Shadow

Punjab

ਖੇਤੀਬਾੜੀ ਮੰਤਰੀ ਵਲੋਂ ਸਟਰੀ ਪ੍ਰਸਾਰ ਸੰਮੇਲਨ-2024 ਦਾ ਉਦਘਾਟਨ

ਖੇਤੀਬਾੜੀ ਮੰਤਰੀ ਵਲੋਂ ਸਟਰੀ ਪ੍ਰਸਾਰ ਸੰਮੇਲਨ-2024 ਦਾ ਉਦਘਾਟਨ

Punjab
ਲੁਧਿਆਣਾ, 5 ਫਰਵਰੀ - ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਹਿਲਾ ਕਿਸਾਨ ਉਤਪਾਦਕ ਕੰਪਨੀਆਂ (ਐਫਪੀਸੀ) ਨੇ ਆਪਣੇ ਮਹੱਤਵਪੂਰਨ ਆਰਥਿਕ ਯੋਗਦਾਨ ਨਾਲ ਖੇਤੀਬਾੜੀ ਦੇ ਵਿਕਾਸ ਅਤੇ ਸਸ਼ਕਤੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਗ੍ਰਾਂਟ ਥਾਰਨਟਨ ਭਾਰਤ ਅਤੇ ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਵੱਲੋਂ ਕਰਵਾਏ ਗਏ ਸਟਰੀ ਪ੍ਰਸਾਰ ਸੰਮੇਲਨ-2024 ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਫ.ਪੀ.ਸੀ. ਪੇਂਡੂ ਵਿਕਾਸ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਉਤਪ੍ਰੇਰਕ ਵਜੋਂ ਉੱਭਰ ਰਹੇ ਹਨ ਅਤੇ ਉਨ੍ਹਾਂ ਨੇ ਪਿੰਡਾਂ ਵਿੱਚ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਅਜਿਹੇ ਹੋਰ ਐਫ.ਪੀ.ਸੀਜ਼ ਦੀ ਸਥਾਪਨਾ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਮਹਿਲਾ ਐਫ.ਪੀ.ਸੀਜ਼ ਨੂੰ ਉਨ੍ਹਾਂ ਦੇ ਕਾਰੋਬਾਰ ਦੇ ...
ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ

Punjab
ਫ਼ਤਹਿਗੜ੍ਹ ਸਾਹਿਬ, 05 ਫਰਵਰੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਸਿਵਲ ਹਸਪਤਾਲ, ਫ਼ਤਹਿਗੜ੍ਹ ਸਾਹਿਬ ਦੀ ਚੈਕਿੰਗ ਕੀਤੀ ਗਈ ,ਜਿੱਥੇ ਉਹਨਾਂ ਦੇ ਵੱਲੋਂ ਮਰੀਜ਼ਾਂ ਦਾ ਹਾਲ-ਚਾਲ ਪੁੱਛ ਕੇ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਿਆ ਗਿਆ। ਉਹਨਾਂ ਨੇ ਉਚੇਚੇ ਤੌਰ ਉੱਤੇ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਦੀ ਬਿਹਤਰੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਨਵੀਆਂ ਸਕੀਮਾਂ ਲਾਂਚ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਬਹੁਤ ਜਲਦ ਨਵੇਂ ਡਾਕਟਰਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ, ਜਿਸ ਨਾਲ ਸਿਹਤ ਖੇਤਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਯਕੀਨੀ ਬਣਾਉਣਾ ਸੀ। ਉਹਨਾਂ ਨੇ ਮਰੀਜ਼ਾਂ ਨਾਲ ਵੀ ...
ਟਰੈਫਿਕ ਐਜੂਕੇਸ਼ਨ ਸੈੱਲ  ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਟਰਾਂਸਪੋਰਟ ਡਰਾਈਵਰਾਂ ਨਾਲ ਟਰੈਫਿਕ ਨਿਯਮਾ ਸਬੰਧੀ ਲਗਾਇਆ  ਸੈਮੀਨਾਰ

