Shadow

Punjab

ਮੈਡੀਕਲ ਅਫਸਰ ਭਰਤੀ ਘੁਟਾਲਾ: ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ

ਮੈਡੀਕਲ ਅਫਸਰ ਭਰਤੀ ਘੁਟਾਲਾ: ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ

Crime, Punjab
ਚੰਡੀਗੜ੍ਹ - ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ, 19 ਦਸੰਬਰ, 2023 ਨੂੰ, ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਨੇ ਪੁਲਿਸ ਨੂੰ ਇਸ ਬਾਰੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ, ਵਿਜੀਲੈਂਸ ਨੇ ਆਪਣੇ ਪਟਿਆਲਾ ਰੇਂਜ ਥਾਣੇ ਵਿੱਚ ਦੋ ਕੇਸ ਪਹਿਲਾਂ ਹੀ ਦਰਜ ਕੀਤੇ ਹੋਏ ਹਨ ਜਿੰਨਾਂ ਦੀ ਅਗਲੇਰੀ ਜਾਂਚ ਸਰਗਰਮੀ ਨਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੈਡੀਕਲ ਖੇਤਰ ਵਿੱਚ ਬਤੌਰ ਸਮਾਜ ਸੇਵਕ ਕੰਮ ਕਰਨ ਦੇ ਫਰਜ਼ੀ ਸਰਟੀਫੀਕੇਟ ਪੇਸ਼ ਕਰਨ ਵਾਲੇ ਦੋਸ਼ੀ  ਉਮੀਦਵਾਰਾਂ ਖ਼ਿਲਾਫ਼ ਆਈਪ...
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ

Punjab
ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕੰਮਾਂ ਦੀ ਜਾਇਜ਼ਾ ਮੀਟਿੰਗ ਕਰਦਿਆਂ ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ। ਅੱਜ ਇਥੇ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਸਵੱਛ ਭਾਰਤ ਅਤੇ ਅਮਰੁੱਤ ਮਿਸ਼ਨ ਅਧੀਨ ਆਉਂਦੇ ਕੰਮਾਂ ਲਈ ਜਾਰੀ ਫੰਡਾਂ, ਕੰਮਾਂ ਦੀ ਮੌਜੂਦਾ ਸਥਿਤੀ, ਖ਼ਰਚ ਕੀਤੇ ਫੰਡਾਂ ਅਤੇ ਬਕਾਇਆ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਲੈਣ ਉਪਰੰਤ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਬਹੁ-ਪੱਖੀ ਅਤੇ ਯੋਜਨਾਬੱਧ ਵਿਕਾਸ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਵੱਲੋ...
ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

Punjab
ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਕੀਤੀ ਮੀਟਿੰਗ ਦੌਰਾਨ ਸ. ਸੰਧਵਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਗੂਗਲ ਨੇ ਆਪਣੇ ਏ.ਆਈ. (ਆਰਟੀਫ਼ੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ ‘ਤੇ ਤਾਜ਼ਾ ਜਾਰੀ ਜੈਮਿਨੀ ਆਈ ਐਪ ‘ਤੇ ਗੁਜਰਾਤੀ, ਮਰਾਠੀ ਆਦਿ ਭਾਸ਼ਾਵਾਂ ਨੂੰ ਤਾਂ ਸ਼ਾਮਲ ਕੀਤਾ ਹੈ ਪਰ ਪੰਜਾਬੀ ਇਸ ਵਿੱਚ ਸ਼ਾਮਲ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਗੂਗਲ ਨੇ ਪੰਜਾਬੀ ਭਾਸ਼ਾ ਨੂੰ ਇਸ ਲਈ ਏ.ਆਈ. ਪਲੇਟਫਾਰਮ ‘ਤੇ ਸ਼ਾਮਲ ਨਹੀਂ ਕੀਤਾ ਕਿਉਂਕਿ ਪੰਜਾਬੀ ਦਾ ਸ਼ਬਦ ਭੰਡਾਰ/ਡੈਟਾ ਉਪਲੱਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਦਿਵਾਉਣ ਲਈ ਪੰਜਾਬੀ ਦਾ ਡੈਟਾ ਛੇਤੀ ਤਿਆਰ ਕਰਕੇ ਆਨਲਾਈ ਅਪਲੋਡ ਕਰਨਾ ਜ਼ਰੂਰੀ ਬਣ ਗਿਆ ਹੈ।...
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ .32 ਬੋਰ ਪਿਸਟਲ, 4 ਜਿੰਦਾ ਕਾਰਤੂਸ ਅਤੇ 2 ਖੋਲ ਸਮੇਤ 3 ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ .32 ਬੋਰ ਪਿਸਟਲ, 4 ਜਿੰਦਾ ਕਾਰਤੂਸ ਅਤੇ 2 ਖੋਲ ਸਮੇਤ 3 ਵਿਅਕਤੀ ਕਾਬੂ

