Wednesday, March 11
Shadow

Punjab

‘ਜਨ ਸੁਣਵਾਈ ਕੈਂਪ’ ਦਾ ਮੰਤਵ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨਾ-ਡਿਪਟੀ ਕਮਿਸ਼ਨਰ

‘ਜਨ ਸੁਣਵਾਈ ਕੈਂਪ’ ਦਾ ਮੰਤਵ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨਾ-ਡਿਪਟੀ ਕਮਿਸ਼ਨਰ

Punjab
ਮਾਨਸਾ, 30 ਜਨਵਰੀ: ਲੋਕ ਸਮੱਸਿਆਵਾਂ ਦੇ ਹੱਲ ਲਈ ਹਰੇਕ ਸਬ ਡਵੀਜ਼ਨ ਪੱਧਰ ’ਤੇ ਪੰਜਾਬ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜ਼ਿਲ੍ਹੇ ’ਚ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸਬ ਡਵੀਜ਼ਨ ਮਾਨਸਾ ’ਚ ਡੇਰਾ ਬਾਬਾ ਭਾਈ ਗੁਰਦਾਸ ਜੀ ਵਿਖੇ ਅਤੇ ਸਬ ਡਵੀਜਨ ਸਰਦੂਲਗੜ੍ਹ ’ਚ ਪਿੰਡ ਭੰਮੇ ਕਲਾਂ ਵਿਖੇ ‘ਜਨ ਸੁਣਵਾਈ ਕੈਂਪ’ ਲਗਾਇਆ ਗਿਆ, ਜਿਸ ਵਿਚ ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਕਾਊਂਟਰ ਲਗਾਏ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਹੱਲ ਕਰਨ, ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਨੇੜੇ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ, ਜਿੰਨ੍ਹਾਂ ਦਾ ਮੰਤਵ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਦਫਤਰਾਂ ਤੱਕ ਪਹੁੰਚ ਕਰਨ ਦੀ ਬੇਲੋੜੀ ਖੱਜਲ ਖੁਆਰੀ ਖਤਮ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਤੌਰ ’ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇਂ ਦੀ ਘਾਟ ਕਾਰਨ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆਂ ਸਮੱਸਿਆਵਾ ਦਾ ਹੱਲ ਕਰਵਾਉਣ ਤੋਂ ...
ਅਮਿੱਟ ਯਾਦਾਂ ਛੱਡਦਾ ਦੋ ਰੋਜ਼ਾ ਓਪਨ ਯੁਵਕ ਮੇਲਾ ਹੋਇਆ ਸਮਾਪਤ

ਅਮਿੱਟ ਯਾਦਾਂ ਛੱਡਦਾ ਦੋ ਰੋਜ਼ਾ ਓਪਨ ਯੁਵਕ ਮੇਲਾ ਹੋਇਆ ਸਮਾਪਤ

Punjab
ਫਿਰੋਜ਼ਪੁਰ 30 ਜਨਵਰੀ ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ। ਅਜਿਹਾ ਹੀ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਮੇਲਾ ਓਪਨ ਯੁਵਕ ਮੇਲਾ ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ ਸੀ, ਜੋ ਕਿ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ। ਇਸ ਯੁਵਕ ਮੇਲੇ ਵਿੱਚ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਅਤੇ ਗੁਰੂਹਰਸਹਾਏ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫਿਰੋਜ਼ਪੁਰ ਸ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਪਹਿਲੇ ਦਿਨੇ ਇਸ ਮੇਲੇ ਵਿੱਚ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਰੰਗੋਲੀ ...
ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ

ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ

Punjab
ਫਾਜ਼ਿਲਕਾ 30 ਜਨਵਰੀ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਸ. ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਦੇਸ਼ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰਸਿੱਧ ਸੁਤੰਤਰਤਾ ਸਗ੍ਰਾਮੀ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਵੱਖ-ਵੱ...
ਪ੍ਰਸ਼ਾਸ਼ਨ ਵਲੋਂ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ

ਪ੍ਰਸ਼ਾਸ਼ਨ ਵਲੋਂ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ

Punjab
ਲੁਧਿਆਣਾ, 30 ਜਨਵਰੀ - ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ, ਐਸ.ਡੀ.ਐਮ. ਸ. ਗੁਰਬੀਰ ਸਿੰਘ ਕੋਹਲੀ ਅਤੇ ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ। ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਵੇਰੇ 11 ਵਜੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਸਦਕਾ ਹਰ ਨਾਗਰਿਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ...
ਸੁਤੰਤਰਤਾ ਸੰਗਰਾਮ ਵਿਚ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਿਆ

ਸੁਤੰਤਰਤਾ ਸੰਗਰਾਮ ਵਿਚ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਿਆ

Punjab
ਮਾਨਸਾ, 30 ਜਨਵਰੀ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਡੇ ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਆਜ਼ਾਦੀ ਸੰਗਰਾਮ ਵਿਚ ਹਿੱਸਾ ਲੈਣ ਵਾਲੇ ਮਹਾਨ ਸ਼ਹੀਦਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।...
ਸਕੂਲ ਬੱਸ ਅਤੇ ਟਰੈਕਟਰ ਦੀ ਟੱਕਰ ਦੌਰਾਨ 4 ਵਿਦਿਆਰਥੀਆਂ ਦੀ ਮੌਤ; 8 ਹੋਰ ਜ਼ਖਮੀ

ਸਕੂਲ ਬੱਸ ਅਤੇ ਟਰੈਕਟਰ ਦੀ ਟੱਕਰ ਦੌਰਾਨ 4 ਵਿਦਿਆਰਥੀਆਂ ਦੀ ਮੌਤ; 8 ਹੋਰ ਜ਼ਖਮੀ

National, Punjab
ਕਰਨਾਟਕਾ ਦੇ ਬਾਗਲ ਕੋਟ ਜਿਲੇ 'ਚ ਸੋਮਵਾਰ ਨੂੰ ਇਕ ਸਕੂਲ ਬੱਸ ਅਤੇ ਟਰੈਕਟਰ ਦੀ ਟੱਕਰ 'ਚ ਇਕ ਲੜਕੀ ਸਮੇਤ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਇਹ ਘਟਨਾ ਤੜਕੇ ਜਮਖੰਡੀ ਕਸਬੇ ਦੇ ਨੇੜੇ ਅਲਾਗੁਰ ਪਿੰਡ ਕੋਲ ਵਾਪਰੀ। ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਸਕੂਲ ਦੀ ਸਾਲਾਨਾ ਸਭਾ ਤੋਂ ਬਾਅਦ ਅਪਣੇ ਪਿੰਡ ਪਰਤ ਰਹੇ ਸਨ। ਮ੍ਰਿਤਕਾਂ ਦੀ ਪਛਾਣ ਸਾਗਰ ਕਡਕੋਲ ਅਤੇ ਬਸਵਰਾਜ (17), ਸ਼ਵੇਤਾ ਅਤੇ ਗੋਵਿੰਦ (13) ਵਜੋਂ ਹੋਈ ਹੈ। ਇਹ ਬੱਚੇ ਅਲਾਗੁਰ ਦੇ ਵਰਧਮਾਨ ਐਜੂਕੇਸ਼ਨ ਇੰਸਟੀਚਿਊਟ ਵਿਚ ਪੜ੍ਹ ਰਹੇ ਸਨ। ਸਾਗਰ ਅਤੇ ਬਸਵਰਾਜ ਪੀਯੂਸੀ ਦੇ ਵਿਦਿਆਰਥੀ ਸਨ, ਜਦਕਿ ਸ਼ਵੇਤਾ ਅਤੇ ਗੋਵਿੰਦ 9ਵੀਂ ਜਮਾਤ ਵਿਚ ਪੜ੍ਹਦੇ ਸਨ। Also Read Canada ‘ਚ ਪੰਜਾਬ ਦੀ ਕੁੜੀ ਦੀ ਮੌਤ, ਹਾਲੇ ਸਵਾ ਮਹੀਨਾਂ ਪਹਿਲਾਂ ਗਈ ਸੀ ਵਿਦੇਸ਼ ਫਿਲਹਾਲ ਪੁਲਿਸ ਹਾਦਸੇ ਦੇ ਕਾਰਨਾਂ ਬਾਰੇ ਪਤਾ ਨਹੀਂ ਲਗਾ ਸਕੀ। ਇਸ ਦੌਰਾਨ ਆਬਕਾਰੀ ਮੰਤਰੀ ਆਰ.ਬੀ. ਥਿਮਾਪੁਰ, ਜੋ ਬਾਗਲਕੋਟ ਦੇ ਜ਼ਿਲ੍ਹਾ ਇੰਚਾਰਜ ਮੰਤਰੀ ਵੀ ਹਨ, ਪੀੜਤ ਪਰਵਾਰਾਂ ਨਾਲ ਦੁੱਖ ਜ਼ਾਹਰ ਕਰਨ ਅਤੇ ਹਸਪਤਾਲ ਵਿਚ ਜ਼ਖਮੀ ਬੱਚਿਆਂ ਨੂੰ ਮਿਲਣ ਲਈ ਪਿੰਡ...
ਭਾਨੇ ਸਿੱਧੂ ਦੀ ਵਧੀ ਹੋਰ ਮਸੀਬਤ, ਬਲੈਕਮੈਲਿੰਗ ਦੇ ਕੇਸ ਦੀ FIR ਵੀ ਦਰਜ

ਭਾਨੇ ਸਿੱਧੂ ਦੀ ਵਧੀ ਹੋਰ ਮਸੀਬਤ, ਬਲੈਕਮੈਲਿੰਗ ਦੇ ਕੇਸ ਦੀ FIR ਵੀ ਦਰਜ

Crime, International, Politics, Punjab
ਭਾਨੇ ਸਿੱਧੂ ਦੀਆਂ ਮੁਸਕਿਲਾ ਦਿਨ ਪ੍ਰਤੀ ਦਿਨ ਵਧਦੀਆਂ ਹੀ ਨਜ਼ਰ ਆ ਰਹੀਆਂ ਹਨ, ਨਿੱਤ ਪ੍ਰਤੀ ਦਿਨ ਕੋਈ ਨਾ ਕੋਈ ਕੇਸ ਦਰਜ ਹੋ ਰਿਹਾ ਹੈ, ਅੱਜ ਭਾਨੇ ਸਿੱਧੂ ਤੇ ਬਲੈਕਮੈਲਿੰਗ ਦੇ ਕੇਸ ਦੇ ਸਬੰਧ ਵਿੱਚ FIR ਵੀ ਦਰਜ ਕਰ ਦਿੱਤੀ ਗਈ ਹੈ, ਇਸ ਤੋਂ ਪਹਿਲਾਂ ਭਾਨਾ ਸਿੱਧੂ ਦੇ ਉਪਰ ਤਿੰਨ ਮਾਮਲੇ ਦਰਜ ਹੋ ਚੁੱਕੇ ਨੇ , ਤੇ ਹੁਣ ਇੱਕ ਇਮਿਗ੍ਰੈਸ਼ਨ ਏਜੰਟ ਨੇ ਵੀ ਪਰਚਾ ਦਰਜ ਕਰਵਾਇਆ ਹੈ। ਕਿੰਦਰਬੀਰ ਇਮੀਗ੍ਰੇਸ਼ਨ ਏਜੰਟ ਦੇ ਵੱਲੋ ਇਹ ਮਾਮਲਾ ਦਰਜ ਕਰਵਾਇਆ ਗਿਆ, ਉਸ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਭਾਨਾ ਸਿੱਧੂ ਉਸ ਨੂੰ ਬਲੈਕਮੇਲ ਕਰ ਕੇ ਪੈਸਿਆ ਦੀ ਮੰਗ ਕਰ ਰਿਹਾ ਸੀ। Also Read: ਰਾਜ ਪੱਧਰੀ ਬਸੰਤ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਇਹ ਮਾਮਲਾ ਨਵੰਬਰ 2023 ਦਾ ਦੱਸਿਆਂ ਜਾਂ ਰਿਹਾ , ਇਸਦੇ ਨਾਲ ਹੀ ਦੱਸ ਦੇਈਏ ਕਿ ਭਾਨੇ ਸਿੱਧੂ ਦੇ ਭਰਾ ਦੇ ਉਪਰ ਵੀ ਪਰਚਾ ਦਰਜ ਕੀਤਾ ਗਿਆ...
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

Punjab
ਚੰਡੀਗੜ੍ਹ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਨਗਰ ਨਿਗਮ ਕਮਿਸ਼ਨਰ, ਪਟਿਆਲਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਪਟਿਆਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ ਨਾਭਾ, ਰਾਜਪੁਰਾ, ਸਮਾਣਾਂ, ਪਾਤੜਾਂ, ਸਨੌਰ, ਭਾਦਸੋ, ਘੱਗਾ, ਘਨੌਰ, ਦੇਵੀਗੜ੍ਹ, ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਨਾਲ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਰੀਵੀਓ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈ...
ਅਜਨਾਲਾ ਹਲਕੇ ਦੇ ਸਕੂਲਾਂ ਉਤੇ ਖਰਚੇ ਜਾਣਗੇ 27.85 ਕਰੋੜ ਰੁਪਏ-ਧਾਲੀਵਾਲ