ਟਰੈਫਿਕ ਐਜੂਕੇਸ਼ਨ ਸੈੱਲ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਟਰਾਂਸਪੋਰਟ ਡਰਾਈਵਰਾਂ ਨਾਲ ਟਰੈਫਿਕ ਨਿਯਮਾ ਸਬੰਧੀ ਲਗਾਇਆ ਸੈਮੀਨਾਰ

Punjab
ਅੰਮ੍ਰਿਤਸਰ 5 ਫਰਵਰੀ 2024-- ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਟਰਾਂਸਪੋਰਟ ਡਰਾਈਵਰਾਂ ਨਾਲ ਟਰੈਫਿਕ ਨਿਯਮਾ ਸਬੰਧੀ ਇਕ ਸੈਮੀਨਾਰ ਆਯੋਜਿਤ ਕੀਤਾ। ਜਿਸ ਵਿਚ ਉਹਨਾਂ ਨੂੰ ਟਰੈਫਿਕ ਦੌਰਾਨ ਹੋਣ ਵਾਲੇ ਹਾਦਸਿਆਂ ਤੋ ਜਾਗਰੂਕ ਕੀਤਾ ਤਾਂ ਜੋ ਸੜਕ ਤੇ ਹੋਣ ਵਾਲੇ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ, ਉਹਨਾਂ ਨੂੰ ਦੱਸਿਆ ਕਿ ਆਪਣੇ ਵਹੀਕਲਾ ਨੂੰ ਘਟ ਰਫ਼ਤਾਰ ਵਿਚ ਚਲਾਓ, ਜਿਵੇਂ ਕੇ ਉਹਨਾਂ ਨੂੰ ਡਿਜੀਲੋਕਰ ਬਾਰੇ ਦੱਸਿਆ, ਡਿਊਟੀ ਤੇ ਆਉਣ ਅਤੇ ਜਾਣ ਸਮੇ ਹਮੇਸ਼ਾ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਆਪਣੇ ਵਹੀਕਲ ਦੇ ਸਾਰੇ ਕਾਗਜ਼ ਪੂਰੇ ਰੱਖਣ, ਹਮੇਸ਼ਾ ਚਾਰ ਪਹੀਆ ਵਾਹਨ ਚਲਾਉਂਦੇ ਸਮੇ ਖ਼ਾਸ ਤੌਰ ਤੇ ਸੀਟ ਬੈਲਟ ਲਗਾ ਕੇ ਰੱਖਣਾ, ਮੋਬਾਈਲ ਫ਼ੋਨ ਦੀ ...
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਕਿਰਮ ਰਹਿਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਕਿਰਮ ਰਹਿਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ

Punjab
ਗੁਰਦਾਸਪੁਰ, 5 ਫਰਵਰੀ ( ) - ਪਸ਼ੂਆਂ ਨੂੰ ਕਿਰਮ ਰਹਿਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਵੱਲੋਂ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਕੁਸ਼ਲ ਅਗਵਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਦਲੇਰ ਡੇਅਰੀ ਫਾਰਮ ਗੁਰਦਾਸਪੁਰ ਤੋਂ ਸ਼ੁਰੂ ਕੀਤਾ ਗਿਆ। ਜਿਸ ਵਿਚ ਉਨ੍ਹਾਂ ਦੇ 110 ਪਸ਼ੂਆਂ ਦੀ ਕਿਰਮ ਰਹਿਤ ਦਵਾਈ ਮੁਫ਼ਤ ਦਿੱਤੀ ਗਈ। ਡਾ. ਸ਼ਾਮ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵਿਭਾਗ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਪਸ਼ੂਆਂ ਨੂੰ ਕਿਰਮ ਰਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲ਼ੰਪੀ ਸਕਿਨ ਬਿਮਾਰੀ ਤੋਂ ਬਚਾਅ ਦੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾ ਕੀਤੀ ਜਾ ਰਹੀ ਹੈ ਤਾਂ ਜੋ ਟੀਕਾਕਰਨ ਨੂੰ ਪੂਰੀ ਤਰਾਂ ਸਫਲ ਕੀਤਾ ਜਾ ਸਕੇ। ਇਹ ਦਵਾਈ ਜ਼ਿਲ੍ਹੇ ਦੀਆਂ ਪਸ਼ੂ ਸੰਸਥਾਵਾਂ ਨੂੰ ਮੁਹੱਈਆ ਕਰਵਾ ...
7 ਫਰਵਰੀ ਨੂੰ ਵੀ ਹਰੇਕ ਸਬ ਡਵੀਜਨ ਵਿੱਚ ਲੱਗਣਗੇ ‘ਸਰਕਾਰ ਆਪ ਕੇ ਦੁਆਰ’ ਦੇ ਵਿਸ਼ੇਸ਼ ਕੈਂਪ –ਡਿਪਟੀ ਕਮਿਸ਼ਨਰ