Crime, Punjab
ਸ੍ਰੀ ਮੁਕਤਸਰ ਸਾਹਿਬ, 5 ਫਰਵਰੀ: ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਦਾਰ ਮਨਮੀਤ ਸਿੰਘ ਢਿੱਲੋ ਐਸਪੀ ਡੀ, ਸ. ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਆਈ ਵਰੁਨ ਮੁੱਖ ਅਫਸਰ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲ ਕੀਤੀ ਕਿ ਜਦੋਂ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਜਿਨਾਂ ਪਾਸੋਂ ਦੋ .32 ਬੋਰ ਪਿਸਟਲ, 4 ਕਾਰਤੂਸ ਜਿੰਦਾ ਅਤੇ 2 ਖੋਲ ਬਰਾਮਦ ਹੋਏ ਹਨ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਦਈ ਕਿਸ਼ੋਰ ਕੁਮਾਰ ਪੁੱਤਰ ਨੇਕੀ ਰਾਮ ਵਾਸੀ ਗੋਨਿਆਣਾ ਰੋਡ ਗਲੀ ਨੰਬਰ 9 ਸ਼੍ਰੀ ਮੁਕਤਸਰ ਸਾਹਿਬ ਨੇ ਬਿਆਨ ਦਰਜ ਕੀਤਾ ਕਿ ਵਿੱਕੀ ਪੁੱਤਰ ਬਲਵੀਰ ਸਿੰਘ ਵਾਸੀ ਗੋਨੇਆਣਾ ਰੋਡ ਗਲੀ ਨੰਬਰ 9 ਅਤੇ ਇਸ ਦੇ ਨਾਲ ਕੁਛ ਅਣਪਛਾਤੇ ਵਿਅਕਤੀਆਂ ਨੇ ਸਾਡੇ ਘਰ ਫਾਇਰਰਿੰਗ ਕੀਤੀ ਹੈ ਅਤੇ ਇੱਟਾਂ ਰੋੜੇ ਚਲਾਏ ਹਨ ਜਿਸ ਦੇ ਬਿਆਨਾਂ ਤੇ ਪੁਲਿਸ ਵੱਲੋਂ ਮੁਕੱਦਮਾ...
ਜਿਲ੍ਹਾ ਪੁਲਿਸ ਵੱਲੋਂ 02 ਕਿਲੋ ਅਫੀਮ ਅਤੇ 92 ਗ੍ਰਾਮ ਹੈਰੋਇਨ ਸਮੇਤ 02 ਕਾਬੂ

