Wednesday, March 11
Shadow

Punjab

ਟ੍ਰੈਫਿਕ ਪੁਲਿਸ ਵਲੋਂ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਸਵੱਛਤਾ ਸਬੰਧੀ ਦਿੱਤੀ ਜਾਣਕਾਰੀ

ਟ੍ਰੈਫਿਕ ਪੁਲਿਸ ਵਲੋਂ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਸਵੱਛਤਾ ਸਬੰਧੀ ਦਿੱਤੀ ਜਾਣਕਾਰੀ

Punjab
ਅੰਮ੍ਰਿਤਰ 29 ਜਨਵਰੀ 2024-- ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ ਨੂੰ ਮੁੱਖ ਰੱਖਦਿਆਂ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚ ਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਅਤੇ ਮਿਊਂਸਿਪਲ ਕਾਰਪੋਰੇਸ਼ਨ ਸਵੱਛ ਭਾਰਤ ਮਿਸ਼ਨ ਦੇ ਕੋਆਡੀਨੇਟਰ ਮੈਡਮ ਮਨਦੀਪ ਕੌਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਸਾਂਝਾ ਸੈਮੀਨਾਰ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਦੇ ਬੱਚਿਆ ਨੂੰ ਟਰੈਫਿਕ ਨਿਯਮਾ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਗਿਆ, ਬੱਚਿਆ ਨੂੰ ਹਮੇਸ਼ਾ ਖੱਬੇ ਪਾਸੇ ਚੱਲਣ ਲਈ ਸਮਝਾਇਆ ਗਿਆ ਹੈਲਮੇਟ, ਸੀਟ ਬੈਲਟ ਬਾਰੇ ਦੱਸਿਆ ਗਿਆ ਬੱਚਿਆ ਨੂੰ ਸੜਕੀ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆ। ਟਰੈਫਿਕ ਰੂਲਜ਼ ਫੋਲੋ ਕਰਨ ਲਈ ਪ੍ਰੇਰਿਤ ਕੀਤਾ ਅਤੇ ਬੱਚਿਆ ਨੂੰ ਅੰਡਰ ਏਜ ਡਰਾਈਵਿੰਗ ਕਾਰਨ ਹੁੰਦੇ ਨੁਕਸਾਨ ਬਾਰੇ ਦੱਸਿਆ। ਮੈਡਮ ਮਨਦੀਪ ਕੌਰ ਨੇ ਵਾਤਾਵਰਣ...
ਜੂਵੀਨਾਈਲ ਕੈਦੀ/ਬੰਦੀਆਂ ਦੀ ਪਛਾਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਜੂਵੀਨਾਈਲ ਕੈਦੀ/ਬੰਦੀਆਂ ਦੀ ਪਛਾਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Punjab
ਅੰਮ੍ਰਿਤਸਰ, 29 ਜਨਵਰੀ 2024: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਣਯੋਗ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ ਕੈਦੀ ਅਤੇ ਹਿਰਾਸਤੀ ਜਿਹੜੇ ਆਪਣੇ ਆਪ ਨੂੰ ਜੁਰਮ ਦੇ ਵੇਲੇ ਜੂਵੀਨਾਈਲ ਹੋਣ ਦਾ ਦਾਅਵਾ ਕਰਦੇ ਹਨ, ਦੀ ਪਛਾਣ ਕਰਨ ਅਤੇ ਇਸ ਸਬੰਧੀ ਉਨ੍ਹਾਂ ਦੀ ਦਰਖਾਸਤ ਚਾਈਲਡ ਕੇਅਰ ਇੰਸਟੀਚਿਊਟ ਨੂੰ ਭੇਜਣ ਸਬੰਧੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਜਿਹੜੇ ਕੈਦੀ ਜਾਂ ਹਿਰਾਸਤੀ ਜੂਵੀਨਾਈਲ ਸਾਬਿਤ ਹੋਣ ਤਾਂ ਉਹਨਾਂ ਨੂੰ ਚਾਈਲਡ ਕੇਅਰ ਇੰਸਟੀਚਿਊਟ ਜਾਂ ਸੁਰੱਖਿਅਤ ਜਗ੍ਹਾ ਵਿਖੇ ਭੇਜਿਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ਼੍ਰੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਸਾਰੇ  ਕੈਦੀ ਜਾਂ ਹਿਰਾਸਤੀ ਜਿਹੜੇ 18 ਤੋਂ 22 ਸਾਲ ਦੀ ਉਮਰ ਵਿਚ ਲਗਦੇ ਹਨ ਉਹਨਾਂ ਦੀ ਵੀ ਸਕਰੂਟਨੀ ਕੀਤੀ ਜਾਵੇਗੀ ਤੇ ਉਹਨਾਂ ਵਿੱਚੋਂ ਵੀ ਜੇ ਕੋਈ ਜੂਵੀਨਾਈਲ ਨਿਕਲਦਾ ਹੈ ਤਾਂ ਉਸ ਦੀ ਵੀ ਉਪਰੋਕਤ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ...
ਸਰਹੱਦੀ ਪੱਟੀ ਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ – ਡਿਪਟੀ ਕਮਿਸ਼ਨਰ

