Shadow

Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ

Punjab
ਮੋਗਾ, 4 ਫਰਵਰੀ- ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ-1 ਭਰ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ  ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 70 ਹਜ਼ਾਰ ਤੋਂ ਵਧੇਰੇ ਕੇਸਾਧਾਰੀ ਫਾਰਮ ਪ੍ਰਾਪਤ ਹੋਏ ਹਨ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ ਅਤੇ ਬੀ.ਐਲ.ਓਜ ਪਾਸ ਜਮ੍ਹਾਂ ਕਰਵਾਉਣ। ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾ...
ਵਿਧਾਇਕ ਮੂੰਡੀਆਂ ਵੱਲੋਂ ਡ੍ਰੀਮ ਪਾਰਕ ‘ਚ ਓਪਨ ਜਿੰਮ ਦਾ ਉਦਘਾਟਨ

ਵਿਧਾਇਕ ਮੂੰਡੀਆਂ ਵੱਲੋਂ ਡ੍ਰੀਮ ਪਾਰਕ ‘ਚ ਓਪਨ ਜਿੰਮ ਦਾ ਉਦਘਾਟਨ

Punjab
ਲੁਧਿਆਣਾ, 04 ਫਰਵਰੀ - ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ  ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਡ੍ਰੀਮ ਪਾਰਕ ਵਿਖੇ ਬੀਤੇ ਕੱਲ੍ਹ ਓਪਨ ਜਿੰਮ ਦਾ ਉਦਘਾਟਨ ਕੀਤਾ। ਵਿਧਾਇਕ ਮੂੰਡੀਆਂ ਨੇ ਦੱਸਿਆ ਕਿ ਹਲਕਾ ਨਿਵਾਸੀਆਂ ਦੀ ਮੰਗ ਅਨੁਸਾਰ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣ ਤੋਂ ਇਲਾਵਾ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹੁਣ ਨੋਜਵਾਨਾਂ ਦੀ ਪੁਰਜ਼ੋਰ ਮੰਗ 'ਤੇ ਓਪਨ ਜਿੰਮ ਵੀ ਸਥਾਪਤ ਕੀ...
ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ

ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ

Punjab
ਲੁਧਿਆਣਾ, 4 ਫਰਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ। ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 37 ਨਿਰਮਲ ਪੈਲੇਸ ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ 6ਵਾਂ ਜੱਥਾ ਸ਼੍ਰੀ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਧੰਨਵਾਦ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸਾਲਾਸਰ ਧਾਮ ਸਣੇ ਖ਼ਾਟੁਸ਼ਾਮ ਦੇ ਦਰਸ਼ਨ ਕਰਵਾਏਗੀ। ਇਸ ਵਿੱਚ ਸ਼ਰਧਾਲੂ ਮੁਫ਼ਤ ਵਿੱਚ ਇਹ ਯਾਤਰਾ ਕਰ ਸਕਣਗੇ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆ...
ਜ਼ਿਲ੍ਹਾ ਮੋਗਾ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਵੱਲੋਂ ਸਿਫੇਟ ਲੁਧਿਆਣਾ ਦਾ ਦੌਰਾ

ਜ਼ਿਲ੍ਹਾ ਮੋਗਾ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਵੱਲੋਂ ਸਿਫੇਟ ਲੁਧਿਆਣਾ ਦਾ ਦੌਰਾ

Punjab
ਮੋਗਾ, 4 ਫਰਵਰੀ (000)-ਸ੍ਰੀ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਆਈ ਸੀ ਏ ਆਰ - ਸਿਫੇਟ (ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੈਸਟ ਇੰਜਨੀਅਰਿੰਗ ਐਂਡ ਟੈਕਨਾਲੋਜੀ), ਪੀਏਯੂ ਲੁਧਿਆਣਾ ਵਿਖੇ ਇੱਕ ਜਾਗਰੂਕਤਾ ਦੌਰਾ ਕਰਵਾਇਆ ਗਿਆ।  ਇਸ ਦੌਰੇ ਦਾ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੱਲੋਂ ਪ੍ਰਬੰਧ ਕਰਵਾਇਆ ਗਿਆ ਸੀ ਅਤੇ ਵਧੀਕ ਡਿਪਟੀ ਕਮਿਸ਼ਨਰ (ਡੀ) ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਵਫ਼ਦ ਦੀ ਅਗਵਾਈ ਕੀਤੀ। ਇਸ ਦੌਰੇ ਦਾ ਉਦੇਸ਼ ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣਾ ਸੀ ਅਤੇ ਇਸ ਵਿੱਚ ਐਨ ਆਰ ਐਲ ਐਮ ਅਧੀਨ ਪੰਜੀਕ੍ਰਿਤ ਸੈਲਫ ਹੈਲਪ ਗਰੁੱਪ, ਡਾਇਰੈਕਟਰ ਆਰਸੇਟੀ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ, ਡੇਅਰੀ, ਪੰਜਾਬ ਹੁਨਰ ਵਿਕਾਸ ਮਿਸ਼ਨ ਮੋਗਾ ਸਮੇਤ ਵੱਖ-ਵੱਖ ਲਾਈਨ ਵਿਭਾਗਾਂ ਤੋਂ ਅਧਿਕਾਰੀਆਂ ਅਤੇ ਮੈਂਬਰਾਂ ਨੇ ਭਾਗ ਲਿਆ ਗਿਆ। ਦੌਰੇ ਦੌਰਾਨ, ਡਾਇਰੈਕਟਰ ਸਿਫੇਟ ਡਾਕਟਰ ਨਚੀਕੇਤ ਕੋਤਵਾ...
ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ

ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ

Punjab
ਫਾਜ਼ਿਲਕਾ 4 ਫਰਵਰੀ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਅਧਿਕਾਰੀ ਖੁਦ ਪਿੰਡ ਵਿਚ ਜਾਉਣਗੇ ਤੇ ਲੋਕਾਂ ਦੇ ਮਸਲੇ ਹਲ ਕਰਨਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਅਨੇਕਾਂ ਸੇਵਾਵਾਂ ਮੌਕੇ ਤੇ ਹੀ ਦਿੱਤੀਆਂ ਜਾਣਗੀਆਂ| ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਲੋਕਾਂ ਤੱਕ ਸੁਖਾਵੇਂ ਮਾਹੌਲ  ਅਤੇ ਸਮਾਂਬਧ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸੇਵਾਵਾਂ ਮੁਹਈਆ ਕਰਵਾਉਣ ਦੀ  ਦਿੱਤੀ ਗਈ ਵਚਨਬੱਤਾ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ  ਕਈ ਸੇਵਾਵਾਂ ਦੇ ਸਰਟੀਫਿਕੇਟ ਮੌਕੇ ਤੇ ਹੀ ਬਣਾਏ  ਜਾਣਗੇ| ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨਾ ...
ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

Punjab
ਫਾਜ਼ਿਲਕਾ 4 ਫਰਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ  ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਟਾਫ ਵੱਲੋਂ ਆਟੋ ਰਿਕਸ਼ਾ ਯੂਨੀਅਨ, ਈ ਰਿਕਸ਼ਾ ਯੂਨੀਅਨ ਅਤੇ ਟਰਾਲੀ ਯੂਨੀਅਨ ਦੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ | ਸੈਮੀਨਾਰ ਦੌਰਾਨ  ਜਾਗਰੂਕ ਕਰਦਿਆਂ ਉਹਨਾਂ ਕਿਹਾ ਕਿ ਸੜਕ ਤੇ ਚਲਦੇ ਸਮੇਂ ਕਦੇ ਵੀ ਜਲਦੀ ਨਾ ਕੀਤੀ ਜਾਵੇ | ਉਹਨਾਂ ਕਿਹਾ ਕਿ ਨਿਰਧਾਰਿਤ ਗਤੀ ਦੇ ਅੰਦਰ ਹੀ ਵਹੀਕਲ ਨੂੰ ਚਲਾਇਆ ਜਾਵੇ | ਇਸ ਤੋਂ ਇਲਾਵਾ ਵਹੀਕਲ ਨੂੰ ਓਵਰਲੋਡ ਵੀ ਨਾ ਕੀਤਾ ਜਾਵੇ, ਓਵਰਲੋਡ ਕਾਰਨ ਕਈ ਵਾਰ ਅੱਗੇ ਪਿੱਛੇ ਸਹੀ ਦਿਖਾਈ ਨਾ ਦੇਣ ਕਾਰਨ  ਦੁਰਘਟਨਾਵਾਂ ਹੋ ਜਾਂਦੀਆਂ ਹਨ | ਉਹਨਾਂ ਕਿਹਾ ਕਿ ਲਾਲ ਬੱਤੀ ਹੋਣ ਤੇ ਵਹੀਕਲ ਕ੍ਰੋਸ ਨਾ ਕੀਤਾ ਜਾਵੇ ਜਦੋਂ ਹਰੀ ਬੱਤੀ ਹੋਵੇ ਉਦੋਂ ਹੀ ਵਹੀਕਲ...
ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

Punjab
ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ  ਚੰਡੀਗੜ੍ਹ, ਜਿਸਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ  ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ , ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ .32 ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ...
5 ਫਰਵਰੀ ਨੂੰ ਜੰਡਿਆਲਾ ਗੂਰੁ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