ਜਿਲ੍ਹਾ ਪੁਲਿਸ ਵੱਲੋਂ 02 ਕਿਲੋ ਅਫੀਮ ਅਤੇ 92 ਗ੍ਰਾਮ ਹੈਰੋਇਨ ਸਮੇਤ 02 ਕਾਬੂ

Punjab
ਫਤਿਹਗੜ ਸਾਹਿਬ , 05 ਫਰਵਰੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸਾ ਨਿਰਦੇਸਾ, ਸ੍ਰੀ ਰਾਕੇਸ ਕੁਮਾਰ ਯਾਦਵ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਫਤਿਹਗੜ ਸਾਹਿਬ ਜੀ ਰਹਿਨੁਮਾਈ ਹੇਠ ਅਤੇ ਸ੍ਰੀ ਮੋਹਿਤ ਕੁਮਾਰ ਸਿੰਗਲਾ ਉਪ ਕਪਤਾਨ ਪੁਲਿਸ ਸਰਕਲ ਬਸੀ ਪਠਾਣਾ ਦੀ ਯੋਗ ਅਗਵਾਈ ਹੇਠ ਅਤੇ ਥਾਣੇ ਨਰਪਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਬਸੀ ਪਠਾਣਾ ਵੱਲੋਂ ਵੱਖ-ਵੱਖ ਜਗਾਵਾਂ ਤੇ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਬਸੀ ਪਠਾਣਾ ਜਿਲਾ ਫਤਿਹਗੜ ਸਾਹਿਬ ਦੇ ਇਲਾਕਾ ਵਿੱਚ ਨਾਕਾਬੰਦੀ ਕਰਵਾਈ ਗਈ ਸੀ, ਇਸ ਦੋਰਾਨ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਏ.ਐਸ.ਆਈ ਸਤਨਾਮ ਸਿੰਘ ਥਾਣਾ ਬਸੀ ਪਠਾਣਾ ਇਤਲਾਹ ਮਿਲਣ ਪਰ ਮਿਤੀ 04-02-2024 ਨੂੰ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਸ਼ਹੀਦਗੜ (ਬਸੀ ਪਠਾਣਾ) ਮੌਜੂਦ ਸੀ ਤਾਂ ਵਕਤ ਕਰੀਬ 12-10 ਏ.ਐਮ. ਪਿੰਡ ਸ਼ਹੀਦਗੜ੍ਹ ਵਾਲੀ ਸਾਇਡ ਤੋਂ ਇੱਕ ਮੋਟਰਸਾਇਕਲ ਨੰਬਰੀ ਪੀ.ਬੀ.16ਐਫ 2494 ਤੇ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸਨੇ ਪੁਲਿਸ ਪਾਰਟੀ ਨੂੰ ਦੇਖਕੇ ਆਪਣਾ ਮੋਟਰ ਸਾਇਕਲ ਰੋਕ ਲਿਆ। ਜਿਸਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ...
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਮਿਲਣ ਤਾਂ ਉਹ ਵੀ ਕਿਸੇ ਤੋਂ ਘੱਟ ਨਹੀਂ : ਬ੍ਰਮ ਸ਼ੰਕਰ ਜਿੰਪਾ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਮਿਲਣ ਤਾਂ ਉਹ ਵੀ ਕਿਸੇ ਤੋਂ ਘੱਟ ਨਹੀਂ : ਬ੍ਰਮ ਸ਼ੰਕਰ ਜਿੰਪਾ

Punjab
ਹੁਸ਼ਿਆਰਪੁਰ, 5 ਫਰਵਰੀ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ ਵੀ ਆਪਣੇ ਦਮ-ਖਮ ਦਾ ਲੋਹਾ ਮੰਨਵਾ ਕੇ ਦੇਸ਼ ਅਤੇ ਸਮਾਜ ਦੇ ਵਿਕਾਸ ਵਿਚ ਆਪਣਾ ਅਹਿੰਮ ਯੋਗਦਾਨ ਦੇ ਸਕਦੇ ਹਨ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਦੇ ਖੇਡ ਮੈਦਾਨ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਿੰਦਰਜੀਤ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੁਖਵਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸੁਰਜੀਤ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਮਾਜ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਨਾਲ ਚੰਗਾ ਵਰਤਾਓ ਕਰਨਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਅੰਦਰ ਆਤਮ ਵਿਸ਼ਵਾਸ ਜਾਗੇ ਅਤੇ ਉਹ ਆਪਣੇ ਭਵਿੱਖ ਨੂੰ ਮਜ਼ਬੂਤ ਬਣਾ ਸਕਣ। ਉਨ੍ਹਾਂ ਕਿਹਾ ਕਿ ਖੇਡ ਖੇਤਰ ਵਿਚ ਭਵਿੱਖ ਕਾਫੀ ਚਮਕਦਾਰ ਹੈ ਅਤੇ ਨੌਜਵਾਨਾਂ ਨੂ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ 80.08 ਲੱਖ ਦੀ ਲਾਗਤ ਵਾਲਾ ਅਤਿ ਆਧੁਨਿਕ ਓ.ਪੀ.ਡੀ ਬਲਾਕ ਕੀਤਾ ਸੁਨਾਮ ਵਾਸੀਆਂ ਨੂੰ ਸਮਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 80.08 ਲੱਖ ਦੀ ਲਾਗਤ ਵਾਲਾ ਅਤਿ ਆਧੁਨਿਕ ਓ.ਪੀ.ਡੀ ਬਲਾਕ ਕੀਤਾ ਸੁਨਾਮ ਵਾਸੀਆਂ ਨੂੰ ਸਮਰਪਿਤ