ਅਜਨਾਲਾ ਹਲਕੇ ਦੇ ਸਕੂਲਾਂ ਉਤੇ ਖਰਚੇ ਜਾਣਗੇ 27.85 ਕਰੋੜ ਰੁਪਏ-ਧਾਲੀਵਾਲ

Punjab
ਅਜਨਾਲਾ, 29 ਜਨਵਰੀ - ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਤੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਨਾਉਣ ਵੱਲ ਵੱਧ ਰਹੀ ਹੈ ਅਤੇ ਇੰਨਾਂ ਦੋਵੇਂ ਮਹੱਤਵਪੂਰਨ ਖੇਤਰਾਂ ਉਤੇ ਸਰਕਾਰ ਵੱਲੋਂ ਦਿਲ ਖੋਲ੍ਹ ਕੇ ਖਰਚ ਕੀਤਾ ਜਾ ਰਿਹਾ ਹੈ। ਕੈਬਿਨਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅਜਨਾਲਾ ਵਰਗਾ ਪਛੜਿਆ ਖੇਤਰ, ਜਿਸਦੀ ਆਜ਼ਾਦੀ ਤੋਂ ਬਾਅਦ ਕਿਸੇ ਸਰਕਾਰ ਨੇ ਵੀ ਸਾਰ ਤੱਕ ਨਹੀਂ ਸੀ ਲਈ, ਦੇ ਸਕੂਲਾਂ ਉਤੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 27.85 ਕਰੋੜ ਖਰਚ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਵਿਚੋਂ 7.18 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵੀ ਸਾਡੇ ਸਕੂਲਾਂ ਨੂੰ ਪ੍ਰਾਪਤ ਹੋ ਚੁੱਕੀ ਹੈ।                   ਉਨਾਂ ਇਸ ਵੱਡੇ ਉਦਮ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਸਰਹੱਦੀ ਸੂਬਾ ਵਿਦਿਆ ਤੇ ਸਿਹਤ ਦੋਵਾਂ ਖੇਤਰਾਂ ਵਿਚ ਹੀ ਪਿੱਛੇ ਸੀ, ਪਰ ਹੁਣ ਉਹ ਦਿਨ ਦੂਰ ਨਹੀਂ ਜਦ ਅਸੀਂਂ ਵੀ ਇੰਨਾ ਖੇਤਰਾਂ ਵਿਚ ਸੂਬੇ ਦੇ ਨਾਲ ਰਲ ਜਾਵਾਂਗੇ। ਸ. ਧਾਲੀਵਾ...
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਉਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਾਏ ਕੈਮਰੇ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਉਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਾਏ ਕੈਮਰੇ

Punjab
ਅੰਮ੍ਰਿਤਸਰ, 29 ਜਨਵਰੀ 2024 - ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਪ੍ਰਬੰਧਕੀ ਕੰਪੈਲਸ ਦੇ ਦਫਤਰਾਂ ਉਤੇ ਬਾਜ਼ ਅੱਖ ਰੱਖਣ ਲਈ ਕੈਮਰਿਆਂ ਨਾਲ ਹਰ ਕੋਨੇ ਨੂੰ ਕਵਰ ਕਰ ਦਿੱਤਾ ਹੈ, ਤਾਂ ਜੋ ਕੰਪੈਲਕਸ ਵਿਚ ਹੁੰਦੀ ਹਰ ਹਰਕਤ ਨੂੰ ਵੇਖਿਆ ਜਾਂ ਰਿਕਾਰਡ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਦਫਤਰ ਵਿਚ ਇੰਨਾ ਕੈਮਰਿਆਂ ਦਾ ਸਿੱਧਾ ਪ੍ਰਸ਼ਾਰਣ ਵੇਖਿਆ ਜਾਂਦਾ ਹੈ। ਇਸ ਤੋਂ ਇਲਾਵਾ ਇੰਨਾ ਦੀ ਰਿਕਾਰਡਿੰਗ ਵੀ ਸਾਂਭੀ ਜਾ ਰਹੀ ਹੈ। ਜਿਲ੍ਹਾ ਨਾਜ਼ਰ ਸ੍ਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੰਪਲੈਕਸ ਵਿਚ ਉਚ ਤਕਨੀਕ ਵਾਲੇ 67 ਕੈਮਰੇ ਮੁੱਖ ਤੌਰ ਉਤੇ ਪਾਰਦਰਸ਼ੀ ਪ੍ਰਸਾਸ਼ਨ ਵਿਚ ਸਹਿਯੋਗ ਲੈਣ ਲਈ ਲਗਾਏ ਗਏ ਹਨ, ਇਸ ਤੋਂ ਇਲਾਵਾ ਸੁਰੱਖਿਆ ਪੱਖ ਤੋਂ ਵੀ ਇੰਨਾ ਦਾ ਸਹਾਰਾ ਲਿਆ ਜਾ ਰਿਹਾ ਹੈ।                 ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ ਕੰਪੈਲਕਸ ਵਿਚ ਥਾਂ-ਥਾਂ ਹੋਰਡਿੰਗ ਲਗਾ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਸਬੰਧੀ ਸੂਚਨਾ ਦੇਣ ਦੀ ਅਪੀਲ ਕੀਤੀ ਸੀ। ਉਨਾਂ ਸੱ...