ਇਸ ਸਾਲ ਇਸ ਦਿਨ ਦਾ ਥੀਮ ਹੈ- ਐਕਟ ਨਾਓ, ਏਂਡ ਲੈਪਰੋਸੀ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਜਿਲ੍ਹੇ ਦੀਆਂ ਸਾਰੀ ਸਰਕਾਰੀ ਸੰਸਥਾਵਾਂ ਵਿੱਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ। ਬਹੁ-ਔਸ਼ਧੀ ਇਲਾਜ ਪ੍ਰਣਾਲੀ ਕੁਸ਼ਟ ਰੋਗ ਦਾ ਸ਼ਰਤੀਆ ਇਲਾਜ ਹੈ। ਉ...