7 ਫਰਵਰੀ ਨੂੰ ਵੀ ਹਰੇਕ ਸਬ ਡਵੀਜਨ ਵਿੱਚ ਲੱਗਣਗੇ ‘ਸਰਕਾਰ ਆਪ ਕੇ ਦੁਆਰ’ ਦੇ ਵਿਸ਼ੇਸ਼ ਕੈਂਪ –ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 5 ਫਰਵਰੀ 2024-  ਜ਼ਿਲ੍ਹੇ ਵਿਚ  ‘ਆਪ ਦੀ ਸਰਕਾਰ ਆਪ ਦੇ ਦੁਆਰ’ ਬਾਰੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਫਰਵਰੀ ਨੂੰ ਅੰਮ੍ਰਿਤਸਰ-1 ਸਬ ਡਵੀਜਨ  ਵਿੱਚ ਸੁਲਤਾਨਵਿੰਡ ਸਿਕਣੀ, ਬੰਡਾਲਾ, ਸੁਲਤਾਨਵਿੰਡ, ਅੰਮ੍ਰਿਤਸਰ-2 ਸਬ ਡਵੀਜਨ  ਵਿੱਚ ਪਿੰਡ ਮੀਰਾਂ ਕੋਟ ਖੁਰਦ, ਮੀਰਾਂ ਕੋਟ ਕਲਾਂ, ਭੈਣੀ ਗਿੱਲਾਂ, ਪੰਡੋਰੀ ਵੜੈਚ, ਸਬ ਡਵੀਜਨ  ਮਜੀਠਾ ਵਿੱਚ ਪਿੰਡ ਸ਼ਹਿਜਾਦਾ, ਲੇਹਾਰਕਾ, ਅਬਦਾਲ, ਸਾਹਨੇਵਾਲੀ, ਅਜਨਾਲਾ ਸਬ ਡਵੀਜਨ  ਵਿੱਚ ਭੋਏਵਾਲੀ, ਚਮਿਆਰੀ, ਟੇਰੀ, ਪੰਡੋਰੀ ਸੁੱਖਾ ਸਿੰਘ, ਸਬ ਡਵੀਜਨ ਲੋਪੋਕੇ ਵਿੱਚ ਰਾਜਾਸਾਂਸੀ ਵਾਰਡ ਨੰਬਰ 3, 4, ਬੱਗਾ, ਲਾਲਾ ਅਫਗਾਨਾ, ਹਰਸ਼ਾਛੀਨਾ ਅਤੇ ਸਬ ਡਵੀਜਨ  ਬਾਬਾ ਬਕਾਲਾ ਦੇ ਪਿੰਡ ਮਹਿਤਾਬ ਕੋਟ, ਵਜੀਰ ਭੁੱਲਰ, ਬਿਆਸ (ਗੁਰੂ ਨਾਨਕ ਪੁਰਾ ਅਜੀਤ ਨਗਰ) ਅਤੇ ਪਿੰਡ ਬੁੱਢਾ ਥੇਹ ਵਿੱਚ ਕੈਂਪ ਲੱਗਣਗੇ। ਅੱਜ ਲੱਗਣ ਵਾਲੇ ਕੈਂਪਾਂ ਦਾ ਵੇਰਵਾ :           6 ਫਰਵਰੀ ਨੂੰ ਅਜਨਾਲਾ ਸਬ ਡਵੀਜਨ  ਦੇ ਸੂਫੀਆਂ, ਡਿਆਲ ਭੱਟੀ, ਗੱਗੋਮਾਹਲ, ਦੂਜੇਵਾਲ ਵਿਖੇ ਕੈੋਂਪ ਲੱਗਣਗੇ। ਇਸੇ ਤਰਾਂ ਅੰਮ੍ਰਿਤਸਰ 2 ਸਬ ਡਵੀਜਨ  ਵਿਚ ਰੱਖ ਸ਼ਿਕਾਰ ਗਾਹ, ਨੰਗਲੀ, ਮੁ...
ਕੈਬਨਿਟ ਮੰਤਰੀ ਈ.ਟੀ.ਓ. ਨੇ ਵੱਖ ਵੱਖ ਕੰਪਨੀਆਂ ਵਿੱਚ ਨਿਯੁਕਤ ਹੋਏ ਨੌਜਵਾਨਾਂ ਨੂੰ ਵੰਡੇ ਨਿਯੁੱਕਤੀ ਪੱਤਰ