ਸਰਹੱਦੀ ਪੱਟੀ ਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 29  ਜਨਵਰੀ 2024 :           ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਲਈ ਕੰਮ ਕਰਦੇ ਹੋਏ ਜਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ 15 ਕਿਲੋਮੀਟਰ ਸਰਹੱਦੀ ਪੱਟੀ ਤੱਕ ਆਉਂਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀ ਬਣਾ ਦਿੱਤੀਆਂ ਹਨ, ਜੋ ਕਿ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਇਹਨਾਂ ਵਿੱਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮ ਵੀ ਗਣਤੰਤਰ ਦਿਵਸ ਮੌਕੇ ਦੇ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮ ਦੀ ਸਮੀਖਿਆ ਕਰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਸੀ, ਗਣਤੰਤਰ ਦਿਵਸ ਮੌਕੇ ਵੰਡ ਦਿੱਤੇ ਗਏ ਹਨ।             ਉਹਨਾਂ  ਕਿਹਾ ਕਿ ਸ੍ਰੀ ਪਰੋਹਿਤ ਨੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਮੋਹਤਬਰਾਂ ਨਾਲ ਗੱਲਬਾਤ ...
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾ ਜੱਥਾ ਸ੍ਰੀ ਖਾਟੂ ਸ਼ਯਾਮ ਤੇ ਸ੍ਰੀ ਸਾਲਾਸਰ ਲਈ ਰਵਾਨਾ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾ ਜੱਥਾ ਸ੍ਰੀ ਖਾਟੂ ਸ਼ਯਾਮ ਤੇ ਸ੍ਰੀ ਸਾਲਾਸਰ ਲਈ ਰਵਾਨਾ

Punjab
ਪਾਇਲ/ਲੁਧਿਆਣਾ, 29 ਜਨਵਰੀ (000) - ਵਿਧਾਨ ਸਭਾ ਹਲਕਾ ਪਾਇਲ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਜੱਥਾ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਦਰਸ਼ਨਾਂ ਲਈ ਰਵਾਨਾ ਹੋਇਆ। ਵਿਧਾਇਕ ਗਿਆਸਪੁਰਾ ਵਲੋਂ ਬੱਸ ਨੂੰ ਝੰਡੀ ਦੇਣ ਮੌਕੇ ਕਿਹਾ ਕਿ ਹਲਕਾ ਪਾਇਲ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ੍ਰੀ ਖਾਟੂ ਸ਼ਯਾਮ ਅਤੇ ਸ੍ਰੀ ਸਾਲਾਸਰ (ਰਾਜਸਥਾਨ) ਵਿਖੇ ਹਾਜਰੀ ਭਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾ ਅੱਗੇ ਦੱਸਿਆ ਕਿ ਧਾਰਮਿਕ ਸਥਾਨਾਂ ...
ਸੂਬੇ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਈ.ਟੀ.ਓ.

ਸੂਬੇ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਈ.ਟੀ.ਓ.