Punjab
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 5 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਸੌਗਾਤ ਦਿੰਦਿਆਂ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਵਿਖੇ 80.08 ਲੱਖ ਰੁਪਏ ਦੀ ਲਾਗਤ ਵਾਲਾ ਨਵਾਂ ਅਤਿ ਆਧੁਨਿਕ ਓ.ਪੀ.ਡੀ. ਬਲਾਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਕਰੀਬ 42.20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲੱਡ ਬੈਂਕ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਵੋਤਮ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਪੱਖੋਂ ਹਲਕਾ ਸੁਨਾਮ ਵਿਖੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਹ ਦੋਵੇਂ ਪ੍ਰੋਜੈਕਟ ਹੀ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਣ ਵਿੱਚ ਸਹਾਈ ਸਾਬਤ ਹੋਣਗੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਦੀ ਇਸ ਪਵਿੱਤਰ ਧਰਤੀ ਦੀ ਸੇਵਾ ਕਰਦੇ ਹੋਏ ਪਿਛਲੇ ਪੌਣੇ ਦੋ ਸਾਲਾਂ ਤੋਂ ਹਲਕਾ ਸੁਨਾਮ ਨੂੰ ਦਿਨ ਰਾਤ ਇੱਕ ਕ...
ਨਮਨ ਮੜਕਨ ਨੇ ਫਤਹਿਗੜ੍ਹ ਸਾਹਿਬ ਦੇ ਆਰ.ਟੀ.ਓ ਵਜੋਂ ਕਾਰਜਭਾਰ ਸੰਭਾਲਿਆ

ਨਮਨ ਮੜਕਨ ਨੇ ਫਤਹਿਗੜ੍ਹ ਸਾਹਿਬ ਦੇ ਆਰ.ਟੀ.ਓ ਵਜੋਂ ਕਾਰਜਭਾਰ ਸੰਭਾਲਿਆ

Punjab
ਫਤਹਿਗੜ੍ਹ ਸਾਹਿਬ, 05 ਫਰਵਰੀ 2016 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀ ਨਮਨ ਮੜਕਨ ਨੇ ਅੱਜ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਰਿਜਨਲ ਟਰਾਂਸਪੋਰਟ ਅਫਸਰ (ਆਰ.ਟੀ.ਓ) ਵਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਰਿਜਨਲ ਟਰਾਂਸਪੋਰਟ ਅਫਸਰ (ਆਰ.ਟੀ.ਓ) ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਸ੍ਰੀ ਮੜਕਨ ਨੇ ਕਿਹਾ ਕਿ ਉਹ ਜਿਲ੍ਹਾ ਵਾਸੀਆਂ ਦੀਆਂ ਟਰਾਂਸਪੋਰਟ ਸਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬੜੇ ਭਾਗਸ਼ਾਲੀ ਸਮਝਦੇ ਹਨ ਕਿ ਉਹਨ੍ਹਾਂ ਨੂੰ ਸ਼ਹੀਦਾਂ ਦੀ ਇਸ ਇਤਿਹਾਸਕ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਲੋਕਾਂ ਦਾ ਕੰਮ ਤੈਅ ਸਮੇਂ ਦੇ ਅੰਦਰ ਅੰਦਰ ਪੂਰਾ ਕਰਨ ਤਾਂ ਜੋ ਲੋਕਾਂ ਨੂੰ ਦਫਤਰ ਦੇ ਵਾਰ ਵਾਰ ਚੱਕਰ ਨਾ ਮਾਰਨੇ ਪੈਣ।...
ਸਿਹਤ ਅਤੇ ਸਿੱਖਿਆ ਦੇ ਖੇਤਰ ਚ ਸੂਬਾ ਸਰਕਾਰ ਲਿਆ ਰਹੀ ਹੈ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਸੂਬਾ ਸਰਕਾਰ ਲਿਆ ਰਹੀ ਹੈ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

Punjab
ਬਠਿੰਡਾ, 5 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਕੈਨਾਲ ਕਲੋਨੀ ਨੇੜੇ ਸਰਕਾਰੀ ਆਦਰਸ਼ ਸਕੂਲ ਵਿਖੇ ਪਬਲਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।           ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਪਬਲਿਕ ਲਾਇਬ੍ਰੇਰੀ ਦਾ ਨੀਂ ਪੱਥਰ ਰੱਖਣ ਉਪਰੰਤ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪਬਲਿਕ ਲਾਇਬ੍ਰੇਰੀ ਲਾਇਨੋਂਪਾਰ ਨਿਵਾਸੀਆਂ ਲਈ ਬਹੁਤ ਸਿੱਧ ਸਹਾਈ ਹੋਵੇਗੀ। ਇਸ ਲਾਇਬ੍ਰੇਰੀ ਤੇ 48.36 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਦਾ ਫ਼ਾਇਦਾ ਕੈਨਾਲ ਕਲੋਨੀ ਦੇ ਨਿਵਾਸੀਆਂ ਦੇ ਨਾਲ-ਨਾਲ ਆਸਪਾਸ ਦੇ ਵਸਨੀਕਾਂ ਨੂੰ ਵੀ ਹੋਵੇਗਾ। ਇਸ ਤੋਂ ਇਲਾਵਾ ਸਰਕਾਰੀ ਆਦਰਸ਼ ਸਕੂਲ ਵਿੱਚ ਪੜ੍ਹ ਰਹੇ ਕਰੀਬ 5500 ਵਿਦਿਆਰਥੀਆਂ ਲਈ ਵੀ ਇਹ ਪਬਲਿਕ ...
1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਮਿਲੇਗਾ ਹੋਰ ਵਾਧੂ ਮੁਆਵਜ਼ਾ

1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਮਿਲੇਗਾ ਹੋਰ ਵਾਧੂ ਮੁਆਵਜ਼ਾ

Punjab
ਮੋਗਾ, 5 ਫਰਵਰੀ - ਦਿੱਲੀ ਸਰਕਾਰ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਹੋਰ ਵਾਧੂ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੇਂਟ ਵਿਭਾਗ, ਚੰਡੀਗੜ੍ਹ ਨੂੰ ਪੱਤਰ ਭੇਜ ਕੇ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਜਾਣੂ ਕਰਵਾਉਣ ਬਾਰੇ ਲਿਖਿਆ ਗਿਆ ਹੈ। ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 16 ਜਨਵਰੀ, 2006 ਨੂੰ ਜਾਰੀ ਸਰਕੂਲਰ ਅਨੁਸਾਰ ਦੰਗਾ ਪੀੜਤ ਪਰਿਵਾਰਾਂ ਨੂੰ ਪਹਿਲਾਂ ਵੀ 3.5 ਲੱਖ ਰੁਪਏ ਪ੍ਰਤੀ ਮੌਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਸੀ। ਇਹਨਾਂ ਪਰਿਵਾਰਾਂ ਨੂੰ ਹੁਣ ਹੋਰ ਵਾਧੂ ਮੁਆਵਜ਼ਾ ਰਾਸ਼ੀ ਦਿੱਤੀ ਜਾਣੀ ਹੈ। ਉਹਨਾਂ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਰਾਸ਼ੀ ਪ੍ਰਾਪਤ ਕਰਨ ਲਈ ਸਬੰਧਤ ਦਸਤਾਵੇਜ਼ ਲੈ ਕੇ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਦੀ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੇਂਟ ਬ੍ਰਾਂਚ ਨਾਲ ਸੰਪਰਕ ਕਰਨ।...