ਕੈਬਨਿਟ ਮੰਤਰੀ ਈ.ਟੀ.ਓ. ਨੇ ਵੱਖ ਵੱਖ ਕੰਪਨੀਆਂ ਵਿੱਚ ਨਿਯੁਕਤ ਹੋਏ ਨੌਜਵਾਨਾਂ ਨੂੰ ਵੰਡੇ ਨਿਯੁੱਕਤੀ ਪੱਤਰ

Punjab
ਅੰਮ੍ਰਿਤਸਰ 5 ਫਰਵਰੀ 2024--- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਹੀ ਲੋਕਾਂ ਨੂੰ ਵੱਡੇ ਪੱਧਰ ਤੇ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਸਰਕਾਰ ਨੇ ਆਪਣੇ 22 ਮਹੀਨੇ ਦੇ ਕਾਰਜਕਾਲ ਦੌਰਾਨ ਹੀ 42 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਵਿਖੇ ਆਪਣੇ ਦਫ਼ਤਰ ਵਿਖੇ ਲਗਾਏ ਗਏ ਰੋਜ਼ਗਾਰ ਕੈਂਪ ਦੌਰਾਨ ਵੱਖ ਵੱਖ ਕੰਪਨੀਆਂ ਵਿੱਚ ਨਿਯੁਕਤ ਹੋਏ ਨੌਜਵਾਨਾਂ ਨੂੰ ਨਿਯੁੱਕਤੀ ਪੱਤਰ ਵੰਡਣ ਸਮੇਂ ਕੀਤਾ।  ਸ: ਈ.ਟੀ.ਓ. ਨੇ ਦੱਸਿਆ ਕਿ ਅੱਜ ਦੇ ਇਸ ਪਲੇਸਮੈਂਟ ਕੈਂਪ ਵਿੱਚ 257 ਨੌਜਵਾਨਾਂ ਵਲੋਂ ਭਾਗ ਲਿਆ ਗਿਆ ਸੀ ਅਤੇ ਇਨਾਂ ਨੌਜਵਾਨਾਂ ਵਿਚੋਂ ਵੱਖ-ਵੱਖ ਕੰਪਨੀਆਂ ਨੇ ਮੌਕੇ ਤੇ ਹੀ 71 ਨੌਜਵਾਨਾਂ ਦੀ ਚੋਣ ਕਰਕੇ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਨਾਂ ਦੱਸਿਆ ਕਿ 118 ਨੌਜਵਾਨਾਂ ਨੂੰ ਕੰਪਨੀਆਂ ਵਲੋਂ ਸ਼ਾਰਟ ਲਿਸਟ ਕੀਤਾ ਗਿਆ ਹੈ ਅਤੇ ਇਨਾਂ ਨੂੰ ਵੀ ਜਲਦੀ ਹੀ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਸ: ਈ.ਟੀ.ਓ ਨੇ ਦੱਸਿਆ ਕਿ ਇਸ ਕੈਂਪ ਵਿੱ...
ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ

Punjab
ਮਾਨਸਾ, 05 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉੱਡਦੇ ...
ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ

ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ

Punjab
ਮਾਨਸਾ, 05 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨਾ, ਟਰਾਂਸਪੋਰਟੇਸ਼ਨ ਕਰਨਾ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਵੱਲੋਂ ਪ੍ਰਾਪਤ ਹੋਏ ਹੁਕਮਾਂ ਅਨੁਸਾਰ ਵੱਖ-ਵੱਖ ਥਾਵਾਂ ’ਤੇ ਸੀਮਨ ਨਕਲੀ ਅਤੇ ਅਣ-ਅਧਿਕਾਰਤ ਤੌਰ ’ਤੇ ਵੇਚੇ ਜਾਂ ਖਰੀਦੇ ਜਾ ਰਹੇ ਹਨ, ਜਦੋਂ ਕਿ ਸੀਮਨ ਦੀ ਗਲਤ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੀ ਪਸ਼ੂ ਧਨ ਦੀ ਨਸਲ ਖ਼ਰਾਬ ਹੋਣ ਦਾ ਖ਼ਤਰਾ ਹੈ ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁੱਝ ਪਤਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਪ੍ਰੋਡਕਟੀਵਿਟੀ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇ...
ਖੂਹ, ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ

ਖੂਹ, ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ

Punjab
ਮਾਨਸਾ, 05 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹ, ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟਰੇਟ/ਬੀ.ਡੀ.ਪੀ.ਓ/ਈ.ਓ/ਸਰਪੰਚ/ਪਬਲਿਕ ਹੈਲਥ ਜਾਂ ਮਿਊਂਸਪਲ ਕਮੇਟੀ ਦੇ ਸਬੰਧਤ ਅਫ਼ਸਰ ਨੂੰ ਸੂਚਿਤ ਕਰੇਗਾ। ਉਨ੍ਹਾਂ ਕਿਹਾ ਕਿ ਖੂਹ, ਬੋਰ ਲਗਾਉਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਆਦਿ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਦੇ ਧਿਆਨ ਵਿਚ ਲਿਆਉਂਦਿਆਂ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ: 1 ਅਤੇ 2 ਮਾਨਸਾ ਪਾਸੋਂ ਅਜਿਹੀਆਂ ਰਜਿਸਟ੍ਰੇਸ਼ਨ ਕਰਵਾਉਣਗੀਆਂ ਭਾਵ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ:1 ਅਤੇ ਮੰਡਲ ਨੰ:2 ...
ਪਿੰਡ ਰਾਏ ਪੁਰਾ ਦੇ ਵਿਕਾਸ ਕਾਰਜਾਂ ਲਈ ਸਾਢੇ 16 ਲੱਖ ਰੁਪਏ ਦੀ ਗਰਾਂਟ ਦਿੱਤੀ

ਪਿੰਡ ਰਾਏ ਪੁਰਾ ਦੇ ਵਿਕਾਸ ਕਾਰਜਾਂ ਲਈ ਸਾਢੇ 16 ਲੱਖ ਰੁਪਏ ਦੀ ਗਰਾਂਟ ਦਿੱਤੀ

Punjab
ਬੱਲੂਆਣਾ 5 ਫਰਵਰੀ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰਾਏ ਪੁਰਾ ਵਿੱਚ ਜਨ ਸੁਣਵਾਈ ਕਰਦਿਆਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਲਈ 16 ਲੱਖ 50 ਹਜਾਰ ਰੁਪਏ ਦੀ ਗਰਾਂਟ ਜਾਰੀ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਗਲਵਾਰ 6 ਫਰਵਰੀ ਤੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸਾਰੇ ਪਿੰਡਾਂ ਵਿੱਚ ਸਰਕਾਰ ਵੱਲੋਂ ਲੋਕ ਸੁਵਿਧਾ ਕੈਂਪ ਲਗਾਏ ਜਾਣਗੇ ਇਹਨਾਂ ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਪਿੰਡ ਚ ਆ ਕੇ ਬੈਠਣਗੇ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਮੌਕੇ ਤੇ ਹੀ...