5 ਫਰਵਰੀ ਨੂੰ ਜੰਡਿਆਲਾ ਗੂਰੁ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

Punjab
ਅੰਮ੍ਰਿਤਸਰ 3 ਫਰਵਰੀ 2024   ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਯ ਹਰਭਜਨ ਸਿੰਘ ਈ.ਟੀ.ੳ ਕੈਬਨਿਟ ਮੰਤਰੀ ਪੰਜਾਬ ਦੇ ਆਦੇਸ਼ਾ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 5 ਫਰਵਰੀ ਦਿਨ ਸੋਮਵਾਰ ਸਵੇਰੇ 9.30 ਵਜੇ ਜੰਡਿਆਲਾ ਗੂਰੁ ਵਿਖੇ ਪਲੇਸਮੈਂਟ ਕੈਂਪ, ਸਵੈ—ਰੋਜ਼ਗਾਰ ਕੈਂਪ ਅਤੇ ਸਕਿੱਲ ਡਿਵੈਲਪਮੈਂਟ ਕੈਂਪ ਲਗਾਇਆ ਜਾਣਾ ਹੈ। ਜਿਸ ਵਿੱਚ ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ, ਪੰਜਾਬ ਸਟੇਟ ਰੂਰਲ ਲਾਈਵਲੀਹੁਡ ਮਿਸ਼ਨ , ਜਿਲ੍ਹਾ ਉਦਯੋਗ ਕੇਂਦਰ, ਐਸ।ਸੀ ਕਾਰਪੋਰੇਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਅੰਮ੍ਰਿਤਸਰ ਜਿਲ੍ਹੇ ਦੇ ਵਿਭਾਗਾਂ ਵੱਲੋ ਭਾਗ ਲਿਆ ਜਾਣਾ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਨੀਲਮ ਮਹੇ, ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਫਲਿਪ ਕਾਰਟ, ਸਵਿਫਟ ਸਿਕਿਉਰਿਟੀ, ਸਤਿਅਮ ਮਾਈਕਰੋ ਕੈਪੀਟਲ, ...
ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ

Punjab
ਅੰਮ੍ਰਿਤਸਰ 3 ਫਰਵਰੀਯ   ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2024, 15 ਜਨਵਰੀ 2024 ਤੋ 14 ਫਰਵਰੀ 2024 ਨੂੰ ਮੁੱਖ ਰੱਖਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਸ਼ਿਵਾਲਾ ਅੰਮ੍ਰਿਤਸਰ ਵਿਖੇ ਟ੍ਰੈਫਿਕ ਸੈਮੀਨਾਰ ਕੀਤਾ ਗਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ ਬੱਚਿਆਂ ਨੂੰ ਟਰੈਫਿਕ ਨਿਯਮਾਂ ਨੂੰ ਫੋਲੋ ਕਰਨ ਪ੍ਰੇਰਿਤ ਕੀਤਾ ਗਿਆ ਸੀਟ ਬੈਲਟ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ , ਅਨਸਕਿਲਡ ਡ੍ਰਾਈਵਿੰਗ ਕਾਰਨ ਹੁੰਦੇ ਐਕਸੀਡੈਂਟਾਂ ਬਾਰੇ ਜਾਗਰੂਕ ਕੀਤਾ ਗਿਆ ,ਰੈਡ ਲਾਈਟ ਜੰਪ ਨਾ ਕਰਨਾ, ਹਮੇਸ਼ਾ ਸੀਟ ਬੈਲਟ ਲਗਾ ਕੇ ਵਾਹਨ ਚਲਾਉਣਾ, ਵਹੀਕਲ ਚਲਾਉਂਦੇ ਸਮੇ ਮੋਬਾਇਲ ਫ਼ੋਨ ਦੀ ਵਰਤੋਂ ਨਹੀ ਕ...
ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਮੰਗਲਵਾਰ ਤੋਂ ਸ਼ੁਰੂ ਕੀਤੇ ਜਾਣਗੇ

ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਮੰਗਲਵਾਰ ਤੋਂ ਸ਼ੁਰੂ ਕੀਤੇ ਜਾਣਗੇ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਫਰਵਰੀ, 2024: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਅਤੇ ਵਾਰਡ ਪੱਧਰ 'ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੋਡਲ ਅਫ਼ਸਰਾਂ ਦੀ ਪਹਿਲੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫਲੈਗਸ਼ਿਪ ਪ੍ਰੋਗਰਾਮ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਕੈਂਪ ਦੌਰਾਨ ਤਿੰਨ ਪੜਾਵਾਂ; ਪਹਿਲਾ ਮੌਕੇ 'ਤੇ, 15 ਦਿਨਾਂ ਦੇ ਅੰਦਰ ਲੰਮੀ ਪ੍ਰਕਿਰਿਆ ਦੇ ਮਾਮਲੇ ਵਿਚ ਅਤੇ ਨਿਆਂਇਕ ਮਾਮਲੇ ਕਾਰਨ ਹੱਲ ਨਾ ਹੋਣ ਦੀ ਸਥਿਤੀ ਵਿਚ, ਉਨ੍ਹਾਂ ਨੂੰ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਨ ਲਈ ਬੇਨਤੀ, ਵਿੱਚ ਮੁਸ਼ਕਿਲਾਂ ਦੇ ਹੱਲ ਸੁਝ...