Punjab
ਅੰਮ੍ਰਿਤਸਰ, 29 ਜਨਵਰੀ 2024 ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਆਪਣਾ ਹੀ ਵਿਕਾਸ ਕੀਤਾ ਹੈ ਨਾ ਕਿ ਸੂਬੇ ਦਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਲੋਂ  ਅਲਿਮਕੋ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦਾ ਉਦਘਾਟਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਅਲਿਮਕੋ ਵਲੋਂ ਕਰੀਬ ਦੋ ਮਹੀਨੇ ਪਹਿਲਾਂ ਜੰਡਿਆਲਾ ਅਤੇ ਬਾਬਾ ਬਕਾਲਾ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਅੱਜ ਜੰਡਿਆਲਾ ਵਿਖੇ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ ਉਪਕਰਣ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਸ: ਈ.ਟੀ.ਓ ਨੇ ਕਿਹਾ ਕਿ ਦਿਵਿਆਂਗ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਈਆਂ ਹਨ ਅਤੇ ਛੇਤੀ ਹੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ। ਉਨਾਂ ਦੱਸਿਆ ਕਿ ਅੱਜ ਦੇ ਕੈਂਪਾਂ ਵਿੱਚ 334 ਵਿਅਕਤੀਆਂ ਨੂੰ ...
ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੋਟਰ ਵਾਲੀਆਂ 30 ਅੰਬਰੇਲਾ ਸਿਲਾਈ ਮਸ਼ੀਨਾਂ ਸੌਂਪੀਆਂ

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੋਟਰ ਵਾਲੀਆਂ 30 ਅੰਬਰੇਲਾ ਸਿਲਾਈ ਮਸ਼ੀਨਾਂ ਸੌਂਪੀਆਂ

Punjab
ਲੁਧਿਆਣਾ, 29 ਜਨਵਰੀ (000) - ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਖ-ਵੱਖ ਪੇਂਡੂ ਖੇਤਰਾਂ ਦੀਆਂ ਲੜਕੀਆਂ ਅਤੇ ਔਰਤਾਂ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਮੋਟਰ ਵਾਲੀਆਂ 30 ਅੰਬਰੇਲਾ ਸਿਲਾਈ ਮਸ਼ੀਨਾਂ ਸੌਂਪੀਆਂ ਗਈਆਂ। ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਦੀ ਪ੍ਰਬੰਧਕ ਟੀਮ ਵਲੋਂ ਵਰਧਮਾਨ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ/ਪ੍ਰਬੰਧਕ ਸ਼੍ਰੀ ਅਮਿਤ ਧਵਨ ਦੁਆਰਾ 30 ਮਸ਼ੀਨਾਂ ਸੌਂਪੀਆਂ ਗਈਆਂ। ਮਸ਼ੀਨਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ ਨੂੰ ਸ੍ਰੀ ਅਮਿਤ ਧਵਨ ਨੇ ਸੌਂਪੀਆਂ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ ਵੱਲੋਂ ਸ੍ਰੀ ਸਚਿੱਤ ਜੈਨ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਅਤੇ ਸੌਮਿਆ ਜੈਨ ਈ.ਡੀ. ਵੀ.ਐਸ.ਐਸ.ਐਲ.,  ਸ਼੍ਰੀ ਆਰ ਕੇ ਰੇਵਾੜੀ ਦੇ ਕਾਰਜਕਾਰੀ ਨਿਰਦੇਸ਼ਕ ਦਾ ਹੁਨਰ ਵਿਕਾਸ ਪ੍ਰਮੋਸ਼ਨ ਲਈ ਸਹਿਯੋਗ ਕਰਨ 'ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਵੀ.ਐਸ.ਐਸ.ਐਲ. ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ 2017 ਤੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਿੰਗਰ ਸਿਲਾਈ ਮਸ਼ੀਨਾਂ ਦੇ ਰਿਹਾ ਹੈ ਅਤੇ ਇੱਥੋਂ ਤੱਕ ਕ...
ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ  ਨੂੰ ਪਠਾਨਕੋਟ ਵਿਖੇ ਹੋਵੇਗੀ – ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ਵਿਖੇ ਹੋਵੇਗੀ – ਧਾਲੀਵਾਲ

Punjab
ਅੰਮ੍ਰਿਤਸਰ, 29 ਜਨਵਰੀ, 2024 ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ ਆਰ ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲਿ੍ਹਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਖੇ ਹੋਵੇਗੀ। ਇਸ ਸਬੰਧੀ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਿਪਟੀ ਕਮਿਸ਼ਨਰ ਅੰÇ੍ਰਮਤਸਰ ਸ੍ਰੀ ਘਨਸ਼ਾਮ ਥੋਰੀ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਐਨ.ਆਰ.ਆਈ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਕਰਨਗੇ। ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਉਨ੍ਹਾਂ ਨੇ ਉਕਤ ਜ਼ਿਲਿ੍ਹਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਦੌਰਾਨ 3 ਫਰਵਰੀ ਨੂੰ ਪਠਾਨਕੋਟ ਵਿਖੇ ਪੁੱਜਣ ਦੀ ਅਪੀਲ...
ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

