ਦਿੱਲੀ-ਚੰਡੀਗੜ੍ਹ-ਅੰਮ੍ਰਿਤਸਰ ਹਾਈ ਸਪੀਡ ਰੇਲ ਕਾਰੀਡੋਰ ਲਈ ਪਬਲਿਕ ਕੰਸਲਟੇਸ਼ਨ ਮੀਟਿੰਗ ਹੋਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜਨਵਰੀ, 2024:
ਪ੍ਰਸਤਾਵਿਤ ਦਿੱਲੀ-ਚੰਡੀਗੜ੍ਹ-ਅੰਮ੍ਰਿਤਸਰ ਹਾਈ ਸਪੀਡ ਰੇਲ ਕਾਰੀਡੋਰ ਦੇ ਵਾਤਾਵਰਣ ਅਤੇ ਸਮਾਜਿਕ ਪ੍ਰਭਾਵਾਂ ਤੋਂ ਜਨਤਾ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਨੈਸ਼ਨਲ ਹਾਈ ਸਪੀਡ ਰੇਲ ਕਾਰਪੋਰੇਸ਼ਨ ਲਿਮਟਿਡ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ, ਮੋਹਾਲੀ ਦੇ ਮੀਟਿੰਗ ਹਾਲ ਵਿਖੇ ਅੱਜ ਇੱਕ ਜਨਤਕ ਸਲਾਹ-ਮਸ਼ਵਰਾ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੇ ਕੀਤੀ ਜਦਕਿ ਐਨਐਚਐਸਆਰਸੀਐਲ ਦੇ ਨੁਮਾਇੰਦੇ ਅਨਿਲ ਕੁਮਾਰ ਵੱਲੋਂ ਪ੍ਰਸਤਾਵ ਦੇ ਵੇਰਵੇ ਸਾਂਝੇ ਕੀਤੇ ਗਏ।
ਸ੍ਰੀ ਅਨਿਲ ਕੁਮਾਰ ਨੇ ਕਿਸਾਨਾਂ ਨੂੰ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੱਤੀ ਜਿਸ ਨਾਲ ਜ਼ਿਲ੍ਹੇ ਦੇ 43 ਪਿੰਡਾਂ ਦੀ 117.17 ਹੈਕਟੇਅਰ ਜ਼ਮੀਨ ਐਕੁਆਇਰ ਹੋ ਸਕਦੀ ਹੈ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 474.772 ਕਿਲੋਮੀਟਰ ਲੰਬੇ ਪ੍ਰੋਜੈਕਟ ਦੀ ਕੁੱਲ ਲੰਬਾਈ 55.613 ਕਿਲੋਮੀਟਰ ਹੈ। ਇਸ ਪ੍ਰੋਜੈਕਟ ਵਿੱਚ ਚੰਡੀਗੜ੍ਹ ਨੇੜੇ ਪ੍ਰਸਤਾਵਿਤ ਸਟੇਸ਼ਨ ਦਿਆਲਪੁਰ, ਬਾਕਰਪੁਰ, ਸ਼ਫੀਪੁਰ ਅਤੇ ਰੁੜਕਾ ਪਿੰਡਾਂ ਤੇ ਅਧਾਰਿਤ ਹ...