Punjab
ਚੰਡੀਗੜ੍ਹ, 29 ਜਨਵਰੀ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਮ ਸ਼ੰਕਰ ਜਿੰਪਾ ਤੇ ਗੁਰਮੀਤ ਸਿੰਘ ਖੁੱਡੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਸਿੰਘ ਪੰਨੂੰ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਗੁਰਪ੍ਰਤਾਪ ਸਿੰਘ ਮਾਨ, ਸੁਪ੍ਰੀਤ ਘੁੰਮਣ ਤੇ ਹਰਮੋਹਨ ਕੌਰ ਸੰਧੂ, ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਤੇ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਵ ਨਿਯੁਕਤ ਚੇਅਰਮੈਨ ਤੇ ਰਾਜ ਮੁੱਖ ਸੂਚਨਾ ਕਮਿਸ਼ਨਰ...
‘ਧੀਆਂ ਦੀ ਲੋਹੜੀ’ ਮਨਾਉਣਾ ਸਮੇਂ ਦੀ ਲੋੜ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ

‘ਧੀਆਂ ਦੀ ਲੋਹੜੀ’ ਮਨਾਉਣਾ ਸਮੇਂ ਦੀ ਲੋੜ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ

Punjab
ਰਾਏਕੋਟ/ਲੁਧਿਆਣਾ, 29 ਜਨਵਰੀ (000) - ਨਵਜੰਮੀਆ ਬੱਚੀਆ ਨੂੰ ਸਮਾਜ਼ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ, ਸਿਹਤ, ਸਿੱਖਿਆ ਅਤੇ ਪੇਂਡੂ ਵਿਕਾਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਮਨਾਏ 'ਧੀਆਂ ਦੀ ਲੋਹੜੀ' ਸਮਾਗਮ ਮੌਕੇ ਕੀਤਾ। ਇਹ ਸਮਾਗਮ ਸਥਾਨਕ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਬੁਰਜ ਹਰੀ ਸਿੰਘ, ਬਲਾਕ ਰਾਏਕੋਟ ਵਿਖੇ ਮਨਾਇਆ ਗਿਆ ਜਿੱਥੇ ਨਵਜੰਮੀਆਂ ਬੱਚੀਆਂ ਤੇ ਮਾਪੇ ਵੀ ਸਮਾਰੋਹ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਸ੍ਰੀ ਹਾਕਮ ਸਿੰਘ ਠੇਕੇਦਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਰਾਏਕੋਟ ਸ. ਸੁਖਰਾਜ ਸਿੰਘ, ਐਸ.ਡੀ.ਐਮ. ਜਗਰਾਉਂ ਸ. ਗੁਰਬੀਰ ਸਿੰਘ ਕੋਹਲੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਡਿੰਪਲ ਮਦਾਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ...
ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਕੀਤਾ ਜਾਵੇ ਮੁਕੰਮਲ : ਡਿਪਟੀ ਕਮਿਸ਼ਨਰ

ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਕੀਤਾ ਜਾਵੇ ਮੁਕੰਮਲ : ਡਿਪਟੀ ਕਮਿਸ਼ਨਰ

Punjab
ਬਠਿੰਡਾ, 29 ਜਨਵਰੀ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਬੈਠਕ ਦੌਰਾਨ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ “ਮੇਰਾ ਘਰ ਮੇਰੇ ਨਾਮ”, ਸਿਹਤ ਤੇ ਸਿੱਖਿਆ ਵਿਭਾਗ, ਨਾਬਾਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿੰਚਾਈ ਵਿਭਾਗ, ਮਗਨਰੇਗਾ, ਪੇਂਡੂ ਵਿਕਾਸ, ਪੀਐਮ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਨਗਰ ਨਿਗਮ, ਨਗਰ ਕੌਂਸਲਾਂ, ਨਗਰ ਤੇ ਗ੍ਰਾਂਮ ਪੰਚਾਇਤਾਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਕੋਲੋਂ ਬਾਰੀਕੀ ਨਾਲ ਜਾਣਿਆ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਆਂਗਣਵਾੜੀ ਸੈਂਟਰਾਂ ਦੀਆਂ ਬਣ ਰਹੀਆਂ ਇਮਾਰਤਾਂ, ਸੋਲਡ ਵੇਸਟ ਨਾਲ ਸਬੰਧਤ ਆਦਿ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ...